Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਆਪ ਸਰਕਾਰ ਬੇਅਦਬੀ ਮਾਮਲੇ ਵਿਚ ਗੁਰਮੀਤ ਰਾਮ ਰਹੀਮ ਦੇ ਖਿਲਾਫ ਕਾਰਵਾਈ ਕਰਨ ਦੀ ਥਾਂ ਰਾਜਨੀਤੀ ਕਰ ਰਹੀ ਹੈ : ਪਰਮਬੰਸ ਸਿੰਘ ਰੋਮਾਣਾ

ਕਿਹਾ— ਪੰਜਾਬ ਕਾਂਗਰਸ 2027 ਵਿੱਚ ਸੱਤਾ ਵਿੱਚ ਆਉਣ ਲਈ ਤਿਆਰ

Parambans Singh Romana, Shiromani Akali Dal, SAD, Akali Dal

5 Dariya News

5 Dariya News

5 Dariya News

ਚੰਡੀਗੜ੍ਹ , 04 Jul 2026

Last updated on: Jul 04, 2026, 15:46 IST

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਬਹਿਬਲ ਕਲਾਂ ਗੋਲੀਬਾਰੀ ਕੇਸ ਵਿਚ ਨਵੀਂ ਐਸ ਆਈ ਟੀ ਗਠਿਤ ਕਰ ਕੇ ਬੇਅਦਬੀ ਮਾਮਲੇ ’ਤੇ ਰਾਜਨੀਤੀ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਜਦੋਂ ਕਿ ਅਸਲੀਅਤ ਇਹ ਹੈ ਕਿ ਇਸ ਕੇਸ ਵਿਚ ਪਹਿਲਾਂ ਹੀ ਚਾਰ ਚਾਰਜਸ਼ੀਟਾਂ ਦਾਇਰ ਹੋ ਚੁੱਕੀਆਂ ਹਨ ਅਤੇ ਪਾਰਟੀ ਨੇ ਸਰਕਾਰ ਨੂੰ ਸਵਾਲ ਕੀਤਾ ਕਿ ਉਹ ਦੱਸੇ ਕਿ ਬੁਰਜ ਜਵਾਹਰ ਸਿੰਘ ਤੇ ਬਰਗਾੜੀ ਬੇਅਦਬੀ ਕੇਸਾਂ ਵਿਚ ਐਸ ਆਈ ਟੀ ਵੱਲੋਂ ਗੁਰਮੀਤ ਰਾਮ ਰਹੀਮ ਨੂੰ ਮੁਲਜ਼ਮ ਠਹਿਰਾਉਣ ਦੇ ਬਾਵਜੂਦ ਸਰਕਾਰ ਉਹਨਾਂ ਦੇ ਖਿਲਾਫ ਕਾਰਵਾਈ ਕਿਉਂ ਨਹੀਂ ਕਰ ਰਹੀ।

ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੀਨੀਅਰ ਆਗੂ ਪਰਮਬੰਸ ਸਿੰਘ ਰੋਮਾਣਾ ਨੇ ਕਿਹਾ ਕਿ ਆਪ ਸਰਕਾਰ ਨੇ ਡੀ ਆਈ ਜੀ ਹਰਜੀਤ ਸਿੰਘ ਦੀ ਅਗਵਾਈ ਵਾਲੀ ਐਸ ਆਈ ਟੀ ਵੱਲੋਂ ਬੁਰਜ ਜਵਾਹਰ ਸਿੰਘ ਤੇ ਬਰਗਾੜੀ ਦੇ ਕੀਤੇ ਦੌਰਿਆਂ ਦੀ ਵਿਆਪਕ ਸੋਸ਼ਲ ਮੀਡੀਆ ਕਵਰੇਜ ਕਰਵਾ ਕੇ ਮਿੱਥੇ ਕੇ ਪ੍ਰਚਾਰ ਮੁਹਿੰਮ ਚਲਾਈ ਹੈ। ਉਹਨਾਂ ਕਿਹਾ ਕਿ ਅਜਿਹਾ ਉਦੋਂ ਕੀਤਾ ਜਾ ਰਿਹਾ ਹੈ ਜਦੋਂ ਇਹ ਸੱਚਾਈ ਹੈ ਕਿ ਇਹ ਐਸ ਆਈ ਟੀ ਬਹਿਬਲ ਕਲਾਂ ਕੇਸ ਦੀ ਜਾਂਚ ਕਰ ਰਹੀ ਹੈ ਅਤੇ ਇਸਦਾ ਬੁਰਜ ਜਵਾਹਰ ਸਿੰਘ ਤੇ ਬਰਗਾੜੀ ਬੇਅਦਬੀ ਮਾਮਲਿਆਂ ਨਾਲ ਕੋਈ ਲੈਣ ਦੇਣ ਨਹੀਂ ਹੈ।

ਸਰਦਾਰ ਪਰਮਬੰਸ ਸਿੰਘ ਰੋਮਾਣਾ ਨੇ ਕਿਹਾ ਕਿ ਇਹ ਸਾਰਾ ਡਰਾਮਾ ਆਪ ਸਰਕਾਰ ਦੀਆਂ ਅਸਫਲਤਾਵਾਂ ਤੋਂ ਲੋਕਾਂ ਦਾ ਧਿਆਨ ਪਾਸੇ ਕਰਨ ਵਾਸਤੇ ਕੀਤਾ ਜਾ ਰਿਹਾ ਹੈ ਕਿਉਂਕਿ ਕੇਸ ਵਿਚ ਚਾਰ ਚਾਰਜਸ਼ੀਟਾਂ ਦਾਇਰ ਹੋਣ ਤੋਂ ਬਾਅਦ ਹੁਣ ਜਾਂਚ ਦਾ ਕੋਈ ਮਾਮਲਾ ਹੀ ਨਹੀਂ ਰਹਿ ਗਿਆ ਹੈ। ਉਹਨਾਂ ਕਿਹਾ ਕਿ ਅਜਿਹੇ ਘਟੀਆ ਸਟੰਟ ਕਰਨ ਦੀ ਥਾਂ ਆਪ ਸਰਕਾਰ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਉਸਨੇ ਪਿਛਲੇ 9 ਸਾਲਾਂ ਵਿਚ ਵਾਪਰੀਆਂ ਬੇਅਦਬੀ ਦੀਆਂ 597 ਘਟਨਾਵਾਂ ਦੇ ਮਾਮਲੇ ਨੂੰ ਹੱਲ ਕਰਨ ਵਾਸਤੇ ਕੀ ਕੀਤਾ ਹੈ ?

ਉਹਨਾਂ ਕਿਹਾ ਕਿ ਕੇਸਾਂ ਵਿਚ ਨਾਮਜ਼ਦ ਕੀਤੇ ਗਏ 247 ਲੋਕਾਂ ਨੂੰ ਹੁਣ ਤੱਕ ਗ੍ਰਿਫਤਾਰ ਨਹੀਂ ਕੀਤਾ ਗਿਆ। ਉਹਨਾਂ ਕਿਹਾਕਿ  102 ਕੇਸਾਂ ਨੂੰ ਲਾਪਤਾ ਮਾਮਲੇ ਕਰਾਰ ਦਿੱਤਾ ਗਿਆ ਹੈ ਤੇ 82 ਕੇਸਾਂ ਨੂੰ ਰੱਦ ਕੀਤਾ ਗਿਆ ਹੈ। ਉਹਨਾਂਕਿਹਾ  ਕਿ ਸਰਕਾਰ ਇਹ ਵੀ ਦੱਸੇ ਕਿ ਇਸਨੇ ਸੁਲਤਾਨਪੁਰ ਲੋਧੀ ਵਿਚ ਪੁਲਿਸ ਫੋਰਸ ਵੱਲੋਂ ਕੀਤੀ ਬੇਅਦਬੀ ਦੇ ਮਾਮਲੇ ਵਿਚ ਕੀ ਕਾਰਵਾਈ ਕੀਤੀ ਹੈ।ਅਕਾਲੀ ਆਗੂ ਨੇ ਜ਼ੋਰ ਦੇ ਕੇ ਕਿਹਾ ਕਿ ਕਾਂਗਰਸ ਤੇ ਆਪ ਬੇਅਦਬੀ ਦੇ ਮਾਮਲੇ ’ਤੇ ਹਮੇਸ਼ਾ ਰਾਜਨੀਤੀ ਕਰਦੇ ਆ ਰਹੇ ਹਨ। 

ਉਹਨਾਂ ਕਿਹਾ ਕਿ ਹਰ ਵਾਰ ਚੋਣਾਂ ਵਿਚ ਬੇਅਦਬੀ ਮਾਮਲਾ ਮੁੱਖ ਤੌਰ ’ਤੇ ਉਭਾਰਨ ਦਾ ਯਤਨ ਹੁੰਦਾ ਹੈ। ਉਹਨਾਂ ਕਿਹਾ ਕਿ ਹੁਣ ਸਰਕਾਰ ਇਸ ਮਸਲੇ ਦਾ ਰਾਜਨੀਤੀਕਰਨ ਕਰਨ ’ਤੇ ਤੁਲੀ ਹੈ ਹਾਲਾਂਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਸਾਢੇ ਤਿੰਨ ਸਾਲ ਪਹਿਲਾਂ ਬੇਅਦਬੀ ਕੇਸਾਂ ਬਾਰੇ 467 ਸਫਿਆਂ ਦੀ ਰਿਪੋਰਟ ਜਾਰੀ ਕੀਤੀ ਸੀ।ਉਹਨਾਂ ਕਿਹਾ ਕਿ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਕੇਸ ਵਿਚ ਮੁੱਖ ਮੁਲਜ਼ਮ ਹੈ ਪਰ ਆਪ ਸਰਕਾਰ ਨੇ ਸਾਢੇ ਤਿੰਨ ਸਾਲਾਂ ਤੱਕ ਉਸਦੇ ਖਿਲਾਫ ਕੇਸ ਚਲਾਉਣ ਦੀ ਆਗਿਆ ਨਹੀਂ ਦਿੱਤੀ।

ਉਹਨਾਂ ਕਿਹਾ ਕਿ ਸਰਕਾਰ ਨੇ ਬੇਅਦਬੀ ਦੇ ਹੋਰ ਮੁਲਜ਼ਮਾਂ ਜਿਹਨਾਂ ਵਿਚ ਪ੍ਰਦੀਪ ਕਲੇਰ ਤੇ ਹਨੀਪ੍ਰੀਤ ਵੀ ਸ਼ਾਮਲ ਹੈ, ਤੋਂ ਹੁਣ ਤੱਕ ਕੋਈ ਪੁੱਛ ਗਿੱਛ ਨਹੀਂ ਹੋਈ ਤੇ ਨਾ ਉਹਨਾਂ ਖਿਲਾਫ ਕੋਈ ਕਾਰਵਾਈ ਹੋਈ। ਉਹਨਾਂ ਕਿਹਾ ਕਿ ਇਸ ਤੋਂ ਸਾਬਤ ਹੁੰਦਾ ਹੈ ਕਿਆਪ  ਸਰਕਾਰ ਨੇ ਸਿਰਸਾ ਡੇਰਾ ਮੁਖੀ ਨਾਲ ਸਮਝੌਤਾ ਕੀਤਾ ਹੈ।ਸਰਦਾਰ ਰੋਮਾਣਾ ਨੇ ਕਿਹਾ ਕਿ ਸਰਕਾਰ ਨੇ ਮੁੱਖ ਮੰਤਰੀ ਦੇ ਗੁਰੂ ਸਾਹਿਬਾਨ ਦੀ ਬੇਅਦਬੀ ਕਰਦਿਆਂ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਲੋਕਾਂ ਦਾ ਧਿਆਨ ਪਾਸੇ ਕਰਨ ਦਾ ਯਤਨ ਕੀਤਾ ਹੈ। ਉਹਨਾਂ ਕਿਹਾ ਕਿ ਇਹ ਹੁਣ ਹੋਰ ਵੀ ਸਪਸ਼ਟ ਹੋ ਗਿਆ ਹੈ ਕਿ ਵੀਡੀਓ ਅਸਲੀ ਹੈ ਤੇ ਸਰਕਾਰ ਇਸ ’ਤੇ ਪਰਦਾ ਪਾਉਣ ਲਈ ਪੱਬਾਂ ਭਾਰ ਹੈ।

 

Tags: Parambans Singh Romana , Shiromani Akali Dal , SAD , Akali Dal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD