Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਗ਼ਰੀਬਾਂ ਦੀ ਥਾਲੀ 'ਚ ਧੋਖਾ - 'ਮੇਰੀ ਰਸੋਈ' ਸਿਰਫ਼ ਚੋਣ ਸਟੰਟ : ਕੇਵਲ ਸਿੰਘ ਢਿੱਲੋਂ

Kewal Singh Dhillon, BJP Punjab, Punjab, Punjab News, Latest Punjab News

Web Admin

Web Admin

5 Dariya News

ਚੰਡੀਗੜ੍ਹ , 04 Jul 2026

Last updated on: Jul 05, 2026, 09:31 IST

ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ 'ਆਪ' ਸਰਕਾਰ ਦੀ "ਮੇਰੀ ਰਸੋਈ ਯੋਜਨਾ" ਨੂੰ ਲੈ ਕੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਇਹ ਸਕੀਮ ਪੰਜਾਬ ਦੇ ਲੋਕਾਂ ਨਾਲ ਇੱਕ ਹੋਰ ਵੱਡਾ ਮਜ਼ਾਕ ਸਾਬਤ ਹੋਈ ਹੈ। ਢਿੱਲੋਂ ਨੇ ਕਿਹਾ ਕਿ ਫਰਵਰੀ ਦੇ ਬਜਟ ਵਿੱਚ ਵੱਡੇ-ਵੱਡੇ ਦਾਅਵੇ ਕਰਕੇ ਐਲਾਨੀ ਗਈ ਇਸ ਯੋਜਨਾ ਦੀ ਹਕੀਕਤ ਹੈਰਾਨ ਕਰਨ ਵਾਲੀ ਹੈ।‌

ਜਿਸ ਵਿੱਚ ਹਰ 90 ਦਿਨਾਂ ਵਿੱਚ ਇੱਕ ਪਰਿਵਾਰ ਨੂੰ ਸਿਰਫ਼ 2 ਕਿਲੋ ਦਾਲ, 2 ਕਿਲੋ ਖੰਡ, 1 ਲੀਟਰ ਸਰ੍ਹੋਂ ਦਾ ਤੇਲ, 200 ਗ੍ਰਾਮ ਹਲਦੀ ਅਤੇ 1 ਕਿਲੋ ਨਮਕ ਮਿਲੇਗਾ। ਜੇ ਔਸਤਨ 4 ਜੀਆਂ ਦੇ ਪਰਿਵਾਰ ਦਾ ਹਿਸਾਬ ਲਾਈਏ ਤਾਂ ਇੱਕ ਬੰਦੇ ਨੂੰ 90 ਦਿਨਾਂ ਲਈ ਮਸਾਂ 500 ਗ੍ਰਾਮ ਦਾਲ, 500 ਗ੍ਰਾਮ ਖੰਡ, 250 ਮਿਲੀਲੀਟਰ ਤੇਲ, 50 ਗ੍ਰਾਮ ਹਲਦੀ ਅਤੇ 250 ਗ੍ਰਾਮ ਨਮਕ ਮਿਲਦਾ ਹੈ।

ਯਾਨੀ ਦਿਨ ਵਿੱਚ ਸਿਰਫ਼ 5-6 ਗ੍ਰਾਮ ਦਾਲ ਤੇ ਗਿਣਤੀ ਦੇ ਖੰਡ ਦੇ ਦਾਣੇ। ਕੀ ਇਹ ਕਿਸੇ ਬੱਚੇ ਦਾ ਪੇਟ ਭਰ ਸਕਦੀ ਹੈ, ਜਾਂ ਸਿਰਫ਼ ਫੋਟੋ-ਸ਼ੂਟ ਦਾ ਸਾਧਨ ਹੈ? ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਖੁਦ ਇਸਨੂੰ ਦੇਸ਼ ਦੀ ਸਭ ਤੋਂ ਵੱਡੀ ਪੋਸ਼ਣ ਸਕੀਮ ਦੱਸ ਰਹੀ ਹੈ, ਪਰ 40 ਲੱਖ ਪਰਿਵਾਰਾਂ ਲਈ ਸਿਰਫ਼ 900 ਕਰੋੜ ਰੁਪਏ ਰੱਖੇ ਗਏ ਹਨ। ਭਾਵ ਪ੍ਰਤੀ ਪਰਿਵਾਰ ਸਾਲਾਨਾ ਸਿਰਫ਼ 2,250 ਰੁਪਏ ਹੀ ਰੱਖੇ ਗਏ ਹਨ।

ਇਸਤੋਂ ਵੱਧ ਹੈਰਾਨੀ ਦੀ ਗੱਲ ਇਹ ਹੈ ਕਿ ਇਸ ਦਾ ਲਾਭ ਸਿਰਫ਼ ਉਨ੍ਹਾਂ ਪਰਿਵਾਰਾਂ ਨੂੰ ਮਿਲੇਗਾ ਜਿਨ੍ਹਾਂ ਦੀ ਸਾਲਾਨਾ ਆਮਦਨ 60,000 ਰੁਪਏ ਤੋਂ ਘੱਟ ਹੈ, ਯਾਨੀ ਮਹੀਨੇ ਦੀ 5,000 ਤੋਂ ਵੀ ਘੱਟ ਆਮਦਨ ਵਾਲੇ। ਇੰਨੀ ਸਖ਼ਤ ਸ਼ਰਤ ਲਗਾ ਕੇ ਸਰਕਾਰ ਨੇ ਲੱਖਾਂ ਲੋੜਵੰਦ ਪਰਿਵਾਰਾਂ ਨੂੰ ਪਹਿਲਾਂ ਹੀ ਬਾਹਰ ਕਰ ਦਿੱਤਾ ਹੈ। ਸੂਬਾ ਪ੍ਰਧਾਨ ਨੇ 'ਆਪ' ਸਰਕਾਰ 'ਤੇ ਪੁਰਾਣੀਆਂ ਯੋਜਨਾਵਾਂ ਦੇ ਹਵਾਲੇ ਨਾਲ ਵੀ ਨਿਸ਼ਾਨਾ ਸਾਧਿਆ ਕਿ ਇਸ ਤੋਂ ਪਹਿਲਾਂ ਮਾਵਾਂ ਧੀਆਂ ਸਤਿਕਾਰ ਯੋਜਨਾ ਨੂੰ ਸਾਢੇ ਚਾਰ ਸਾਲ ਲਟਕਾਇਆ ਗਿਆ ਅਤੇ ਚੋਣਾਂ ਨੇੜੇ ਆਉਂਦਿਆਂ ਹੀ ਸ਼ਰਤਾਂ ਲਗਾ ਕੇ ਲਾਗੂ ਕੀਤਾ ਗਿਆ।

ਹੁਣ ਉਸੇ ਪੈਟਰਨ 'ਤੇ 'ਮੇਰੀ ਰਸੋਈ' ਦਾ ਡਰਾਮਾ ਖੜ੍ਹਾ ਕੀਤਾ ਗਿਆ ਹੈ। ਉਹਨਾਂ ਕਿਹਾ 'ਆਪ' ਸਰਕਾਰ ਕੋਲ ਨਾ ਵਿਜ਼ਨ ਹੈ, ਨਾ ਨੀਅਤ, ਸਿਰਫ਼ ਚੋਣਾਂ ਤੋਂ ਪਹਿਲਾਂ ਲੋਕਾਂ ਦੀਆਂ ਅੱਖਾਂ ਵਿੱਚ ਘੱਟਾ ਪਾਉਣ ਦੀ ਰਣਨੀਤੀ ਹੈ। ਪੰਜਾਬ ਦੇ ਲੋਕ ਹੁਣ ਸਮਝ ਚੁੱਕੇ ਹਨ ਕਿ ਕਰਜ਼ਾ ਤੇ ਕਰਜ਼ਾ ਚੁੱਕ ਕੇ ਇਹ ਥੋੜ੍ਹੀਆਂ-ਥੋੜ੍ਹੀਆਂ ਸੌਗਾਤਾਂ ਅਸਲ ਰਾਹਤ ਨਹੀਂ, ਸਗੋਂ 2027 ਤੋਂ ਪਹਿਲਾਂ ਵੋਟਾਂ ਖਰੀਦਣ ਦਾ ਹੱਥਕੰਡਾ ਹਨ। ਭਾਜਪਾ ਪੰਜਾਬ ਦੇ ਲੋਕਾਂ ਨਾਲ ਖੜ੍ਹੀ ਹੈ ਅਤੇ ਸਰਕਾਰ ਦੇ ਇਸ ਚੋਣ ਸਟੰਟ ਦਾ ਪਰਦਾਫਾਸ਼ ਕਰਦੀ ਰਹੇਗੀ।

 

Tags: Kewal Singh Dhillon , BJP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD