Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਨਗਰ ਨਿਗਮ ਚੋਣਾਂ ਦੀਆਂ ਤਿਆਰੀਆਂ ਦਾ ਆਬਜ਼ਰਵਰ ਸੇਨੂ ਦੁੱਗਲ ਵੱਲੋਂ ਜਾਇਜ਼ਾ

5 ਜੁਲਾਈ ਨੂੰ 1.33 ਲੱਖ ਤੋਂ ਵੱਧ ਵੋਟਰ ਪਾਉਣਗੇ ਵੋਟ

Aashika Jain, DC Hoshiarpur, Deputy Commissioner Hoshiarpur, Hoshiarpur, Punjab, Punjab News, Latest Punjab News

Web Admin

Web Admin

5 Dariya News

ਹੁਸ਼ਿਆਰਪੁਰ , 03 Jul 2026

Last updated on: Jul 04, 2026, 10:25 IST

5 ਜੁਲਾਈ ਨੂੰ ਹੋਣ ਵਾਲੀਆਂ ਨਗਰ ਨਿਗਮ ਹੁਸ਼ਿਆਰਪੁਰ ਚੋਣਾਂ ਦੇ ਮੱਦੇਨਜ਼ਰ ਰਾਜ ਚੋਣ ਕਮਿਸ਼ਨ ਵੱਲੋਂ ਨਿਯੁਕਤ ਆਬਜ਼ਰਵਰ ਅਤੇ ਐਮ.ਡੀ. ਸ਼ੂਗਰਫੈੱਡ ਸੇਨੂ ਦੁੱਗਲ ਨੇ ਅੱਜ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ ਨਾਲ ਮਿਲ ਕੇ ਚੋਣ ਪ੍ਰਬੰਧਾਂ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ।

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਨਗਰ ਨਿਗਮ ਦੇ 50 ਵਾਰਡਾਂ ਲਈ ਕੁੱਲ 1,33,569 ਵੋਟਰ 5 ਜੁਲਾਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ। ਉਨ੍ਹਾਂ ਦੱਸਿਆ ਕਿ ਚੋਣਾਂ ਨੂੰ ਸੁਚਾਰੂ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ 139 ਪੋਲਿੰਗ ਬੂਥ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਹੋਰ ਦੱਸਿਆ ਕਿ ਚੋਣਾਂ ਦੇ ਮੱਦੇਨਜ਼ਰ 12 ਸੰਵੇਦਨਸ਼ੀਲ ਸਥਾਨਾਂ ਦੀ ਪਛਾਣ ਕੀਤੀ ਗਈ ਹੈ, ਜਿੱਥੇ ਸੁਰੱਖਿਆ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।

ਇਸ ਮੌਕੇ ਸਹਾਇਕ ਕਮਿਸ਼ਨਰ (ਅੰਡਰ ਟ੍ਰੇਨਿੰਗ) ਗੁਰਕੰਵਲ ਸਿੰਘ ਵੀ ਮੌਜੂਦ ਸਨ। ਰਾਜ ਚੋਣ ਕਮਿਸ਼ਨ ਵੱਲੋਂ ਨਿਯੁਕਤ ਆਈ.ਏ.ਐਸ. ਅਧਿਕਾਰੀ ਅਤੇ ਚੋਣ ਆਬਜ਼ਰਵਰ ਸੇਨੂ ਦੁੱਗਲ ਦਾ ਕੈਂਪ ਦਫ਼ਤਰ ਪੀ.ਡਬਲਯੂ.ਡੀ. ਰੈਸਟ ਹਾਊਸ, ਸਿਵਲ ਲਾਈਨਜ਼, ਹੁਸ਼ਿਆਰਪੁਰ ਵਿਖੇ ਸਥਾਪਿਤ ਕੀਤਾ ਗਿਆ ਹੈ। ਚੋਣਾਂ ਨਾਲ ਸੰਬੰਧਿਤ ਕਿਸੇ ਵੀ ਮਾਮਲੇ ਸਬੰਧੀ ਉਨ੍ਹਾਂ ਨਾਲ ਮੋਬਾਈਲ ਨੰਬਰ 94787-84338 'ਤੇ ਸੰਪਰਕ ਕੀਤਾ ਜਾ ਸਕਦਾ ਹੈ।

ਇਸੇ ਦੌਰਾਨ ਰਾਜ ਚੋਣ ਕਮਿਸ਼ਨ ਵੱਲੋਂ ਆਈ.ਪੀ.ਐਸ. ਅਧਿਕਾਰੀ ਗੁਰਪ੍ਰੀਤ ਸਿੰਘ ਨੂੰ ਨਗਰ ਨਿਗਮ ਹੁਸ਼ਿਆਰਪੁਰ ਚੋਣਾਂ ਲਈ ਪੁਲਿਸ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਪੁਲਿਸ ਆਬਜ਼ਰਵਰ ਵਜੋਂ ਉਹ ਚੋਣ ਪ੍ਰਕਿਰਿਆ ਦੌਰਾਨ ਕਾਨੂੰਨ-ਵਿਵਸਥਾ ਅਤੇ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਕਰਨ ਦੇ ਨਾਲ-ਨਾਲ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਸੰਪੰਨ ਕਰਵਾਉਣ ਲਈ ਪੁਲਿਸ ਪ੍ਰਬੰਧਾਂ ਦਾ ਜਾਇਜ਼ਾ ਲੈਣਗੇ।

ਉਨ੍ਹਾਂ ਦਾ ਕੈਂਪ ਦਫ਼ਤਰ ਵੀ ਪੀ.ਡਬਲਯੂ.ਡੀ. ਰੈਸਟ ਹਾਊਸ, ਸਿਵਲ ਲਾਈਨਜ਼, ਹੁਸ਼ਿਆਰਪੁਰ ਵਿਖੇ ਸਥਾਪਿਤ ਕੀਤਾ ਗਿਆ ਹੈ। ਜ਼ਿਲ੍ਹਾ ਵਾਸੀ ਅਤੇ ਚੋਣ ਪ੍ਰਕਿਰਿਆ ਨਾਲ ਜੁੜਿਆ ਕੋਈ ਵੀ ਵਿਅਕਤੀ ਕਾਨੂੰਨ-ਵਿਵਸਥਾ ਜਾਂ ਸੁਰੱਖਿਆ ਨਾਲ ਸੰਬੰਧਿਤ ਮਾਮਲਿਆਂ ਸਬੰਧੀ ਪੁਲਿਸ ਆਬਜ਼ਰਵਰ ਨਾਲ ਮੋਬਾਈਲ ਨੰਬਰ 99881-36351 'ਤੇ ਸੰਪਰਕ ਕਰ ਸਕਦਾ ਹੈ।

 

Tags: Aashika Jain , DC Hoshiarpur , Deputy Commissioner Hoshiarpur , Hoshiarpur , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD