Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਵਿਧਾਇਕਾ ਅਨਮੋਲ ਗਗਨ ਮਾਨ ਦਾ ਵਾਅਦਾ ਹੋਇਆ ਪੂਰਾ, ਬਹਾਦਰ ਸਿੰਘ ਓਕੇ ਬਣੇ ਕੁਰਾਲੀ ਨਗਰ ਕੌਂਸਲ ਦੇ ਪ੍ਰਧਾਨ

ਕੁਰਾਲੀ ਨਗਰ ਕੌਂਸਲ 'ਤੇ ਆਮ ਆਦਮੀ ਪਾਰਟੀ ਦਾ ਕਬਜ਼ਾ, ਬਹਾਦਰ ਸਿੰਘ ਓਕੇ ਪ੍ਰਧਾਨ ਚੁਣੇ ਗਏ

Anmol Gagan Mann, Anmol Gagan Maan, AAP Punjab, Kharar, Punjab, Punjab News, Latest Punjab News, Kurali

Web Admin

Web Admin

5 Dariya News

ਕੁਰਾਲੀ , 03 Jul 2026

Last updated on: Jul 04, 2026, 09:33 IST

ਕੁਰਾਲੀ ਨਗਰ ਕੌਂਸਲ ਦੇ ਨਵ-ਚੁਣੇ ਕੌਂਸਲਰਾਂ ਦੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਕਰਵਾਈ ਗਈ। ਵੋਟਿੰਗ ਉਪਰੰਤ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਹਾਦਰ ਸਿੰਘ ਓਕੇ ਨਗਰ ਕੌਂਸਲ ਦੇ ਪ੍ਰਧਾਨ, ਜਦਕਿ ਸ਼੍ਰੀਮਤੀ ਸ਼ਮਾ ਮੀਤ ਪ੍ਰਧਾਨ ਚੁਣੇ ਗਏ। ਪ੍ਰਧਾਨ ਦੀ ਚੋਣ ਵਿੱਚ ਕੁੱਲ 18 ਵੋਟਾਂ ਪਈਆਂ, ਜਿਨ੍ਹਾਂ ਵਿੱਚ 17 ਕੌਂਸਲਰਾਂ ਅਤੇ ਇੱਕ ਵਿਧਾਇਕ ਦੀ ਵੋਟ ਸ਼ਾਮਲ ਸੀ।

ਬਹਾਦਰ ਸਿੰਘ ਓਕੇ ਨੂੰ 12 ਵੋਟਾਂ ਮਿਲੀਆਂ। ਇਸ ਚੋਣ ਕੁੱਝ ਹੋਰ ਕੌਂਸਲਰਾਂ ਨੇ ਵੀ ਆਮ ਆਦਮੀ ਪਾਰਟੀ ਉਮੀਦਵਾਰ ਨੂੰ ਬਾਹਰੋਂ ਸਮਰਥਨ ਦਿੱਤਾ। ਜ਼ਿਕਰਯੋਗ ਹੈ ਕਿ ਨਗਰ ਕੌਂਸਲ ਚੋਣ ਪ੍ਰਚਾਰ ਦੌਰਾਨ ਹਲਕਾ ਵਿਧਾਇਕਾ ਅਨਮੋਲ ਗਗਨ ਮਾਨ ਨੇ ਜਨ ਸਭਾਵਾਂ ਵਿੱਚ ਐਲਾਨ ਕੀਤਾ ਸੀ ਕਿ ਆਮ ਆਦਮੀ ਪਾਰਟੀ ਦੀ ਜਿੱਤ ਤੋਂ ਬਾਅਦ ਬਹਾਦਰ ਸਿੰਘ ਓਕੇ ਨੂੰ ਨਗਰ ਕੌਂਸਲ ਦਾ ਪ੍ਰਧਾਨ ਬਣਾਇਆ ਜਾਵੇਗਾ।

ਅੱਜ ਚੋਣ ਨਤੀਜਿਆਂ ਨਾਲ ਉਨ੍ਹਾਂ ਦਾ ਇਹ ਵਾਅਦਾ ਪੂਰਾ ਹੋ ਗਿਆ। ਚੋਣ ਨਤੀਜਿਆਂ ਤੋਂ ਬਾਅਦ ਵਿਧਾਇਕਾ ਅਨਮੋਲ ਗਗਨ ਮਾਨ ਦੀ ਅਗਵਾਈ ਹੇਠ ਨਵ-ਚੁਣੇ ਪ੍ਰਧਾਨ, ਮੀਤ ਪ੍ਰਧਾਨ ਅਤੇ ਸਮੂਹ ਕੌਂਸਲਰਾਂ ਨਾਲ ਸ਼ਹਿਰ ਵਿੱਚ ਵਿਸ਼ਾਲ ਰੋਡ ਸ਼ੋਅ ਕੱਢਿਆ ਗਿਆ। ਰੋਡ ਸ਼ੋਅ ਦੌਰਾਨ ਪਾਰਟੀ ਵਰਕਰਾਂ ਅਤੇ ਸ਼ਹਿਰ ਵਾਸੀਆਂ ਨੇ ਨਵੀਂ ਟੀਮ ਦਾ ਭਰਵਾਂ ਸਵਾਗਤ ਕੀਤਾ। ਥਾਂ-ਥਾਂ ਫੁੱਲਾਂ ਦੀ ਵਰਖਾ ਕੀਤੀ ਗਈ ਅਤੇ ਲੋਕਾਂ ਨੇ ਮਿਠਾਈਆਂ ਵੰਡ ਕੇ ਆਪਣੀ ਖੁਸ਼ੀ ਦਾ ਇਜ਼ਹਾਰ ਕੀਤਾ।

ਇਸ ਮੌਕੇ ਵਿਧਾਇਕਾ ਅਨਮੋਲ ਗਗਨ ਮਾਨ ਨੇ ਨਵ-ਚੁਣੇ ਪ੍ਰਧਾਨ ਬਹਾਦਰ ਸਿੰਘ ਓਕੇ ਅਤੇ ਮੀਤ ਪ੍ਰਧਾਨ ਸ਼ਮਾ ਕਾਲੀਆ ਨੂੰ ਵਧਾਈ ਦਿੰਦਿਆਂ ਕਿਹਾ ਕਿ ਕੁਰਾਲੀ ਦੇ ਲੋਕਾਂ ਨੇ ਵਿਕਾਸ ਅਤੇ ਇਮਾਨਦਾਰ ਰਾਜਨੀਤੀ 'ਤੇ ਆਪਣੀ ਮੋਹਰ ਲਗਾਈ ਹੈ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਦੀ ਨਵੀਂ ਟੀਮ ਸ਼ਹਿਰ ਦੇ ਸਰਵਪੱਖੀ ਵਿਕਾਸ, ਸਫ਼ਾਈ ਪ੍ਰਬੰਧ, ਬੁਨਿਆਦੀ ਸਹੂਲਤਾਂ ਦੇ ਵਿਸਥਾਰ ਅਤੇ ਲੋਕ ਭਲਾਈ ਦੇ ਕੰਮਾਂ ਨੂੰ ਪਹਿਲ ਦੇ ਆਧਾਰ 'ਤੇ ਅੱਗੇ ਵਧਾਏਗੀ।

ਉਨ੍ਹਾਂ ਸਮੂਹ ਕੌਂਸਲਰਾਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੁਰਾਲੀ ਦੇ ਵਿਕਾਸ ਲਈ ਮਿਲਜੁਲ ਕੇ ਕੰਮ ਕਰਨ ਦੀ ਅਪੀਲ ਵੀ ਕੀਤੀ। ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਵਰਕਰਾਂ ਨੇ ਢੋਲ ਦੀ ਥਾਪ 'ਤੇ ਭੰਗੜਾ ਪਾਇਆ, ਮਿਠਾਈਆਂ ਵੰਡੀਆਂ ਅਤੇ ਨਵੀਂ ਟੀਮ ਨੂੰ ਵਧਾਈ ਦਿੱਤੀ। ਪਾਰਟੀ ਆਗੂਆਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਨਵੀਂ ਕੌਂਸਲ ਸ਼ਹਿਰ ਦੇ ਵਿਕਾਸ ਨੂੰ ਨਵੀਆਂ ਬੁਲੰਦੀਆਂ 'ਤੇ ਲੈ ਕੇ ਜਾਵੇਗੀ ਅਤੇ ਲੋਕਾਂ ਦੀਆਂ ਉਮੀਦਾਂ 'ਤੇ ਪੂਰੀ ਤਰ੍ਹਾਂ ਖਰਾ ਉਤਰੇਗੀ।

 

Tags: Anmol Gagan Mann , Anmol Gagan Maan , AAP Punjab , Kharar , Punjab , Punjab News , Latest Punjab News , Kurali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD