Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸਵ. ਬਾਬੂ ਭਗਵਾਨ ਦਾਸ ਅਰੋੜਾ ਦੀ 26ਵੀਂ ਬਰਸੀ ਸ਼ਰਧਾ ਤੇ ਸਤਿਕਾਰ ਨਾਲ ਮਨਾਈ

ਗੁਰੂ ਨਾਨਕ ਦੇਵ ਡੈਂਟਲ ਕਾਲਜ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਮੈਡੀਕਲ ਤੇ ਡੈਂਟਲ ਕੈਂਪ ਲਗਾਇਆ ਗਿਆ

Aman Arora, AAP Punjab, Punjab, Punjab News, Latest Punjab News, Harpal Singh Cheema, Malwinder Singh Kang, Gurmeet Singh Khudian, Manish Sisodia

Gurpreet Singh

Gurpreet Singh

5 Dariya News

ਸੁਨਾਮ ਊਧਮ ਸਿੰਘ ਵਾਲਾ , 03 Jul 2026

Last updated on: Jul 03, 2026, 16:29 IST

ਪੰਜਾਬ ਦੇ ਸਾਬਕਾ ਮੰਤਰੀ ਸਵਰਗੀ ਬਾਬੂ ਭਗਵਾਨ ਦਾਸ ਅਰੋੜਾ ਦੀ 26ਵੀਂ ਬਰਸੀ ਅੱਜ ਗੁਰੂ ਨਾਨਕ ਦੇਵ ਡੈਂਟਲ ਕਾਲਜ, ਸੁਨਾਮ ਊਧਮ ਸਿੰਘ ਵਾਲਾ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਮਨਾਈ ਗਈ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਅਰਦਾਸ ਉਪਰੰਤ ਕੀਰਤਨ ਦਰਬਾਰ ਸਜਾਇਆ ਗਿਆ ਅਤੇ ਲੋਕਾਂ ਦੀ ਸੇਵਾ ਲਈ ਮੁਫ਼ਤ ਡੈਂਟਲ ਅਤੇ ਮੈਡੀਕਲ ਕੈਂਪ ਵੀ ਲਗਾਇਆ ਗਿਆ। 

ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਰਾਜਨੀਤਿਕ, ਧਾਰਮਿਕ, ਸਮਾਜਿਕ ਅਤੇ ਸਿੱਖਿਆ ਖੇਤਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕਰਕੇ ਸਵ. ਬਾਬੂ ਭਗਵਾਨ ਦਾਸ ਅਰੋੜਾ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਆਮ ਆਦਮੀ ਪਾਰਟੀ ਦੇ ਪੰਜਾਬ ਇਕਾਈ ਦੇ ਇੰਚਾਰਜ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਸਵ. ਬਾਬੂ ਭਗਵਾਨ ਦਾਸ ਅਰੋੜਾ ਵੱਲੋਂ ਕੀਤੀ ਨਿਸ਼ਕਾਮ ਲੋਕ ਸੇਵਾ, ਸਾਦਗੀ, ਇਮਾਨਦਾਰੀ ਅਤੇ ਸਮਾਜ ਪ੍ਰਤੀ ਸਮਰਪਣ ਹੀ ਹੈ ਕਿ 26 ਸਾਲ ਬਾਅਦ ਵੀ ਲੋਕ ਉਨ੍ਹਾਂ ਨੂੰ ਉਸੇ ਸਤਿਕਾਰ ਨਾਲ ਯਾਦ ਕਰ ਰਹੇ ਹਨ। 

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਆਪਣੇ ਪਿਤਾ ਦੇ ਆਦਰਸ਼ਾਂ 'ਤੇ ਚੱਲਦਿਆਂ ਲੋਕ ਸੇਵਾ ਨੂੰ ਪੂਰੀ ਤਨਦੇਹੀ ਨਾਲ ਨਿਭਾ ਰਹੇ ਹਨ। ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰੀ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮਨੁੱਖ ਦੀ ਅਸਲ ਪਹਿਚਾਣ ਉਸ ਦੇ ਕਰਮਾਂ ਨਾਲ ਹੁੰਦੀ ਹੈ ਅਤੇ ਸਵ. ਬਾਬੂ ਭਗਵਾਨ ਦਾਸ ਅਰੋੜਾ ਨੇ ਆਪਣਾ ਸਮੁੱਚਾ ਜੀਵਨ ਲੋਕ ਭਲਾਈ ਨੂੰ ਸਮਰਪਿਤ ਕੀਤਾ। 

ਉਨ੍ਹਾਂ ਕਿਹਾ ਕਿ ਜਿਹੜੇ ਮਾਪੇ ਆਪਣੇ ਬੱਚਿਆਂ ਨੂੰ ਸੇਵਾ, ਸੱਚਾਈ ਅਤੇ ਇਮਾਨਦਾਰੀ ਦੇ ਸੰਸਕਾਰ ਦਿੰਦੇ ਹਨ, ਉਹ ਸਦਾ ਸਮਾਜ ਵਿੱਚ ਜਿਊਂਦੇ ਰਹਿੰਦੇ ਹਨ। ਉਨ੍ਹਾਂ ਅਰੋੜਾ ਪਰਿਵਾਰ ਵੱਲੋਂ ਲੋਕ ਸੇਵਾ ਦੀ ਇਸ ਪਰੰਪਰਾ ਨੂੰ ਨਿਰੰਤਰ ਜਾਰੀ ਰੱਖਣ ਦੀ ਸ਼ਲਾਘਾ ਕੀਤੀ। ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਸਵ. ਬਾਬੂ ਭਗਵਾਨ ਦਾਸ ਅਰੋੜਾ ਸਿਰਫ਼ ਇੱਕ ਰਾਜਨੇਤਾ ਨਹੀਂ ਸਨ, ਸਗੋਂ ਆਪਣੇ ਆਪ ਵਿੱਚ ਇੱਕ ਸੰਸਥਾ ਸਨ, ਜਿਨ੍ਹਾਂ ਨੇ ਵਿਕਾਸ ਅਤੇ ਸਮਾਜ ਸੇਵਾ ਨੂੰ ਆਪਣੀ ਜ਼ਿੰਦਗੀ ਦਾ ਮਕਸਦ ਬਣਾਇਆ। 

ਉਨ੍ਹਾਂ ਕਿਹਾ ਕਿ 1996 ਵਿੱਚ ਗੁਰੂ ਨਾਨਕ ਦੇਵ ਡੈਂਟਲ ਕਾਲਜ ਦੀ ਸਥਾਪਨਾ ਕਰਨਾ ਉਨ੍ਹਾਂ ਦੀ ਦੂਰਅੰਦੇਸ਼ੀ ਦਾ ਪ੍ਰਤੀਕ ਸੀ, ਜਿਸ ਦਾ ਲਾਭ ਅੱਜ ਦੇਸ਼ ਅਤੇ ਵਿਦੇਸ਼ ਵਿੱਚ ਸੇਵਾਵਾਂ ਨਿਭਾ ਰਹੇ ਹਜ਼ਾਰਾਂ ਵਿਦਿਆਰਥੀਆਂ ਨੂੰ ਮਿਲ ਰਿਹਾ ਹੈ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਵ. ਬਾਬੂ ਭਗਵਾਨ ਦਾਸ ਅਰੋੜਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਜੀਵਨ ਸਮਾਜ ਸੇਵਾ ਅਤੇ ਲੋਕ ਭਲਾਈ ਲਈ ਸਮਰਪਿਤ ਰਿਹਾ। 

ਉਨ੍ਹਾਂ ਕਿਹਾ ਕਿ ਅਜਿਹੀਆਂ ਮਹਾਨ ਸ਼ਖ਼ਸੀਅਤਾਂ ਦੇ ਆਦਰਸ਼ ਸਦਾ ਸਮਾਜ ਨੂੰ ਸਹੀ ਦਿਸ਼ਾ ਦਿੰਦੇ ਰਹਿੰਦੇ ਹਨ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਸਮਾਗਮ ਵਿੱਚ ਸ਼ਾਮਲ ਹੋਈਆਂ ਸਮੂਹ ਸ਼ਖ਼ਸੀਅਤਾਂ ਅਤੇ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਾਵੇਂ ਉਨ੍ਹਾਂ ਦੇ ਪਿਤਾ ਨੂੰ ਇਸ ਸੰਸਾਰ ਤੋਂ ਵਿਛੜਿਆਂ 26 ਸਾਲ ਹੋ ਗਏ ਹਨ, ਪਰ ਉਨ੍ਹਾਂ ਦੇ ਆਦਰਸ਼, ਵਿਚਾਰ ਅਤੇ ਅਸ਼ੀਰਵਾਦ ਅੱਜ ਵੀ ਪਰਿਵਾਰ ਦੀ ਪ੍ਰੇਰਣਾ ਹਨ। 

ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਡੈਂਟਲ ਕਾਲਜ ਦੀ ਸਥਾਪਨਾ ਦਾ ਮਕਸਦ ਮੁਨਾਫ਼ਾ ਕਮਾਉਣਾ ਨਹੀਂ, ਸਗੋਂ ਮਾਲਵਾ ਖੇਤਰ ਦੇ ਨੌਜਵਾਨਾਂ ਨੂੰ ਉੱਚ ਸਿੱਖਿਆ ਅਤੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਸੀ। ਅੱਜ ਇਸ ਸੰਸਥਾ ਤੋਂ ਸਿੱਖਿਆ ਪ੍ਰਾਪਤ ਕਰਕੇ ਹਜ਼ਾਰਾਂ ਵਿਦਿਆਰਥੀ ਦੇਸ਼-ਵਿਦੇਸ਼ ਵਿੱਚ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ, ਜੋ ਸਵ. ਬਾਬੂ ਭਗਵਾਨ ਦਾਸ ਅਰੋੜਾ ਦੀ ਦੂਰਅੰਦੇਸ਼ੀ ਅਤੇ ਸਮਾਜ ਪ੍ਰਤੀ ਵਚਨਬੱਧਤਾ ਦਾ ਜੀਵੰਤ ਪ੍ਰਮਾਣ ਹੈ।

ਇਸ ਮੌਕੇ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਸਵ. ਬਾਬੂ ਭਗਵਾਨ ਦਾਸ ਅਰੋੜਾ ਨਾਲ ਉਨ੍ਹਾਂ ਦਾ ਰਿਸ਼ਤਾ ਸਿਰਫ਼ ਰਾਜਨੀਤਿਕ ਨਹੀਂ, ਸਗੋਂ ਪਰਿਵਾਰਕ ਸੀ। ਉਨ੍ਹਾਂ ਕਿਹਾ ਕਿ ਸਵ. ਅਰੋੜਾ ਵੱਲੋਂ ਲੋਕ ਸੇਵਾ ਅਤੇ ਇਮਾਨਦਾਰੀ ਦੇ ਦਿੱਤੇ ਸੰਸਕਾਰਾਂ ਨੂੰ ਉਨ੍ਹਾਂ ਦੇ ਸਪੁੱਤਰ ਸ੍ਰੀ ਅਮਨ ਅਰੋੜਾ ਪੂਰੀ ਤਨਦੇਹੀ ਨਾਲ ਅੱਗੇ ਵਧਾ ਰਹੇ ਹਨ ਅਤੇ ਲੋਕ ਸੇਵਾ ਰਾਹੀਂ ਆਪਣੇ ਪਿਤਾ ਦੇ ਆਦਰਸ਼ਾਂ ਨੂੰ ਸਾਕਾਰ ਕਰ ਰਹੇ ਹਨ।

ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਐਮ.ਐਲ.ਏ. ਨਰਿੰਦਰ ਕੌਰ ਭਰਾਜ, ਦਵਿੰਦਰਜੀਤ ਸਿੰਘ ਲਾਡੀ ਢੋਸ, ਬਲਕਾਰ ਸਿੰਘ ਸਿੱਧੂ, ਕੁਲਵੰਤ ਸਿੰਘ ਪੰਡੋਰੀ, ਚੇਤਨ ਸਿੰਘ ਜੌੜਾਮਾਜਰਾ, ਅਸ਼ੋਕ ਪਰਾਸ਼ਰ ਪੱਪੀ, ਮਦਨ ਲਾਲ ਬੱਗਾ, ਚੇਅਰਮੈਨ, ਜ਼ਿਲ੍ਹਾ ਯੋਜਨਾ ਕਮੇਟੀ ਗੁਰਮੇਲ ਸਿੰਘ ਘਰਾਚੋਂ ਸਮੇਤ ਵੱਡੀ ਗਿਣਤੀ ਧਾਰਮਿਕ ਸਮਾਜਿਕ ਅਤੇ ਰਾਜਨੀਤਿਕ ਸ਼ਖਸ਼ੀਅਤਾਂ ਮੌਜੂਦ ਸਨ। ਮੰਚ ਸੰਚਾਲਨ ਨਗਰ ਕੌਂਸਲ ਸੁਨਾਮ ਦੇ ਪ੍ਰਧਾਨ ਮਨਪ੍ਰੀਤ ਬਾਂਸਲ ਨੇ ਕੀਤਾ।

 

Tags: Aman Arora , AAP Punjab , Punjab , Punjab News , Latest Punjab News , Harpal Singh Cheema , Malwinder Singh Kang , Gurmeet Singh Khudian , Manish Sisodia

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD