Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਹਲਕਾ ਮੋਹਾਲੀ ਵਿੱਚ ਲੋਕ ਮਿਲਣੀ ਪ੍ਰੋਗਰਾਮਾਂ ਦਾ ਦੌਰ ਜਾਰੀ

ਕੁਲਵੰਤ ਸਿੰਘ ਵੱਲੋਂ ਮਾਣਕ ਮਾਜਰਾ, ਬੈਰੋਪੁਰ ਅਤੇ ਭਾਗੋ ਮਾਜਰਾ ਦੇ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦਾ ਐਲਾਨ

Kulwant Singh Mohali, SAS Nagar, Mohali, Sahibzada Ajit Singh Nagar, AAP Punjab, Punjab, Punjab News, Latest Punjab News

Gurpreet Singh

Gurpreet Singh

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 03 Jul 2026

Last updated on: Jul 03, 2026, 16:50 IST

ਹਲਕਾ ਐੱਸ ਏ ਐੱਸ ਨਗਰ (ਮੋਹਾਲੀ) ਦੇ ਵਿਧਾਇਕ ਕੁਲਵੰਤ ਸਿੰਘ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਪਿੰਡ ਮਾਣਕ ਮਾਜਰਾ, ਬੈਰੋਪੁਰ ਅਤੇ ਭਾਗੋ ਮਾਜਰਾ ਦਾ ਦੌਰਾ ਕਰਕੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਵਿਕਾਸ ਕਾਰਜਾਂ ਲਈ ਕਈ ਗ੍ਰਾਂਟਾਂ ਦਾ ਐਲਾਨ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਦਿਆਂ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਹੈ। 

ਉਨ੍ਹਾਂ ਕਿਹਾ ਕਿ ਲੋਕ ਸਰਕਾਰ ਦੀ ਕਾਰਗੁਜ਼ਾਰੀ ਤੋਂ ਸੰਤੁਸ਼ਟ ਹਨ ਅਤੇ ਸਰਕਾਰ ਵੱਲੋਂ ਸਾਰੇ ਵਾਅਦੇ ਪੂਰੇ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਪਿੰਡ ਮਾਣਕ ਮਾਜਰਾ ਵਿੱਚ ਅਨੁਸੂਚਿਤ ਜਾਤੀ ਧਰਮਸ਼ਾਲਾ ਦੇ ਲੈਂਟਰ ਲਈ 5 ਲੱਖ ਰੁਪਏ, ਜਨਰਲ ਧਰਮਸ਼ਾਲਾ ਦੀ ਮੁਰੰਮਤ ਅਤੇ ਪੇਵਰ ਵਾਕ ਲਈ 5 ਲੱਖ ਰੁਪਏ, ਗਲੀਆਂ-ਨਾਲੀਆਂ ਲਈ 2 ਲੱਖ ਰੁਪਏ, ਤਿੰਨ ਓਪਨ ਜਿਮ, ਲੋੜਵੰਦ ਪਰਿਵਾਰਾਂ ਲਈ 2 ਲੱਖ ਰੁਪਏ, ਖੇਡ ਗਰਾਊਂਡ ਦੀ ਉਸਾਰੀ ਲਈ 30 ਲੱਖ ਰੁਪਏ ਅਤੇ ਪੰਚਾਇਤੀ ਜ਼ਮੀਨ ਦੀ ਸਿੰਚਾਈ ਲਈ ਪਾਈਪਲਾਈਨ ਵਿਛਾਉਣ 'ਤੇ 4 ਲੱਖ ਰੁਪਏ ਖਰਚ ਕੀਤੇ ਗਏ ਹਨ।

ਪਿੰਡ ਬੈਰੋਪੁਰ ਲਈ ਗਲੀਆਂ-ਨਾਲੀਆਂ ਅਤੇ ਸਟਰੀਟ ਲਾਈਟਾਂ ਦੇ ਕੰਮ ਵਾਸਤੇ 7 ਲੱਖ ਰੁਪਏ ਜਾਰੀ ਕੀਤੇ ਜਾਣਗੇ, ਜਦਕਿ ਡਸਟਬਿਨ ਅਤੇ ਕਨਵੈਕਸ ਮਿਰਰ ਲਗਾਉਣ ਲਈ 2 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ। ਪਿੰਡ ਭਾਗੋ ਮਾਜਰਾ ਵਿੱਚ ਲਾਇਬ੍ਰੇਰੀ ਲਈ 23.60 ਲੱਖ ਰੁਪਏ, ਸਟਰੀਟ ਲਾਈਟਾਂ ਲਈ 4 ਲੱਖ ਰੁਪਏ, ਵਾਟਰ ਟੈਂਕਰ ਲਈ 3 ਲੱਖ ਰੁਪਏ, ਕਮਿਊਨਿਟੀ ਸੈਂਟਰ ਲਈ 1 ਲੱਖ ਰੁਪਏ ਅਤੇ 25 ਲੱਖ ਰੁਪਏ ਦੀ ਲਾਗਤ ਨਾਲ ਖੇਡ ਗਰਾਊਂਡ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ। 

ਇਸ ਤੋਂ ਇਲਾਵਾ ਪੰਜ ਲੋੜਵੰਦ ਪਰਿਵਾਰਾਂ ਲਈ ਮਕਾਨ ਵੀ ਬਣਾਏ ਜਾਣਗੇ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਲੋਕ ਭਲਾਈ ਅਤੇ ਵਿਕਾਸ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਰਾਜ ਵਿੱਚ 68,000 ਤੋਂ ਵੱਧ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ, 85 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਦਾ ਲਾਭ ਮਿਲ ਰਿਹਾ ਹੈ ਅਤੇ ਮਹਿਲਾਵਾਂ ਲਈ ਸ਼ੁਰੂ ਕੀਤੀਆਂ ਭਲਾਈ ਸਕੀਮਾਂ ਦਾ ਲਾਭ ਵੀ ਮਿਲਣਾ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਵੀ ਲਗਾਤਾਰ ਸੁਧਾਰ ਲਈ ਪ੍ਰਭਾਵਸ਼ਾਲੀ ਉਪਰਾਲੇ ਕੀਤੇ ਜਾ ਰਹੇ ਹਨ।

ਇਸ ਮੌਕੇ ਸਰਪੰਚ ਪਰਮਜੀਤ ਕੌਰ, ਸੀਨੀਅਰ ਡਿਪਟੀ ਮੇਅਰ ਆਰ.ਪੀ. ਸ਼ਰਮਾ, ਡਿਪਟੀ ਮੇਅਰ ਹਰਪਾਲ ਸਿੰਘ ਚੰਨਾ, ਆਪ ਆਗੂ ਕੁਲਦੀਪ ਸਿੰਘ ਸਮਾਣਾ, ਸਾਬਕਾ ਸਰਪੰਚ ਅਵਤਾਰ ਸਿੰਘ ਮੌਲੀ, ਰਵਿੰਦਰ ਸਿੰਘ ਬਿੰਦਰਾ, ਤਰਲੋਚਨ ਸਿੰਘ ਮਟੌਰ ਅਤੇ ਹੋਰ ਪਤਵੰਤੇ ਹਾਜ਼ਰ ਸਨ।

 

Tags: Kulwant Singh Mohali , SAS Nagar , Mohali , Sahibzada Ajit Singh Nagar , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD