Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪਾਕਿਸਤਾਨ ਵਿੱਚ ਇਤਿਹਾਸਕ ਗੁਰਦੁਆਰਾ ਢਾਹੁਣ ਤੇ ਤਰੁਣ ਚੁੱਗ ਨੇ ਸਖਤ ਨਿੰਦਿਆ ਕੀਤੀ

Tarun Chugh, BJP Punjab, Punjab, Punjab News, Latest Punjab News

Web Admin

Web Admin

5 Dariya News

ਚੰਡੀਗੜ੍ਹ , 02 Jul 2026

Last updated on: Jul 03, 2026, 12:58 IST

ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਅਤੇ ਰਾਜ ਸਭਾ ਮੈਂਬਰ ਤਰੁਣ ਚੁਘ ਨੇ ਪਾਕਿਸਤਾਨ ਦੇ ਫਾਰੂਕਾਬਾਦ (ਮੰਡੀ ਚੂਹੜਕਾਣਾ) ਵਿੱਚ 125 ਸਾਲ ਪੁਰਾਣੇ ਇਤਿਹਾਸਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਹਿਬ ਨੂੰ ਬੁਲਡੋਜ਼ਰ ਨਾਲ ਢਾਹੁਣ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਕਿ ਇਹ ਸਿਰਫ਼ ਇੱਕ ਇਮਾਰਤ ਦਾ ਡਿੱਗਣਾ ਨਹੀਂ, ਸਗੋਂ ਸਮੁੱਚੇ ਹਿੰਦੂ-ਸਿੱਖ ਭਾਈਚਾਰੇ ਦੀ ਆਸਥਾ, ਇਤਿਹਾਸ ਅਤੇ ਵਿਰਾਸਤ ਉੱਤੇ ਯੋਜਨਾਬੱਧ ਹਮਲਾ ਹੈ। 

ਚੁਘ ਨੇ ਕਿਹਾ ਕਿ ਇਹ ਗੁਰਦੁਆਰਾ ਸਾਹਿਬ ਸਿੰਘ ਸਭਾ ਲਹਿਰ ਦੀ ਜਿਊਂਦੀ-ਜਾਗਦੀ ਵਿਰਾਸਤ ਸੀ ਅਤੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਜੁੜੇ ਪਵਿੱਤਰ ਗੁਰਦੁਆਰਾ ਸੱਚਾ ਸੌਦਾ ਸਾਹਿਬ ਦੇ ਨੇੜੇ ਸਥਿਤ ਸੀ। ਜਿਸ ਧਰਤੀ ਨੂੰ ਗੁਰੂ ਸਾਹਿਬ ਦੀ ਚਰਨ-ਛੋਹ ਪ੍ਰਾਪਤ ਹੈ, ਉਸੇ ਧਰਤੀ ਉੱਤੇ ਬੁਲਡੋਜ਼ਰ ਚਲਾ ਕੇ ਪਾਕਿਸਤਾਨ ਨੇ ਆਪਣਾ ਹਿੰਦੂ-ਸਿੱਖ ਵਿਰੋਧੀ ਜ਼ਹਿਰੀਲਾ ਚਿਹਰਾ ਪੂਰੀ ਦੁਨੀਆ ਸਾਹਮਣੇ ਨੰਗਾ ਕਰ ਦਿੱਤਾ ਹੈ।

ਚੁਘ ਨੇ ਕਿਹਾ ਕਿ ਇਸ ਢਾਹ-ਢੁਹਾਈ ਵਿੱਚ ਪਾਕਿਸਤਾਨ ਸਰਕਾਰ ਅਤੇ ਪ੍ਰਸ਼ਾਸਨ ਦੀ ਖੁੱਲ੍ਹੀ ਮਿਲੀਭੁਗਤ ਹੈ। ਸਥਾਨਕ ਵਪਾਰੀ ਨੇ ਬਿਨਾਂ ਲਾਜ਼ਮੀ NOC ਲਏ ਰਾਤੋ-ਰਾਤ ਗੁਰਦੁਆਰਾ ਸਾਹਿਬ ਨੂੰ ਢਾਹ ਦਿੱਤਾ ਅਤੇ ਹਿੰਦੂ-ਸਿੱਖ ਭਾਈਚਾਰੇ ਦੇ ਰੋਸ ਪ੍ਰਦਰਸ਼ਨਾਂ ਤੋਂ ਬਾਅਦ ਹੀ ਸਰਕਾਰ ਦੀ ਨੀਂਦ ਖੁੱਲ੍ਹੀ। ਜਿਸ ਇਮਾਰਤ ਨੂੰ ਪਾਕਿਸਤਾਨ ਸਰਕਾਰ ਨੇ ਖ਼ੁਦ "ਇਤਿਹਾਸਕ ਸਮਾਰਕ" ਐਲਾਨ ਕੇ ਇਸ ਦੇ ਢਾਹੁਣ ਉੱਤੇ ਮੁਕੰਮਲ ਪਾਬੰਦੀ ਲਾਈ ਸੀ, ਉਸੇ ਇਮਾਰਤ ਨੂੰ ਦਿਨ-ਦਿਹਾੜੇ ਭੂ-ਮਾਫੀਆ ਨੇ ਮਿੱਟੀ ਵਿੱਚ ਮਿਲਾ ਦਿੱਤਾ। 

ਚੁਘ ਨੇ ਕਿਹਾ ਕਿ ਇਹ ਪ੍ਰਸ਼ਾਸਨਿਕ ਨਾਕਾਮੀ ਨਹੀਂ, ਸਗੋਂ ਹਿੰਦੂ-ਸਿੱਖ ਵਿਰੋਧੀ ਪਾਕਿਸਤਾਨੀ ਹਕੂਮਤ ਦੀ ਪ੍ਰਸ਼ਾਸਨਿਕ ਸਰਪ੍ਰਸਤੀ ਹੈ — ਭੂ-ਮਾਫੀਆ ਉੱਥੇ ਸਰਕਾਰ ਦੀ ਗੋਦ ਵਿੱਚ ਬੈਠ ਕੇ ਧਾਰਮਿਕ ਵਿਰਾਸਤ ਨੂੰ ਨਿਗਲ ਰਿਹਾ ਹੈ। ਚੁਘ ਨੇ ਕਿਹਾ ਕਿ ਇਹ ਕੋਈ ਇਕੱਲੀ ਘਟਨਾ ਨਹੀਂ, ਸਗੋਂ ਪਾਕਿਸਤਾਨ ਦਾ ਘਿਨਾਉਣਾ ਪੈਟਰਨ ਹੈ। ਇਸੇ ਜੂਨ ਮਹੀਨੇ ਖੈਬਰ ਪਖਤੂਨਖਵਾ ਦੇ ਮਰਦਾਨ ਵਿੱਚ ਗੁਰਦੁਆਰਾ ਸਾਹਿਬ ਦੀ ਸੇਵਾ ਕਰਨ ਵਾਲੇ ਸੇਵਾਦਾਰ ਜੋੜੇ — ਜਗਨਨਾਥ ਅਤੇ ਆਸ਼ਾ ਵੰਤੀ — ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। 

ਗੁਰਦੁਆਰਾ ਕੋਹਰੀਆਂ (ਲਾਹੌਰ), ਗੁਰਦੁਆਰਾ ਸ੍ਰੀ ਸਿੰਘ ਸਭਾ (ਕਵੇਟਾ), ਟੇਰੀ ਦਾ ਸ੍ਰੀ ਪਰਮਹੰਸ ਦਿਆਲ ਮੰਦਰ, ਲਿਆਰੀ ਦਾ 200 ਸਾਲ ਪੁਰਾਣਾ ਹਨੂੰਮਾਨ ਮੰਦਰ — ਸੂਚੀ ਬੇਅੰਤ ਹੈ। ਚੁਘ ਨੇ ਕਿਹਾ ਕਿ ਇਹ "isolated incidents" ਨਹੀਂ, ਸਗੋਂ ਹਿੰਦੂ-ਸਿੱਖ ਸਮੇਤ ਧਾਰਮਿਕ ਘੱਟ-ਗਿਣਤੀਆਂ ਦੇ ਯੋਜਨਾਬੱਧ ਸਫ਼ਾਏ ਦੀ ਲੜੀ ਹੈ, ਜਿਸ ਨੂੰ ਕੱਟੜਪੰਥੀ ਪਾਕਿਸਤਾਨੀ ਹਕੂਮਤ ਦਾ ਪੂਰਾ ਆਸ਼ੀਰਵਾਦ ਪ੍ਰਾਪਤ ਹੈ।

ਚੁਘ ਨੇ ਕਿਹਾ ਕਿ ਅੰਕੜੇ ਝੂਠ ਨਹੀਂ ਬੋਲਦੇ। 1947 ਵਿੱਚ ਪਾਕਿਸਤਾਨ ਵਿੱਚ ਘੱਟ-ਗਿਣਤੀ ਆਬਾਦੀ ਲਗਭਗ 20-23% ਸੀ, ਜੋ ਅੱਜ ਘਟ ਕੇ ਸਿਰਫ਼ 3.5% ਰਹਿ ਗਈ ਹੈ। ਕਿੱਥੇ ਗਏ ਉਹ ਕਰੋੜਾਂ ਹਿੰਦੂ, ਸਿੱਖ ਅਤੇ ਇਸਾਈ? ਜ਼ਬਰਦਸਤੀ ਧਰਮ ਪਰਿਵਰਤਨ, ਕਤਲ ਅਤੇ ਹਿਜਰਤ — ਇਹੀ ਪਾਕਿਸਤਾਨ ਦਾ 'ਘੱਟ-ਗਿਣਤੀ ਮਾਡਲ' ਹੈ।

ਚੁਘ ਨੇ ਕਿਹਾ ਕਿ 1950 ਦੇ ਨਹਿਰੂ-ਲਿਆਕਤ ਸਮਝੌਤੇ ਵਿੱਚ ਪਾਕਿਸਤਾਨ ਨੇ ਘੱਟ-ਗਿਣਤੀਆਂ ਦੀ ਧਾਰਮਿਕ ਆਜ਼ਾਦੀ, ਪੂਜਾ ਸਥਾਨਾਂ ਦੀ ਸੁਰੱਖਿਆ ਅਤੇ ਜਾਨ-ਮਾਲ ਦੀ ਰਾਖੀ ਦੀ ਗਰੰਟੀ ਦਿੱਤੀ ਸੀ, ਪਰ 76 ਸਾਲਾਂ ਵਿੱਚ ਪਾਕਿਸਤਾਨ ਨੇ ਇਸ ਸਮਝੌਤੇ ਦੀ ਹਰ ਸਤਰ ਨੂੰ ਮਿੱਧਿਆ ਹੈ। ਭਾਰਤ ਨੇ ਆਪਣੇ ਸੰਵਿਧਾਨ ਰਾਹੀਂ ਘੱਟ-ਗਿਣਤੀਆਂ ਨੂੰ ਅਧਿਕਾਰ ਦਿੱਤੇ, ਜਦਕਿ ਪਾਕਿਸਤਾਨ ਨੇ ਉਨ੍ਹਾਂ ਨੂੰ ਬੁਲਡੋਜ਼ਰ, ਭੀੜ ਅਤੇ ਭੂ-ਮਾਫੀਆ ਦਿੱਤੇ।

ਚੁਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਸਰਕਾਰ ਹਿੰਦੂ-ਸਿੱਖ ਆਸਥਾ ਦੇ ਨਾਲ ਚੱਟਾਨ ਵਾਂਗ ਖੜ੍ਹੀ ਹੈ। ਵਿਦੇਸ਼ ਮੰਤਰਾਲੇ ਨੇ ਇਸ ਢਾਹ-ਢੁਹਾਈ ਨੂੰ "Highly Deplorable" ਅਤੇ "Targeted Act of Vandalism" ਕਰਾਰ ਦਿੰਦਿਆਂ ਪਾਕਿਸਤਾਨ ਤੋਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ, ਗੁਰਦੁਆਰਾ ਸਾਹਿਬ ਦੀ ਜਲਦ ਮੁੜ-ਉਸਾਰੀ ਅਤੇ ਘੱਟ-ਗਿਣਤੀਆਂ ਦੀ ਸੁਰੱਖਿਆ ਦੀ ਦੋ-ਟੁੱਕ ਮੰਗ ਕੀਤੀ ਹੈ। 

ਭਾਰਤ ਨੇ ETPB (ਇਵੈਕਿਊਈ ਟਰੱਸਟ ਪ੍ਰਾਪਰਟੀ ਬੋਰਡ) ਦੀ ਨਾਕਾਮੀ ਉੱਤੇ ਵੀ ਸਿੱਧਾ ਸਵਾਲ ਚੁੱਕਿਆ ਹੈ, ਜੋ ਵੰਡ ਤੋਂ ਬਾਅਦ ਹਿੰਦੂ-ਸਿੱਖ ਜਾਇਦਾਦਾਂ ਦੀ ਸਾਂਭ-ਸੰਭਾਲ ਲਈ ਹੀ ਬਣਾਇਆ ਗਿਆ ਸੀ, ਪਰ ਅੱਜ ਭੂ-ਮਾਫੀਆ ਦਾ ਦਲਾਲ ਬਣ ਕੇ ਰਹਿ ਗਿਆ ਹੈ। ਚੁਘ ਨੇ ਉਨ੍ਹਾਂ ਆਗੂਆਂ ਉੱਤੇ ਤਿੱਖਾ ਹਮਲਾ ਕੀਤਾ ਜਿਨ੍ਹਾਂ ਨੇ ਕੱਲ੍ਹ ਹੀ ਪਾਕਿਸਤਾਨ ਨੂੰ ਕਲੀਨ ਚਿੱਟ ਦਿੰਦਿਆਂ ਮੁਹੱਬਤ ਭਰਿਆ ਖ਼ਤ ਲਿਖਿਆ। ਉਨ੍ਹਾਂ ਕਿਹਾ ਕਿ ਜਿਸ ਪਾਕਿਸਤਾਨ ਦੀ ਪਿੱਠ ਥਪਥਪਾਉਣ ਲਈ ਇਹ ਆਗੂ ਕਲਮ ਚੁੱਕਦੇ ਹਨ, ਉਸੇ ਪਾਕਿਸਤਾਨ ਵਿੱਚ ਗੁਰਦੁਆਰਾ ਸਾਹਿਬ ਦਾ ਮਲਬਾ ਅੱਜ ਇਨ੍ਹਾਂ ਤੋਂ ਸਵਾਲ ਪੁੱਛ ਰਿਹਾ ਹੈ — ਕੀ ਤੁਹਾਡੀ ਮੁਹੱਬਤ ਸਿਰਫ਼ ਪਾਕਿਸਤਾਨ ਦੇ ਹੁਕਮਰਾਨਾਂ ਲਈ ਹੈ, ਉੱਥੇ ਸਿਸਕਦੇ ਹਿੰਦੂ-ਸਿੱਖ ਭੈਣ-ਭਰਾਵਾਂ ਲਈ ਨਹੀਂ? 

ਚੁਘ ਨੇ ਕਿਹਾ ਕਿ ਜੋ ਆਗੂ ਆਪਣੀ ਹੀ ਫੌਜ ਤੋਂ ਸਬੂਤ ਮੰਗਦੇ ਹਨ ਅਤੇ ਪਾਕਿਸਤਾਨ ਦੇ ਦਾਅਵਿਆਂ ਉੱਤੇ ਅੱਖਾਂ ਬੰਦ ਕਰ ਕੇ ਭਰੋਸਾ ਕਰਦੇ ਹਨ, ਉਹ ਅੱਜ ਦੇਸ਼ ਨੂੰ ਦੱਸਣ ਕਿ ਹਿੰਦੂ-ਸਿੱਖ ਘੱਟ-ਗਿਣਤੀਆਂ ਉੱਤੇ ਪਾਕਿਸਤਾਨ ਦਾ ਇਹ ਜ਼ੁਲਮ ਉਨ੍ਹਾਂ ਨੂੰ ਦਿਖਦਾ ਹੈ ਜਾਂ ਨਹੀਂ। ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਹਿਬ ਦੀ ਇੱਕ-ਇੱਕ ਇੱਟ ਇਨ੍ਹਾਂ ਕਲੀਨ ਚਿੱਟ ਵੰਡਣ ਵਾਲਿਆਂ ਦੇ ਦੋਹਰੇ ਕਿਰਦਾਰ ਦੀ ਗਵਾਹੀ ਦੇ ਰਹੀ ਹੈ।

ਚੁਘ ਨੇ ਕਿਹਾ ਕਿ ਮੋਦੀ ਸਰਕਾਰ ਦਾ ਨਾਗਰਿਕਤਾ ਸੋਧ ਕਾਨੂੰਨ (CAA) ਪਾਕਿਸਤਾਨ, ਬੰਗਲਾਦੇਸ਼ ਅਤੇ ਅਫ਼ਗਾਨਿਸਤਾਨ ਵਿੱਚ ਸਤਾਏ ਗਏ ਹਿੰਦੂ, ਸਿੱਖ, ਬੋਧੀ, ਜੈਨ, ਪਾਰਸੀ ਅਤੇ ਇਸਾਈ ਭਾਈਚਾਰਿਆਂ ਨੂੰ ਸੁਰੱਖਿਆ ਦੇਣ ਲਈ ਹੀ ਲਿਆਂਦਾ ਗਿਆ ਸੀ, ਪਰ ਕਾਂਗਰਸ, ਆਮ ਆਦਮੀ ਪਾਰਟੀ ਅਤੇ ਸਮੁੱਚੀ ਵਿਰੋਧੀ ਧਿਰ ਨੇ ਇਸ ਦਾ ਵਿਰੋਧ ਕਰ ਕੇ ਸੜਕਾਂ ਉੱਤੇ ਅੰਦੋਲਨ ਕਰਵਾਏ। ਫਾਰੂਕਾਬਾਦ ਦਾ ਢਾਹਿਆ ਗਿਆ ਗੁਰਦੁਆਰਾ ਸਾਹਿਬ ਅੱਜ ਉਨ੍ਹਾਂ ਤੋਂ ਪੁੱਛ ਰਿਹਾ ਹੈ — ਜੇ CAA ਗ਼ਲਤ ਸੀ, ਤਾਂ ਪਾਕਿਸਤਾਨ ਵਿੱਚ ਸਤਾਏ ਹਿੰਦੂ-ਸਿੱਖ ਕਿੱਥੇ ਜਾਣ? ਚੁਘ ਨੇ ਸਪੱਸ਼ਟ ਕਿਹਾ ਕਿ ਮੋਦੀ ਸਰਕਾਰ ਦੁਨੀਆ ਦੇ ਕਿਸੇ ਵੀ ਕੋਨੇ ਵਿੱਚ ਹਿੰਦੂ-ਸਿੱਖ ਆਸਥਾ ਉੱਤੇ ਹਮਲੇ ਨੂੰ ਕਦੇ ਬਰਦਾਸ਼ਤ ਨਹੀਂ ਕਰੇਗੀ ਅਤੇ ਸਤਾਈਆਂ ਗਈਆਂ ਘੱਟ-ਗਿਣਤੀਆਂ ਦੇ ਨਾਲ ਪੂਰੀ ਤਾਕਤ ਨਾਲ ਖੜ੍ਹੀ ਰਹੇਗੀ।

 

Tags: Tarun Chugh , BJP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD