Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕੁਲਜੀਤ ਸਿੰਘ ਰੰਧਾਵਾ ਵੱਲੋਂ ਲੋਕ ਮਿਲਣੀ ਦੌਰਾਨ ਤਿੰਨ ਪਿੰਡਾਂ ਨੂੰ ਵਿਕਾਸ ਪ੍ਰੋਜੈਕਟਾਂ ਦੀ ਸੌਗਾਤ

ਜੌਲਾ ਕਲਾਂ ਅਤੇ ਮਲਕਪੁਰ ਵਿੱਚ ਕਰੀਬ 71 ਲੱਖ ਰੁਪਏ ਦੇ ਵਿਕਾਸ ਕਾਰਜ ਲੋਕ ਅਰਪਣ, ਜੌਲਾ ਖੁਰਦ ਲਈ 17 ਲੱਖ ਰੁਪਏ ਦੀ ਗ੍ਰਾਂਟ ਦਾ ਐਲਾਨ

Kuljit Singh Randhawa, Dera Bassi, AAP Punjab, Punjab, Punjab News, Latest Punjab News

Gurpreet Singh

Gurpreet Singh

5 Dariya News

ਲਾਲੜੂ, (ਐਸ.ਏ.ਐਸ. ਨਗਰ) , 03 Jul 2026

Last updated on: Jul 03, 2026, 15:57 IST

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਲੋਕ ਮਿਲਣੀ ਪ੍ਰੋਗਰਾਮ ਤਹਿਤ ਪਿੰਡ ਜੌਲਾ ਕਲਾਂ, ਜੌਲਾ ਖੁਰਦ ਅਤੇ ਮਲਕਪੁਰ ਦਾ ਦੌਰਾ ਕਰਕੇ ਪਿੰਡ ਵਾਸੀਆਂ ਨਾਲ ਰੂ-ਬ-ਰੂ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ, ਸਬੰਧਤ ਅਧਿਕਾਰੀਆਂ ਨੂੰ ਮੌਕੇ ’ਤੇ ਹੀ ਨਿਪਟਾਰੇ ਲਈ ਨਿਰਦੇਸ਼ ਦਿੱਤੇ ਅਤੇ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਦੇਣ ਦਾ ਭਰੋਸਾ ਦਿੱਤਾ।

ਪਿੰਡ ਜੌਲਾ ਕਲਾਂ ਵਿਖੇ ਵਿਧਾਇਕ ਰੰਧਾਵਾ ਨੇ 26.86 ਲੱਖ ਰੁਪਏ ਦੀ ਲਾਗਤ ਨਾਲ ਗੰਦੇ ਪਾਣੀ ਦੀ ਨਿਕਾਸੀ ਲਈ ਪਾਈਪ ਲਾਈਨ ਅਤੇ ਓਪਨ ਜਿਮ ਦਾ ਉਦਘਾਟਨ ਕਰਕੇ ਲੋਕ ਅਰਪਣ ਕੀਤਾ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਦਾ ਵਿਸਥਾਰ ਅਤੇ ਲੋਕਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ।

ਇਸ ਉਪਰੰਤ ਪਿੰਡ ਜੌਲਾ ਖੁਰਦ ਵਿਖੇ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਦੀਆਂ ਮੰਗਾਂ ਸੁਣਨ ਤੋਂ ਬਾਅਦ ਗਲੀਆਂ-ਨਾਲੀਆਂ ਅਤੇ ਗੰਦੇ ਪਾਣੀ ਦੀ ਨਿਕਾਸੀ ਲਈ 17 ਲੱਖ ਰੁਪਏ ਦੀ ਗ੍ਰਾਂਟ ਦਾ ਐਲਾਨ ਕੀਤਾ ਗਿਆ। ਇਸ ਮੌਕੇ ਪਿੰਡ ਨੂੰ ਲੰਬੇ ਸਮੇਂ ਬਾਅਦ 24 ਘੰਟੇ ਬਿਜਲੀ ਸਪਲਾਈ ਵਾਲੀ ਲਾਈਨ ਨਾਲ ਜੋੜੇ ਜਾਣ ਨੂੰ ਵੀ ਇਲਾਕੇ ਲਈ ਮਹੱਤਵਪੂਰਨ ਪ੍ਰਾਪਤੀ ਕਰਾਰ ਦਿੱਤਾ ਗਿਆ।

ਪਿੰਡ ਮਲਕਪੁਰ ਵਿਖੇ ਵਿਧਾਇਕ ਨੇ 44 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਨ੍ਹਾਂ ਵਿੱਚ 25 ਲੱਖ ਰੁਪਏ ਦੀ ਪਾਈਪ ਲਾਈਨ, 15 ਲੱਖ ਰੁਪਏ ਦੀਆਂ ਗਲੀਆਂ-ਨਾਲੀਆਂ ਅਤੇ 4 ਲੱਖ ਰੁਪਏ ਦੀ ਲਾਗਤ ਨਾਲ ਸ਼ਮਸ਼ਾਨਘਾਟ ਦੇ ਵਿਕਾਸ ਕਾਰਜ ਸ਼ਾਮਲ ਹਨ। ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਪਿੰਡ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। 

ਉਨ੍ਹਾਂ ਕਿਹਾ ਕਿ ਲੋਕ ਮਿਲਣੀ ਪ੍ਰੋਗਰਾਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਿੱਧੇ ਤੌਰ ’ਤੇ ਸੁਣ ਕੇ ਉਨ੍ਹਾਂ ਦਾ ਤੁਰੰਤ ਹੱਲ ਯਕੀਨੀ ਬਣਾਉਣ ਦਾ ਪ੍ਰਭਾਵਸ਼ਾਲੀ ਮਾਧਿਅਮ ਬਣਿਆ ਹੈ। ਸਰਕਾਰ ਦਾ ਉਦੇਸ਼ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਵਿੱਚ ਵੀ ਆਧੁਨਿਕ ਬੁਨਿਆਦੀ ਢਾਂਚਾ ਅਤੇ ਬਿਹਤਰ ਨਾਗਰਿਕ ਸਹੂਲਤਾਂ ਉਪਲਬਧ ਕਰਵਾਉਣਾ ਹੈ।

ਇਸ ਮੌਕੇ ਜੌਲਾ ਕਲਾਂ ਦੇ ਸਰਪੰਚ ਦਲਵਿੰਦਰ ਸਿੰਘ, ਜੌਲਾ ਖੁਰਦ ਦੀ ਸਰਪੰਚ ਅਮਰਜੀਤ ਕੌਰ, ਸ੍ਰੀ ਸਤਵੀਰ ਸਿੰਘ ਚੇਨੀ, ਮਲਕਪੁਰ ਦੇ ਸਰਪੰਚ ਅਮਨਜੀਤ ਸਿੰਘ, ਸ੍ਰੀ ਨਿਰਮੈਲ ਸਿੰਘ, ਪੰਚਾਇਤ ਮੈਂਬਰ, ਸਬੰਧਤ ਵਿਭਾਗਾਂ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

 

Tags: Kuljit Singh Randhawa , Dera Bassi , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD