Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਲੋਕਾਂ ਦੇ ਸਹਿਯੋਗ ਨਾਲ ਹੀ ਪਟਿਆਲੇ ਨੂੰ ਸੂਬੇ ਦਾ ਸਭ ਤੋਂ ਸਾਫ਼-ਸੁਥਰਾ ਤੇ ਹਰਿਆ-ਭਰਿਆ ਸ਼ਹਿਰ ਬਣਾਇਆ ਜਾ ਸਕਦਾ ਹੈ : ਡਾ. ਬਲਬੀਰ ਸਿੰਘ

ਬਟਰਫਲਾਈ ਤੇ ਹਰਬਲ ਪਾਰਕ ਦਾ ਦੌਰਾ ਕਰਕੇ ਬੂਟਾ ਲਗਾਇਆ, ‘ਮੇਰਾ ਪਟਿਆਲਾ ਮੈਂ ਹੀ ਸਵਾਰਾਂ’ ਟੀਮ ਦੇ ਉਪਰਾਲਿਆਂ ਦੀ ਸ਼ਲਾਘਾ

Dr Balbir Singh, AAP Punjab, Punjab, Punjab News, Latest Punjab News

Web Admin

Web Admin

5 Dariya News

ਪਟਿਆਲਾ , 05 Jul 2026

Last updated on: Jul 06, 2026, 10:10 IST

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਵਾਤਾਵਰਨ ਪੱਖੀ ਪਟਿਆਲਾ ਦੀ ਸਿਰਜਣਾ ਲੋਕਾਂ ਦੇ ਸਹਿਯੋਗ ਨਾਲ ਹੀ ਸੰਭਵ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹਿਰਾਂ ਵਿੱਚ ਸਫ਼ਾਈ, ਹਰਿਆਵਲੀ ਅਤੇ ਵਾਤਾਵਰਨ ਸੁਰੱਖਿਆ ਨੂੰ ਪ੍ਰਮੁੱਖ ਤਰਜੀਹ ਦੇ ਰਹੀ ਹੈ ਅਤੇ ਇਸ ਮਿਸ਼ਨ ਵਿੱਚ ਸਮਾਜ ਸੇਵੀ ਸੰਸਥਾਵਾਂ ਅਤੇ ਆਮ ਲੋਕਾਂ ਦਾ ਸਹਿਯੋਗ ਬਹੁਤ ਮਹੱਤਵਪੂਰਨ ਹੈ।

ਡਾ. ਬਲਬੀਰ ਸਿੰਘ ਅੱਜ ਇੱਥੇ ਵਾਤਾਵਰਨ ਪਾਰਕ ਵਿਖੇ ਸਥਿਤ ਬਟਰਫਲਾਈ ਅਤੇ ਹਰਬਲ ਪਾਰਕ ਦੇ ਦੌਰੇ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਬੂਟਾ ਲਗਾ ਕੇ ਵਾਤਾਵਰਨ ਸੰਭਾਲ ਦਾ ਸੰਦੇਸ਼ ਦਿੱਤਾ ਅਤੇ ਪਾਰਕ ਦੇ ਵਿਕਾਸ ਅਤੇ ਰੱਖ-ਰਖਾਅ ਲਈ ਕੰਮ ਕਰ ਰਹੀ ‘ਮੇਰਾ ਪਟਿਆਲਾ ਮੈਂ ਹੀ ਸਵਾਰਾਂ’ ਟੀਮ ਦੇ ਸਮਰਪਿਤ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ।

ਸਿਹਤ ਮੰਤਰੀ ਨੇ ਕਿਹਾ ਕਿ ਜਿੱਥੇ ਸਰਕਾਰੀ ਅਧਿਕਾਰੀ ਆਪਣੀ ਡਿਊਟੀ ਦੇ ਤਹਿਤ ਕੰਮ ਕਰਦੇ ਹਨ, ਉੱਥੇ ‘ਮੇਰਾ ਪਟਿਆਲਾ ਮੈਂ ਹੀ ਸਵਾਰਾਂ’ ਨਾਲ ਜੁੜੇ ਵਾਰੀਅਰਜ ਪੂਰੀ ਨਿਸ਼ਕਾਮ ਭਾਵਨਾ ਅਤੇ ਜਜ਼ਬੇ ਨਾਲ ਸ਼ਹਿਰ ਦੀ ਸੇਵਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਟੀਮ ਇਸ ਗੱਲ ਦੀ ਮਿਸਾਲ ਹੈ ਕਿ ਜਦੋਂ ਨਾਗਰਿਕ ਸਰਕਾਰ ਦੇ ਨਾਲ ਮਿਲ ਕੇ ਕੰਮ ਕਰਦੇ ਹਨ ਤਾਂ ਸ਼ਹਿਰਾਂ ਦੀ ਤਸਵੀਰ ਬਦਲੀ ਜਾ ਸਕਦੀ ਹੈ।

ਉਨ੍ਹਾਂ ਹੋਰ ਸਮਾਜ ਸੇਵੀ ਸੰਸਥਾਵਾਂ ਅਤੇ ਗੈਰ-ਸਰਕਾਰੀ ਸੰਗਠਨਾਂ ਨੂੰ ਵੀ ਅਜਿਹੀ ਮੁਹਿੰਮ ਨਾਲ ਜੁੜਨ ਦੀ ਅਪੀਲ ਕੀਤੀ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ‘ਕਲੀਨ ਪੰਜਾਬ ਪ੍ਰੋਜੈਕਟ’ ਤਹਿਤ ਸਫ਼ਾਈ, ਕੁਦਰਤੀ ਸਰੋਤਾਂ ਦੀ ਸੰਭਾਲ ਅਤੇ ਹਰਿਆਵਲੀ ਵਧਾਉਣ ਲਈ ਵਿਆਪਕ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਛੋਟੀ ਨਦੀ ਦੀ ਸਫ਼ਾਈ ਦਾ ਕੰਮ ਮੁਕੰਮਲ ਹੋ ਚੁੱਕਾ ਹੈ, ਜਦਕਿ ਵੱਡੀ ਨਦੀ ਦੀ ਸਫ਼ਾਈ ਦਾ ਕੰਮ ਤੇਜ਼ੀ ਨਾਲ ਜਾਰੀ ਹੈ।

ਉਨ੍ਹਾਂ ਕਿਹਾ ਕਿ ਦੌਲਤਪੁਰ ਤੋਂ ਡਕਾਲਾ ਰੋਡ ਤੱਕ ਵੱਡੀ ਨਦੀ ਦੇ ਨਾਲ ਲਗਭਗ ਪੰਜ ਕਿਲੋਮੀਟਰ ਲੰਬਾ ਬਾਇਓਡਾਇਵਰਸਿਟੀ ਪਾਰਕ ਵਿਕਸਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਛੋਟੀ ਨਦੀ ਦੇ ਦੋਵਾਂ ਕਿਨਾਰਿਆਂ ’ਤੇ ਦੋ ਵਾਤਾਵਰਨ ਪਾਰਕ ਬਣਾਏ ਜਾਣਗੇ, ਜਦਕਿ ਸਰਹਿੰਦ ਰੋਡ ਬਾਈਪਾਸ ’ਤੇ ਵੀ ਇਸੇ ਤਰ੍ਹਾਂ ਦਾ ਇੱਕ ਹੋਰ ਵਾਤਾਵਰਨ ਪਾਰਕ ਵਿਕਸਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਹਰਿਆਲੀ ਲੜੀ ਨੂੰ ਨਾਭਾ ਰੋਡ ਤੱਕ ਲੈਕੇ ਜਾਣ ਦੀ ਵੀ ਯੋਜਨਾ ਹੈ।

ਸਿਹਤ ਮੰਤਰੀ ਨੇ ਨਗਰ ਨਿਗਮ ਦੀ ਵਧੀਕ ਕਮਿਸ਼ਨਰ ਸਿਮਰਪ੍ਰੀਤ ਕੌਰ ਅਤੇ ਵਣ ਮੰਡਲ ਅਫ਼ਸਰ ਸਤਿੰਦਰ ਸਿੰਘ ਨੂੰ ਹਦਾਇਤ ਕੀਤੀ ਕਿ ਵਾਤਾਵਰਨ ਪਾਰਕ ਅਤੇ ਸ਼ਹਿਰ ਦੇ ਹੋਰ ਮਹੱਤਵਪੂਰਨ ਸਥਾਨਾਂ ’ਤੇ ਕਿਸੇ ਵੀ ਤਰ੍ਹਾਂ ਦੇ ਫਲੈਕਸ ਬੋਰਡ ਜਾਂ ਅਜਿਹੀ ਸਮੱਗਰੀ ਨਾ ਲੱਗਣ ਦਿੱਤੀ ਜਾਵੇ, ਜਿਸ ਨਾਲ ਪਾਰਕਾਂ ਦੀ ਸੁੰਦਰਤਾ ਪ੍ਰਭਾਵਿਤ ਹੁੰਦੀ ਹੋਵੇ। ਸਿਹਤ ਮੰਤਰੀ ਨੇ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਵਾਤਾਵਰਨ ਸੰਭਾਲ ਦੀ ਮੁਹਿੰਮ ਦਾ ਸਰਗਰਮ ਹਿੱਸਾ ਬਣਨ ਦਾ ਸੱਦਾ ਦਿੰਦਿਆਂ ਕਿਹਾ ਕਿ ਹਰ ਨੌਜਵਾਨ ਘੱਟੋ-ਘੱਟ ਇੱਕ ਬੂਟਾ ਲਗਾ ਕੇ ਉਸ ਦੀ ਸੰਭਾਲ ਦੀ ਜ਼ਿੰਮੇਵਾਰੀ ਵੀ ਨਿਭਾਏ।

ਨਾਲ ਹੀ ਸਫ਼ਾਈ ਅਤੇ ਕੂੜੇ ਦੇ ਵਿਗਿਆਨਕ ਪ੍ਰਬੰਧਨ ਬਾਰੇ ਲੋਕਾਂ ਨੂੰ ਜਾਗਰੂਕ ਕਰੇ। ਇਸ ਮੌਕੇ ‘ਮੇਰਾ ਪਟਿਆਲਾ ਮੈਂ ਹੀ ਸਵਾਰਾਂ’ ਦੇ ਮੈਂਬਰ ਐਚ.ਐੱਸ. ਲਾਂਬਾ ਨੇ ਸਿਹਤ ਮੰਤਰੀ ਦਾ ਸਵਾਗਤ ਕਰਦਿਆਂ ਦੱਸਿਆ ਕਿ ਉਨ੍ਹਾਂ ਵੱਲੋਂ ਲੋਕਾਂ ਨੂੰ ਘਰਾਂ ਅਤੇ ਜਨਤਕ ਥਾਵਾਂ ’ਤੇ ਕੂੜਾ ਵੱਖ ਕਰਨ ਅਤੇ ਵਿਗਿਆਨਕ ਢੰਗ ਨਾਲ ਕੂੜੇ ਦਾ ਨਿਪਟਾਰਾ ਕਰਨ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬਟਰਫਲਾਈ ਅਤੇ ਹਰਬਲ ਪਾਰਕ ਵਿੱਚ ਚਾਰ ਰੰਗਾਂ ਵਾਲੇ ਡਸਟਬਿਨ ਲਗਾ ਕੇ ਲੋਕਾਂ ਨੂੰ ਗਿੱਲੇ, ਸੁੱਕੇ ਅਤੇ ਹੋਰ ਕਿਸਮ ਦੇ ਕੂੜੇ ਦੀ ਵੱਖ-ਵੱਖ ਛਾਂਟੀ ਬਾਰੇ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ।

ਇਸ ਮੌਕੇ ਨਗਰ ਨਿਗਮ ਦੀ ਵਧੀਕ ਕਮਿਸ਼ਨਰ ਸਿਮਰਪ੍ਰੀਤ ਕੌਰ, ਕਰਨਲ ਜੇ.ਵੀ. ਸਿੰਘ, ਕਰਨਲ ਕਰਮਿੰਦਰ ਸਿੰਘ, ਕੈਪਟਨ ਸੁਖਜੀਤ ਕੌਰ, ਸੀ.ਐੱਮ. ਕੌੜਾ, ਪ੍ਰੋ. ਅਸ਼ੋਕ ਵਰਮਾ, ਪ੍ਰੋ. ਆਰ.ਕੇ. ਗੋਇਲ, ਐਨ.ਆਈ.ਐੱਸ. ਅਤੇ ਸਾਈ ਪਟਿਆਲਾ ਦੇ ਫਿਟ ਇੰਡੀਆ ਵਲੰਟੀਅਰ, ਗੁਰਪ੍ਰੀਤ ਫੂਲਕਾ, ਰਾਣਾ ਫੂਲਕਾ, ਰਾਜਬੀਰ ਗਰੇਵਾਲ, ਅਮਨ ਗਰੇਵਾਲ, ਰਾਕੇਸ਼ ਕੱਦ, ਗੁਰਪ੍ਰੀਤ ਦੁੱਲਤ, ਸਿਮਰਨ ਹਰੀਕਾ, ਐੱਸ.ਸੀ. ਮੱਕੜ, ਆਸ਼ੂ ਕਥੂਰੀਆ, ਰਿਤੂ ਜੈਨ, ਅਰਚਨਾ, ਗਿਆਨ, ਜਸਵਿੰਦਰ ਸਿੰਘ, ਮਨਮੋਹਨ ਸ਼ਰਮਾ, ਕੇ.ਐੱਸ. ਸੇਖੋਂ, ਅਭਿਸ਼ੇਕ ਜੈਨ, ਵਰੁਣ ਮਲਹੋਤਰਾ ਅਤੇ ਹੋਰ ਪਤਵੰਤੇ ਤੇ ਵਾਰੀਆਰਜ ਵੀ ਵੱਡੀ ਗਿਣਤੀ ‘ਚ ਹਾਜ਼ਰ ਸਨ।

 

Tags: Dr Balbir Singh , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD