Wednesday, 22 July 2026

 

 

ਖ਼ਾਸ ਖਬਰਾਂ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ

 

ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਵਿੰਗ ਦੇ ਜਨਰਲ ਸਕੱਤਰ ਐਡਵੋਕੇਟ ਰਾਜੇਸ਼ ਰਾਣਾ ਭਾਜਪਾ 'ਚ ਸ਼ਾਮਿਲ

ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੀਤਾ ਪਾਰਟੀ 'ਚ ਸ਼ਾਮਲ

Kewal Singh Dhillon, BJP Punjab, Punjab, Punjab News, Latest Punjab News

Gurpreet Singh

Gurpreet Singh

5 Dariya News

ਚੰਡੀਗੜ੍ਹ , 03 Jul 2026

Last updated on: Jul 03, 2026, 17:49 IST

ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਵਿੰਗ ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਰਾਜੇਸ਼ ਰਾਣਾ ਅਕਾਲੀ ਦਲ ਨੂੰ ਅਲਵਿਦਾ ਆਖ ਅੱਜ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋ ਗਏ। ਐਡਵੋਕੇਟ ਰਾਜੇਸ਼ ਰਾਣਾ ਨੂੰ ਪਾਰਟੀ ਦੇ ਮੁੱਖ ਦਫਤਰ ਵਿਖੇ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸ਼ਾਮਿਲ ਕਰਵਾਇਆ ਅਤੇ ਉਨ੍ਹਾਂ ਦਾ ਸਵਾਗਤ ਕੀਤਾ।

ਇਸ ਮੌਕੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਐਡਵੋਕੇਟ ਰਾਜੇਸ਼ ਰਾਣਾ ਵਰਗੇ ਸੂਝਵਾਨ ਅਤੇ ਕਾਨੂੰਨੀ ਮਾਹਿਰ ਆਗੂ ਦੇ ਆਉਣ ਨਾਲ ਭਾਜਪਾ ਨੂੰ ਸੂਬੇ ਵਿੱਚ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਭਰੋਸਾ ਦਿਵਾਇਆ ਕਿ ਪਾਰਟੀ ਵਿੱਚ ਉਨ੍ਹਾਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ।

ਇਸ ਮੌਕੇ ਐਡਵੋਕੇਟ ਰਾਜੇਸ਼ ਰਾਣਾ ਨੇ ਕਿਹਾ ਕਿ ਉਹ ਭਾਰਤੀ ਜਨਤਾ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਦੇਸ਼ ਹਿੱਤ ਵਿੱਚ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਇਸ ਪਾਰਟੀ ਵਿੱਚ ਸ਼ਾਮਿਲ ਹੋਏ ਹਨ। ਉਨ੍ਹਾਂ ਕਿਹਾ ਕਿ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਉਹ ਪਾਰਟੀ ਵੱਲੋਂ ਦਿੱਤੀ ਜਾਣ ਵਾਲੀ ਹਰ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ।

ਭਾਜਪਾ ਪੰਜਾਬ ਦੇ ਲੀਗਲ ਸੈੱਲ ਦੇ ਮੁਖੀ ਏਨ.ਕੇ. ਵਰਮਾ, ਮੋਹਾਲੀ ਭਾਜਪਾ ਦੇ ਸਾਬਕਾ ਜਿਲਾ ਪ੍ਰਧਾਨ ਸੁਸ਼ੀਲ ਰਾਣਾ, ਸਾਬਕਾ ਜਿਲਾ ਜਨਰਲ ਸਕੱਤਰ ਰਾਜੀਵ ਸ਼ਰਮਾ, ਸਰਕਲ ਪ੍ਰਧਾਨ ਲਾਲੜੂ ਸਰਕਲ ਸੰਜੂ ਰਾਣਾ ਇਸ ਮੋਕੇ ਹਾਜੀਰ ਸਨ । 

 

Tags: Kewal Singh Dhillon , BJP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD