Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪ੍ਰੋ. (ਡਾ.) ਕਰਮਜੀਤ ਸਿੰਘ ਨੇ ਅੰਤਰਰਾਸ਼ਟਰੀ ਪੱਧਰ ‘ਤੇ ਚਮਕਣ ਵਾਲੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸ਼ੂਟਿੰਗ ਖਿਡਾਰੀਆਂ ਨੂੰ ਕੀਤਾ ਸਨਮਾਨਿਤ

ਏਸ਼ੀਅਨ ਚੈਂਪੀਅਨਸ਼ਿਪ ਤੋਂ ਵਰਲਡ ਕੱਪ ਤੱਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸ਼ੂਟਰਾਂ ਨੇ ਸਫਲਤਾ ਦੀ ਲਿਖੀ ਨਵੀਂ ਇਬਾਰਤ

Guru Nanak Dev University Amritsar, Guru Nanak Dev University, Prof Karamjeet Singh, GNDU, Amritsar

Web Admin

Web Admin

5 Dariya News

ਅੰਮ੍ਰਿਤਸਰ , 03 Jul 2026

Last updated on: Jul 03, 2026, 17:09 IST

ਵਾਈਸ ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਵੱਲੋਂ ਖੇਡਾਂ ਦੇ ਵਿਕਾਸ ਲਈ ਕੀਤੇ ਜਾ ਰਹੇ ਲਗਾਤਾਰ ਯਤਨਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਦੇਸ਼ ਦੀਆਂ ਪ੍ਰਮੁੱਖ ਖੇਡ ਸੰਸਥਾਵਾਂ ਵਿੱਚ ਹੋਰ ਮਜ਼ਬੂਤੀ ਨਾਲ ਸਥਾਪਿਤ ਕੀਤਾ ਹੈ। ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਵਿਸ਼ਵ-ਪੱਧਰੀ ਖੇਡ ਬੁਨਿਆਦੀ ਢਾਂਚੇ, ਵਿਗਿਆਨਕ ਸਿਖਲਾਈ ਸਹੂਲਤਾਂ ਅਤੇ ਖਿਡਾਰੀਆਂ ਲਈ ਮਜ਼ਬੂਤ ਸਹਾਇਕ ਪ੍ਰਣਾਲੀ ਦੇ ਕਾਰਨ ਯੂਨੀਵਰਸਿਟੀ ਦੇ ਖਿਡਾਰੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਲਗਾਤਾਰ ਨਵੀਆਂ ਉਪਲਬਧੀਆਂ ਦਰਜ ਕਰ ਰਹੇ ਹਨ।

ਇਨ੍ਹਾਂ ਸ਼ਾਨਦਾਰ ਪ੍ਰਾਪਤੀਆਂ ਦੇ ਮੱਦੇਨਜ਼ਰ ਵਾਈਸ ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਨੇ ਅੱਜ ਆਪਣੇ ਦਫ਼ਤਰ ਵਿਖੇ ਯੂਨੀਵਰਸਿਟੀ ਦੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਤਮਗੇ ਜਿੱਤਣ ਵਾਲੇ ਸ਼ੂਟਰਾਂ ਦੇ ਸਨਮਾਨ ਵਿੱਚ ਹਾਈ ਟੀ ਦਾ ਆਯੋਜਨ ਕੀਤਾ। ਇਸ ਮੌਕੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਵਾਈਸ ਚਾਂਸਲਰ ਨੇ ਵੱਖ-ਵੱਖ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ। 

ਉਨ੍ਹਾਂ ਕਿਹਾ ਕਿ ਖਿਡਾਰੀਆਂ ਦੀ ਅਨੁਸ਼ਾਸਨ, ਸਮਰਪਣ ਅਤੇ ਅਟੱਲ ਮਿਹਨਤ ਨੇ ਨਾ ਸਿਰਫ਼ ਯੂਨੀਵਰਸਿਟੀ ਸਗੋਂ ਦੇਸ਼ ਦਾ ਨਾਮ ਵੀ ਰੌਸ਼ਨ ਕੀਤਾ ਹੈ। ਉਨ੍ਹਾਂ ਏਸ਼ੀਅਨ ਸ਼ੂਟਿੰਗ ਚੈਂਪੀਅਨਸ਼ਿਪ ਅਤੇ ਆਈਐੱਸਐੱਸਐੱਫ ਵਰਲਡ ਕੱਪ ਵਰਗੇ ਵਿਸ਼ਵ ਪੱਧਰੀ ਮੁਕਾਬਲਿਆਂ ਵਿੱਚ ਤਮਗੇ ਜਿੱਤਣ ‘ਤੇ ਖਾਸ ਮਾਣ ਪ੍ਰਗਟਾਇਆ।

ਪ੍ਰੋ. ਕਰਮਜੀਤ ਸਿੰਘ ਨੇ ਕਿਹਾ ਕਿ ਯੂਨੀਵਰਸਿਟੀ ਦੇ ਖਿਡਾਰੀਆਂ ਵੱਲੋਂ ਲਗਾਤਾਰ ਖੇਡਾਂ ਵਿੱਚ ਕੀਤੀਆਂ ਜਾ ਰਹੀਆਂ ਪ੍ਰਾਪਤੀਆਂ ਇੱਕ ਚੰਗੇ ਖੇਡ ਵਾਤਾਵਰਨ ਦੀ ਨਿਸ਼ਾਨੀ ਹੈ ਜੋ ਗੁਣਵੱਤਾ ਵਾਲੀ ਕੋਚਿੰਗ, ਸੰਸਥਾਗਤ ਸਹਿਯੋਗ ਅਤੇ ਖਿਡਾਰੀਆਂ ਦੇ ਉੱਚੇ ਹੌਸਲੇ ‘ਤੇ ਅਧਾਰਿਤ ਹੈ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੌਜਵਾਨ ਖਿਡਾਰੀਆਂ ਨੂੰ ਹਰ ਸੰਭਵ ਮੌਕਾ ਅਤੇ ਸਹਿਯੋਗ ਦੇਣ ਲਈ ਵਚਨਬੱਧ ਹੈ ਤਾਂ ਜੋ ਉਹ ਵਿਸ਼ਵ ਪੱਧਰ ‘ਤੇ ਭਰੋਸੇ ਨਾਲ ਮੁਕਾਬਲਾ ਕਰ ਸਕਣ।

ਵਾਈਸ ਚਾਂਸਲਰ ਨੇ ਉਹਨਾਂ ਤਿੰਨ ਸ਼ੂਟਰਾਂ ਨੂੰ ਵੀ ਵਿਸ਼ੇਸ਼ ਤੌਰ ‘ਤੇ ਵਧਾਈ ਦਿੱਤੀ ਜਿਨ੍ਹਾਂ ਦੀ ਚੋਣ ਅਕਤੂਬਰ 2026 ਵਿੱਚ ਜਪਾਨ ਵਿੱਚ ਹੋਣ ਵਾਲੀਆਂ ਏਸ਼ੀਅਨ ਗੇਮਜ਼ ਲਈ ਭਾਰਤੀ ਟੀਮ ਵਿੱਚ ਹੋਈ ਹੈ। ਉਨ੍ਹਾਂ ਇਸਨੂੰ ਯੂਨੀਵਰਸਿਟੀ ਲਈ ਮਾਣ ਵਾਲਾ ਪਲ ਦੱਸਦਿਆਂ ਕਿਹਾ ਕਿ ਇਹ ਖਿਡਾਰੀ ਦੇਸ਼ ਲਈ ਹੋਰ ਮਾਣ ਹਾਸਲ ਕਰਨਗੇ।

ਉਨ੍ਹਾਂ ਖਿਡਾਰੀਆਂ ਨੂੰ ਭਵਿੱਖ ਵਿੱਚ ਵੀ ਇਸੇ ਜਜ਼ਬੇ ਨਾਲ ਮਿਹਨਤ ਜਾਰੀ ਰੱਖਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਧੀਰਜ, ਉੱਚੀ ਸੋਚ ਅਤੇ ਅਨੁਸ਼ਾਸਨ ਹੀ ਮਹਾਨ ਖਿਡਾਰੀਆਂ ਦੀ ਅਸਲ ਪਹਿਚਾਣ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਖਿਡਾਰੀ ਅਗਾਂਹ ਵੀ ਤਮਗੇ ਜਿੱਤ ਕੇ ਯੂਨੀਵਰਸਿਟੀ ਦੀ ਖੇਡ ਵਿਰਾਸਤ ਨੂੰ ਹੋਰ ਮਜ਼ਬੂਤ ਕਰਨਗੇ।

ਇਸ ਮੌਕੇ ਡਾ. ਐਚ.ਐੱਸ. ਸੈਣੀ (ਡੀਨ ਅਕਾਦਮਿਕ ਮਾਮਲੇ), ਡਾ. ਕੇ.ਐੱਸ. ਚਾਹਲ (ਰਜਿਸਟਰਾਰ), ਡਾ. ਕੰਵਰ ਮਨਦੀਪ ਸਿੰਘ (ਡਾਇਰੈਕਟਰ ਸਪੋਰਟਸ), ਡਾ. ਬਲਜਿੰਦਰ ਸਿੰਘ ਬੱਲ ਮੁਖੀ ਫਿਜੀਕਲ ਐਜੂਕੇਸ਼ਨ ਵਿਭਾਗ, ਸ੍ਰੀ ਪਰਵੀਨ ਪੁਰੀ (ਡਾਇਰੈਕਟਰ ਲੋਕ ਸੰਪਰਕ) ਅਤੇ ਸ੍ਰੀਮਤੀ ਰਾਜਵਿੰਦਰ ਕੌਰ (ਸ਼ੂਟਿੰਗ ਕੋਚ) ਵੀ ਹਾਜ਼ਰ ਸਨ। ਉਨ੍ਹਾਂ ਨੇ ਵੀ ਖਿਡਾਰੀਆਂ ਨੂੰ ਵਧਾਈ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਸਨਮਾਨਿਤ ਕੀਤੇ ਗਏ ਖਿਡਾਰੀਆਂ ਵਿੱਚ ਆਸ਼ੀ ਚੌਕਸੀ ਅਤੇ ਐਸ਼ਵਰਿਆ ਪ੍ਰਤਾਪ ਸਿੰਘ ਤੋਮਰ ਨੇ 16ਵੀਂ ਏਸ਼ੀਅਨ ਸ਼ੂਟਿੰਗ ਚੈਂਪੀਅਨਸ਼ਿਪ (ਕਜ਼ਾਕਿਸਤਾਨ) ਵਿੱਚ ਸੋਨੇ ਦੇ ਤਮਗੇ ਜਿੱਤੇ ਅਤੇ ਏਸ਼ੀਅਨ ਗੇਮਜ਼ ਲਈ ਚੁਣੇ ਗਏ। ਮਨੀਸ਼ਾ ਕੀਰ ਨੇ ਟ੍ਰੈਪ ਏਸ਼ੀਅਨ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਚਾਂਦੀ ਦਾ ਤਮਗਾ ਜਿੱਤਿਆ। ਅਭਿਨਵ ਸ਼ਾ ਨੇ ਏਸ਼ੀਅਨ ਗੇਮਜ਼ ਜਕਾਰਤਾ ਵਿੱਚ ਚਾਂਦੀ ਅਤੇ ਜਰਮਨੀ ਵਰਲਡ ਕੱਪ ਵਿੱਚ ਸੋਨਾ ਜਿੱਤਦਿਆਂ 10 ਮੀਟਰ ਰਾਈਫਲ ਵਿੱਚ ਨਵਾਂ ਵਿਸ਼ਵ ਰਿਕਾਰਡ ਬਣਾਇਆ। 

ਅਦ੍ਰਿਯਾਨ ਕਰਮਾਕਰ ਨੇ ਨਵੀਂ ਦਿੱਲੀ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਸੋਨ ਤਮਗਾ ਜਿੱਤ ਕੇ 50 ਮੀਟਰ ਥ੍ਰੀ ਪੋਜ਼ੀਸ਼ਨ ਵਿੱਚ ਵਿਸ਼ਵ ਰਿਕਾਰਡ ਸਥਾਪਿਤ ਕੀਤਾ। ਸਿਫ਼ਤ ਕੌਰ ਨੇ ਕਜ਼ਾਕਿਸਤਾਨ ਵਿੱਚ ਸੋਨਾ ਅਤੇ ਨਵੀਂ ਦਿੱਲੀ ਵਿੱਚ ਸੋਨ ਤੇ ਚਾਂਦੀ ਤਮਗਾ ਹਾਸਲ ਕੀਤਾ । ਹਰਮੇਹਰ ਲਾਲੀ ਨੇ ਮੋਰੱਕੋ ਆਈਐੱਸਐੱਸਐੱਫ ਵਰਲਡ ਕੱਪ (ਸਕੀਟ) ਵਿੱਚ ਕਾਂਸੀ ਜਿੱਤੀ, ਜਦਕਿ ਅਭੈ ਸਿੰਘ ਸੇਖੋਂ ਨੇ ਕਜ਼ਾਕਿਸਤਾਨ ਵਿੱਚ ਕਾਂਸੀ ਦਾ ਤਮਗਾ ਆਪਣੇ ਨਾਮ ਕੀਤਾ। 

ਰਮਿਤਾ ਜਿੰਦਲ ਨੇ ਓਲੰਪਿਕਸ ਵਿੱਚ ਟਾਪ-5 ਵਿੱਚ ਜਗ੍ਹਾ ਬਣਾਈ। ਹਰਸ਼ ਗੁਪਤਾ ਨੇ ਨਵੀਂ ਦਿੱਲੀ ਅਤੇ ਕਜ਼ਾਕਿਸਤਾਨ ਦੋਹਾਂ ਥਾਵਾਂ ‘ਤੇ ਸੋਨੇ ਦੇ ਤਮਗੇ ਜਿੱਤੇ, ਜਦਕਿ ਪ੍ਰਿਕਸ਼ਿਤ ਬਰਾੜ ਨੇ ਵੀ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਯੂਨੀਵਰਸਿਟੀ ਦੀ ਨੁਮਾਇੰਦਗੀ ਕਰਦਿਆਂ ਆਪਣੀ ਮਜ਼ਬੂਤ ਹਾਜ਼ਰੀ ਦਰਜ ਕਰਵਾਈ। ਖਿਡਾਰੀਆਂ ਨੇ ਯੂਨੀਵਰਸਿਟੀ ਪ੍ਰਸ਼ਾਸਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਲਗਾਤਾਰ ਹੌਂਸਲਾ  ਅਫਜਾਈ, ਆਧੁਨਿਕ ਖੇਡ ਸਹੂਲਤਾਂ ਅਤੇ ਚੰਗੇ ਸਹਿਯੋਗ ਨੇ ਉਨ੍ਹਾਂ ਦੀ ਅੰਤਰਰਾਸ਼ਟਰੀ ਸਫਲਤਾ ਵਿੱਚ ਅਹਿਮ ਭੂਮਿਕਾ ਨਿਭਾਈ ਹੈ।

 

Tags: Guru Nanak Dev University Amritsar , Guru Nanak Dev University , Prof Karamjeet Singh , GNDU , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD