Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸੌ ਫ਼ੀਸਦੀ ਟੀਕਾਕਰਨ ਟੀਚਾ ਤੇ ਆਮ ਆਦਮੀ ਕਲੀਨਿਕਾਂ ‘ਚ ਸ਼ਾਨਦਾਰ ਕਾਰਗੁਜ਼ਾਰੀ ਲਈ ਡਾ. ਸੀਮਾ ਗਰਗ ਨੂੰ ਮਿਲਿਆ ਸੂਬਾ ਪੱਧਰੀ ਸਨਮਾਨ

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦਿੱਤੀ ਵਧਾਈ

Aashika Jain, DC Hoshiarpur, Deputy Commissioner Hoshiarpur, Hoshiarpur, Punjab, Punjab News, Latest Punjab News

5 Dariya News

5 Dariya News

5 Dariya News

ਹੁਸ਼ਿਆਰਪੁਰ , 03 Jul 2026

Last updated on: Jul 04, 2026, 12:21 IST

ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੀਮਾ ਗਰਗ ਨੂੰ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਸ਼ਾਨਦਾਰ ਯੋਗਦਾਨ, ਪੂਰੀ ਲਗਨ ਅਤੇ ਪ੍ਰਭਾਵਸ਼ਾਲੀ ਕਾਰਜਸ਼ੈਲੀ ਲਈ ਪੰਜਾਬ ਸਰਕਾਰ ਵੱਲੋਂ ਸੂਬਾ ਪੱਧਰ 'ਤੇ ਸਨਮਾਨਿਤ ਕੀਤਾ ਗਿਆ। ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਉਨ੍ਹਾਂ ਨੂੰ ‘ਅਵਾਰਡ ਆਫ਼ ਆਨਰ‘ ਅਤੇ ‘ਸਟੇਟ ਲੈਵਲ ਸਰਟੀਫਿਕੇਟ ਆਫ਼ ਐਪਰੀਸੀਏਸ਼ਨ’ ਨਾਲ ਸਨਮਾਨਿਤ ਕੀਤਾ।

ਡਾ. ਸੀਮਾ ਗਰਗ ਨੇ ਜ਼ਿਲ੍ਹੇ ਵਿੱਚ 100 ਫ਼ੀਸਦੀ ਟੀਕਾਕਰਨ ਦੇ ਟੀਚਿਆਂ ਦੀ ਪ੍ਰਾਪਤੀ ਅਤੇ 76 ਆਮ ਆਦਮੀ ਕਲੀਨਿਕਾਂ ਵਿੱਚ 98 ਫ਼ੀਸਦੀ ਦਵਾਈਆਂ ਦੀ ਉਪਲਬਧਤਾ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ। ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਆਮ ਲੋਕਾਂ ਨੂੰ ਬਿਹਤਰ ਇਲਾਜ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਨੂੰ ਦੇਖਦਿਆਂ ਉਨ੍ਹਾਂ ਨੂੰ ਮੁੱਖ ਮੰਤਰੀ ਦੇ ‘ਬੈਸਟ ਨੋਡਲ ਅਫ਼ਸਰ’ ਐਵਾਰਡ ਨਾਲ ਵੀ ਸਨਮਾਨਿਤ ਕੀਤਾ ਗਿਆ।

 ਸਨਮਾਨ ਪੱਤਰ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਨੇ ਡਾ. ਸੀਮਾ ਗਰਗ ਵੱਲੋਂ ਮਰੀਜ਼ਾਂ ਦੀ ਦੇਖ-ਭਾਲ, ਸਿਹਤ ਸੇਵਾਵਾਂ ਦੇ ਵਿਸਥਾਰ ਅਤੇ ਭਾਈਚਾਰੇ ਦੀ ਭਲਾਈ ਲਈ ਕੀਤੇ ਗਏ ਸ਼ਲਾਘਾਯੋਗ ਕੰਮਾਂ ਦੀ ਸ਼ਲਾਘਾ ਕੀਤੀ। ਵਿਭਾਗ ਨੇ ਕਿਹਾ ਕਿ ਉਨ੍ਹਾਂ ਦੀ ਅਣਥੱਕ ਮਿਹਨਤ, ਸਮਰਪਣ ਅਤੇ ਮਿਸਾਲੀ ਸੇਵਾਵਾਂ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਨੂੰ ਮਜ਼ਬੂਤ ਬਣਾਉਣ ਵਿੱਚ ਅਹਿਮ ਯੋਗਦਾਨ ਪਾਇਆ ਹੈ।

ਇਸ ਉਪਲਬਧੀ 'ਤੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਡਾ. ਸੀਮਾ ਗਰਗ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦਾ ਇਹ ਸਨਮਾਨ ਪੂਰੇ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਡਾ. ਸੀਮਾ ਗਰਗ ਭਵਿੱਖ ਵਿੱਚ ਵੀ ਇਸੇ ਲਗਨ ਅਤੇ ਵਚਨਬੱਧਤਾ ਨਾਲ ਸਿਹਤ ਸੇਵਾਵਾਂ ਨੂੰ ਨਵੀਆਂ ਉਚਾਈਆਂ ਤੱਕ ਲਿਜਾਣ ਲਈ ਕੰਮ ਕਰਦੇ ਰਹਿਣਗੇ।

ਜ਼ਿਲ੍ਹੇ ਦੇ ਸਿਹਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਵੀ ਡਾ. ਸੀਮਾ ਗਰਗ ਨੂੰ ਇਸ ਵੱਕਾਰੀ ਸਨਮਾਨ ਲਈ ਵਧਾਈ ਦਿੰਦਿਆਂ ਇਸ ਨੂੰ ਸਿਹਤ ਵਿਭਾਗ ਹੁਸ਼ਿਆਰਪੁਰ ਲਈ ਮਾਣਮੱਤੀ ਪ੍ਰਾਪਤੀ ਕਰਾਰ ਦਿੱਤਾ। ਇਸ ਮੌਕੇ ਸਹਾਇਕ ਕਮਿਸ਼ਨਰ (ਅੰਡਰ ਟ੍ਰੇਨਿੰਗ) ਗੁਰਕੰਵਲ ਸਿੰਘ ਵੀ ਹਾਜ਼ਰ ਸਨ।

 

 

Tags: Aashika Jain , DC Hoshiarpur , Deputy Commissioner Hoshiarpur , Hoshiarpur , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD