Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ

ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ- ਹਰ ਬਜ਼ੁਰਗ ਸਤਿਕਾਰ, ਦੇਖਭਾਲ ਅਤੇ ਸਮੇਂ ਸਿਰ ਸਹਾਇਤਾ ਦਾ ਹੱਕਦਾਰ

Dr Baljit Kaur, AAP Punjab, Punjab, Punjab News, Latest Punjab News

Gurpreet Singh

Gurpreet Singh

5 Dariya News

ਚੰਡੀਗੜ੍ਹ , 03 Jul 2026

Last updated on: Jul 03, 2026, 15:44 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬਜ਼ੁਰਗਾਂ ਦੇ ਸਤਿਕਾਰ, ਸੁਰੱਖਿਆ ਅਤੇ ਭਲਾਈ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਵਿੱਚ ‘ਐਲਡਰਲਾਈਨ 14567’ (Elderline 14567) ਰਾਹੀਂ ਬਜ਼ੁਰਗਾਂ ਲਈ ਸਹਾਇਤਾ ਸੇਵਾਵਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸ ਨਾਲ ਸੀਨੀਅਰ ਸਿਟੀਜ਼ਨਾਂ ਨੂੰ ਸਮੇਂ ਸਿਰ ਸਹਾਇਤਾ, ਕਾਨੂੰਨੀ ਮਾਰਗਦਰਸ਼ਨ ਅਤੇ ਕਈ ਹੋਰ ਜ਼ਰੂਰੀ ਸੇਵਾਵਾਂ ਆਸਾਨੀ ਨਾਲ ਮਿਲ ਰਹੀਆਂ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ‘ਐਲਡਰਲਾਈਨ 14567’ ਪੰਜਾਬ ਦੇ ਬਜ਼ੁਰਗਾਂ ਲਈ ਇੱਕ ਭਰੋਸੇਮੰਦ ਸਹਾਰਾ ਬਣ ਕੇ ਉੱਭਰੀ ਹੈ, ਜਿਸ ਤਹਿਤ ਹੁਣ ਤੱਕ ਸੂਬੇ ਭਰ ਵਿੱਚੋਂ 2.5 ਲੱਖ ਤੋਂ ਵੱਧ ਕਾਲਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਇਸ ਹੈਲਪਲਾਈਨ ਨੇ 91 ਬੇਸਹਾਰਾ ਬਜ਼ੁਰਗਾਂ ਨੂੰ ਸਫ਼ਲਤਾਪੂਰਵਕ ਰੈਸਕਿਊ ਕਰਕੇ (ਬਚਾ ਕੇ) ਉਨ੍ਹਾਂ ਦੇ ਪਰਿਵਾਰਾਂ ਨਾਲ ਮਿਲਾਇਆ ਹੈ। 

ਇਸ ਦੇ ਨਾਲ ਹੀ ਬਜ਼ੁਰਗਾਂ ਨਾਲ ਦੁਰਵਿਵਹਾਰ ਅਤੇ ਗੁਜ਼ਾਰਾ ਭੱਤੇ (ਮੇਨਟੇਨੈਂਸ) ਨਾਲ ਸਬੰਧਤ 1,000 ਤੋਂ ਵੱਧ ਮਾਮਲਿਆਂ ਨੂੰ ਸੁਲਝਾਉਣ ਵਿੱਚ ਮਦਦ ਕੀਤੀ ਹੈ, ਜਿਸ ਨਾਲ ਪੀੜਤ ਬਜ਼ੁਰਗਾਂ ਨੂੰ ਸਮੇਂ ਸਿਰ ਰਾਹਤ ਮਿਲੀ ਹੈ, ਉਨ੍ਹਾਂ ਦਾ ਮਾਣ-ਸਤਿਕਾਰ ਬਹਾਲ ਹੋਇਆ ਹੈ ਅਤੇ ਇਹ ਯਕੀਨੀ ਬਣਾਇਆ ਗਿਆ ਹੈ ਕਿ ਕਿਸੇ ਵੀ ਬਜ਼ੁਰਗ ਨੂੰ ਮੁਸ਼ਕਿਲ ਘੜੀ ਵਿੱਚ ਇਕੱਲਾ ਨਾ ਛੱਡਿਆ ਜਾਵੇ। ਡਾ. ਬਲਜੀਤ ਕੌਰ ਨੇ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦੇ ਮਜ਼ਬੂਤ ਸਤੰਭ ਹਨ ਅਤੇ ਉਹ ਹਮਦਰਦੀ, ਸਤਿਕਾਰ ਅਤੇ ਸੁਰੱਖਿਅਤ ਜੀਵਨ ਦੇ ਹੱਕਦਾਰ ਹਨ।

ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਕੋਈ ਵੀ ਬਜ਼ੁਰਗ ਆਪਣੇ ਆਪ ਨੂੰ ਬੇਸਹਾਰਾ ਜਾਂ ਲਾਚਾਰ ਮਹਿਸੂਸ ਨਾ ਕਰੇ। ਉਨ੍ਹਾਂ ਕਿਹਾ ਕਿ ‘ਐਲਡਰਲਾਈਨ 14567’ ਸਿਰਫ਼ ਇੱਕ ਹੈਲਪਲਾਈਨ ਨਹੀਂ ਹੈ, ਸਗੋਂ ਇਹ ਬਜ਼ੁਰਗਾਂ ਲਈ ਭਰੋਸੇ, ਮਾਰਗਦਰਸ਼ਨ ਅਤੇ ਲੋੜ ਦੇ ਸਮੇਂ ਤੁਰੰਤ ਸਹਾਇਤਾ ਦਾ ਇੱਕ ਪੱਕਾ ਜ਼ਰੀਆ ਹੈ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਵਿੱਚ ਇਹ ‘ਐਲਡਰਲਾਈਨ 14567’ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ, ਹੈਲਪਏਜ ਇੰਡੀਆ (HelpAge India) ਅਤੇ ਨੈਸ਼ਨਲ ਇੰਸਟੀਚਿਊਟ ਆਫ਼ ਸੋਸ਼ਲ ਡਿਫੈਂਸ (NISD) ਦੇ ਤਿਕੋਣੇ ਸਮਝੌਤੇ ਤਹਿਤ ਚਲਾਈ ਜਾ ਰਹੀ ਹੈ। ਇਹ ਟੋਲ-ਫ੍ਰੀ ਹੈਲਪਲਾਈਨ ਹਫ਼ਤੇ ਦੇ ਸੱਤੋਂ ਦਿਨ ਸਵੇਰੇ 8:00 ਵਜੇ ਤੋਂ ਰਾਤ 8:00 ਵਜੇ ਤੱਕ ਕੰਮ ਕਰਦੀ ਹੈ, ਜਿੱਥੇ ਸਿਖਲਾਈ ਪ੍ਰਾਪਤ ਅਤੇ ਸੰਵੇਦਨਸ਼ੀਲ ਕਾਲ ਅਫ਼ਸਰ ਬਜ਼ੁਰਗਾਂ ਨੂੰ ਤੁਰੰਤ ਸਹਾਇਤਾ ਅਤੇ ਮਾਰਗਦਰਸ਼ਨ ਪ੍ਰਦਾਨ ਕਰਦੇ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਇਹ ਹੈਲਪਲਾਈਨ ਬੁਢਾਪਾ ਪੈਨਸ਼ਨ ਅਤੇ ਹੋਰ ਸਰਕਾਰੀ ਭਲਾਈ ਸਕੀਮਾਂ ਬਾਰੇ ਮੁਕੰਮਲ ਜਾਣਕਾਰੀ, ਪੇਸ਼ੇਵਰ ਕੌਂਸਲਿੰਗ (ਸਲਾਹ-ਮਸ਼ਵਰਾ), ਕਾਨੂੰਨੀ ਸਹਾਇਤਾ, ਬੇਘਰ ਬਜ਼ੁਰਗਾਂ ਦਾ ਬਚਾਅ ਤੇ ਮੁੜ-ਵਸੇਬਾ ਕਰਨ ਦੇ ਨਾਲ-ਨਾਲ 'ਮਾਪਿਆਂ ਅਤੇ ਸੀਨੀਅਰ ਸਿਟੀਜ਼ਨਾਂ ਦੀ ਦੇਖਭਾਲ ਅਤੇ ਭਲਾਈ ਐਕਟ, 2007' ਤਹਿਤ ਗਠਿਤ ਜ਼ਿਲ੍ਹਾ ਟ੍ਰਿਬਿਊਨਲਾਂ ਰਾਹੀਂ ਬਜ਼ੁਰਗਾਂ ਨਾਲ ਹੁੰਦੇ ਦੁਰਵਿਵਹਾਰ, ਅਣਗਹਿਲੀ ਅਤੇ ਗੁਜ਼ਾਰਾ ਭੱਤੇ ਦੇ ਮਾਮਲਿਆਂ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੀ ਹੈ।

ਡਾ. ਬਲਜੀਤ ਕੌਰ ਨੇ ਸੀਨੀਅਰ ਸਿਟੀਜ਼ਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਜਦੋਂ ਵੀ ਉਨ੍ਹਾਂ ਨੂੰ ਕਿਸੇ ਸਹਾਇਤਾ ਦੀ ਲੋੜ ਹੋਵੇ, ਉਹ ਇਸ ਟੋਲ-ਫ੍ਰੀ ਹੈਲਪਲਾਈਨ ਨੰਬਰ 14567 ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਇੱਕ ਅਜਿਹੇ ਹਮਦਰਦ ਅਤੇ ਸੰਵੇਦਨਸ਼ੀਲ ਸਮਾਜ ਦੀ ਸਿਰਜਣਾ ਲਈ ਦ੍ਰਿੜ ਹੈ, ਜਿੱਥੇ ਹਰ ਬਜ਼ੁਰਗ ਪੂਰੀ ਸੁਰੱਖਿਆ, ਸਨਮਾਨ ਅਤੇ ਮਾਨਸਿਕ ਸ਼ਾਂਤੀ ਨਾਲ ਆਪਣਾ ਜੀਵਨ ਬਤੀਤ ਕਰ ਸਕੇ।

 

Tags: Dr Baljit Kaur , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD