Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸ਼ੈਰੀ ਕਲਸੀ ਨੇ 8.64 ਏਕੜ ਵਿੱਚ ਪੈਂਦੇ ਪਾਰਕਾਂ, ਵਾਟਰ ਸਪਲਾਈ ਤੇ ਸੀਵਰੇਜ਼ ਅਤੇ ਸੜਕਾਂ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ

Shery Kalsi, Amansher Singh Shery Kalsi, Batala, AAP Punjab, Punjab, Punjab News, Latest Punjab News

5 Dariya News

5 Dariya News

5 Dariya News

ਬਟਾਲਾ , 03 Jul 2026

Last updated on: Jul 04, 2026, 12:43 IST

ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਬਟਾਲਾ ਸ਼ਹਿਰ ਅੰਦਰ ਲੋਕਹਿਤ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਂਦਿਆਂ ਨਗਰ ਸੁਧਾਰ ਟਰੱਸਟ ਬਟਾਲਾ ਵਲੋਂ 8.64 ਏਕੜ ਵਿੱਚ ਪੈਂਦੇ ਪਾਰਕਾਂ, ਵਾਟਰ ਸਪਲਾਈ ਤੇ ਸੀਵਰੇਜ਼ ਅਤੇ ਸੜਕਾਂ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਚੇਅਰਮੈਨ ਯਸ਼ਪਾਲ ਚੌਹਾਨ, ਸੀਨੀਅਰ ਆਗੂ ਮੈਨੇਜਰ ਅਤਰ ਸਿੰਘ, ਪ੍ਰਧਾਨ ਵਿਜੇ ਸੋਨੀ, ਪ੍ਰਧਾਨ ਵੀਨੂੰ ਕਾਹਲੋਂ, ਮਨਜੀਤ ਸਿੰਘ ਬੁਮਰਾਹ, ਅਮਰੀਕ ਸਿੰਘ ਲੰਬੜਦਾਰ, ਜਗਜੀਤ ਸਿੰਘ, ਸੂਬੇਦਾਰ ਬਲਜਿੰਦਰ ਸਿੰਘ ਸਮੇਤ ਸ਼ਹਿਰ ਵਾਸੀ ਮੌਜੂਦ ਸਨ।

ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪਿਛਲੇ ਕਰੀਬ ਛੇ ਸਾਲਾਂ ਤੋਂ ਬਟਾਲਾ ਸ਼ਹਿਰ ਦੇ ਚਹੁਪੱਖੀ ਵਿਕਾਸ ਲਈ ਯਤਨਸ਼ੀਲ ਹਨ ਅਤੇ ਲਗਾਤਾਰ ਬਟਾਲਾ ਵਾਸੀਆਂ ਦੇ ਹਿੱਤ ਲਈ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਹਮੇਸ਼ਾ ਕੋਸ਼ਿਸ਼ ਹੁੰਦੀ ਹੈ ਕਿ ਬਟਾਲਾ ਵਾਸੀਆਂ ਦੇ ਲੋਕ ਹਿੱਤ ਵਿੱਚ ਵੱਧ ਤੋਂ ਵੱਧ ਕੰਮ ਕੀਤੇ ਜਾਣ। 

ਜਿਸ ਦੇ ਚੱਲਦਿਆਂ ਬਟਾਲਾ ਸ਼ਹਿਰ ਖਾਸਕਰਕੇ ਗਾਂਧੀ ਚੌਂਕ ਅਤੇ ਕਾਦੀਆਂ ਚੁੰਗੀ 'ਤੇ ਆਵਾਜਾਈ ਨੂੰ ਸੁਖਾਲੀ ਕਰਨ ਲਈ ਟਰੈਫਿਕ ਲਾਈਟਾਂ ਲਗਾਉਣ ਦੇ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਜਾ ਚੁੱਕੀ ਹੈ ਤਾਂ ਜੋ ਲੋਕਾਂ ਨੂੰ ਆਵਾਜਾਈ ਦੌਰਾਨ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਟਰੈਫਿਕ ਲਾਈਟਾਂ ਦੇ ਨਾਲ ਇਨ੍ਹਾਂ ਚੌਕਾਂ ਵਿੱਚ ਆਵਾਜਾਈ ਨਿਯਮਾਂ ਦੀ ਪਾਲਣਾ ਕਰਵਾਉਣ ਲਈ ਸੀ.ਸੀ.ਟੀ.ਵੀ ਕੈਮਰੇ ਵੀ ਲਗਾਏ ਗਏ ਹਨ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਅਤੇ ਖੂਬਸੂਰਤ ਬਨਾਉਣ ਲਈ ਉਹ ਵਚਨਬੱਧ ਹਨ ਅਤੇ ਨਗਰ ਨਿਗਮ ਬਟਾਲਾ ਦੇ ਹਾਊਸ ਦੀ ਪਹਿਲੀ ਮੀਟਿੰਗ ਵਿੱਚ ਹੀ ਸ਼ਹਿਰ ਵਿਚੋਂ ਕੂੜੇ ਦੀ ਸਮੱਸਿਆ ਦੇ ਹੱਲ ਲਈ ਮਤਾ ਪਾਇਆ ਜਾਵੇਗਾ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਬਟਾਲਾ ਸ਼ਹਿਰ ਅੰਦਰ ਨਿਰੰਤਰ ਵਿਕਾਸ ਕੰਮ ਜਾਰੀ ਹਨ ਅਤੇ ਸ਼ਹਿਰ ਦੀ ਹਰ ਵਾਰਡ ਵਿੱਚ ਲੋਕਾਂ ਦੀ ਸਹੂਲਤ ਲਈ ਵਿਕਾਸ ਕੰਮ ਕਰਵਾਏ ਜਾਣਗੇ। 

ਉਨ੍ਹਾਂ ਕਿਹਾ ਕਿ ਨਵ ਨਿਯੁਕਤ ਕੌਂਸਲਰਾਂ ਵਲੋਂ ਵਾਰਡਾਂ ਵਿੱਚ ਲੋਕਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣ ਕੇ ਹੱਲ ਕੀਤੀਆਂ ਜਾ ਰਹੀਆਂ ਹਨ।

 

Tags: Shery Kalsi , Amansher Singh Shery Kalsi , Batala , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD