Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਮੁਲਾਜ਼ਮਾਂ-ਪੈਨਸ਼ਨਰਾਂ ਦਾ ਸੰਧਵਾਂ ਵਿਖੇ ਵਿਸ਼ਾਲ ਰੋਸ ਪ੍ਰਦਰਸ਼ਨ

11 ਜੁਲਾਈ ਨੂੰ ਫਰੀਦਕੋਟ ਵਿਖੇ ਪੰਜਾਬ ਦੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਦੀ ਕੋਠੀ ਸਾਹਮਣੇ ਰੋਸ ਪ੍ਰਦਰਸ਼ਨ ਕਰਨ ਅਤੇ 17 ਜੁਲਾਈ ਨੂੰ ਚੰਡੀਗੜ੍ਹ ਵਿਖੇ ਸੂਬਾ ਪੱਧਰੀ ਲਾਮਿਸਾਲ ਰੋਸ ਰੈਲੀ ਵਿੱਚ ਮੁਲਾਜ਼ਮ ਅਤੇ ਪੈਨਸ਼ਨਰਜ਼ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣਗੇ

Protest, Punjab, Punjab News, Latest Punjab News

Armaan

Armaan

5 Dariya News

ਕੋਟਕਪੂਰਾ , 05 Jul 2026

Last updated on: Jul 05, 2026, 17:43 IST

ਅੱਜ ਫਰੀਦਕੋਟ ਜ਼ਿਲ੍ਹੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਸਾਂਝੀ ਤਾਲਮੇਲ ਕਮੇਟੀ, ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ, ਪੰਜਾਬ ਦੇ ਸੱਦੇ ਅਨੁਸਾਰ ਪਿੰਡ ਸੰਧਵਾਂ ਵਿਖੇ ਰੇਲਵੇ ਸਟੇਸ਼ਨ ਨੇੜੇ ਵਿਸ਼ਾਲ ਰੋਸ ਰੈਲੀ ਕੀਤੀ ਗਈ ਅਤੇ ਇਸ ਉਪਰੰਤ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰ: ਕੁਲਤਾਰ ਸਿੰਘ ਸੰਧਵਾਂ ਦੀ ਰਿਹਾਇਸ਼ ਵੱਲ ਵਿਸ਼ਾਲ ਰੋਸ ਮਾਰਚ ਕੀਤਾ ਗਿਆ।

ਆਗੂਆਂ ਵੱਲੋਂ ਸਟੇਜ ਤੋਂ ਵਾਰ ਵਾਰ ਸਪੀਕਰ ਸੰਧਵਾਂ ਨੂੰ ਚਿਤਾਵਨੀ ਪੱਤਰ ਲੈ ਕੇ ਜਾਣ ਲਈ ਬੋਲਿਆ ਗਿਆ। ਪ੍ਰੰਤੂ ਉਹਨਾਂ ਵੱਲੋਂ ਚਿਤਾਵਨੀ ਪੱਤਰ ਨਹੀਂ ਲੈਣ ਆਇਆ ਗਿਆ। ਆਗੂਆਂ ਵਲੋਂ ਲਏ ਗਏ ਫੈਸਲੇ ਅਨੁਸਾਰ ਪ੍ਰਸ਼ਾਸਨ ਦੇ ਅਧਿਕਾਰੀਆਂ ਜਾਂ ਕਿਸੇ ਹੋਰ ਨੂੰ ਚਿਤਾਵਨੀ ਪੱਤਰ ਨਾ ਦੇਣ ਲਈ ਬਜਿਦ ਰਹਿਣ ਕਾਰਨ ਪੰਜਾਬ ਸਰਕਾਰ ਦੇ ਨਾਂ ਇਹ ਚਿਤਾਵਨੀ ਪੱਤਰ ਸਪੀਕਰ ਸੰਧਵਾਂ ਦੀ ਕੋਠੀ ਦੇ ਗੇਟ ਤੇ ਲਗਾਉਣ ਲਈ ਮਜ਼ਬੂਰ ਹੋਣਾ ਪਿਆ।

ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ  ਭਗਵੰਤ ਮਾਨ ਦੀ ਅਗਵਾਈ ਹੇਠ ਹੁਕਮਰਾਨ ਪੰਜਾਬ ਸਰਕਾਰ ਵੱਲੋਂ ਆਪਣੇ ਸਵਾ ਚਾਰ ਸਾਲਾਂ ਦੇ ਰਾਜ ਭਾਗ ਦੌਰਾਨ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਹੱਕੀ ਅਤੇ ਜਾਇਜ਼ ਮੰਗਾਂ  ਪ੍ਰਤੀ ਬਹੁਤ ਮਾੜਾ ਵਤੀਰਾ ਅਖਤਿਆਰ ਕੀਤਾ ਹੋਇਆ ਹੈ। ਇਸ ਐਕਸ਼ਨ  ਨੂੰ ਸੰਬੋਧਨ ਕਰਦਿਆਂ ਸਾਂਝਾ ਮੁਲਾਜ਼ਮ ਮੰਚ ਦੇ ਮੁੱਖ ਕਨਵੀਨਰ ਗੁਰਨਾਮ ਸਿੰਘ ਵਿਰਕ ਸੂਬਾ ਪ੍ਰਧਾਨ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੂਨੀਅਨ , ਮੁਲਾਜ਼ਮ ਆਗੂ ਜਤਿੰਦਰ ਕੁਮਾਰ, ਬਿਕਰਮਜੀਤ ਸਿੰਘ ਢਿੱਲੋਂ, ਸੁਖਵਿੰਦਰ ਸਿੰਘ ਸੁੱਖੀ, ਹਰਪ੍ਰੀਤ ਸਿੰਘ ਟੀ ਐਸ ਯੂ, ਬਲਕਾਰ ਸਿੰਘ ਸਹੋਤਾ, ਪੈਨਸ਼ਨਰ ਆਗੂ ਇੰਦਰਜੀਤ ਸਿੰਘ ਖੀਵਾ, ਕੁਲਵੰਤ ਸਿੰਘ ਚਾਨੀ,  ਕਲਵਿੰਦਰ ਸਿੰਘ ਮੌੜ , ਆਸ਼ਾ ਵਰਕਰ ਯੂਨੀਅਨ ਦੇ ਸੂਬਾਈ ਆਗੂ  ਅਮਰਜੀਤ ਕੌਰ ਰਣ ਸਿੰਘ ਵਾਲਾ, ਸਰਬਜੀਤ ਕੌਰ ਮਚਾਕੀ, ਪਾਵਰ ਕਾਮ ਪੈਨਸ਼ਨ ਆਗੂ ਰਮੇਸ਼ ਕੌਸ਼ਲ, ਅਧਿਆਪਕ ਆਗੂ ਗਗਨ ਪਾਹਵਾ, ਧਰਮਿੰਦਰ ਸਿੰਘ,  ਸਿਮਰਜੀਤ ਸਿੰਘ ਬਰਾੜ , ਜਸਵਿੰਦਰ ਸਿੰਘ ਬਰਗਾੜੀ, ਵੀਰ ਇੰਦਰਜੀਤ ਸਿੰਘ ਪੁਰੀ, ਪ੍ਰਿੰਸੀਪਲ ਕ੍ਰਿਸ਼ਨ ਲਾਲ  ਬਕੌਲੀਆ , ਅਮਰਜੀਤ ਸਿੰਘ ਵਾਲੀਆ , ਕੁਲਦੀਪ ਸ਼ਰਮਾ ਸੂਬਾਈ ਆਗੂ ਨਗਰ ਕੌਂਸਲ, ਗੁਰਤੇਜ ਸਿੰਘ ਖਹਿਰਾ , ਜਗਤਾਰ ਸਿੰਘ ਗਿੱਲ , ਇੰਦਰਜੀਤ ਸਿੰਘ ਗਿੱਲ, ਪ੍ਰੀਤ ਭਗਵਾਨ ਸਿੰਘ ਅਤੇ ਗੁਰਪ੍ਰੀਤ ਸਿੰਘ ਔਲਖ ਨੇ ਭਗਵੰਤ ਮਾਨ ਸਰਕਾਰ ਤੇ ਦੋਸ਼ ਲਾਇਆ ਕਿ ਇਹ ਸਰਕਾਰ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਪਹੁੰਚ ਦੇ ਪੱਖ ਤੋਂ  ਪਿਛਲੀਆਂ ਸਾਰੀਆਂ ਹੁਕਮਰਾਨ ਸਰਕਾਰਾਂ ਨਾਲੋਂ ਨਖਿੱਧ ਸਾਬਿਤ ਹੋਈ ਹੈ।

ਇਹ ਪਹਿਲੀ ਸਰਕਾਰ ਹੈ, ਜਿਹੜੀ ਆਪਣੇ ਮੁਲਾਜਮਾਂ ਨੂੰ ਡੀ ਏ ਦੇਣ ਦੀ ਬਜਾਏ ਮਾਨਯੋਗ ਹਾਈ ਕੋਰਟ ਵਿੱਚ ਮਹਿੰਗੇ ਪ੍ਰਾਈਵੇਟ ਵਕੀਲ ਕਰਕੇ ਮੁਲਾਜਮਾਂ ਅਤੇ ਪੈਨਸ਼ਨਰਾਂ ਵਿਰੁੱਧ ਕੇਸ ਲੜ ਰਹੀ ਹੈ। ਆਗੂਆਂ ਨੇ ਜ਼ੋਰਦਾਰ ਮੰਗ ਕੀਤੀ ਕਿ ਮੁੱਖ ਮੰਤਰੀ, ਪੰਜਾਬ ਸਰਕਾਰ ਤੁਰੰਤ ਲੀਡਰਸ਼ਿਪ ਨਾਲ ਪੈਨਲ ਮੀਟਿੰਗ ਕਰਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਲਮਕ ਅਵਸਥਾ ਵਿੱਚ ਪਏ ਸਾਰੇ ਮਸਲੇ ਤੁਰੰਤ ਹੱਲ ਕਰਨ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ 18 ਫੀਸਦੀ ਦੀ ਦਰ ਨਾਲ ਬਕਾਇਆ ਪਈਆਂ 6 ਕਿਸ਼ਤਾਂ ਤੁਰੰਤ ਦਿੱਤੀਆਂ ਜਾਣ, ਪੈਨਸ਼ਨਰਾਂ ਲਈ 2.59  ਦਾ ਗੁਣਾਂਕ ਤੁਰੰਤ ਲਾਗੂ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਤੁਰੰਤ ਬਹਾਲ ਕੀਤੀ ਜਾਵੇ, ਸਮੂਹ ਕੱਚੇ ਅਤੇ ਠੇਕਾ ਆਧਾਰਤ ਮੁਲਾਜ਼ਮਾਂ ਨੂੰ ਤੁਰੰਤ ਪੂਰੀਆਂ ਤਨਖਾਹਾਂ ਤੇ ਭੱਤਿਆਂ ਸਮੇਤ ਰੈਗੂਲਰ ਕੀਤਾ ਜਾਵੇ, ਆਸ਼ਾ ਵਰਕਰਾਂ, ਮਿਡ ਡੇਅ ਮੀਲ ਵਰਕਰਾਂ, ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸਰਕਾਰੀ ਮੁਲਾਜ਼ਮ ਮੰਨਕੇ ਪੂਰੀਆਂ ਤਨਖਾਹਾਂ ਦਿੱਤੀਆਂ ਜਾਣ, ਮਾਨਯੋਗ ਅਦਾਲਤਾਂ ਵੱਲੋਂ ਪਿਛਲੇ ਸਮੇਂ ਦੌਰਾਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਕੀਤੇ ਗਏ ਸਾਰੇ  ਫੈਸਲੇ ਤੁਰੰਤ ਜਨਰਲਾਈਜ਼ ਕਰਕੇ ਲਾਗੂ ਕੀਤੇ ਜਾਣ, ਮੰਗ ਪੱਤਰ ਵਿੱਚ ਸ਼ਾਮਲ ਸਮੂਹ ਮੰਗਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ।

ਖਾਸ ਤੌਰ ਤੇ ਮਿਤੀ 17-07-2020 ਤੋਂ ਬਾਦ ਭਰਤੀ ਮੁਲਾਜ਼ਮਾਂ ਤੇ ਲਾਗੂ ਕੀਤੇ ਕੇਂਦਰ ਦੇ 7ਵੇਂ ਤਨਖਾਹ ਕਮਿਸ਼ਨ ਲਾਗੂ ਕਰਨ ਦੇ ਸਰਕਾਰ ਦੇ ਨੋਟੀਫਿਕੇਸ਼ਨ ਨੂੰ ਤੁਰੰਤ ਰੱਦ ਕਰਨ ਦੀ ਮੰਗ ਨੂੰ ਮੁੱਖ ਰੱਖ ਕੇ 17-07-2026 ਨੂੰ ਮੁਹਾਲੀ ਵਿਖੇ ਮਹਾਂ ਰੈਲੀ ਕਰਕੇ ਆਉਣ ਵਾਲੀਆਂ ਪੀੜ੍ਹੀਆਂ ਦੇ ਗਲੋਂ ਜੂਲਾ ਲਾਉਣ ਦਾ ਪ੍ਰਣ ਲਿਆ ਜਾਵੇਗਾ। ਸੂਬਾਈ ਤਾਲਮੇਲ ਕਮੇਟੀ ਵੱਲੋਂ ਲਏ ਗਏ ਫੈਸਲੇ ਨੂੰ ਲਾਗੂ ਕਰਨ ਲਈ ਫਰੀਦਕੋਟ ਵਿਖੇ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਕੈਬਨਿਟ ਸਬ ਕਮੇਟੀ ਮੈਂਬਰ ਡਾਕਟਰ ਬਲਜੀਤ ਕੌਰ ਦੀ ਫਰੀਦਕੋਟ ਵਿਖੇ ਕੋਠੀ ਸਾਹਮਣੇ 11 ਜੁਲਾਈ, 2026 ਨੂੰ  ਵਿਸ਼ਾਲ ਰੋਸ ਪ੍ਰਦਰਸ਼ਨ ਕਰਕੇ ਪੰਜਾਬ ਸਰਕਾਰ ਦੇ ਨਾਂ ਚਿਤਾਵਨੀ ਪੱਤਰ ਦੇਣ ਅਤੇ 

17 ਜੁਲਾਈ ਨੂੰ  ਅਨਾਜ ਮੰਡੀ ਸੈਕਟਰ 39 ਚੰਡੀਗੜ੍ਹ ਵਿਖੇ ਸੂਬਾ ਪੱਧਰੀ ਲਾਮਿਸਾਲ ਰੈਲੀ ਅਤੇ ਮੁਜ਼ਾਹਰਾ ਕਰਕੇ ਅਗਲੇ ਤਿੱਖੇ ਸੰਘਰਸ਼ਾਂ ਦਾ ਐਲਾਨ ਕਰਨਗੇ ਅਤੇ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਇਹਨਾਂ ਸਾਰਿਆਂ ਨੂੰ ਸਬਕ ਸਿਖਾਉਣਾ ਲਈ ਪ੍ਰਣ ਲੈਣਗੇ ਅਤੇ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਵੋਟਾਂ ਨਾ ਪਾਉਣ ਦਾ ਨਿਰਣਾ ਕਰਕੇ ਪੰਜਾਬ ਦੀ ਸੱਤਾ ਤੋਂ ਲਾਂਭੇ ਕਰਨਗੇ। 

ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਅਧਿਆਪਕ ਆਗੂ ਹਰਜਸਦੀਪ ਸਿੰਘ,ਕੁਲਦੀਪ ਸਿੰਘ, ਘਣੀਆਂ,ਮਨਦੀਪ ਸਿੰਘ ਕਪੂਰ, ਪੈਨਸ਼ਨਰ ਆਗੂ ਸੋਮ ਨਾਥ ਅਰੋੜਾ  ਬਿਸ਼ਨ ਕੁਮਾਰ ਅਰੋੜਾ,  ਅਜੀਤ ਸਿੰਘ ਖਾਲਸਾ, ਰਮੇਸ਼ ਕੌਸ਼ਲ, ਇਕਬਾਲ ਸਿੰਘ ਮੰਘੇੜਾ, ਤਰਸੇਮ ਨਰੂਲਾ, ਵੀਰ ਸਿੰਘ ਕੰਮੇਆਣਾ,  ਮਲਕੀਤ ਸਿੰਘ, ਜੋਗਿੰਦਰ ਸਿੰਘ, ਮਨਪ੍ਰੀਤ ਸਿੰਘ ਪੰਜਾਬ ਮੰਡੀ ਬੋਰਡ, ਮੰਦਰ ਸਿੰਘ ਲੈਕਚਰਾਰ,  ਸੁਖਮੰਦਰ ਸਿੰਘ ਸੰਧਵਾਂ,  ਹਰਪਾਲ ਸਿੰਘ ਸਿਹਤ ਵਿਭਾਗ ਆਦਿ ਹਾਜ਼ਰ ਸਨ।

 

Tags: Protest , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD