Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕੁਲਵੰਤ ਸਿੰਘ ਨੇ ਲੋਕ ਮਿਲਣੀ ਦੌਰਾਨ ਰਾਏਪੁਰ ਖੁਰਦ ਅਤੇ ਸੁੱਖਗੜ੍ਹ ਦੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਮੌਕੇ 'ਤੇ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

Kulwant Singh Mohali, SAS Nagar, Mohali, Sahibzada Ajit Singh Nagar, AAP Punjab, Punjab, Punjab News, Latest Punjab News

5 Dariya News

5 Dariya News

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 05 Jul 2026

Last updated on: Jul 06, 2026, 12:17 IST

ਵਿਧਾਨ ਸਭਾ ਹਲਕਾ ਮੋਹਾਲੀ ਅਧੀਨ ਕਰਵਾਏ ਜਾ ਰਹੇ ਲੋਕ ਮਿਲਣੀ ਪ੍ਰੋਗਰਾਮਾਂ ਦੀ ਲੜੀ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਪਿੰਡ ਰਾਏਪੁਰ ਖੁਰਦ ਅਤੇ ਸੁੱਖਗੜ੍ਹ ਦਾ ਦੌਰਾ ਕਰਕੇ ਲੋਕਾਂ ਨਾਲ ਰੂਬਰੂ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਯੋਗ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।

ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਕੇਂਦਰਿਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਬਿਜਲੀ, ਸਿਹਤ, ਸਿੱਖਿਆ, ਰੁਜ਼ਗਾਰ ਅਤੇ ਸਮਾਜਿਕ ਭਲਾਈ ਦੇ ਖੇਤਰਾਂ ਵਿੱਚ ਸ਼ੁਰੂ ਕੀਤੀਆਂ ਗਈਆਂ ਲੋਕ-ਪੱਖੀ ਯੋਜਨਾਵਾਂ ਦਾ ਲਾਭ ਸੂਬੇ ਦੇ ਹਰ ਵਰਗ ਤੱਕ ਪਹੁੰਚ ਰਿਹਾ ਹੈ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਸਰਕਾਰ ਨੇ ਵੱਡੇ ਪੱਧਰ 'ਤੇ ਪੂਰਾ ਕੀਤਾ ਹੈ ਅਤੇ ਇਸ ਤੋਂ ਅੱਗੇ ਵਧਦਿਆਂ ਪੰਜਾਬ ਦੇ ਸਰਬਪੱਖੀ ਵਿਕਾਸ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ।ਵਿਧਾਇਕ ਨੇ ਕਿਹਾ ਕਿ ਸਰਕਾਰ ਬਣਨ ਉਪਰੰਤ 600 ਯੂਨਿਟ ਤੱਕ ਮੁਫ਼ਤ ਬਿਜਲੀ ਦੀ ਸਹੂਲਤ ਲਾਗੂ ਕੀਤੀ ਗਈ, ਜਿਸ ਦਾ ਲਾਭ ਵੱਡੀ ਗਿਣਤੀ ਵਿੱਚ ਪਰਿਵਾਰਾਂ ਨੂੰ ਮਿਲ ਰਿਹਾ ਹੈ। 

ਉਨ੍ਹਾਂ ਕਿਹਾ ਕਿ ਸਿਹਤ ਖੇਤਰ ਵਿੱਚ ਮੁਹੱਲਾ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁਫ਼ਤ ਡਾਕਟਰੀ ਸਲਾਹ, ਜਾਂਚਾਂ ਅਤੇ ਦਵਾਈਆਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਕਲੀਨਿਕਾਂ ਤੋਂ ਕਰੋੜਾਂ ਲੋਕ ਲਾਭ ਪ੍ਰਾਪਤ ਕਰ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ, ਜਿਸ ਨਾਲ ਲੱਖਾਂ ਪਰਿਵਾਰਾਂ ਨੂੰ ਸੁਰੱਖਿਆ ਮਿਲ ਰਹੀ ਹੈ। 

ਸਿੱਖਿਆ ਖੇਤਰ ਵਿੱਚ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਨਵੇਂ ਕਮਰੇ ਬਣਾਉਣ ਅਤੇ ਲੋੜੀਂਦਾ ਸਟਾਫ ਮੁਹੱਈਆ ਕਰਵਾਉਣ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ। ਰੁਜ਼ਗਾਰ ਦੇ ਮੁੱਦੇ 'ਤੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਹਜ਼ਾਰਾਂ ਨੌਜਵਾਨਾਂ ਨੂੰ ਪੱਕੀਆਂ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ ਅਤੇ ਕੱਚੇ ਮੁਲਾਜ਼ਮਾਂ ਨੂੰ ਵੀ ਪੱਕਾ ਕਰਨ ਦੀ ਪ੍ਰਕਿਰਿਆ ਲਗਾਤਾਰ ਜਾਰੀ ਹੈ।

ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਪਿੰਡ ਸੁੱਖਗੜ੍ਹ ਦੀ ਫਿਰਨੀ ਲਈ ਰੰਗਲਾ ਪੰਜਾਬ ਸਕੀਮ ਤਹਿਤ 2 ਲੱਖ ਰੁਪਏ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਜਨਰਲ ਧਰਮਸ਼ਾਲਾ ਲਈ 5 ਲੱਖ ਰੁਪਏ ਅਤੇ ਫਿਰਨੀ 'ਤੇ ਪੇਵਰ ਲਗਾਉਣ ਲਈ 4 ਲੱਖ ਰੁਪਏ ਰੰਗਲਾ ਪੰਜਾਬ-3 ਸਕੀਮ ਤਹਿਤ ਜਲਦੀ ਜਾਰੀ ਕੀਤੇ ਜਾਣਗੇ।

ਉਨ੍ਹਾਂ ਦੱਸਿਆ ਕਿ ਪਿੰਡ ਰਾਏਪੁਰ ਖੁਰਦ ਵਿੱਚ ਰੰਗਲਾ ਪੰਜਾਬ-2 ਸਕੀਮ ਤਹਿਤ ਆਂਗਣਵਾੜੀ ਸੈਂਟਰ ਲਈ 4 ਲੱਖ ਰੁਪਏ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਰੰਗਲਾ ਪੰਜਾਬ-3 ਤਹਿਤ ਆਂਗਣਵਾੜੀ ਸੈਂਟਰ ਲਈ ਹੋਰ 4 ਲੱਖ ਰੁਪਏ ਅਤੇ ਪੰਚਾਇਤੀ ਘਰ ਲਈ 5 ਲੱਖ ਰੁਪਏ ਵੀ ਜਲਦ ਜਾਰੀ ਕੀਤੇ ਜਾਣਗੇ।

ਇਸ ਮੌਕੇ ਸਰਪੰਚ ਕੁਲਵੀਰ ਕੌਰ, ਬਲਕਾਰ ਸਿੰਘ, ਸੀਨੀਅਰ ਡਿਪਟੀ ਮੇਅਰ ਕੁਲਦੀਪ ਸਿੰਘ ਸਮਾਣਾ, ਡਿਪਟੀ ਮੇਅਰ ਰਾਜਿੰਦਰ ਪ੍ਰਸਾਦ ਸ਼ਰਮਾ, ਹਰਪਾਲ ਸਿੰਘ ਚੰਨਾ ਸਮੇਤ ਹੋਰ ਪਤਵੰਤੇ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

 

Tags: Kulwant Singh Mohali , SAS Nagar , Mohali , Sahibzada Ajit Singh Nagar , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD