Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਡਾ. ਬਲਬੀਰ ਸਿੰਘ ਨੇ ਪਟਿਆਲਾ 'ਚ ਰੋਬੋਟਿਕ-ਅਸਿਸਟਡ ਆਰਥੋਪੈਡਿਕ ਸਰਜਰੀ ਤਕਨਾਲੋਜੀ ਦੀ ਕੀਤੀ ਸ਼ੁਰੂਆਤ

ਰੋਬੋਟਿਕ ਸਰਜਰੀ ਨਾਲ ਇਲਾਜ ਹੋਵੇਗਾ ਹੋਰ ਸੁਰੱਖਿਅਤ: ਡਾ. ਬਲਬੀਰ ਸਿੰਘ

Dr Balbir Singh, AAP Punjab, Punjab, Punjab News, Latest Punjab News

Gurpreet Singh

Gurpreet Singh

5 Dariya News

ਪਟਿਆਲਾ , 04 Jul 2026

Last updated on: Jul 04, 2026, 17:28 IST

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਵਿੱਚ ਆਰਥੋਪੈਡਿਕ ਇਲਾਜ ਲਈ ਅਤਿ ਆਧੁਨਿਕ ਰੋਬੋਟਿਕ-ਅਸਿਸਟਡ ਸਰਜਰੀ ਤਕਨਾਲੋਜੀ ਦੀ ਸ਼ੁਰੂਆਤ ਕੀਤੀ। ਇਸ ਮੌਕੇ ਸਿਵਲ ਸਰਜਨ ਪਟਿਆਲਾ ਡਾ. ਸ਼ੈਲੀ ਜੇਟਲੀ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।

ਇਸ ਮੌਕੇ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਆਧੁਨਿਕ, ਗੁਣਵੱਤਾ-ਯੁਕਤ ਅਤੇ ਕਿਫਾਇਤੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਿਹਤ ਖੇਤਰ ਵਿੱਚ ਨਵੀਂ ਤਕਨਾਲੋਜੀ ਨੂੰ ਅਪਣਾਉਣਾ ਸਮੇਂ ਦੀ ਲੋੜ ਹੈ ਅਤੇ ਰੋਬੋਟਿਕ-ਅਸਿਸਟਡ ਸਰਜਰੀ ਇਸ ਦਿਸ਼ਾ ਵਿੱਚ ਇੱਕ ਵੱਡੀ ਉਪਲਬਧੀ ਹੈ।

ਸਿਹਤ ਮੰਤਰੀ ਨੇ ਦੱਸਿਆ ਕਿ ਰੋਬੋਟਿਕ ਤਕਨਾਲੋਜੀ ਦੀ ਮਦਦ ਨਾਲ ਕੀਤੀਆਂ ਜਾਣ ਵਾਲੀਆਂ ਆਰਥੋਪੈਡਿਕ ਸਰਜਰੀਆਂ ਪਹਿਲਾਂ ਨਾਲੋਂ ਵਧੇਰੇ ਸ਼ੁੱਧਤਾ, ਸੁਰੱਖਿਆ ਅਤੇ ਸਫਲਤਾ ਨਾਲ ਕੀਤੀਆਂ ਜਾ ਸਕਦੀਆਂ ਹਨ। ਇਸ ਤਕਨਾਲੋਜੀ ਨਾਲ ਮਰੀਜ਼ ਨੂੰ ਆਪਰੇਸ਼ਨ ਤੋਂ ਬਾਅਦ ਦਰਦ ਵੀ ਘੱਟ ਰਹਿੰਦਾ ਹੈ। ਇਸ ਦੇ ਨਾਲ ਹੀ ਮਰੀਜ਼ ਦੀ ਰਿਕਵਰੀ ਤੇਜ਼ੀ ਨਾਲ ਹੁੰਦੀ ਹੈ, ਜਿਸ ਕਾਰਨ ਉਹ ਆਮ ਜ਼ਿੰਦਗੀ ਵੱਲ ਜਲਦੀ ਵਾਪਸੀ ਕਰ ਸਕਦਾ ਹੈ।

ਸਿਹਤ ਮੰਤਰੀ ਨੇ ਕਿਹਾ ਕਿ ਲੋਕਾਂ ਵਿੱਚ ਇਹ ਧਾਰਨਾ ਬਣੀ ਹੋਈ ਹੈ ਕਿ ਰੋਬੋਟਿਕ ਸਰਜਰੀ ਬਹੁਤ ਮਹਿੰਗੀ ਹੁੰਦੀ ਹੈ, ਪਰ ਇਹ ਲਾਜ਼ਮੀ ਨਹੀਂ। ਇਸ ਤਕਨਾਲੋਜੀ ਦਾ ਉਦੇਸ਼ ਮਰੀਜ਼ਾਂ ਨੂੰ ਬਿਹਤਰ ਇਲਾਜ ਅਤੇ ਤੇਜ਼ ਸਿਹਤਯਾਬੀ ਪ੍ਰਦਾਨ ਕਰਨਾ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਇਸ ਸਹੂਲਤ ਨਾਲ ਪਟਿਆਲਾ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਵੱਡਾ ਲਾਭ ਮਿਲੇਗਾ ਅਤੇ ਉਨ੍ਹਾਂ ਨੂੰ ਅਜਿਹੇ ਇਲਾਜ ਲਈ ਦੂਜੇ ਮਹਾਂਨਗਰਾਂ ਦਾ ਰੁਖ ਨਹੀਂ ਕਰਨਾ ਪਵੇਗਾ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਟਿਆਲਾ ਸਿਹਤ ਸੇਵਾਵਾਂ ਦਾ ਇੱਕ ਮਹੱਤਵਪੂਰਨ ਕੇਂਦਰ ਬਣਦਾ ਜਾ ਰਿਹਾ ਹੈ ਅਤੇ ਇਸ ਨਵੀਂ ਸਹੂਲਤ ਨਾਲ ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਹੋਰ ਨੇੜਲੇ ਰਾਜਾਂ ਦੇ ਮਰੀਜ਼ਾਂ ਨੂੰ ਵੀ ਉੱਚ ਪੱਧਰੀ ਇਲਾਜ ਦਾ ਲਾਭ ਮਿਲੇਗਾ। ਇਸ ਨਾਲ ਨਾ ਸਿਰਫ਼ ਖੇਤਰੀ ਸਿਹਤ ਢਾਂਚਾ ਮਜ਼ਬੂਤ ਹੋਵੇਗਾ, ਸਗੋਂ ਪੰਜਾਬ ਆਧੁਨਿਕ ਮੈਡੀਕਲ ਤਕਨਾਲੋਜੀ ਦੇ ਖੇਤਰ ਵਿੱਚ ਵੀ ਆਪਣੀ ਵੱਖਰੀ ਪਹਿਚਾਣ ਬਣਾਏਗਾ।

ਇਸ ਮੌਕੇ ਸਿਵਲ ਸਰਜਨ ਡਾ. ਸ਼ੈਲੀ ਜੇਟਲੀ ਨੇ ਕਿਹਾ ਕਿ ਰੋਬੋਟਿਕ-ਅਸਿਸਟਡ ਸਰਜਰੀ ਤਕਨਾਲੋਜੀ ਸਿਹਤ ਖੇਤਰ ਵਿੱਚ ਇੱਕ ਨਵਾਂ ਅਧਿਆਇ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਮਰੀਜ਼ਾਂ ਨੂੰ ਸੁਰੱਖਿਅਤ, ਭਰੋਸੇਯੋਗ ਅਤੇ ਉੱਚ ਗੁਣਵੱਤਾ ਵਾਲੀਆਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ।

ਸਮਾਗਮ ਦੌਰਾਨ ਸਿਹਤ ਵਿਭਾਗ ਦੇ ਅਧਿਕਾਰੀਆਂ, ਡਾਕਟਰਾਂ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਸ਼ਿਰਕਤ ਕੀਤੀ। ਹਾਜ਼ਰ ਮਹਿਮਾਨਾਂ ਨੇ ਇਸ ਪਹਿਲ ਨੂੰ ਪੰਜਾਬ ਦੀ ਸਿਹਤ ਸੇਵਾਵਾਂ ਵਿੱਚ ਇੱਕ ਇਤਿਹਾਸਕ ਅਤੇ ਮੀਲ ਪੱਥਰ ਵਾਲਾ ਕਦਮ ਕਰਾਰ ਦਿੰਦਿਆਂ ਕਿਹਾ ਕਿ ਅਜਿਹੀਆਂ ਆਧੁਨਿਕ ਸਹੂਲਤਾਂ ਨਾਲ ਲੋਕਾਂ ਦਾ ਇਲਾਜ ਹੋਰ ਪ੍ਰਭਾਵਸ਼ਾਲੀ ਅਤੇ ਸੁਗਮ ਬਣੇਗਾ।

 

Tags: Dr Balbir Singh , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD