Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ

Mohinder Bhagat, AAP Punjab, Jalandhar, Punjab, Punjab News, Latest Punjab News

Gurpreet Singh

Gurpreet Singh

5 Dariya News

ਚੰਡੀਗੜ੍ਹ , 03 Jul 2026

Last updated on: Jul 03, 2026, 17:54 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨੂੰ ਰਿਵਾਇਤੀ ਖੇਤੀ ਤੋਂ ਬਾਗਬਾਨੀ ਵੱਲ ਪ੍ਰੇਰਿਤ ਕਰਨ ਅਤੇ ਉਨ੍ਹਾਂ ਦੀ ਆਮਦਨ ਵਧਾਉਣ ਲਈ ਬੜੀ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ। ਇਸ ਉਦੇਸ਼ ਤਹਿਤ ਬਾਗ਼ਬਾਨੀ ਵਿਭਾਗ, ਪੰਜਾਬ ਵੱਲੋਂ ਸਟੇਟ ਪਲਾਨ ਸਕੀਮ ਅਧੀਨ ਕਿਸਾਨਾਂ ਨੂੰ ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਵਾਸਤੇ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ ਦਿੱਤੀ ਜਾ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਕਿਸਾਨ ਲਗਭਗ 2 ਲੱਖ ਰੁਪਏ ਦੀ ਲਾਗਤ ਨਾਲ ਇੱਕ ਛੋਟਾ ਮਸ਼ਰੂਮ ਉਤਪਾਦਨ ਯੂਨਿਟ ਸਥਾਪਿਤ ਕਰ ਸਕਦੇ ਹਨ ਜਿਸ ’ਤੇ ਬਾਗ਼ਬਾਨੀ ਵਿਭਾਗ ਵੱਲੋਂ 40 ਫੀਸਦੀ ਸਬਸਿਡੀ, ਵੱਧ ਤੋਂ ਵੱਧ 80 ਹਜ਼ਾਰ ਰੁਪਏ ਤੱਕ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਮਸ਼ਰੂਮ ਦੀ ਖੇਤੀ ਥੋੜ੍ਹੀ ਜ਼ਮੀਨ ਅਤੇ ਪਾਣੀ ਦੀ ਬਹੁਤ ਘੱਟ ਵਰਤੋਂ ਨਾਲ ਕੀਤੀ ਜਾ ਸਕਦੀ ਹੈ। 

ਉਨ੍ਹਾਂ ਕਿਹਾ ਕਿ ਘੱਟ ਲਾਗਤ ਵਾਲੀ ਇਸ ਕਾਸ਼ਤਕਾਰੀ ਤੋਂ ਵਧੀਆ ਮੁਨਾਫ਼ਾ ਕਮਾਇਆ ਜਾ ਸਕਦਾ  ਹੈ। ਉਨ੍ਹਾ ਦੱਸਿਆ ਕਿ ਇੱਕ ਛੋਟਾ ਮਸ਼ਰੂਮ ਯੂਨਿਟ ਲਗਭਗ 1800 ਵਰਗ ਫੁੱਟ ਖੇਤਰ ਵਿੱਚ ਸਥਾਪਿਤ ਕੀਤਾ ਜਾ ਸਕਦਾ ਹੈ, ਇਸ ਲਈ ਛੋਟੇ ਕਿਸਾਨ ਵੀ ਇਸ ਯੋਜਨਾ ਦਾ ਲਾਭ ਲੈ ਸਕਦੇ ਹਨ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਾਗ਼ਬਾਨੀ ਖੇਤਰ ਨੂੰ ਹੋਰ ਪ੍ਰਫੁੱਲਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧੇ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਸਬਸਿਡੀ ਲੈਣ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੰਦਿਆਂ ਮੰਤਰੀ ਨੇ ਕਿਹਾ ਕਿ ਇਸ ਯੋਜਨਾ ਦਾ ਲਾਭ ਲੈਣ ਦੇ ਇੱਛੁਕ ਕਿਸਾਨ ਆਪਣੇ ਨਜ਼ਦੀਕੀ ਜ਼ਿਲ੍ਹਾ ਬਾਗ਼ਬਾਨੀ ਅਫ਼ਸਰ ਨਾਲ ਸੰਪਰਕ ਕਰ ਸਕਦੇ ਹਨ। 

ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਕਿਸਾਨਾਂ ਨੂੰ ਮਸ਼ਰੂਮ ਉਤਪਾਦਨ ਸਬੰਧੀ ਤਕਨੀਕੀ ਸਲਾਹ, ਸਿਖਲਾਈ ਅਤੇ ਹਰ ਸੰਭਵ ਜਾਣਕਾਰੀ ਵੀ ਮੁਹੱਈਆ ਕਰਵਾਈ ਜਾ ਰਹੀ ਹੈ।

 

Tags: Mohinder Bhagat , AAP Punjab , Jalandhar , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD