Wednesday, 22 July 2026

 

 

ਖ਼ਾਸ ਖਬਰਾਂ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ

 

ਕੇਜਰੀਵਾਲ ਦੀ ਨਸ਼ਾ-ਮੁਕਤ ਪੰਜਾਬ ਦੀ ਗਾਰੰਟੀ ਫੇਲ੍ਹ : ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ

ਹੁਸ਼ਿਆਰਪੁਰ ਜੇਲ੍ਹ ਮਾਮਲੇ 'ਤੇ ਭਾਜਪਾ ਪ੍ਰਧਾਨ ਦਾ ‘ਆਪ’ ਸਰਕਾਰ 'ਤੇ ਤਿੱਖਾ ਹਮਲਾ

Kewal Singh Dhillon, BJP Punjab, Punjab, Punjab News, Latest Punjab News, Jalandhar

Web Admin

Web Admin

5 Dariya News

ਜਲੰਧਰ , 05 Jul 2026

Last updated on: Jul 06, 2026, 10:57 IST

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਜਲੰਧਰ ਵਿਖੇ ਮੀਡੀਆ ਨਾਲ ਗੱਲਬਾਤ ਦੌਰਾਨ ਆਮ ਆਦਮੀ ਪਾਰਟੀ ਸਰਕਾਰ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦੀ ਗਾਰੰਟੀ ਪੂਰੀ ਤਰ੍ਹਾਂ ਖੋਖਲੀ ਸਾਬਤ ਹੋਈ ਹੈ। ਸਗੋਂ ਨਸ਼ੇ ਦਾ ਵਹਾਅ ਪਹਿਲਾਂ ਨਾਲੋਂ ਕਈ ਗੁਣਾ ਵੱਧ ਗਿਆ ਹੈ।

ਭਾਜਪਾ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਸੂਬੇ ਵਿੱਚੋਂ ਨਸ਼ਾ ਸਿਰਫ਼ ਤਿੰਨ ਮਹੀਨਿਆਂ ਵਿੱਚ ਜੜ੍ਹੋਂ ਖਤਮ ਕਰ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਸਾਢੇ ਚਾਰ ਸਾਲਾਂ ਬਾਅਦ ਵੀ ਨਸ਼ਾ ਖਤਮ ਹੋਣਾ ਤਾਂ ਦੂਰ ਦੀ ਗੱਲ ਹੈ, ਸਗੋਂ ਨੌਜਵਾਨ ਪੀੜ੍ਹੀ ਵੱਡੀ ਗਿਣਤੀ ਵਿੱਚ ਨਸ਼ੇ ਦੀ ਭੇਂਟ ਚੜ੍ਹ ਰਹੀ ਹੈ ਅਤੇ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ।

ਹੁਸ਼ਿਆਰਪੁਰ ਜੇਲ੍ਹ ਦੇ ਡਿਪਟੀ ਸੁਪਰਡੈਂਟ ਦੀ ਗ੍ਰਿਫ਼ਤਾਰੀ ਦੇ ਮਾਮਲੇ ਵਿੱਚ ਸੂਬਾ ਪ੍ਰਧਾਨ ਢਿੱਲੋਂ ਨੇ ਕਿਹਾ ਕਿ ਜੇਲ੍ਹਾਂ ਵਿੱਚ ਸ਼ਰੇਆਮ ਨਸ਼ਾ ਵਿਕਣਾ ਸਰਕਾਰ ਦੀ ਨਾਕਾਮੀ ਨੂੰ ਸਿੱਧ ਕਰਦਾ ਹੈ। ਇਸੇ ਜੇਲ੍ਹ ਵਿੱਚੋਂ ਵੀਡੀਓ ਵਾਇਰਲ ਹੋਣਾ ਜੇਲ੍ਹਾਂ ਵਿੱਚ ਸ਼ਰੇਆਮ ਮੋਬਾਈਲ ਫ਼ੋਨ ਚੱਲਣ ਦੀ ਨਿਸ਼ਾਨੀ ਹੈ। ਸਰਕਾਰ ਨੂੰ ਸਭ ਕੁਝ ਪਤਾ ਹੋਣ ਦੇ ਬਾਵਜੂਦ ਵੀ ਉਹ ਚੁਟਕਲਿਆਂ ਤੇ ਡਰਾਮੇਬਾਜ਼ੀ ਵਿੱਚ ਰੁੱਝੀ ਹੋਈ ਹੈ।

ਉਹਨਾਂ ਕਿਹਾ ਕਿ ਪੰਜਾਬ ਇਸ ਵੇਲੇ ਗੈਂਗਸਟਰਵਾਦ, ਨਸ਼ੇ, ਬੇਰੁਜ਼ਗਾਰੀ ਅਤੇ ਵਿਗੜਦੀ ਅਮਨ-ਕਾਨੂੰਨ ਵਿਵਸਥਾ ਨਾਲ ਜੂਝ ਰਿਹਾ ਹੈ, ਜਦਕਿ ਮੁੱਖ ਮੰਤਰੀ ਬੰਗਲੌਰ ਵਿੱਚ ਛੁੱਟੀਆਂ ਮਨਾ ਰਹੇ ਹਨ। ਢਿੱਲੋਂ ਨੇ ਤਨਜ਼ ਕੱਸਦਿਆਂ ਕਿਹਾ ਕਿ ਪੰਜਾਬ ਇਸ ਵੇਲੇ ਲਾਵਾਰਸ ਹੈ ਅਤੇ ਦਿੱਲੀ ਤੋਂ ਹਾਰੇ ਹੋਏ ਘੁਟਾਲੇਬਾਜ਼ ਸੂਬੇ ਨੂੰ ਚਲਾ ਰਹੇ ਹਨ। ਜਦਕਿ ਜਿੱਥੇ-ਜਿੱਥੇ ਭਾਜਪਾ ਦੀਆਂ ਸਰਕਾਰਾਂ ਹਨ, ਉੱਥੇ ਵਿਕਾਸ ਦੀ ਰਫ਼ਤਾਰ ਤੇਜ਼ ਹੈ।

ਉਹਨਾਂ ਅੰਕੜਿਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਇੱਕ ਸਮੇਂ ਵਿਕਾਸ ਪੱਖੋਂ ਦੇਸ਼ ਵਿੱਚ ਪਹਿਲੇ ਨੰਬਰ 'ਤੇ ਰਹਿਣ ਵਾਲਾ ਪੰਜਾਬ ਅੱਜ 18ਵੇਂ ਸਥਾਨ 'ਤੇ ਖਿਸਕ ਗਿਆ ਹੈ, ਜਦਕਿ 17ਵੇਂ ਨੰਬਰ 'ਤੇ ਰਹਿਣ ਵਾਲਾ ਉੱਤਰ ਪ੍ਰਦੇਸ਼ ਅੱਜ ਦੂਜੇ ਨੰਬਰ 'ਤੇ ਪਹੁੰਚ ਗਿਆ ਹੈ। ਉਹਨਾਂ ਕਿਹਾ ਕਿ ਭਾਜਪਾ ਸ਼ਾਸਿਤ ਸੂਬਿਆਂ ਵਿੱਚ ਲਗਾਤਾਰ ਇੰਡਸਟਰੀ ਲੱਗ ਰਹੀ ਹੈ, ਲਾਅ ਐਂਡ ਆਰਡਰ ਵੀ ਬਿਹਤਰ ਹੈ ਅਤੇ ਪੰਜਾਬ ਵਿੱਚ ਮੁੜ ਖੁਸ਼ਹਾਲੀ ਕੇਵਲ ਭਾਜਪਾ ਸਰਕਾਰ ਹੀ ਲਿਆ ਸਕਦੀ ਹੈ।

ਮਹਿਲਾਵਾਂ ਨੂੰ ਦਿੱਤੀ ਗਈ 1000 ਰੁਪਏ ਪ੍ਰਤੀ ਮਹੀਨਾ ਸਕੀਮ ਦਾ ਜ਼ਿਕਰ ਕਰਦਿਆਂ ਉਹਨਾਂ ਕਿਹਾ ਕਿ 51 ਮਹੀਨਿਆਂ ਦੇ 51,000 ਰੁਪਏ ਦੇਣ ਦੀ ਥਾਂ ਸਿਰਫ਼ ਤਿੰਨ ਮਹੀਨਿਆਂ ਦੀ ਰਾਸ਼ੀ ਦੇ ਕੇ ਸਰਕਾਰ ਸਿਰਫ਼ ਡਰਾਮੇਬਾਜ਼ੀ ਕਰ ਰਹੀ ਹੈ, ਜਿਸ ਨਾਲ ਪੰਜਾਬ ਦੀਆਂ ਮਹਿਲਾਵਾਂ ਨਾਲ ਵੱਡੇ ਪੱਧਰ 'ਤੇ ਧੋਖਾ ਹੋਇਆ ਹੈ।ਕਾਂਗਰਸ ਪਾਰਟੀ 'ਤੇ ਨਿਸ਼ਾਨਾ ਸਾਧਦਿਆਂ ਢਿੱਲੋਂ ਨੇ ਕਿਹਾ ਕਿ ਪਾਰਟੀ ਅੰਦਰੂਨੀ ਕਾਟੋ-ਕਲੇਸ਼ ਅਤੇ ਚੌਧਰ ਦੀ ਲੜਾਈ ਵਿੱਚ ਉਲਝੀ ਹੋਈ ਹੈ ਅਤੇ ਪੰਜਾਬ ਦੇ ਲੋਕਾਂ ਨਾਲ ਉਸ ਨੂੰ ਕੋਈ ਸਰੋਕਾਰ ਨਹੀਂ।

ਭਾਜਪਾ ਸੂਬਾ ਪ੍ਰਧਾਨ ਨੇ ਭਰੋਸਾ ਪ੍ਰਗਟਾਉਂਦਿਆਂ ਕਿਹਾ ਕਿ ਪਾਰਟੀ 2027 ਵਿੱਚ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ‘ਸਰਕਾਰ-ਏ-ਖਾਲਸਾ’ ਦੇ ਸੰਕਲਪ ਨੂੰ ਲੈ ਕੇ ਪੰਜਾਬ ਵਿੱਚ ਸਰਕਾਰ ਬਣਾਏਗੀ। ਉਹਨਾਂ ਕਿਹਾ ਕਿ ਅੱਜ ਪੰਜਾਬ ਦਾ ਹਰ ਵਰਗ ਦੁਖੀ ਹੈ ਅਤੇ ਲੋਕਾਂ ਲਈ ਇੱਕੋ-ਇੱਕ ਉਮੀਦ ਭਾਰਤੀ ਜਨਤਾ ਪਾਰਟੀ ਹੈ।

 

Tags: Kewal Singh Dhillon , BJP Punjab , Punjab , Punjab News , Latest Punjab News , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD