Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਬਰਾਈਟ ਮਾਈਂਡਜ਼ ਪੰਜਾਬ 2026 : ਹਰਜੋਤ ਸਿੰਘ ਬੈਂਸ ਅਤੇ ਮਨੀਸ਼ ਸਿਸੋਦੀਆ ਵਲੋਂ ਵਿਦਿਆਰਥੀਆਂ ਨਾਲ ਸਿੱਧਾ ਸੰਵਾਦ

ਪੰਜਾਬ ਵਿੱਚ ਜਲਦ ਸ਼ੁਰੂ ਹੋਵੇਗਾ ਏ.ਆਈ ਪਾਠਕ੍ਰਮ : ਹਰਜੋਤ ਸਿੰਘ ਬੈਂਸ

Harjot Singh Bains, AAP Punjab, Punjab, Punjab News, Latest Punjab News, Manish Sisodia, Bright Minds Punjab 2026, Barnala

Web Admin

Web Admin

5 Dariya News

ਬਰਨਾਲਾ , 03 Jul 2026

Last updated on: Jul 04, 2026, 10:39 IST

ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਅਤੇ ਸਕੂਲੀ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੇ ਬਣਾਇਆ ਜਾ ਰਿਹਾ ਹੈ ਅਤੇ ਜਲਦ ਹੀ ਸਕੂਲਾਂ ਵਿਚ ਏ.ਆਈ ਪਾਠਕ੍ਰਮ ਸ਼ੁਰੂ ਕੀਤਾ ਜਾਵੇਗਾ ਅਤੇ ਇਸ ਨਾਲ ਸਾਡਾ ਸੂਬਾ ਸਿੱਖਿਆ ਖੇਤਰ ਦੀਆਂ ਮੋਹਰੀ ਸਫਾਂ ਵਿਚ ਸ਼ਾਮਲ ਹੋਵੇਗਾ। ਇਹ ਪ੍ਰਗਟਾਵਾ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਨੇ ਇਥੇ ਕਪਿਲ ਪੈਲੇਸ ਵਿਚ ਬਰਾਈਟ ਮਾਈਂਡਜ਼ ਪੰਜਾਬ 2026 ਤਹਿਤ ਕਰਵਾਏ ਵਿਦਿਆਰਥੀਆਂ ਦੇ ਰੂ-ਬ-ਰੂ ਪ੍ਰੋਗਰਾਮ ਦੌਰਾਨ ਕੀਤਾ।

ਇਸ ਮੌਕੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਸ੍ਰੀ ਮਨੀਸ਼ ਸਿਸੋਦੀਆ ਨੇ ਵੀ ਇਸ ਪ੍ਰੋਗਰਾਮ ਵਿਚ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਸਿੱਧਾ ਸੰਵਾਦ ਸਥਾਪਿਤ ਕਰਨਾ ਅਤੇ ਸਿੱਖਿਆ ਪ੍ਰਣਾਲੀ ਵਿੱਚ ਹੋ ਰਹੇ ਬਦਲਾਅ ਅਤੇ ਸੁਧਾਰਾਂ ਬਾਰੇ ਵਿਚਾਰ-ਵਟਾਂਦਰਾ ਕਰਨਾ ਹੈ ਇਸ ਮੌਕੇ 12ਵੀਂ ਜਮਾਤ ਵਿੱਚ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।

ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਦਿਆਰਥੀਆਂ ਨਾਲ ਸੰਵਾਦ ਕਰਦੇ ਹੋਏ ਕਿਹਾ ਕਿ ਅੱਜ ਸਾਡੇ ਸਕੂਲ ਅਤੇ ਸਕੂਲੀ ਵਿਦਿਆਰਥੀ ਬੁਲੰਦੀਆਂ ਹਾਸਲ ਕਰ ਰਹੇ ਹਨ। ਓਹਨਾਂ ਕਿਹਾ ਕਿ ਇਸ ਸਮਾਗਮ ਦਾ ਮਕਸਦ ਵਿਦਿਆਰਥੀਆਂ ਦੇ ਸੁਝਾਅ ਲੈਣਾ ਹੈ। ਓਹਨਾਂ ਕਿ ਸਾਡੀ ਸਿੱਖਿਆ ਪ੍ਰਣਾਲੀ ਨੂੰ ਥਿਊਰੀ ਦੀ ਬਜਾਏ ਪ੍ਰੈਕਟੀਕਲ ਆਧਾਰਿਤ ਕਰਨ ਉੱਤੇ ਵੀ ਕੰਮ ਕੀਤਾ ਜਾਵੇਗਾ।

ਓਹਨਾਂ ਕਿਹਾ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਆਰਟੀਫੀਸ਼ਿਅਲ ਇੰਟੈਲੀਜੈਂਸ (ਏਆਈ) ਦਾ ਪਾਠਕ੍ਰਮ ਵੀ ਸ਼ੁਰੂ ਕੀਤਾ ਜਾ ਰਿਹਾ ਹੈ ਤਾਂ ਜੋ ਕਿ ਉਹ ਅੱਗੇ ਜਾ ਕੇ ਇਸ ਗਲੋਬਲ ਮਾਰਕੀਟ ਵਿਚ ਆਪਣਾ ਸਿੱਕਾ ਜਮਾ ਸਕਣ। ਉਨ੍ਹਾਂ ਕਿਹਾ ਕਿ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਹੋਰ ਵੀ ਉੱਚਾਈਆਂ ਛੂਹੇਗਾ। ਓਹਨਾਂ ਜ਼ਿਲ੍ਹਾ ਬਰਨਾਲਾ ਦੀ ਗੱਲ ਕਰਦੇ ਹੋਏ ਕਿਹਾ ਕਿ ਇਲਾਕੇ ਵਿਚ ਉਚੇਰੀ ਸਿੱਖਿਆ ਵਾਸਤੇ ਧਨੌਲਾ ਵਿਚ ਨਵਾਂ ਕਾਲਜ ਜਲਦ ਬਣਾਇਆ ਜਾਵੇਗਾ ਜਿਸ ਵਾਸਤੇ ਲੋਕ ਸਭਾ ਮੈਂਬਰ ਸੰਗਰੂਰ ਗੁਰਮੀਤ ਸਿੰਘ ਮੀਤ ਹੇਅਰ ਵੀ ਪਿਛਲੇ ਕਾਫੀ ਸਮੇਂ ਤੋਂ ਯਤਨਸ਼ੀਲ ਸਨ।

ਇਸ ਮੌਕੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਸਿੱਖਿਆ ਪ੍ਰਣਾਲੀ ਵਿੱਚ ਵੱਡੇ ਪੱਧਰ ਸੁਧਾਰ ਲਿਆਉਣ ਲਈ ਲਗਾਤਾਰ ਕੰਮ ਕਰਨਾ ਅਤੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੇ ਬਣਾਉਣਾ ਸਰਕਾਰ ਦੀ ਅਹਿਮ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਿੱਖਿਆ ਪ੍ਰਣਾਲੀ ਵਿਚ ਵਿਆਪਕ ਸੁਧਾਰ ਹੋਏ ਹਨ।  ਓਹਨਾਂ ਕਿਹਾ ਕਿ ਸਾਡੇ ਵਿਦਿਆਰਥੀ ਸਾਡਾ ਭਵਿਖ ਹਨ ਅਤੇ ਦੇਸ਼ ਦੀ ਤਰੱਕੀ ਉਸ ਦੀ ਸਿੱਖਿਆ ਪ੍ਰਣਾਲੀ ਉੱਤੇ ਨਿਰਭਰ ਕਰਦੀ ਹੈ।

ਇਸੇ ਲਈ ਪੰਜਾਬ ਸਰਕਾਰ ਵਲੋਂ ਸਿੱਖਿਆ ਖੇਤਰ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਸ੍ਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਨਵੀਆਂ ਤਕਨੀਕਾਂ ਨਾਲ ਤਿਆਰ ਕਰਨਾ ਬਹੁਤ ਜ਼ਰੂਰੀ ਹੈ ਅਤੇ ਉਸ ਵਾਸਤੇ ਸਾਡੇ ਵਿਦਿਆਰਥੀਆਂ ਨੂੰ ਤਿਆਰ ਕਰਕੇ ਸਮੇਂ ਦੇ ਹਾਣ ਦੇ ਬਣਾਇਆ ਜਾ ਰਿਹਾ ਹੈ ਤਾਂ ਜੋ ਵਿਦਿਆਰਥੀ ਵੀ ਜਾਗਰੂਕ ਹੋਣ ਕਿ ਸਰਕਾਰ ਓਹਨਾਂ ਲਈ ਕਿਹੜੇ ਕਦਮ ਚੁੱਕ ਰਹੀ ਹੈ।

ਇਸ ਮੌਕੇ ਸੰਸਦ ਮੈਂਬਰ ਮੀਤ ਹੇਅਰ ਨੇ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਲਈ ਪ੍ਰੇਰਨਾਸਰੋਤ ਹਨ। ਓਹਨਾਂ ਕਿਹਾ ਕਿ ਮਾਨ ਸਰਕਾਰ ਵਲੋਂ ਇਲਾਕੇ ਵਿਚ ਉਚੇਰੀ ਸਿੱਖਿਆ ਦਾ ਤੋਹਫ਼ਾ ਦਿੰਦਿਆਂ ਨਵਾਂ ਕਾਲਜ ਧਨੌਲਾ ਵਿੱਚ ਬਣਾਇਆ ਜਾਵੇਗਾ ਜਿਸ ਦਾ ਜਲਦ ਨੀਂਹ ਪੱਥਰ ਰੱਖਿਆ ਜਾਵੇਗਾ। ਇਸ ਮੌਕੇ ਵਿਧਾਇਕ ਮਹਿਲ ਕਲਾਂ ਅਤੇ ਵਿਸ਼ੇਸ਼ ਅਧਿਕਾਰ ਕਮੇਟੀ ਪੰਜਾਬ ਵਿਧਾਨ ਸਭਾ ਦੇ ਚੇਅਰਮੈਨ ਕੁਲਵੰਤ ਸਿੰਘ ਪੰਡੋਰੀ, ਸਕੱਤਰ ਸਿੰਘ ਬੱਲ ਡੀਪੀਆਈ (ਸੈਕੰਡਰੀ ਸਿੱਖਿਆ), ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ, ਐੱਸ ਐੱਸ ਪੀ ਮੁਹੰਮਦ ਸਰਫਰਾਜ਼ ਆਲਮ, ਹਲਕਾ ਇੰਚਾਰਜ ਹਰਿੰਦਰ ਧਾਲੀਵਾਲ, ਮੇਅਰ ਨਗਰ ਨਿਗਮ ਹਸਨ ਭਾਰਦਵਾਜ, ਐੱਸਡੀਐਮ ਡਾ. ਅਜੀਤਪਾਲ ਸਿੰਘ ਚਹਿਲ, ਡੀਈਓ ਸੈਕੰਡਰੀ ਸਿੱਖਿਆ ਸੁਨੀਤਇੰਦਰ ਸਿੰਘ, ਡੀਈਓ ਐਲੀਮੈਂਟਰੀ ਇੰਦੂ ਸਿਮਕ ਤੋਂ ਇਲਾਵਾ ਹੋਰ ਅਧਿਕਾਰੀ ਅਤੇ ਪਤਵੰਤੇ ਮੌਜੂਦ ਸਨ।

 

Tags: Harjot Singh Bains , AAP Punjab , Punjab , Punjab News , Latest Punjab News , Manish Sisodia , Bright Minds Punjab 2026 , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD