Wednesday, 22 July 2026

 

 

ਖ਼ਾਸ ਖਬਰਾਂ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ

 

ਡਾ. ਬਲਬੀਰ ਸਿੰਘ ਨੇ ਸੈਂਟਰ ਆਫ਼ ਐਕਸੀਲੈਂਸ ਫਾਰ ਔਟਿਜ਼ਮ ਐਂਡ ਨਿਊਰੋਡਵੈਲਪਮੈਂਟਲ ਡਿਸਆਰਡਰਜ਼ ਮੋਹਾਲੀ ਦਾ ਦੌਰਾ ਕੀਤਾ

Dr Balbir Singh, AAP Punjab, Punjab, Punjab News, Latest Punjab News

Gurpreet Singh

Gurpreet Singh

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 03 Jul 2026

Last updated on: Jul 03, 2026, 15:51 IST

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਡਾ. ਭੀਮ ਰਾਓ ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਦੁਆਰਾ ਮੋਹਾਲੀ ਵਿਖੇ ਸਥਾਪਿਤ ਆਟੀਜ਼ਮ ਅਤੇ ਨਿਊਰੋਡਿਵੈਲਪਮੈਂਟਲ ਡਿਸਆਰਡਰਜ਼ ਸੈਂਟਰ ਆਫ਼ ਐਕਸੀਲੈਂਸ ਦਾ ਦੌਰਾ ਕਰਕੇ ਕੇਂਦਰ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ। ਦੌਰੇ ਦੌਰਾਨ ਸਿਹਤ ਮੰਤਰੀ ਨੇ ਆਟੀਜ਼ਮ ਸਪੈਕਟ੍ਰਮ ਡਿਸਆਰਡਰ, ਏ.ਡੀ.ਐੱਚ.ਡੀ., ਬੌਧਿਕ ਅਪੰਗਤਾ, ਸਿੱਖਣ ਸੰਬੰਧੀ ਦਿੱਕਤਾਂ, ਸੇਰੇਬ੍ਰਲ ਪਾਲਸੀ ਅਤੇ ਹੋਰ ਨਿਊਰੋਡਿਵੈਲਪਮੈਂਟਲ ਸਮੱਸਿਆਵਾਂ ਨਾਲ ਜੂਝ ਰਹੇ ਬੱਚਿਆਂ ਲਈ ਕੇਂਦਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। 

ਉਨ੍ਹਾਂ ਨੂੰ ਕੇਂਦਰ ਵੱਲੋਂ ਵਿਕਾਸਾਤਮਕ ਮੁਲਾਂਕਣ, ਮਨੋਵਿਗਿਆਨਕ ਜਾਂਚ, ਸਪੀਚ ਥੈਰੇਪੀ, ਆਕਿਊਪੇਸ਼ਨਲ ਥੈਰੇਪੀ, ਫਿਜ਼ਿਓਥੈਰੇਪੀ, ਮਾਪਿਆਂ ਦੀ ਕਾਊਂਸਲਿੰਗ, ਅਰਲੀ ਇੰਟਰਵੈਂਸ਼ਨ ਅਤੇ ਸਕੂਲ-ਤਿਆਰੀ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੱਤੀ ਗਈ। ਡਾ. ਬਲਬੀਰ ਸਿੰਘ ਨੇ ਕੇਂਦਰ ਵਿੱਚ ਇਲਾਜ ਪ੍ਰਾਪਤ ਕਰ ਰਹੇ ਬੱਚਿਆਂ ਦੇ ਮਾਪਿਆਂ ਨਾਲ ਵੀ ਗੱਲਬਾਤ ਕੀਤੀ। 

ਮਾਪਿਆਂ ਨੇ ਦੱਸਿਆ ਕਿ ਨਿੱਜੀ ਖੇਤਰ ਵਿੱਚ ਅਜਿਹੀਆਂ ਵਿਸ਼ੇਸ਼ ਸੇਵਾਵਾਂ 'ਤੇ ਹਰ ਮਹੀਨੇ 30 ਹਜ਼ਾਰ ਤੋਂ 50 ਹਜ਼ਾਰ ਰੁਪਏ ਤੱਕ ਦਾ ਖਰਚਾ ਆਉਂਦਾ ਹੈ, ਜਦਕਿ ਸਰਕਾਰ ਵੱਲੋਂ ਮੋਹਾਲੀ ਵਿਖੇ ਇਹ ਸਾਰੀਆਂ ਸੇਵਾਵਾਂ ਮੁਫ਼ਤ ਉਪਲਬਧ ਹਨ, ਜਿਸ ਨਾਲ ਪਰਿਵਾਰਾਂ ਨੂੰ ਵੱਡੀ ਆਰਥਿਕ ਰਾਹਤ ਮਿਲ ਰਹੀ ਹੈ। ਉਨ੍ਹਾਂ ਨੇ ਕੇਂਦਰ ਦੇ ਬਾਲ-ਅਨੁਕੂਲ ਮਾਹੌਲ ਅਤੇ ਮਾਹਿਰਾਂ ਵੱਲੋਂ ਦਿੱਤੀ ਜਾ ਰਹੀ ਸਮਰਪਿਤ ਦੇਖਭਾਲ ਦੀ ਵੀ ਸਰਾਹਨਾ ਕੀਤੀ।

ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਬੱਚਿਆਂ ਲਈ ਸਮੇਂ ਸਿਰ ਇਲਾਜ, ਦਿਵਿਆਂਗਜਨਾਂ ਦੀ ਦੇਖਭਾਲ ਅਤੇ ਲੋੜੀਂਦੀਆਂ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਅੰਬੇਦਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਦੇ ਬੋਰਡ ਆਫ਼ ਮੈਨੇਜਮੈਂਟ ਦੇ ਚੇਅਰਮੈਨ ਡਾ. ਭਗਵੰਤ ਸਿੰਘ ਅਤੇ ਡਾਇਰੈਕਟਰ-ਪ੍ਰਿੰਸੀਪਲ ਡਾ. ਨਵਦੀਪ ਸਿੰਘ ਸੈਣੀ ਵੀ ਹਾਜ਼ਰ ਸਨ। 

ਉਨ੍ਹਾਂ ਨੇ ਸਿਹਤ ਮੰਤਰੀ ਨੂੰ ਕੇਂਦਰ ਦੀਆਂ ਮੌਜੂਦਾ ਗਤੀਵਿਧੀਆਂ ਅਤੇ ਭਵਿੱਖ ਵਿੱਚ ਸੇਵਾਵਾਂ ਦੇ ਵਿਸਥਾਰ ਸਬੰਧੀ ਯੋਜਨਾਵਾਂ ਤੋਂ ਜਾਣੂ ਕਰਵਾਇਆ। ਇਸ ਕੇਂਦਰ ਦੀ ਟੀਮ ਨੇ ਸਿਹਤ ਮੰਤਰੀ ਦਾ ਸਹਿਯੋਗ ਅਤੇ ਹੌਸਲਾ-ਅਫ਼ਜ਼ਾਈ ਲਈ ਧੰਨਵਾਦ ਪ੍ਰਗਟ ਕਰਦਿਆਂ ਪੰਜਾਬ ਵਿੱਚ ਆਟੀਜ਼ਮ ਅਤੇ ਨਿਊਰੋਡਿਵੈਲਪਮੈਂਟਲ ਦੇਖਭਾਲ ਦੇ ਖੇਤਰ ਵਿੱਚ ਇਸ ਕੇਂਦਰ ਨੂੰ ਇੱਕ ਮਾਡਲ ਸੰਸਥਾ ਵਜੋਂ ਵਿਕਸਤ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ।

 

Tags: Dr Balbir Singh , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD