Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਸਤਿਗੁਰੂ ਗਿਆਨ ਨਾਥ ਮਹਾਰਾਜ ਜੀ ਦਾ ਪ੍ਰਕਾਸ਼ ਦਿਹਾੜਾ ਪਿੰਡ ਮਾਨਾਵਾਲਾ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ

ਹਰਭਜਨ ਸਿੰਘ ਈ.ਟੀ.ਓ. ਨੇ ਟੇਕਿਆ ਮੱਥਾ, ਸੰਗਤਾਂ ਨੂੰ ਦਿੱਤੀਆਂ ਵਧਾਈਆਂ

Harbhajan Singh ETO, AAP Punjab, Punjab, Punjab News, Latest Punjab News, Amritsar, Chandan Grewal

Web Admin

Web Admin

5 Dariya News

ਅੰਮ੍ਰਿਤਸਰ , 05 Jul 2026

Last updated on: Jul 06, 2026, 09:23 IST

ਸ੍ਰੀ ਸ੍ਰੀ 108 ਸਤਿਗੁਰੂ ਗਿਆਨ ਨਾਥ ਮਹਾਰਾਜ ਜੀ ਦਾ ਪਾਵਨ ਪ੍ਰਕਾਸ਼ ਦਿਹਾੜਾ ਅੱਜ ਉਨ੍ਹਾਂ ਦੇ ਜਨਮ ਅਸਥਾਨ ਪਿੰਡ ਮਾਨਾਵਾਲਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਪੂਰੀ ਸ਼ਰਧਾ, ਸਤਿਕਾਰ ਅਤੇ ਧਾਰਮਿਕ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਨਤਮਸਤਕ ਹੋ ਕੇ ਸਤਿਗੁਰੂ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਧਾਰਮਿਕ ਸਮਾਗਮ ਵਿੱਚ ਸ਼ਮੂਲੀਅਤ ਕੀਤੀ।

ਸਮਾਗਮ ਵਿੱਚ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ੍ਰੀ ਹਰਭਜਨ ਸਿੰਘ ਈ.ਟੀ.ਓ. ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਦਿਆਂ ਸਤਿਗੁਰੂ ਗਿਆਨ ਨਾਥ ਮਹਾਰਾਜ ਜੀ ਦੇ ਚਰਨਾਂ ਵਿੱਚ ਮੱਥਾ ਟੇਕਿਆ ਅਤੇ ਸਮੂਹ ਸੰਗਤ ਨੂੰ ਪਾਵਨ ਪ੍ਰਕਾਸ਼ ਦਿਹਾੜੇ ਦੀਆਂ ਹਾਰਦਿਕ ਵਧਾਈਆਂ ਦਿੱਤੀਆਂ।ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਸਤਿਗੁਰੂ ਗਿਆਨ ਨਾਥ ਮਹਾਰਾਜ ਜੀ ਨੇ ਆਪਣੇ ਜੀਵਨ ਦੌਰਾਨ ਮਨੁੱਖਤਾ ਨੂੰ ਸੱਚ, ਸੇਵਾ, ਪ੍ਰੇਮ, ਭਾਈਚਾਰੇ ਅਤੇ ਸਦਭਾਵਨਾ ਦਾ ਸੰਦੇਸ਼ ਦਿੱਤਾ।

ਉਨ੍ਹਾਂ ਕਿਹਾ ਕਿ ਮਹਾਨ ਸੰਤਾਂ ਅਤੇ ਗੁਰੂਆਂ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਨੂੰ ਸਹੀ ਦਿਸ਼ਾ ਪ੍ਰਦਾਨ ਕਰ ਰਹੀਆਂ ਹਨ ਅਤੇ ਸਾਨੂੰ ਉਨ੍ਹਾਂ ਦੇ ਦਰਸਾਏ ਮਾਰਗ 'ਤੇ ਚੱਲਦਿਆਂ ਮਨੁੱਖਤਾ ਦੀ ਭਲਾਈ ਲਈ ਕਾਰਜ ਕਰਨੇ ਚਾਹੀਦੇ ਹਨ।ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਮਾਜ ਵਿੱਚ ਆਪਸੀ ਪਿਆਰ, ਭਾਈਚਾਰਕ ਸਾਂਝ ਅਤੇ ਏਕਤਾ ਨੂੰ ਹੋਰ ਮਜ਼ਬੂਤ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਧਰਮ ਅਤੇ ਹਰ ਆਸਥਾ ਦਾ ਪੂਰਾ ਸਤਿਕਾਰ ਕਰਦੀ ਹੈ ਅਤੇ ਧਾਰਮਿਕ ਰਹਿਬਰਾਂ ਦੇ ਪੁਰਬ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਏ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਦੇਸ਼ ਦੇ ਵੱਖ-ਵੱਖ ਪ੍ਰਸਿੱਧ ਧਾਰਮਿਕ ਅਸਥਾਨਾਂ ਦੀ ਮੁਫ਼ਤ ਯਾਤਰਾ ਦੀ ਸਹੂਲਤ ਵੀ ਪ੍ਰਦਾਨ ਕੀਤੀ ਜਾ ਰਹੀ ਹੈ।

ਇਸ ਮੌਕੇ ਦਿੱਲੀ ਦੇ ਵਿਧਾਇਕ ਡਾ. ਅਜੇ ਦੱਤ, ਪੰਜਾਬ ਦੇ ਚੇਅਰਮੈਨ ਚੰਦਨ ਗਰੇਵਾਲ, ਪੰਜਾਬ ਖਾਦੀ ਬੋਰਡ ਦੇ ਵਾਈਸ ਚੇਅਰਮੈਨ ਪਵਨ ਕੁਮਾਰ ਹੰਸ, ਚੇਅਰਮੈਨ ਅੰਮ੍ਰਿਤਪਾਲ ਸਿੰਘ, ਬਲਵਿੰਦਰ ਗਿੱਲ, ਬੱਬੂ ਗਿੱਲ ਸਮੇਤ ਵੱਡੀ ਗਿਣਤੀ ਵਿੱਚ ਪਤਵੰਤੇ, ਧਾਰਮਿਕ ਸ਼ਖ਼ਸੀਅਤਾਂ ਅਤੇ ਸੰਗਤਾਂ ਹਾਜ਼ਰ ਸਨ।

 

Tags: Harbhajan Singh ETO , AAP Punjab , Punjab , Punjab News , Latest Punjab News , Amritsar , Chandan Grewal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD