Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕਮਾਲਪੁਰ ਤੇ ਆਸ-ਪਾਸ ਦੇ ਪਿੰਡਾਂ ਦੀਆਂ ਸੜਕਾਂ ਦੇ ਨਿਰਮਾਣ 'ਤੇ ਖਰਚੇ ਜਾ ਰਹੇ ਨੇ ਕਰੀਬ 20 ਕਰੋੜ: ਹਰਪਾਲ ਸਿੰਘ ਚੀਮਾ

ਵਿੱਤ ਮੰਤਰੀ ਨੇ ਦਿੜ੍ਹਬਾ ਤੋਂ ਕਮਾਲਪੁਰ ਤਕ ਕਰੀਬ 05 ਕਰੋੜ 28 ਲੱਖ ਰੁਪਏ ਦੀ ਲਾਗਤ ਨਾਲ ਬਣ ਰਹੀ 06.7 ਕਿਲੋਮੀਟਰ ਸੜਕ 'ਤੇ ਲੁੱਕ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ

Harpal Singh Cheema, Advocate Harpal Singh Cheema, AAP Punjab, Punjab, Punjab News, Latest Punjab News

Web Admin

Web Admin

5 Dariya News

ਦਿੜ੍ਹਬਾ , 05 Jul 2026

Last updated on: Jul 06, 2026, 11:10 IST

ਕੈਬਨਿਟ ਮੰਤਰੀ ਸ਼੍ਰੀ ਹਰਪਾਲ ਸਿੰਘ ਚੀਮਾ ਨੇ ਅੱਜ ਦਿੜ੍ਹਬਾ ਤੋਂ ਕਮਾਲਪੁਰ ਤਕ ਕਰੀਬ 05 ਕਰੋੜ 28 ਲੱਖ ਰੁਪਏ ਦੀ ਲਾਗਤ ਨਾਲ ਬਣ ਰਹੀ 06.7 ਕਿਲੋਮੀਟਰ ਸੜਕ 'ਤੇ ਲੁੱਕ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ ਅਤੇ ਨਿਰਮਾਣ ਸਮੱਗਰੀ ਦਾ ਜਾਇਜ਼ਾ ਲਿਆ। ਇਸ ਮੌਕੇ ਉਹਨਾਂ ਦੱਸਿਆ ਕਿ ਕਮਾਲਪੁਰ ਅਤੇ ਇਸ ਦੇ ਆਲੇ-ਦੁਆਲੇ ਦੇ ਪਿੰਡਾਂ ਨੂੰ ਜੋੜਨ ਵਾਲੀਆਂ ਪ੍ਰਮੁੱਖ ਸੜਕਾਂ ਦੇ ਨਿਰਮਾਣ ਅਤੇ ਚੌੜਾ ਕਰਨ ਦੇ ਕੰਮ ਦੀ ਸ਼ੁਰੂਆਤ ਕਰਵਾਈ ਜਾ ਚੁੱਕੀ ਹੈ, ਜਿਸ ਨਾਲ ਲੋਕਾਂ ਦੀਆਂ ਚਿਰੋਕਣੀਆਂ ਮੰਗਾਂ ਪੂਰੀਆਂ ਹੋਈਆਂ ਹਨ।

ਲਗਭਗ 12 ਕਿਲੋਮੀਟਰ ਨਵੀਆਂ ਸੜਕਾਂ (ਜੋ ਪਹਿਲਾਂ ਕੱਚੇ ਰਸਤੇ ਸਨ) ਬਣਾਈਆਂ ਜਾ ਰਹੀਆਂ ਹਨ ਅਤੇ ਲਗਭਗ 20 ਕਿਲੋਮੀਟਰ, ਮੌਜੂਦਾ ਸੜਕਾਂ ਨੂੰ ਚੌੜਾ ਕੀਤਾ ਜਾ ਰਿਹਾ ਹੈ। ਇਹਨਾਂ ਸਾਰੇ ਸੜਕੀ ਪ੍ਰੋਜੈਕਟਾਂ 'ਤੇ ਲਗਭਗ 20 ਕਰੋੜ ਰੁਪਏ ਦੀ ਰਾਸ਼ੀ ਖਰਚ ਕੀਤੀ ਜਾ ਰਹੀ ਹੈ। ਇਹਨਾਂ ਵਿਕਾਸ ਪ੍ਰੋਜੈਕਟਾਂ ਤਹਿਤ ਕਮਾਲਪੁਰ ਤੋਂ ਸਫੀਪੁਰ, ਕਮਾਲਪੁਰ ਤੋਂ ਸਮੂਰਾਂ, ਕਮਾਲਪੁਰ ਤੋਂ ਸਫੀਪੁਰ ਖੁਰਦ, ਖਨਾਲ ਕਲਾਂ ਤੋਂ ਕਮਾਲਪੁਰ, ਕਮਾਲਪੁਰ ਤੋਂ ਬਘਰੌਲ, ਕਮਾਲਪੁਰ ਤੋਂ ਦਿਆਲਗੜ੍ਹ ਜੇਜੀਆਂ, ਕਮਾਲਪੁਰ ਤੋਂ ਦਿੜ੍ਹਬਾ, ਅਤੇ ਕਮਾਲਪੁਰ ਤੋਂ ਘਨੌੜ ਰਾਜਪੂਤਾਂ ਤਕ ਦੀਆਂ ਸੜਕਾਂ ਦਾ ਨਿਰਮਾਣ ਅਤੇ ਨਵੀਨੀਕਰਨ ਕੀਤਾ ਜਾ ਰਿਹਾ ਹੈ।

ਪੂਰੇ ਪੰਜਾਬ ਵਿੱਚ ਇਸ ਸਮੇਂ ਲਗਭਗ 45,000 ਕਿਲੋਮੀਟਰ ਸੜਕਾਂ ਦਾ ਨਵਾਂ ਨਿਰਮਾਣ ਜਾਂ ਉਹਨਾਂ ਨੂੰ ਚੌੜਾ ਕਰਨ ਦਾ ਕੰਮ ਵੱਡੇ ਪੱਧਰ 'ਤੇ ਚੱਲ ਰਿਹਾ ਹੈ। ਅਜੋਕੇ ਸਮੇਂ ਵਿੱਚ ਕਾਰਾਂ, ਮੋਟਰਸਾਈਕਲਾਂ ਅਤੇ ਹੋਰ ਵਾਹਨਾਂ ਦੀ ਗਿਣਤੀ ਬਹੁਤ ਵਧ ਗਈ ਹੈ, ਜਿਸ ਕਾਰਨ ਪੁਰਾਣੀਆਂ ਸੜਕਾਂ ਤੰਗ ਮਹਿਸੂਸ ਹੋਣ ਲੱਗ ਪਈਆਂ ਸਨ। ਸੜਕਾਂ ਦੇ ਚੌੜੇ ਹੋਣ ਨਾਲ ਜਿੱਥੇ ਆਵਾਜਾਈ ਸੁਖਾਲੀ ਹੋਵੇਗੀ, ਉੱਥੇ ਹੀ ਸੜਕੀ ਹਾਦਸਿਆਂ 'ਤੇ ਵੀ ਪੂਰੀ ਤਰ੍ਹਾਂ ਲਗਾਮ ਲੱਗੇਗੀ ਅਤੇ ਕੀਮਤੀ ਜਾਨਾਂ ਬਚਾਈਆਂ ਜਾ ਸਕਣਗੀਆਂ।

ਸੜਕਾਂ ਦੀ ਸਾਂਭ-ਸੰਭਾਲ ਲਈ ਉਨ੍ਹਾਂ ਨੇ ਲੋਕਾਂ ਨੂੰ ਇੱਕ ਅਹਿਮ ਅਪੀਲ ਕੀਤੀ ਕਿ ਸੜਕਾਂ 'ਤੇ ਪਾਣੀ ਬਿਲਕੁਲ ਨਾ ਖੜ੍ਹਨ ਦਿੱਤਾ ਜਾਵੇ। ਜਿਸ ਵੀ ਜਗ੍ਹਾ 'ਤੇ ਪਾਣੀ ਖੜ੍ਹਦਾ ਹੈ, ਉੱਥੋਂ ਸੜਕ ਟੁੱਟਣੀ ਸ਼ੁਰੂ ਹੋ ਜਾਂਦੀ ਹੈ। ਚੱਲ ਰਹੇ ਕੰਮ ਦੇ ਮਟੀਰੀਅਲ ਦੀ ਖੁਦ ਜਾਂਚ ਕਰਦਿਆਂ ਉਨ੍ਹਾਂ ਦੱਸਿਆ ਕਿ ਸੜਕ ਦੇ ਨਿਰਮਾਣ ਵਿੱਚ ਹੇਠਾਂ ਪੱਥਰ (ਵੱਟਾ) ਪਾਉਣ ਤੋਂ ਬਾਅਦ 40 ਐਮ.ਐਮ. ਦਾ ਮਟੀਰੀਅਲ ਪਾਇਆ ਜਾ ਰਿਹਾ ਹੈ, ਜੋ ਕਿ ਪੂਰੀ ਤਰ੍ਹਾਂ ਤਸੱਲੀਬਖਸ਼ ਹੈ।

ਇਸ ਦੇ ਨਾਲ ਹੀ ਉਨ੍ਹਾਂ ਨੇ ਮੌਕੇ 'ਤੇ ਮੌਜੂਦ ਵਿਭਾਗ ਦੇ ਅਧਿਕਾਰੀਆਂ ਅਤੇ ਠੇਕੇਦਾਰਾਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਕਿ ਕੰਮ ਦੀ ਗੁਣਵੱਤਾ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸਾਰਾ ਕੰਮ ਪਾਰਦਰਸ਼ੀ ਤੇ ਮਿਆਰੀ ਤਰੀਕੇ ਨਾਲ ਮੁਕੰਮਲ ਕੀਤਾ ਜਾਵੇ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਵੱਖ-ਵੱਖ ਅਹੁਦੇਦਾਰ ਪਤਵੰਤੇ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

 

Tags: Harpal Singh Cheema , Advocate Harpal Singh Cheema , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD