Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਲਹਿਰਾ ਹਲਕੇ ਦੇ ਪਿੰਡ ਅੜਕਵਾਸ ਵਿੱਚ ਹੋ ਗਿਆ ਸਿਆਸੀ ਖੇਲਾ

ਸਰਪੰਚ ਪੂਰੀ ਪੰਚਾਇਤ ਸਮੇਤ "ਆਪ" ਚ' ਸ਼ਾਮਿਲ, ਮੰਤਰੀ ਗੋਇਲ ਤੋਂ ਲਿਆ ਆਸ਼ੀਰਵਾਦ

Barinder Kumar Goel, Barinder Kumar Goyal, AAP Punjab, Punjab, Punjab News, Latest Punjab News

5 Dariya News

5 Dariya News

5 Dariya News

ਲਹਿਰਾਗਾਗਾ , 05 Jul 2026

Last updated on: Jul 06, 2026, 11:34 IST

ਲਹਿਰਾ ਹਲਕੇ ਤੋਂ ਵਿਧਾਇਕ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਵੱਲੋਂ ਹਲਕੇ ਅੰਦਰ ਲੋਕਾਂ ਦੇ ਕੀਤੇ ਜਾ ਰਹੇ ਨਿੱਜੀ ਕੰਮਾਂ ਤੇ ਹਲਕੇ ਦੇ ਪਿੰਡਾਂ ਸ਼ਹਿਰਾਂ ਅੰਦਰ ਕਰਵਾਏ ਜਾ ਰਹੇ ਵਿਕਾਸ ਕੰਮਾਂ ਤੋਂ ਪ੍ਰਭਾਵਿਤ ਹੁੰਦਿਆਂ ਹਲਕੇ ਦੇ ਪਿੰਡ ਅੜਕਵਾਸ ਦੇ ਸਰਪੰਚ ਪ੍ਰਗਟ ਸਿੰਘ ਨੇ ਆਪਣੀ ਸਮੁੱਚੀ ਪੰਚਾਇਤ ਸਮੇਤ ਮੰਤਰੀ ਗੋਇਲ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕਰਦਿਆਂ ਮੰਤਰੀ ਗੋਇਲ ਤੋਂ ਆਸ਼ੀਰਵਾਦ ਲਿਆ। 

ਇਸ ਮੌਕੇ ਹੋਏ ਇੱਕ ਸਮਾਗਮ ਵਿੱਚ ਮੰਤਰੀ ਗੋਇਲ ਨੇ ਸਰਪੰਚ ਪ੍ਰਗਟ ਸਿੰਘ, ਪੰਚਾਇਤ ਮੈਂਬਰਾਂ ਦੁਲਰਾਜ ਸਿੰਘ, ਹਰਦੇਵ ਸਿੰਘ ,ਸੁਰਜੀਤ ਕੌਰ ,ਹਰਪਾਲ ਕੌਰ, ਬਲਵਿੰਦਰ ਕੌਰ, ਗੁਰਮੀਤ ਸਿੰਘ, ਸਾਬਕਾ ਸਰਪੰਚ ਗੁਰਦੇਵ ਸਿੰਘ ,ਲਖਵੀਰ ਸਿੰਘ ਅਤੇ ਹੋਰਨਾਂ ਨੂੰ ਪਾਰਟੀ ਦੇ ਪਟਕੇ ਪਹਿਨਾਉਂਦਿਆਂ ਕਿਹਾ ਕਿ ਪਾਰਟੀ ਵਿੱਚ ਹਰ ਵਿਅਕਤੀ ਨੂੰ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ ਪਿੰਡ ਦੇ ਵਿਕਾਸ ਕੰਮਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਮੰਤਰੀ ਗੋਇਲ ਨੇ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨਾਲ ਕੀਤੇ ਗਏ ਹਰ ਵਾਅਦੇ ਨੂੰ ਪੂਰਾ ਕਰ ਦਿੱਤਾ ਗਿਆ ਹੈ। 

ਮਹਿਲਾਵਾਂ ਦੇ ਖਾਤਿਆਂ ਵਿੱਚ ਪੈਸੇ ਆਉਣੇ ਸ਼ੁਰੂ ਹੋ ਗਏ ਹਨ। ਜੋ ਕਿ ਵਿਰੋਧੀਆਂ ਨੂੰ ਹਜ਼ਮ ਨਹੀਂ ਹੋ ਰਹੇ, ਹਰ ਵਰਗ ਲਈ 600 ਯੂਨਿਟ ਬਿਜਲੀ ਮਾਫ ਕਰਨਾ, ਮਹਿਲਾਵਾਂ ਨੂੰ ਹਰ ਮਹੀਨੇ ਆਰਥਿਕ ਮਦਦ ਦੇਣਾ, 65 ਹਜ਼ਾਰ ਤੋਂ ਵੱਧ ਬੇਰੁਜ਼ਗਾਰਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਨਾਲ ਨਾਲ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਪੰਜਾਬ ਸਰਕਾਰ ਦੇ ਇਤਿਹਾਸਿਕ ਕੰਮ ਹਨ। ਇਸ ਮੌਕੇ ਮੰਤਰੀ ਗੋਇਲ ਨੇ ਲੋਕਾਂ ਨੂੰ ਵਿਸ਼ਵਾਸ ਦਵਾਇਆ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸੂਬੇ ਅੰਦਰ ਦੁਬਾਰਾ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ ਕਿਉਂਕਿ ਵਿਰੋਧੀ ਪਾਰਟੀਆਂ ਕੋਲ ਪੰਜਾਬ ਦੇ ਵਿਕਾਸ, ਲੋਕਾਂ ਦੀ ਖੁਸ਼ਹਾਲੀ ਲਈ ਕੋਈ ਏਜੰਡਾ ਨਹੀਂ।

ਵਿਰੋਧੀ ਪਾਰਟੀਆਂ ਵਾਲੇ ਸਿਰਫ ਆਪਣੀ ਸਿਆਸੀ ਹੋਂਦ ਬਚਾਉਣ ਦੀ ਲੜਾਈ ਲੜ ਰਹੇ ਹਨ। ਦੂਜੇ ਪਾਸੇ ਆਮ ਆਦਮੀ ਪਾਰਟੀ ਸ਼ਾਮਿਲ ਹੋਣ ਵਾਲੇ ਮੌਜੂਦਾ ਸਰਪੰਚ ਪ੍ਰਗਟ ਸਿੰਘ ਸਮੇਤ ਹੋਰਨਾਂ ਨੇ ਕਿਹਾ ਕਿ ਮੰਤਰੀ ਗੋਇਲ ਵੱਲੋਂ ਹਲਕੇ ਅੰਦਰ ਕੀਤੇ ਜਾ ਰਹੇ ਵਿਕਾਸ ਕੰਮ ਇਤਿਹਾਸਕ ਹਨ। ਜਿਨ੍ਹਾਂ ਤੋਂ ਪ੍ਰਭਾਵਿਤ ਹੋ ਕੇ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹਏ ਹਨ।

ਜੋ ਕੰਮ ਮੰਤਰੀ ਗੋਇਲ ਨੇ ਸਾਢੇ ਚਾਰ ਸਾਲ ਵਿੱਚ ਕਰਵਾ ਦਿੱਤੇ ਉਹ ਕੰਮ ਵਿਰੋਧੀ ਪਾਰਟੀਆਂ ਵਾਲੇ 50 ਸਾਲਾਂ ਵਿੱਚ ਵੀ ਨਹੀਂ ਕਰਵਾ ਸਕੇ। ਇਸ ਮੌਕੇ ਹਰਇੰਦਰ ਸਿੰਘ ਚੰਗਾਲੀਵਾਲਾ,ਐਸ ਡੀ ਓ ਸੁਖਬੀਰ ਸਿੰਘ,ਭਗਵੰਤ ਸਿੰਘ ਬਲਾਕ ਸੰਮਤੀ ਅੜਕਵਾਸ, ਜਗਬੀਰ ਸਿੰਘ ਪਿੰਡ ਅੜਕਵਾਸ, ਲੀਲਾ ਸਿੰਘ, ਓਐਸਡੀ ਰਕੇਸ਼ ਕੁਮਾਰ ਗੁਪਤਾ ਵਿੱਕੀ ਤੋਂ ਇਲਾਵਾ ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਦਰਬਾਰਾ ਸਿੰਘ ਹੈਪੀ, ਯੂਥ ਆਗੂ ਅਜੇ ਕੁਮਾਰ ਠੋਲੀ, ਪ੍ਰਵੀਨ ਟਿੰਕਾ, ਟਰੇਡ ਵਿੰਗ ਦੇ ਰਕੇਸ਼ ਕੁਮਾਰ ਗਰਗ, ਗੁਰਜੀਤ ਸਿੰਘ ਬੋਖਰਾ ਕਲਾਂ, ਤੋ ਇਲਾਵਾ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਅਤੇ ਵਲੰਟੀਅਰ ਹਾਜ਼ਰ ਸਨ।

 

Tags: Barinder Kumar Goel , Barinder Kumar Goyal , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD