Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪੰਜਾਬ ਸਰਕਾਰ ਨੇ ਦੁੱਧ ਵਿੱਚ ਮਿਲਾਵਟਖੋਰੀ ਨਾਲ ਨਜਿੱਠਣ ਲਈ ਵਿੱਢੀ ‘‘ਸ਼ੁੱਧ ਦੁੱਧ’’ ਮੁਹਿੰਮ

ਟੋਲ ਫਰੀ ਹੈਲਪਲਾਈਨ, ਦੁੱਧ ਦੀ ਗੁਣਵੱਤਾ ਪਰਖਣ ਲਈ ਮੋਬਾਈਲ ਵੈਨਾਂ ਅਤੇ ਪੋਰਟੇਬਲ ਕਿੱਟਾਂ ਜਾਰੀ

Gurmeet Khudian, Gurmeet Singh Khudian, AAP Punjab, Punjab, Punjab News, Latest Punjab News

Gurpreet Singh

Gurpreet Singh

5 Dariya News

ਚੰਡੀਗੜ੍ਹ , 04 Jul 2026

Last updated on: Jul 04, 2026, 18:41 IST

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ‘ਸ਼ੁੱਧ ਦੁੱਧ, ਤੰਦਰੁਸਤ ਪੰਜਾਬ’ ਮੁਹਿੰਮ ਤਹਿਤ ਦੁੱਧ ਵਿੱਚ ਮਿਲਾਵਟਖੋਰੀ ਨਾਲ ਨਜਿੱਠਣ ਅਤੇ ਦੁੱਧ ਦੀ ਗੁਣਵੱਤਾ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਇੱਕ ਸਮਰਪਿਤ ਟੋਲ-ਫਰੀ ਹੈਲਪਲਾਈਨ 1800-180-2202 ਸਥਾਪਿਤ ਕੀਤੀ ਹੈ ਅਤੇ ਇੱਕ ਨੋਡਲ ਅਫਸਰ ਤਾਇਨਾਤ ਕੀਤਾ ਹੈ। ਇਸ ਮੁਹਿੰਮ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਡੇਅਰੀ ਵਿਕਾਸ ਵਿਭਾਗ ਨੇ 1 ਅਪ੍ਰੈਲ 2026 ਤੋਂ ਹੁਣ ਤੱਕ 160 ਕੈਂਪਾਂ ਵਿੱਚ 6000 ਦੁੱਧ ਦੇ ਨਮੂਨਿਆਂ ਦੀ ਜਾਂਚ ਕੀਤੀ ਹੈ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਘਰੋ-ਘਰੀਂ ਜਾ ਕੇ ਟੈਸਟਿੰਗ ਕਰਨ ਲਈ, 4 ਮੋਬਾਈਲ ਲੈਬਾਰਟਰੀ ਵੈਨਾਂ ਪਹਿਲਾਂ ਹੀ ਕਾਰਜਸ਼ੀਲ ਹਨ ਅਤੇ 5 ਹੋਰ ਅਜਿਹੀਆਂ ਵੈਨਾਂ ਵਿਭਾਗ ਵਿੱਚ ਸ਼ਾਮਲ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਭਰ ਵਿੱਚ ਜ਼ਿਲ੍ਹਾ ਡਿਪਟੀ ਡਾਇਰੈਕਟਰ ਦਫ਼ਤਰਾਂ ਵਿੱਚ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਰੁਟੀਨ ਟੈਸਟਿੰਗ ਵੀ ਕੀਤੀ ਜਾਂਦੀ ਹੈ।

ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ ਸਹਿਯੋਗ ਨਾਲ, ਵਿਭਾਗ ਵੱਲੋਂ ਜ਼ਿਲ੍ਹਾ ਡੇਅਰੀ ਵਿਕਾਸ ਦਫ਼ਤਰਾਂ ਲਈ ਦੁੱਧ ’ਚ ਮਿਲਾਵਟ ਦੀ ਜਾਂਚ ਕਰਨ ਵਾਲੀਆਂ 5000 ਪੋਰਟੇਬਲ ਕਿੱਟਾਂ, ਪਸ਼ੂ ਪਾਲਣ ਵਿਭਾਗ ਦੇ ਵੈਟਰਨਰੀ ਪੌਲੀਕਲੀਨਿਕਾਂ ਅਤੇ ਜਾਗਰੂਕਤਾ ਕੈਂਪ ਸਾਈਟਾਂ ਲਈ 500 ਕਿੱਟਾਂ ਖ਼ਰੀਦੀਆਂ ਅਤੇ ਵੰਡੀਆਂ ਗਈਆਂ ਹਨ। ਇਨ੍ਹਾਂ ਕਿੱਟਾਂ ਰਾਹੀਂ ਫੈਟ, ਐਸ.ਐਨ.ਐਫ., ਪ੍ਰੋਟੀਨ ਦੇ ਨਾਲ-ਨਾਲ  ਯੂਰੀਆ, ਸਟਾਰਚ ਅਤੇ ਹਾਈਡ੍ਰੋਜਨ ਪਰਆਕਸਾਈਡ ਵਰਗੇ ਮਿਲਾਵਟੀ ਪਦਾਰਥਾਂ ਦੀ ਮੌਕੇ ’ਤੇ ਹੀ ਜਾਂਚ ਕੀਤੀ ਜਾ ਸਕਦੀ ਹੈ ਤਾਂ ਜੋ ਕੈਂਪਾਂ ਅਤੇ ਦੌਰਿਆਂ ਦੌਰਾਨ ਅਧਿਕਾਰੀ ਅਤੇ ਕਿਸਾਨ ਤੁਰੰਤ ਦੁੱਧ ਦੀ ਗੁਣਵੱਤਾ ਦੀ ਪਰਖ ਕਰ ਸਕਣ। 

ਇਸ ਨਾਲ ਨਾ ਸਿਰਫ਼ ਕੇਂਦਰੀ ਲੈਬਾਂ ’ਤੇ ਨਿਰਭਰਤਾ ਘਟਦੀ ਹੈ ਸਗੋਂ ਮਿਲਾਵਟਖੋਰਾਂ ਵਿਰੁੱਧ ਕਾਰਵਾਈ ਵਿੱਚ ਵੀ ਤੇਜ਼ੀ ਆਉਂਦੀ ਹੈ। ਸ. ਖੁੱਡੀਆਂ ਨੇ ਜ਼ੋਰ ਦਿੰਦਿਆਂ ਕਿਹਾ, “ਮਿਲਾਵਟੀ ਦੁੱਧ ਖਪਤਕਾਰਾਂ ਦੀ ਸਿਹਤ ਨਾਲ ਸਿੱਧਾ ਖਿਲਵਾੜ ਹੈ ਅਤੇ ਇਸ ਨਾਲ ਡੇਅਰੀ ਦੇ ਕਿੱਤੇ ਨਾਲ ਜੁੜੇ ਕਿਸਾਨਾਂ ਦੀ ਆਮਦਨ ਵੀ ਪ੍ਰਭਾਵਿਤ ਹੁੰਦੀ ਹੈ। ਇਸ ਸਮੱਸਿਆ ਨਾਲ ਨਜਿੱਠਣ ਲਈ ਅਸੀਂ ਮੋਬਾਈਲ ਲੈਬਾਂ ਤਾਇਨਾਤ ਕੀਤੀਆਂ ਹਨ, ਟੈਸਟਿੰਗ ਕਿੱਟਾਂ ਵੰਡੀਆਂ ਹਨ ਅਤੇ ਸਿੱਧੇ ਜਨਤਕ ਫੀਡਬੈਕ ਲਈ ਇੱਕ ਟੋਲ-ਫਰੀ ਨੰਬਰ ਵੀ ਸ਼ੁਰੂ ਕੀਤਾ ਹੈ ਤਾਂ ਜੋ ਹਰ ਪੜਾਅ ’ਤੇ ਗੁਣਵੱਤਾ ਦੀ ਰਾਖੀ ਕੀਤੀ ਜਾ ਸਕੇ।’’

ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਨੇ ਕਿਹਾ ਕਿ ਨਾਗਰਿਕ ਹੁਣ ਸਾਰੇ ਜ਼ਿਲ੍ਹਾ ਡਿਪਟੀ ਡਾਇਰੈਕਟਰਾਂ ਦੇ ਦਫ਼ਤਰਾਂ ਵਿੱਚ ਦੁੱਧ ਦੇ ਨਮੂਨਿਆਂ ਦੀ ਮੁਫਤ ਜਾਂਚ ਕਰਵਾ ਸਕਦੇ ਹਨ। ਇਸ ਮੁਹਿੰਮ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਸਟੇਟ ਨੋਡਲ ਅਫਸਰ ਸ੍ਰੀ ਮਨਦੀਪ ਸਿੰਘ ਨਾਲ 98784-41386 ਅਤੇ 0172-5027285 ਉਤੇ ਸੰਪਰਕ ਕੀਤਾ ਦਾ ਸਕਦਾ ਹੈ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਖਪਤਕਾਰਾਂ ਨੂੰ ਸੁਰੱਖਿਅਤ ਅਤੇ ਸ਼ੁੱਧ ਦੁੱਧ ਦੇ ਉਨ੍ਹਾਂ ਦੇ ਅਧਿਕਾਰ ਬਾਰੇ ਜਾਗਰੂਕ ਕਰਨ ਅਤੇ ਮਿਲਾਵਟਖੋਰੀ ਨੂੰ ਰੋਕਣ ਲਈ ਸੂਬੇ ਭਰ ਵਿੱਚ ਵੱਡੇ ਪੱਧਰ ਉਤੇ ’ਸ਼ੁੱਧ ਦੁੱਧ, ਤੰਦਰੁਸਤ ਪੰਜਾਬ’ ਮੁਹਿੰਮ ਸ਼ੁਰੂ ਕੀਤੀ ਹੈ।

 

 

Tags: Gurmeet Khudian , Gurmeet Singh Khudian , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD