Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਕਾਕੜਾ ਵਿਖੇ 45 ਲੱਖ ਦੀ ਲਾਗਤ ਨਾਲ ਬਣੇ ਆਧੁਨਿਕ ਪੰਚਾਇਤ ਘਰ ਦਾ ਉਦਘਾਟਨ

ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵਚਨਬੱਧ: ਨਰਿੰਦਰ ਕੌਰ ਭਰਾਜ

Narinder Kaur Bharaj, Sangrur, AAP Punjab, Punjab, Punjab News, Latest Punjab News

Web Admin

Web Admin

5 Dariya News

ਭਵਾਨੀਗੜ੍ਹ , 05 Jul 2026

Last updated on: Jul 06, 2026, 12:04 IST

ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਗਤੀ ਦੇਣ ਦੀ ਲੜੀ ਤਹਿਤ ਹਲਕਾ ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਕਾਕੜਾ ਵਿਖੇ ਕਰੀਬ 40 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਉਸਾਰੇ ਗਏ ਆਧੁਨਿਕ ਪੰਚਾਇਤ ਘਰ ਨੂੰ ਰਸਮੀ ਤੌਰ 'ਤੇ ਉਦਘਾਟਨ ਕਰਕੇ ਲੋਕ ਅਰਪਿਤ ਕੀਤਾ ਗਿਆ। ਇਸ ਮੌਕੇ ਪਿੰਡ ਪਹੁੰਚਣ 'ਤੇ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਵੱਲੋਂ ਵਿਧਾਇਕਾ ਭਰਾਜ ਦਾ ਨਿੱਘਾ ਸਵਾਗਤ ਕੀਤਾ ਗਿਆ।

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਸ਼ਹਿਰਾਂ ਵਰਗੀਆਂ ਸਹੂਲਤਾਂ ਪਿੰਡਾਂ ਵਿੱਚ ਮੁਹੱਈਆ ਕਰਵਾਉਣ ਲਈ ਨਿਰੰਤਰ ਕਾਰਜਸ਼ੀਲ ਹੈ। ਉਨ੍ਹਾਂ ਦੱਸਿਆ ਕਿ ਪਿੰਡ ਕਾਕੜਾ ਵਿਖੇ ਬਣਾਇਆ ਗਿਆ ਇਹ ਪੰਚਾਇਤ ਘਰ ਪਿੰਡ ਦੀ ਇੱਕ ਵੱਡੀ ਲੋੜ ਸੀ, ਜਿਸ 'ਤੇ ਕਰੀਬ 45 ਲੱਖ ਰੁਪਏ ਖਰਚ ਕੀਤੇ ਗਏ ਹਨ।

ਉਹਨਾਂ ਕਿਹਾ, "ਇਸ ਨਵੇਂ ਪੰਚਾਇਤ ਘਰ ਦੇ ਬਣਨ ਨਾਲ ਹੁਣ ਪਿੰਡ ਵਾਸੀਆਂ ਨੂੰ ਆਪਣੇ ਸਾਂਝੇ ਇਕੱਠ, ਪੰਚਾਇਤ ਦੀਆਂ ਮੀਟਿੰਗਾਂ ਅਤੇ ਹੋਰ ਪ੍ਰੋਗਰਾਮ ਉਲੀਕਣ ਲਈ ਇੱਕ ਬਿਹਤਰ ਅਤੇ ਸੁਵਿਧਾਜਨਕ ਸਥਾਨ ਮਿਲ ਗਿਆ ਹੈ। ਸਾਡਾ ਮਕਸਦ ਹਰ ਪਿੰਡ ਤੱਕ ਵਿਕਾਸ ਦੀਆਂ ਗ੍ਰਾਂਟਾਂ ਬਿਨਾਂ ਕਿਸੇ ਪੱਖਪਾਤ ਦੇ ਪਹੁੰਚਾਉਣਾ ਹੈ।"

ਵਿਧਾਇਕਾ ਨੇ ਅੱਗੇ ਕਿਹਾ ਕਿ ਹਲਕੇ ਦੇ ਕਿਸੇ ਵੀ ਪਿੰਡ ਵਿੱਚ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਪੰਚਾਇਤ ਨੂੰ ਅਪੀਲ ਕੀਤੀ ਕਿ ਉਹ ਪਿੰਡ ਦੇ ਬਾਕੀ ਰਹਿੰਦੇ ਵਿਕਾਸ ਕਾਰਜਾਂ ਨੂੰ ਵੀ ਪਾਰਦਰਸ਼ੀ ਤਰੀਕੇ ਨਾਲ ਅਤੇ ਸਮੇਂ ਸਿਰ ਨੇਪਰੇ ਚਾੜ੍ਹਨ।

ਇਸ ਮੌਕੇ ਹਾਜ਼ਰ ਪਿੰਡ ਦੇ ਪਤਵੰਤਿਆਂ ਅਤੇ ਪੰਚਾਇਤ ਮੈਂਬਰਾਂ ਨੇ ਵਿਧਾਇਕ ਨਰਿੰਦਰ ਕੌਰ ਭਰਾਜ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕਰਦਿਆਂ ਕਿਹਾ ਕਿ ਇਸ ਆਧੁਨਿਕ ਇਮਾਰਤ ਦੀ ਸਖ਼ਤ ਲੋੜ ਸੀ, ਜੋ ਅੱਜ ਪੂਰੀ ਹੋ ਗਈ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਪਿੰਡ ਦੀ ਤਰੱਕੀ ਲਈ ਉਹ ਸਰਕਾਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਚੱਲਣਗੇ।

ਇਸ ਉਦਘਾਟਨੀ ਸਮਾਰੋਹ ਦੌਰਾਨ ਵੱਖ-ਵੱਖ ਵਿਭਾਗਾਂ ਦੇ ਪ੍ਰਸ਼ਾਸਨਿਕ ਅਧਿਕਾਰੀ, ਗ੍ਰਾਮ ਪੰਚਾਇਤ ਕਾਕੜਾ ਦੇ ਮੈਂਬਰ, ਸਥਾਨਕ 'ਆਪ' ਆਗੂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

 

Tags: Narinder Kaur Bharaj , Sangrur , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD