Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸੁਖਬੀਰ ਸਿੰਘ ਬਾਦਲ ਨੇ 140 ਕਿਸਾਨ ਪਰਿਵਾਰਾਂ ਨੂੰ 600 ਕੁਇੰਟਲ ਕਣਕ ਵੰਡੀ

5 Dariya News

5 Dariya News

5 Dariya News

ਲੰਬੀ , 04 Jul 2026

Last updated on: Jul 04, 2026, 18:05 IST

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਲੰਬੀ ਹਲਕੇ ਦੇ ਪਿੰਡਾਂ ਗੁਰੂਸਰ, ਪੱਕੀ ਟਿੱਬੀ ਤੇ ਕਬਰਵਾਲਾ ਵਿਚ ਦੋ ਮਹੀਨੇ ਪਹਿਲਾਂ ਅਗਜ਼ਨੀ ਕਾਰਨ ਜਿਹਨਾਂ ਕਿਸਾਨਾਂ ਦੀ ਕਣਕ ਦੀ ਫਸਲ ਤਬਾਹ ਹੋ ਗਈ ਸੀ, ਉਹਨਾਂ 140 ਪਰਿਵਾਰਾਂ ਨੂੰ 600 ਕੁਇੰਟਲ ਕਣਕ ਵੰਡੀ।ਅਕਾਲੀ ਦਲ ਦੇ ਪ੍ਰਧਾਨ ਅਗਜ਼ਨੀ ਨਾਲ ਪ੍ਰਭਾਵਤ ਕਿਸਾਨਾਂ ਦੇ ਘਰਾਂ ਵਿਚ ਪਹੁੰਚੇ ਤੇ ਉਹਨਾਂ ਨੂੰ ਭਰੋਸਾ ਦੁਆਇਆ‌ ਕਿ ਅਕਾਲੀ ਦਲ ਉਹਨਾਂ ਦੇ ਨੁਕਸਾਨ ਦੀ ਪੂਰਤੀ ਕਰੇਗਾ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਭਾਵੇਂ ਅਸੀਂ ਇਹ ਸੇਵਾ ਕਰਨ ਵਾਸਤੇ ਆਪਣਾ ਵਾਅਦਾ ਪੂਰਾ ਕੀਤਾ ਪਰ ਇਹ ਵੇਖ ਕੇ ਮਨ ਮਾਯੂਸ ਹੈ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਕਿਸਾਨਾਂ ਨੂੰ ਅਗਜ਼ਨੀ ਨਾਲ ਹੋਏ ਨੁਕਸਾਨ ਜਾਂ ਫਿਰ ਗੜ੍ਹੇਮਾਰੀ ਕਾਰਨ ਹੋਏ ਫਸਲਾਂ ਦੇ ਨੁਕਸਾਨ ਜਾਂ ਫਿਰ ਹੜ੍ਹਾਂ ਕਾਰਨ ਹੋਏ ਝੋਨੇ ਦੀ ਫਸਲ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਭੱਜ ਗਈ ਹੈ। ਉਹਨਾਂ ਕਿਹਾ ਕਿ ਜਿਥੇ ਤੱਕ ਅਕਾਲੀ ਦਲ ਦਾ ਸਵਾਲ ਹੈ, ਅਸੀ਼ ਹਮੇਸ਼ਾ ਕਿਸਾਨਾਂ ਨਾਲ ਡੱਟ ਕੇ ਖੜ੍ਹੇ ਹਾਂ ਤੇ ਹਮੇਸ਼ਾ ਲੋੜ ਵੇਲੇ ਉਹਨਾਂ ਦੇ ਨਾਲ ਡਟੇ ਰਹਾਂਗੇ।ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਸਰਦਾਰ ਬਾਦਲ ਨੇ ਮਲੋਟ ਦੇ ਪਿੰਡ ਗੰਧਾਰ ਵਿਚ ਉਹਨਾਂ ਕਿਸਾਨਾਂ ਨੂੰ 300 ਕੁਇੰਟਲ ਕਣਕ ਵੰਡੀ ਸੀ ਜਿਹਨਾਂ ਦੀ ਫਸਲ ਗੜ੍ਹੇਮਾਰੀ ਕਾਰਨ ਤਬਾਹ ਹੋ ਗਈ ਸੀ।ਪ੍ਰਭਾਵਤ ਕਿਸਾਨਾਂ ਨੇ ਇਸ ਮੌਕੇ ਅਕਾਲੀ ਦਲ ਦੇ ਪ੍ਰਧਾਨ ਦਾ ਤਹਿ ਦਿਲੋਂ ਧੰਨਵਾਦ ਕੀਤਾ ਤੇ ਜ਼ੋਰ ਦੇ ਕੇ ਦੱਸਿਆ ਕਿ ਆਪ ਸਰਕਾਰ ਤੋਂ ਉਹਨਾਂ ਨੂੰ ਕੋਈ ਮੁਆਵਜ਼ਾ ਨਹੀਂ ਮਿਲਿਆ।

ਇਕ ਸਵਾਲ ਦੇ ਜਵਾਬ ਵਿਚ ਸਰਦਾਰ ਬਾਦਲ ਨੇ ਦੱਸਿਆ ਕਿ ਆਪ ਸਰਕਾਰ ਦੀ ਸੋਧੀ ਹੋਈ ਲੈਂਡ ਪੂਲਿੰਗ ਸਕੀਮ ਹੋਰ ਕੁਝ ਨਹੀਂ ਬਲਕਿ ਕਿਸਾਨਾਂ ਤੋਂ ਉਹਨਾਂ ਦੀ ਜ਼ਮੀਨ ਖੋਹਣ ਦੀਇਕ  ਨਵੀਂ ਯੋਜਨਾ ਹੈ। ਉਹਨਾਂ ਕਿਹਾ ਕਿ ਪੁਰਾਣੀ ਲੈਂਡ ਪੂਲਿੰਗ ਸਕੀਮ ਦੀ ਲੀਪਾ ਪੋਥੀ ਕਰ ਕੇ ਨਵੀਂ ਸਕੀਮ ਲਿਆਂਦੀਗਈ  ਜਦੋਂ ਕਿ ਪੁਰਾਣੀ ਸਕੀਮ ਕਿਸਾਨ ਪਹਿਲਾਂ ਹੀ ਰੱਦ ਕਰ ਚੁੱਕੇ ਹਨ। ਉਹਨਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਜੋ ਪਿਛਲੇ ਸਾਲ ਕੀਤੇ ਨਜਾਇਜ਼ ਸੌਦਿਆਂ ਕਾਰਨ ਆਪਣੇ ਚਹੇਤਿਆਂ ਨੂੰ ਇਨਾਮ ਦੇਣ ਵਾਸਤੇ ਦਬਾਅ ਹੇਠ ਹਨ, ਦੇ ਦਬਾਅ ਹੇਠ ਸਰਕਾਰ ਨਵੀਂ ਸਕੀਮ ਨੂੰ ਲਾਗੂ ਕਰਨ ਲਈ ਪੱਬਾਂ ਭਾਰ ਹੈ। ਉਹਨਾਂਕਿਹਾ  ਕਿ ਅਕਾਲੀ ਦਲ ਇਸ ਨਵੀਂ ਨੀਤੀ ਦਾ ਪੁਰਜ਼ੋਰ ਵਿਰੋਧ ਕਰੇਗਾ ਤੇ ਸਰਕਾਰ ਨੂੰ ਕਦੇ ਵੀ ਸਫਲ ਨਹੀਂ ਹੋਣ ਦੇਵੇਗਾ।

 

Tags: Sukhbir Singh Badal , Shiromani Akali Dal , SAD , Akali Dal , Lambi , Sri Muktsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD