Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਅਜੀਤਪਾਲ ਸਿੰਘ ਕੋਹਲੀ ਨੇ 1 ਕਰੋੜ ਦੀ ਲਾਗਤ ਨਾਲ ਬਣੀ ਸੜਕ ਦਾ ਕੀਤਾ ਉਦਘਾਟਨ

Ajit Pal Singh Kohli, Patiala, AAP Punjab, Punjab, Punjab News, Latest Punjab News

Web Admin

Web Admin

5 Dariya News

ਪਟਿਆਲਾ , 05 Jul 2026

Last updated on: Jul 06, 2026, 11:14 IST

ਪਟਿਆਲਾ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਦਿੰਦਿਆਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਕਰੀਬ 1 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਸਨੌਰ ਰੋਡ ( ਵੱਡੀ ਨਦੀ ਤੋਂ ਫਲੱਡ ਕੰਟਰੋਲ ਰੂਮ ) ਤੱਕ ਬਣੀ ਨਵੀਂ ਸੜਕ ਦਾ ਰਸਮੀ ਉਦਘਾਟਨ ਕੀਤਾ। ਇਲਾਕਾ ਵਾਸੀਆਂ ਨੇ ਇਸ ਵਿਕਾਸ ਕਾਰਜ ਲਈ ਵਿਧਾਇਕ ਕੋਹਲੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੜਕ ਬਣਨ ਨਾਲ ਉਨ੍ਹਾਂ ਨੂੰ ਆਵਾਜਾਈ ਦੀਆਂ ਸਮੱਸਿਆਵਾਂ ਤੋਂ ਵੱਡੀ ਰਾਹਤ ਮਿਲੇਗੀ।

ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਸ਼ਹਿਰ ਅਤੇ ਪਿੰਡ ਵਿੱਚ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਸ਼ਹਿਰ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਸੜਕਾਂ, ਗਲੀਆਂ, ਸੀਵਰੇਜ, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਵਿਕਾਸ ਪ੍ਰੋਜੈਕਟ ਜੰਗੀ ਪੱਧਰ 'ਤੇ ਚੱਲ ਰਹੇ ਹਨ।

ਵਿਧਾਇਕ ਕੋਹਲੀ ਨੇ ਕਿਹਾ ਕਿ ਇਸ ਸੜਕ ਦੇ ਨਿਰਮਾਣ ਨਾਲ ਨਾ ਸਿਰਫ਼ ਸਨੌਰ ਰੋਡ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਸੁਵਿਧਾ ਮਿਲੇਗੀ, ਸਗੋਂ ਫਲੱਡ ਕੰਟਰੋਲ ਰੂਮ ਤੱਕ ਪਹੁੰਚ ਵੀ ਹੋਰ ਸੁਖਾਲੀ ਹੋਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਹਰ ਵਾਰਡ ਵਿੱਚ ਵਿਕਾਸ ਕਾਰਜ ਪਹਿਲ ਦੇ ਆਧਾਰ 'ਤੇ ਕਰਵਾਏ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਵਿਕਾਸ ਦੀ ਇਹ ਰਫ਼ਤਾਰ ਲਗਾਤਾਰ ਜਾਰੀ ਰਹੇਗੀ।

ਇਸ ਮੌਕੇ ਨਗਰ ਨਿਗਮ ਦੇ ਅਧਿਕਾਰੀਆਂ ਨੇ ਵਿਧਾਇਕ ਨੂੰ ਭਰੋਸਾ ਦਿਵਾਇਆ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ ਅਤੇ ਸਮੇਂ ਸਿਰ ਮੁਕੰਮਲ ਹੋਣ ਨੂੰ ਯਕੀਨੀ ਬਣਾਇਆ ਜਾਵੇਗਾ, ਤਾਂ ਜੋ ਲੋਕਾਂ ਨੂੰ ਇਨ੍ਹਾਂ ਪ੍ਰੋਜੈਕਟਾਂ ਦਾ ਪੂਰਾ ਲਾਭ ਮਿਲ ਸਕੇ। ਇਸ ਮੌਕੇ ਐਮ.ਸੀ. ਹਰਪ੍ਰੀਤ ਸਿੰਘ, ਐਕਸੀਅਨ ਪ੍ਰਤੀਕ ਸਿੰਗਲਾ, ਐਸ.ਡੀ.ਓ. ਪੁਨੀਤ ਮਿੱਤਲ, ਰਜਿੰਦਰ ਸਿੰਘ, ਮਨਿੰਦਰ ਸਿੰਘ, ਜਗਮੀਤ ਸਿੰਘ ਜੱਗਾ, ਕਿਰਪਾਲ ਸਿੰਘ, ਨਿੰਦਰ ਕਾਹਲੋਂ, ਵਿਜੈ ਸੈਣੀ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਅਤੇ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰ ਹਾਜ਼ਰ ਸਨ।

 

Tags: Ajit Pal Singh Kohli , Patiala , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD