Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪਿੰਡਾਂ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਅਤੇ ਨਸ਼ਿਆਂ ਤੋਂ ਦੂਰ ਰੱਖਣਾ ਸਾਡੀ ਮੁੱਖ ਤਰਜੀਹ : ਨਰਿੰਦਰ ਕੌਰ ਭਰਾਜ

ਪਿੰਡ ਖਿਲਰੀਆਂ ਵਿੱਚ ਵਿਧਾਇਕ ਭਰਾਜ ਨੇ ਆਧੁਨਿਕ ਜਿਮ ਕੀਤਾ ਲੋਕ ਅਰਪਣ

Narinder Kaur Bharaj, Sangrur, AAP Punjab, Punjab, Punjab News, Latest Punjab News

Web Admin

Web Admin

5 Dariya News

ਸੰਗਰੂਰ , 05 Jul 2026

Last updated on: Jul 06, 2026, 11:42 IST

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਦੇ ਕੀਤੇ ਵਾਅਦੇ ਤਹਿਤ, ਹਲਕਾ ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਵੱਲੋਂ ਅੱਜ ਪਿੰਡ ਖਿਲਰੀਆਂ ਵਿਖੇ ਨਵਾਂ ਅਤੇ ਆਧੁਨਿਕ ਜਿਮ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ਪਿੰਡ ਵਾਸਿਆਂ ਅਤੇ ਖਾਸ ਕਰਕੇ ਨੌਜਵਾਨਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।

ਜਿਮ ਦਾ ਉਦਘਾਟਨ ਕਰਨ ਉਪਰੰਤ ਪਿੰਡ ਵਾਸੀਆਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਹਾ ਕਿ ਨੌਜਵਾਨ ਸਾਡੇ ਦੇਸ਼ ਦਾ ਸਰਮਾਇਆ ਹਨ ਅਤੇ ਉਨ੍ਹਾਂ ਦੀ ਊਰਜਾ ਨੂੰ ਸਹੀ ਪਾਸੇ ਲਗਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ, "ਸਾਡੀ ਸਰਕਾਰ ਦਾ ਮੁੱਖ ਮਨੋਰਥ ਪਿੰਡਾਂ ਦੇ ਨੌਜਵਾਨਾਂ ਨੂੰ ਉੱਚ ਪੱਧਰੀ ਸਹੂਲਤਾਂ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਨਸ਼ਿਆਂ ਵਰਗੀਆਂ ਭੈੜੀਆਂ ਅਲਾਮਤਾਂ ਤੋਂ ਦੂਰ ਰਹਿ ਕੇ ਖੇਡਾਂ ਦੇ ਖੇਤਰ ਵਿੱਚ ਮੱਲਾਂ ਮਾਰ ਸਕਣ ਅਤੇ ਆਪਣੇ ਪਿੰਡ ਤੇ ਮਾਤਾ-ਪਿਤਾ ਦਾ ਨਾਂ ਰੌਸ਼ਨ ਕਰ ਸਕਣ।"

ਇਸ ਜਿਮ ਵਿੱਚ ਨੌਜਵਾਨਾਂ ਦੀ ਵਰਕਆਊਟ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਨਵੀਨਤਮ ਅਤੇ ਹਾਈ-ਟੈਕ ਕਸਰਤ ਮਸ਼ੀਨਾਂ ਸਥਾਪਿਤ ਕੀਤੀਆਂ ਗਈਆਂ ਹਨ। ਇਹ ਜਿਮ ਪਿੰਡ ਦੇ ਹਰ ਵਰਗ ਦੇ ਨੌਜਵਾਨਾਂ ਲਈ ਬਿਲਕੁਲ ਮੁਫ਼ਤ ਉਪਲਬਧ ਰਹੇਗਾ ਤਾਂ ਜੋ ਆਰਥਿਕ ਤੰਗੀ ਕਿਸੇ ਦੀ ਸਿਹਤ ਦੇ ਰਾਹ ਵਿੱਚ ਰੋੜਾ ਨਾ ਬਣੇ।

ਵਿਧਾਇਕਾ ਭਰਾਜ ਨੇ ਅੱਗੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਿਰਫ਼ ਵਾਅਦੇ ਕੀਤੇ ਸਨ, ਪਰ ਆਮ ਆਦਮੀ ਪਾਰਟੀ ਦੀ ਸਰਕਾਰ ਜ਼ਮੀਨੀ ਪੱਧਰ 'ਤੇ ਕੰਮ ਕਰਕੇ ਦਿਖਾ ਰਹੀ ਹੈ। ਹਲਕਾ ਸੰਗਰੂਰ ਦੇ ਹਰ ਪਿੰਡ ਦਾ ਸਰਵਪੱਖੀ ਵਿਕਾਸ ਕਰਵਾਉਣਾ ਅਤੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਪਿੰਡ ਦੀ ਪੰਚਾਇਤ ਅਤੇ ਨੌਜਵਾਨਾਂ ਨੂੰ ਇਸ ਜਿਮ ਦੀ ਸਹੀ ਸਾਂਭ-ਸੰਭਾਲ ਕਰਨ ਦੀ ਅਪੀਲ ਵੀ ਕੀਤੀ।

ਇਸ ਮੌਕੇ ਪਿੰਡ ਦੀ ਪੰਚਾਇਤ ਅਤੇ ਮੋਹਤਬਰ ਵਿਅਕਤੀਆਂ ਵੱਲੋਂ ਵਿਧਾਇਕ ਨਰਿੰਦਰ ਕੌਰ ਭਰਾਜ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਅਤੇ ਪਿੰਡ ਵਿੱਚ ਖੇਡ ਸਹੂਲਤਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ। ਇਸ ਉਦਘਾਟਨੀ ਸਮਾਰੋਹ ਦੌਰਾਨ ਪਾਰਟੀ ਦੇ ਸੀਨੀਅਰ ਆਗੂ, ਸਰਪੰਚ ਹਰਜਿੰਦਰ ਸਿੰਘ, ਪਿੰਡ ਦੇ ਪੰਚ, ਕਲੱਬ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

 

Tags: Narinder Kaur Bharaj , Sangrur , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD