Wednesday, 22 July 2026

 

 

ਖ਼ਾਸ ਖਬਰਾਂ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ

 

ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਅਤੇ ਲੋੜਵੰਦ ਨਾਗਰਿਕਾਂ ਦੀ ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ 1,583 ਕਰੋੜ ਰੁਪਏ ਜਾਰੀ : ਜੀਵਨ ਜੋਤ ਕੌਰ

6,131.91 ਕਰੋੜ ਰੁਪਏ ਦਾ ਸਾਲਾਨਾ ਸਮਾਜਿਕ ਸੁਰੱਖਿਆ ਬਜਟ ਲਗਭਗ 36 ਲੱਖ ਲਾਭਪਾਤਰੀਆਂ ਦੀ ਕਰ ਰਿਹਾ ਸੁਰੱਖਿਆ

Jeevan Jyot Kaur, Amritsar, AAP Punjab, Punjab, Punjab News, Latest Punjab News

Gurpreet Singh

Gurpreet Singh

5 Dariya News

ਅੰਮ੍ਰਿਤਸਰ , 03 Jul 2026

Last updated on: Jul 03, 2026, 18:40 IST

ਪੰਜਾਬ ਭਰ ਦੇ ਹਜ਼ਾਰਾਂ ਬਜ਼ੁਰਗ ਨਾਗਰਿਕਾਂ ਅਤੇ ਲੋੜਵੰਦ ਪਰਿਵਾਰਾਂ ਲਈ ਸਮੇਂ ਸਿਰ ਮਿਲਣ ਵਾਲੀ ਸਮਾਜਿਕ ਸੁਰੱਖਿਆ ਸਹਾਇਤਾ ਸਿਰਫ਼ ਇੱਕ ਵਿੱਤੀ ਮਦਦ ਹੀ ਨਹੀਂ, ਸਗੋਂ ਉਨ੍ਹਾਂ ਦੇ ਮਾਣ-ਸਤਿਕਾਰ ਅਤੇ ਸੁਰੱਖਿਆ ਦਾ ਇੱਕ ਵੱਡਾ ਜ਼ਰੀਆ ਹੈ। ਇਸ ਵਚਨਬੱਧਤਾ ਤਹਿਤ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਵਿੱਤੀ ਸਾਲ 2026-27 ਦੌਰਾਨ ਹੁਣ ਤੱਕ 1583 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਜੀਵਨਜੋਤ ਕੌਰ ਨੇ ਕਿਹਾ ਕਿ ਰਾਜ ਸਰਕਾਰ ਦੇ ਇਸ ਕਦਮ ਨਾਲ ਲੱਖਾਂ ਬਜ਼ੁਰਗਾਂ, ਵਿਧਵਾਵਾਂ, ਨਿਆਸਰਿਤ ਔਰਤਾਂ, ਅਨਾਥ ਬੱਚਿਆਂ ਅਤੇ ਦਿਵਿਆਂਗ ਵਿਅਕਤੀਆਂ ਨੂੰ ਵਿੱਤੀ ਸਹਾਇਤਾ ਵਜੋਂ ਸਿੱਧਾ ਲਾਭ ਮਿਲਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਇਹ ਯਕੀਨੀ ਬਣਾ ਕੇ ਸਮਾਜਿਕ ਸੁਰੱਖਿਆ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਹੈ ਕਿ ਸਭ ਤੋਂ ਵੱਧ ਲੋੜਵੰਦ ਲੋਕਾਂ ਤੱਕ ਸਮੇਂ ਸਿਰ ਅਤੇ ਪੂਰੇ ਮਾਣ-ਸਤਿਕਾਰ ਨਾਲ ਮਦਦ ਪਹੁੰਚੇ।

ਵਿਧਾਇਕਾ ਜੀਵਨ ਜੋਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਲਈ ਸਮਾਜਿਕ ਸੁਰੱਖਿਆ ਸਿਰਫ਼ ਇੱਕ ਬਜਟ ਦੀ ਵਿਵਸਥਾ ਨਹੀਂ, ਬਲਕਿ ਲੋੜਵੰਦ ਵਰਗਾਂ ਪ੍ਰਤੀ ਇੱਕ ਪਵਿੱਤਰ ਵਚਨਬੱਧਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਚਾਲੂ ਮਾਲੀ ਸਾਲ ਦੌਰਾਨ ਸਮਾਜਿਕ ਸੁਰੱਖਿਆ ਅਤੇ ਭਲਾਈ ਸਕੀਮਾਂ ਲਈ 6,131.91 ਕਰੋੜ ਰੁਪਏ ਦਾ ਵੱਡਾ ਬਜਟ ਰੱਖਿਆ ਹੈ। 

ਇਹ ਇਤਿਹਾਸਕ ਬਜਟ ਵਿਵਸਥਾ ਸੂਬੇ ਦੇ ਲਗਭਗ 36 ਲੱਖ ਲਾਭਪਾਤਰੀਆਂ ਨੂੰ ਨਿਯਮਤ ਵਿੱਤੀ ਸਹਾਇਤਾ ਯਕੀਨੀ ਬਣਾ ਰਹੀ ਹੈ। ਉਨ੍ਹਾਂ ਦੱਸਿਆ ਕਿ ਬੁਢਾਪਾ ਪੈਨਸ਼ਨ ਲਈ 1,048 ਕਰੋੜ ਰੁਪਏ ਤੋਂ ਵੱਧ ਦੀ ਰਕਮ ਸਿੱਧੇ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਟ੍ਰਾਂਸਫਰ ਕੀਤੀ ਗਈ ਹੈ। 

ਇਸੇ ਤਰ੍ਹਾਂ ਵਿਧਵਾਵਾਂ, ਬੇਸਹਾਰਾ ਔਰਤਾਂ, ਅਨਾਥ ਤੇ ਆਸ਼ਰਿਤ ਬੱਚਿਆਂ ਅਤੇ ਦਿਵਿਆਂਗ ਵਿਅਕਤੀਆਂ ਦੇ ਫਾਇਦੇ ਲਈ ਚੱਲ ਰਹੀਆਂ ਹੋਰ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ 535 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਇੱਕ ਸਮਾਜਿਕ ਤੌਰ ’ਤੇ ਸੁਰੱਖਿਅਤ ਅਤੇ ਖੁਸ਼ਹਾਲ ਪੰਜਾਬ ਸਿਰਜਣ ਦੇ ਸਰਕਾਰ ਦੇ ਸੰਕਲਪ ਨੂੰ ਹੋਰ ਮਜ਼ਬੂਤ ਕਰਦਾ ਹੈ।

 

Tags: Jeevan Jyot Kaur , Amritsar , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD