Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸੁਖਬੀਰ ਸਿੰਘ ਬਾਦਲ ਨੇ ਗੜ੍ਹੇਮਾਰੀ ਦਾ ਸ਼ਿਕਾਰ ਹੋਏ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ ਕਣਕ ਵੰਡਣ ਦੀ ਪਾਰਟੀ ’ਸੇਵਾ’ ਦੀ ਕੀਤੀ ਸ਼ੁਰੂਆਤ

300 ਪਰਿਵਾਰਾਂ ਨੂੰ ਅੱਜ ਇਕ-ਇਕ ਕੁਇੰਟਲ ਪ੍ਰਤੀ ਪਰਿਵਾਰ ਕਣਕ ਵੰਡੀ

Sukhbir Singh Badal, Shiromani Akali Dal, SAD, Akali Dal, Malout, Sri Muktsar Sahib

5 Dariya News

5 Dariya News

5 Dariya News

ਮਲੋਟ (ਸ੍ਰੀ ਮੁਕਤਸਰ ਸਾਹਿਬ) , 03 Jul 2026

Last updated on: Jul 04, 2026, 10:55 IST

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪਾਰਟੀ ਵੱਲੋਂ ਉਹਨਾਂ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ ਰਾਹਤ ਪ੍ਰਦਾਨ ਕਰਨ ਦੀ ਮੁਹਿੰਮ ਸ਼ੁਰੂ ਕੀਤੀ ਜਿਹਨਾਂ ਦੀ ਕਣਕ ਦੀ ਫਸਲ ਪਿਛਲੇ ਸਮੇ਼ ਵਿਚ ਭਾਰੀ ਬਰਸਾਤਾਂ ਤੇ ਗੜ੍ਹੇਮਾਰੀ ਕਾਰਨ ਤਬਾਹ ਹੋ ਗਈ ਸੀ। ਉਹਨਾਂ ਨੇ ਮਲੋਟ ਹਲਕੇ ਦੇ ਗੰਧਾਰ ਪਿੰਡ ਤੋਂ ਇਸਦੀ ਸ਼ੁਰੂਆਤ ਕੀਤੀ।ਸਰਦਾਰ ਸੁਖਬੀਰ ਸਿੰਘ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਹਮੇਸ਼ਾ ਅੰਨਦਾਤਾ ਨਾਲ ਡੱਟ ਕੇ ਖੜ੍ਹਾ ਹੈ। 

ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਕਿਸਾਨਾਂ ਨੂੰ ਕੋਈ ਵੀ ਮੁਆਵਜ਼ਾ ਦੇਣ ਤੋਂ ਇਨਕਾਰ ਕਰ ਕੇ ਆਪਣੀ ਜ਼ਿੰਮੇਵਾਰੀ ਨਿਭਾਉਣ ਤੋਂ ਭੱਜ ਗਈ ਹੈ ਜਦੋਂ ਕਿ ਅਕਾਲੀ ਦਲ ਨੇ ਇਸ ਔਖੇ ਵੇਲੇ ਉਹਨਾਂ ਦੀ ਬਾਂਹ ਫੜੀ ਹੈ।ਉਹਨਾਂ ਜ਼ੋਰ ਦੇ ਕੇ ਕਿਹਾ ਸਾਡੇ ਲਈ ਇਹ ’ਸੇਵਾ’ ਹੈ ਤੇ ਅਸੀ਼ ਹਰ ਪ੍ਰਭਾਵਤ ਪਰਿਵਾਰ ਕੋਲ ਪਹੁੰਚ ਕਰਨ ਦਾ ਯਤਨ ਕਰਾਂਗੇ।ਅਕਾਲੀ ਦਲ ਦੇ ਪ੍ਰਧਾਨ ਨੇ ਇਸ ਮੌਕੇ 300 ਪਰਿਵਾਰਾਂ ਨੂੰ ਇਕ-ਇਕ ਕੁਇੰਟਲ ਕਣਕ ਪ੍ਰਦਾਨ ਕੀਤੀ। 

ਉਹਨਾਂ ਨੇ ਸੰਗਰੂਰ, ਨਾਭਾ ਤੇ ਜ਼ੀਰਾ ਵਿਧਾਨ ਸਭਾ ਹਲਕਿਆਂ ਤੋਂ ਪਾਰਟੀ ਦੀ ਸਮਰਪਿਤ ਲੀਡਰਸ਼ਿਪ ਦਾ ਵੀ ਧੰਨਵਾਦ ਕੀਤਾ ਜਿਹਨਾਂ ਨੇ ਇਸ ਪਿੰਡ ਵਿਚ ਵੰਡਣ ਵਾਸਤੇ 300 ਕੁਇੰਟਲ ਕਣਕ ਇਕੱਤਰ ਕੀਤੀ। ਉਹਨਾਂ ਐਲਾਨ ਕੀਤਾ ਕਿ ਪਾਰਟੀ ਕੇਡਰ ਨੇ ਇਸ ਸਬੰਧੀ ਦੋ ਮਹੀਨੇ ਪਹਿਲਾਂ ਪਾਰਟੀ ਵੱਲੋਂ ਲਏ ਫੈਸਲੇ ਮੁਤਾਬਕ ਕਣਕ ਦਾ ਭੰਡਾਰ ਇਕੱਤਰ ਕੀਤਾ ਅਤੇ ਇਹ ਅਗਲੇ ਕੁਝ ਦਿਨਾਂ ਵਿਚ ਪ੍ਰਭਾਵਤ ਪਰਿਵਾਰਾਂ ਕੋਲ ਪਹੁੰਚ ਜਾਵੇਗੀ।

ਅਕਾਲੀ ਦਲ ਦੇ ਪ੍ਰਧਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਉਹ ਆਮ ਆਦਮੀ ਪਾਰਟੀ ਜੋ ਸਿਰਫ ਗੱਲਾਂ ਦਾ ਕੜਾਹ ਬਣਾ ਕੇ ਝੂਠਾ ਪ੍ਰਚਾਰ ਕਰਦੀ ਹੈ ਤੇ ਅਕਾਲੀ ਦਲ ਜੋ ਹਮੇਸ਼ਾ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਦਾ ਹੈ, ਵਿਚ ਫਰਕ ਸਮਝਣ। ਉਹਨਾਂ ਕਿਹਾ ਕਿ ਸਮਾਂ ਆ ਗਿਆ ਹੈ ਕਿ ਆਪ ਵੱਲੋਂ ਵਾਰ-ਵਾਰ ਫਸਲਾਂ ਦੇ ਹੋਏ ਨੁਕਸਾਨ ਲਈ ਕਿਸਾਨਾਂ ਨੂੰ ਮੁਆਵਜ਼ਾ ਦੇਣ ਵਿਚ ਨਾਕਾਮ ਰਹਿਣ ਦਾ ਹਿਸਾਬ ਉਸ ਤੋਂ ਲਿਆ ਜਾਵੇ।

ਸਰਦਾਰ ਬਾਦਲ ਨੇ ਕੁਝ ਖੇਤਾਂ ਵਿਚ ਜਾ ਕੇ ਕਿਸਾਨਾਂ ਦਾ ਹਾਲ ਚਾਲ ਜਾਣਿਆ ਜਿਹਨਾਂ ਨੇ ਆਪ ਸਰਕਾਰ ਦੇ ਖੇਤੀਬਾੜੀ ਖੇਤਰ ਲਈ 8 ਘੰਟੇ ਬਿਜਲੀ ਸਪਲਾਈ ਦੇਣ ਦੇ ਵਾਅਦੇ ’ਤੇ ਭਰੋਸਾ ਕੀਤਾ ਸੀ। ਉਹਨਾਂ ਕਿਹਾ ਕਿ ਝੋਨੇ ਦੀ ਫਸਲ ਸੁੱਕ ਰਹੀ ਹੈ ਕਿਉਂਕਿ ਕਿਸਾਨਾਂ ਨੂੰ ਦੋ ਘੰਟੇ ਵੀ ਸਪਲਾਈ ਨਹੀਂ ਮਿਲ ਰਹੀ। ਉਹਨਾਂ ਕਿਹਾ ਕਿ ਕਿਸਾਨ ਇਸ ਕਰ ਕੇ ਮੁਸ਼ਕਿਲਾਂ ਝਲ ਰਹੇ ਹਨ ਕਿਉਂਕਿ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਵਿਚ ਬਿਜਲੀ ਪੈਦਾਵਾਰ ਵਿਚ ਕੋਈ ਵਾਧਾ ਨਹੀਂ ਕੀਤਾ। ਉਹਨਾਂ ਨੇ ਲੋਕਾਂ ਨੂੰ ਚੇਤੇ ਕਰਵਾਇਆ ਕਿ ਅਕਾਲੀ ਦਲ ਨੇ ਪੰਜਾਬ ਨੂੰ ਬਿਜਲੀ ਸਰਪਲੱਸ ਬਣਾਇਆ।

ਸਰਦਾਰ ਬਾਦਲ ਨੇ ਇਹ ਵੀ ਦੱਸਿਆ ਕਿ ਆਪ ਸਰਕਾਰ ਨੇ ਪੰਜਾਬ ਦੀਆਂ ਔਰਤਾਂ ਨਾਲ ਕਿਵੇਂ ਧੋਖਾ ਕੀਤਾ ਹੈ। ਉਹਨਾਂ ਕਿਹਾ ਕਿ ਕੁੱਲ 1 ਕਰੋੜ ਔਰਤਾਂ ਵਿਚੋਂ ਸਿਰਫ 10 ਫੀਸਦੀ ਔਰਤਾਂ ( 9 ਤੋਂ 10 ਲੱਖ) ਔਰਤਾਂ ਨੂੰ ਤਿੰਨ ਮਹੀਨੇ ਲਈ ਇਕ-ਇਕ ਹਜ਼ਾਰ ਰੁਪਿਆ ਮਿਲਿਆ ਹੈ ਜਦੋਂ ਕਿ ਔਰਤਾਂ ਕੋਲੋਂ ਸਮਾਜ ਭਲਾਈ ਲਾਭ ਦੇ 2 ਹਜ਼ਾਰ ਰੁਪਏ ਪ੍ਰਤੀ ਮਹੀਨਾ ਖੋਹ ਲਏ ਗਏ ਹਨ। ਉਹਨਾਂ ਦੱਸਿਆ ਕਿ ਕਿਵੇਂ ਔਰਤਾਂ ਨੂੰ ਸ਼ਗਨ ਸਕੀਮ ਤਹਿਤ ਪੈਸਾ ਨਹੀਂ ਮਿਲ ਰਿਹਾ, ਬੁਢਾਪਾ ਪੈਨਸ਼ਨ ਸਕੀਮ ਦੇ ਲਾਭਪਾਤਰੀਆਂ ਅਤੇ ਮਨਰੇਗਾ ਸਕੀਮ ਦੇ ਲਾਭਪਾਤਰੀਆਂ ਵਿਚ ਕਟੌਤੀ ਕੀਤੀ ਗਈ ਹੈ।

ਸਰਦਾਰ ਬਾਦਲ ਨੇ ਇਹ ਵੀ ਐਲਾਨ ਕੀਤਾ ਕਿ ਇਕ ਵਾਰ ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਬਣ ਗਈ ਤਾਂ ਜ਼ਰੂਰਤਮੰਦਾਂ ਨੂੰ 30 ਕਿਲੋ ਆਟਾ 4 ਰੁਪਏ ਕਿਲੋ ਦੇ ਹਿਸਾਬ ਨਾਲ ਅਤੇ 20 ਰੁਪਏ ਕਿਲੋ ਦੇ ਹਿਸਾਬ ਨਾਲ ਦਾਲ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਕਮਜ਼ੋਰ ਵਰਗਾਂ ਦੀਆਂ ਧੀਆਂ ਦੇ ਵਿਆਹ ਵਾਸਤੇ ਸ਼ਗਨ ਸਕੀਮ ਦੀ ਰਾਸ਼ੀ ਵਧਾ ਕੇ 1 ਲੱਖ ਰੁਪਏ ਕੀਤੀ ਜਾਵੇਗੀ ਅਤੇ ਬੁਢਾਪਾ ਪੈਨਸ਼ਨ ਵੀ ਵਧਾ ਕੇ 3100 ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇਗੀ। ਉਹਨਾਂ ਇਹ ਵੀ ਐਲਾਨ ਕੀਤਾ ਕਿ ਬੇਘਰੇ ਲੋਕਾਂ ਨੂੰ ਪੱਕੇ ਮਕਾਨ ਬਣਾ ਕੇ ਦਿੱਤੇ ਜਾਣਗੇ। 

 

Tags: Sukhbir Singh Badal , Shiromani Akali Dal , SAD , Akali Dal , Malout , Sri Muktsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD