Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਗੁਰਮੀਤ ਸਿੰਘ ਖੁੱਡੀਆਂ ਨੇ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਸੰਗਰੂਰ ਦਾ ਕੀਤਾ ਦੌਰਾ

ਪੰਜਾਬ ਸਰਕਾਰ ਦੇ ਲੋਕ ਭਲਾਈ ਕਾਰਜਾਂ ਅਤੇ ਪੇਂਡੂ ਵਿਕਾਸ ਸਬੰਧੀ ਚੇਅਰਮੈਨ ਰਛਪਾਲ ਸਿੰਘ ਭੁੱਲਰ ਨਾਲ ਕੀਤੀ ਵਿਚਾਰ-ਚਰਚਾ

Gurmeet Khudian, Gurmeet Singh Khudian, AAP Punjab, Punjab, Punjab News, Latest Punjab News

Gurpreet Singh

Gurpreet Singh

5 Dariya News

ਸੰਗਰੂਰ , 03 Jul 2026

Last updated on: Jul 03, 2026, 16:36 IST

ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅੱਜ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਸੰਗਰੂਰ ਪੁੱਜੇ, ਜਿੱਥੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸ. ਰਛਪਾਲ ਸਿੰਘ ਭੁੱਲਰ, ਬਲਾਕ ਸੰਮਤੀਆਂ ਦੇ ਚੇਅਰਮੈਨਾਂ, ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ, ਸਰਪੰਚਾਂ ਅਤੇ ਹੋਰ ਆਗੂਆਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਚੇਅਰਮੈਨ ਰਛਪਾਲ ਸਿੰਘ ਭੁੱਲਰ ਨੇ ਉਨ੍ਹਾਂ ਨੂੰ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਆ ਕੇ ਸਮੂਹ ਮੈਂਬਰਾਂ ਨਾਲ ਮੁਲਾਕਾਤ ਕਰਨ ਦਾ ਸੱਦਾ ਦਿੱਤਾ ਸੀ। 

ਉਸੇ ਸੱਦੇ ਨੂੰ ਸਵੀਕਾਰ ਕਰਦਿਆਂ ਉਹ ਅੱਜ ਸਾਰੇ ਨੁਮਾਇੰਦਿਆਂ ਨਾਲ ਰੂਬਰੂ ਹੋਏ ਅਤੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਕਾਰਜਾਂ, ਪੇਂਡੂ ਵਿਕਾਸ ਅਤੇ ਭਵਿੱਖ ਦੀਆਂ ਯੋਜਨਾਵਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਪੱਤਰਕਾਰਾਂ ਵੱਲੋਂ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। 

ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਕਿਸਾਨਾਂ ਨੂੰ ਬਿਜਲੀ ਦੇ ਮਾਮਲੇ ਵਿੱਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਗਈ ਅਤੇ ਇਸ ਵਾਰ ਵੀ ਸਰਕਾਰ ਨੇ ਪੂਰੇ ਪ੍ਰਬੰਧ ਕੀਤੇ ਹਨ। ਜਿੱਥੇ ਕਿਤੇ ਤਕਨੀਕੀ ਖਰਾਬੀ ਆਈ ਹੈ, ਉੱਥੇ ਵਿਭਾਗ ਦੀਆਂ ਟੀਮਾਂ ਤੁਰੰਤ ਮੁਰੰਮਤ ਕਰਕੇ ਸਪਲਾਈ ਬਹਾਲ ਕਰਨ ਵਿੱਚ ਜੁਟੀਆਂ ਹੋਈਆਂ ਹਨ। 

ਉਨ੍ਹਾਂ ਭਰੋਸਾ ਦਿੱਤਾ ਕਿ ਸਰਕਾਰ ਹਰ ਸਮੱਸਿਆ ਦਾ ਹੱਲ ਕਰ ਰਹੀ ਹੈ ਅਤੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸਾਨਾਂ ਦੀ ਹਰ ਲੋੜ ਅਤੇ ਸਮੱਸਿਆ ਪ੍ਰਤੀ ਗੰਭੀਰ ਹੈ।

ਇਸ ਮੌਕੇ ਚੇਅਰਮੈਨ ਸ. ਰਛਪਾਲ ਸਿੰਘ ਭੁੱਲਰ ਨੇ ਕੈਬਨਿਟ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਇਸ ਫੇਰੀ ਨਾਲ ਜ਼ਿਲ੍ਹਾ ਪ੍ਰੀਸ਼ਦ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਸਰਕਾਰ ਦੀਆਂ ਨੀਤੀਆਂ ਅਤੇ ਵਿਕਾਸ ਯੋਜਨਾਵਾਂ ਬਾਰੇ ਸਿੱਧੀ ਜਾਣਕਾਰੀ ਪ੍ਰਾਪਤ ਹੋਈ ਹੈ। ਇਸ ਮੌਕੇ ਚੇਅਰਮੈਨ ਬਲਾਕ ਸੰਮਤੀ ਧੂਰੀ ਰਣਜੋਧ ਸਿੰਘ, ਮੈਂਬਰ ਜਸਪਾਲ ਸਿੰਘ ਸ਼ੇਰੋਂ, ਅਮਿਸ਼ਾ, ਅੰਮ੍ਰਿਤਪਾਲ ਘਨੌਰੀ, ਹਰਵਿੰਦਰ ਸਿੰਘ ਸੇਖੋਂ, ਰੁਬਲ ਬਾਜਵਾ ਅਤੇ ਗਗਨ ਜਵੰਧਾ ਸਮੇਤ ਹੋਰ ਆਗੂ ਹਾਜ਼ਰ ਸਨ।

 

Tags: Gurmeet Khudian , Gurmeet Singh Khudian , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD