Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

'ਲੋਕ ਮਿਲਣੀ' ਪ੍ਰੋਗਰਾਮਾਂ ਰਾਹੀਂ ਸਰਕਾਰ ਅਤੇ ਲੋਕਾਂ ਵਿਚਕਾਰ ਵਧਿਆ ਸਿੱਧਾ ਸੰਵਾਦ: ਦਲਵੀਰ ਸਿੰਘ ਢਿੱਲੋਂ

ਪਿੰਡ ਈਸਾਪੁਰ ਅਤੇ ਰੂੜਗੜ੍ਹ ਵਿਖੇ ਲੋਕਾਂ ਨਾਲ ਰੂ-ਬ-ਰੂ ਹੋਏ ਚੇਅਰਮੈਨ ਦਲਵੀਰ ਸਿੰਘ ਢਿੱਲੋਂ

Dalvir Singh Dhillon, Dhuri, AAP Punjab, Punjab, Punjab News, Latest Punjab News

5 Dariya News

5 Dariya News

5 Dariya News

ਧੂਰੀ , 05 Jul 2026

Last updated on: Jul 06, 2026, 11:39 IST

ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਧੂਰੀ ਹਲਕੇ ਦੇ ਪਿੰਡ ਈਸਾਪੁਰ (ਲੰਡਾ) ਅਤੇ ਰੂੜਗੜ੍ਹ ਵਿਖੇ ਕਰਵਾਏ ਗਏ 'ਲੋਕ ਮਿਲਣੀ' ਪ੍ਰੋਗਰਾਮਾਂ ਦੌਰਾਨ ਪਿੰਡ ਵਾਸੀਆਂ ਨਾਲ ਸਿੱਧਾ ਸੰਵਾਦ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਤੁਰੰਤ ਅਤੇ ਸਮਾਂਬੱਧ ਨਿਪਟਾਰੇ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਸੰਬੋਧਨ ਕਰਦਿਆਂ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਪੱਖੀ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ। 

ਉਨ੍ਹਾਂ ਕਿਹਾ ਕਿ 'ਲੋਕ ਮਿਲਣੀ' ਪ੍ਰੋਗਰਾਮਾਂ ਨੇ ਸਰਕਾਰ ਅਤੇ ਆਮ ਲੋਕਾਂ ਵਿਚਕਾਰ ਸਿੱਧੇ ਸੰਵਾਦ ਨੂੰ ਹੋਰ ਮਜ਼ਬੂਤ ਕੀਤਾ ਹੈ, ਜਿਸ ਨਾਲ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ 'ਤੇ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਧੂਰੀ ਹਲਕੇ ਵਿੱਚ ਸੜਕਾਂ, ਪੀਣ ਵਾਲੇ ਪਾਣੀ, ਸੀਵਰੇਜ, ਸਿੱਖਿਆ, ਸਿਹਤ ਅਤੇ ਹੋਰ ਬੁਨਿਆਦੀ ਢਾਂਚੇ ਨਾਲ ਸਬੰਧਤ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਮੁਕੰਮਲ ਕੀਤੇ ਗਏ ਹਨ, ਜਦਕਿ ਹੋਰ ਕਈ ਪ੍ਰੋਜੈਕਟ ਜੰਗੀ ਪੱਧਰ 'ਤੇ ਚੱਲ ਰਹੇ ਹਨ। 

ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦਾ ਲਾਭ ਸਮਾਜ ਦੇ ਹਰ ਵਰਗ ਤੱਕ ਪਹੁੰਚ ਰਿਹਾ ਹੈ। ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਰਾਹੀਂ ਯੋਗ ਮਹਿਲਾਵਾਂ ਨੂੰ ਹਰ ਮਹੀਨੇ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ, ਜਿਸ ਨਾਲ ਉਨ੍ਹਾਂ ਦੀ ਆਰਥਿਕ ਸਥਿਤੀ ਹੋਰ ਮਜ਼ਬੂਤ ਹੋ ਰਹੀ ਹੈ।

ਚੇਅਰਮੈਨ ਢਿੱਲੋਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਕਿਸੇ ਵੀ ਸਮੱਸਿਆ ਲਈ ਬਿਨਾਂ ਝਿਜਕ 'ਲੋਕ ਮਿਲਣੀ' ਪ੍ਰੋਗਰਾਮਾਂ ਵਿੱਚ ਆਪਣੀ ਗੱਲ ਰੱਖਣ। ਉਨ੍ਹਾਂ ਭਰੋਸਾ ਦਿੱਤਾ ਕਿ ਧੂਰੀ ਹਲਕੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਇਸ ਮੌਕੇ ਕੌਂਸਲਰ ਪੁਸ਼ਪਿੰਦਰ ਸ਼ਰਮਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਕਾਂਝਲਾ, ਕੇਵਲ ਸਿੰਘ ਘਨੌਰੀ ਕਲਾਂ, ਜਗਤਾਰ ਸਿੰਘ ਬਾਗੜੀ ਸਲੇਮਪੁਰ, ਦੋਵਾਂ ਪਿੰਡਾਂ ਦੇ ਸਰਪੰਚ, ਪੰਚ, ਪਤਵੰਤੇ ਸੱਜਣ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

 

Tags: Dalvir Singh Dhillon , Dhuri , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD