Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਅਮਨ ਅਰੋੜਾ ਨੇ ਪ੍ਰਾਪਰਟੀ ਡੀਲਰ ਐਸੋਸੀਏਸ਼ਨ ਦਾ ਅੰਦਰੂਨੀ ਵਿਵਾਦ ਆਪਸੀ ਸਹਿਮਤੀ ਨਾਲ ਸੁਲਝਿਆ

ਰਿੰਕੂ ਅਤੇ ਰਾਜੂ ਵਾਰੋ-ਵਾਰੀ ਸੰਭਾਲਣਗੇ ਪ੍ਰਧਾਨਗੀ ਦੀ ਕਮਾਨ

Aman Arora, AAP Punjab, Punjab, Punjab News, Latest Punjab News

Gurpreet Singh

Gurpreet Singh

5 Dariya News

ਸੁਨਾਮ , 06 Jul 2026

Last updated on: Jul 06, 2026, 15:28 IST

ਪ੍ਰਾਪਰਟੀ ਡੀਲਰ ਐਸੋਸੀਏਸ਼ਨ, ਸੁਨਾਮ ਵਿੱਚ ਪਿਛਲੇ ਕੁਝ ਸਮੇਂ ਤੋਂ ਚੱਲ ਰਹੀ ਆਪਸੀ ਗਲਤਫਹਿਮੀ ਅਤੇ ਪ੍ਰਧਾਨਗੀ ਦੇ ਚੱਲ ਰਹੇ ਵਿਵਾਦ ਨੂੰ ਅੱਜ ਸਾਰੀਆਂ ਧਿਰਾਂ ਦੀ ਮੌਜੂਦਗੀ ਵਿੱਚ ਬੜੇ ਹੀ ਸੁਖਾਵੇਂ ਮਾਹੌਲ ਵਿੱਚ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਵੱਲੋਂ ਹੱਲ ਕਰ ਲਿਆ ਗਿਆ ਹੈ। ਐਸੋਸੀਏਸ਼ਨ ਦੇ ਦੋਵਾਂ ਧੜਿਆਂ ਨੇ ਇਕੱਠੇ ਹੋ ਕੇ ਆਪਸੀ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣ ਦਾ ਫੈਸਲਾ ਕੀਤਾ ਹੈ।

ਇਸ ਮੌਕੇ ਗੱਲਬਾਤ ਕਰਦਿਆਂ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਵਪਾਰਕ, ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਵਿੱਚ ਰਾਜਨੀਤੀ ਜਾਂ ਚੋਣਾਂ ਕਾਰਨ ਕੋਈ ਧੜੇਬੰਦੀ ਨਹੀਂ ਹੋਣੀ ਚਾਹੀਦੀ। ਕੁਝ ਗਲਤਫਹਿਮੀਆਂ ਕਾਰਨ ਦੋ ਪ੍ਰਧਾਨ ਥਾਪੇ ਜਾਣ ਦੀ ਸਥਿਤੀ ਬਣ ਗਈ ਸੀ, ਪਰ ਦੋਵੇਂ ਧਿਰਾਂ (ਰਿੰਕੂ ਅਤੇ ਰਾਜੂ) ਆਪਣੇ ਸਾਥੀਆਂ ਸਮੇਤ ਉਹਨਾਂ ਕੋਲ ਇਕੱਠੀਆਂ ਹੋਈਆਂ ਅਤੇ ਪੂਰੀ ਐਸੋਸੀਏਸ਼ਨ ਨੂੰ ਇੱਕ ਪਰਿਵਾਰ ਵਾਂਗ ਇੱਕਜੁੱਟ ਰੱਖਣ ਲਈ ਸਹਿਮਤੀ ਬਣੀ।

ਐਸੋਸੀਏਸ਼ਨ ਦੀ ਬਿਹਤਰੀ ਅਤੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਅਗਲੇ ਦੋ ਸਾਲਾਂ ਲਈ ਪ੍ਰਧਾਨਗੀ ਦੀ ਵੰਡ ਕੀਤੀ ਗਈ ਹੈ। ਜਿਸ ਤਹਿਤ ਪਹਿਲਾ ਸਾਲ ਸ਼੍ਰੀ ਰਿੰਕੂ 01 ਜੁਲਾਈ ਤੋਂ ਲੈ ਕੇ 30 ਜੂਨ 2027 ਤਕ ਐਸੋਸੀਏਸ਼ਨ ਦੇ ਪ੍ਰਧਾਨ ਵਜੋਂ ਸੇਵਾਵਾਂ ਨਿਭਾਉਣਗੇ। ਇਸ ਤੋਂ ਬਾਅਦ 1 ਜੁਲਾਈ 2027 ਤੋਂ 30 ਜੂਨ 2028 ਤਕ ਪ੍ਰਧਾਨਗੀ ਦੀ ਕਮਾਨ ਸ੍ਰੀ ਰਾਜੂ ਨੂੰ ਸੌਂਪੀ ਜਾਵੇਗੀ।

ਇਹ ਦੋ ਸਾਲਾਂ ਦਾ ਕਾਰਜਕਾਲ ਪੂਰਾ ਹੋਣ ਤੋਂ ਬਾਅਦ, ਸਮੁੱਚੀ ਐਸੋਸੀਏਸ਼ਨ (ਹਾਊਸ) ਦੇ ਸਾਰੇ ਮੈਂਬਰ ਆਪਸੀ ਸਹਿਮਤੀ ਨਾਲ ਅਗਲਾ ਫੈਸਲਾ ਲੈਣਗੇ। ਸ਼੍ਰੀ ਅਰੋੜਾ ਨੇ ਕਿਹਾ, "ਪਿਛਲੀਆਂ ਸਰਕਾਰਾਂ ਵਾਂਗ ਘਰ ਬੈਠ ਕੇ ਡਿਕਟੇਟਰਸ਼ਿਪ ਚਲਾਉਣ ਦੀ ਬਜਾਏ, ਸਾਡੀ ਕੋਸ਼ਿਸ਼ ਹਮੇਸ਼ਾ ਇਹੀ ਰਹੀ ਹੈ ਕਿ ਹਰ ਸੰਸਥਾ ਦੇ ਆਪਸੀ ਮਤਭੇਦਾਂ ਨੂੰ ਬਿਨਾਂ ਕਿਸੇ ਝਗੜੇ ਜਾਂ ਚੋਣਾਂ ਦੇ, ਆਪਸ ਵਿੱਚ ਬਿਠਾ ਕੇ ਹੱਲ ਕੀਤਾ ਜਾਵੇ। 

ਜੇਕਰ ਸਾਰੇ ਇੱਕਜੁੱਟ ਹੋ ਕੇ ਚੱਲਣਗੇ, ਤਾਂ ਹੀ ਵਪਾਰੀਆਂ ਦੇ ਕੰਮਾਂ ਵਿੱਚ ਬਰਕਤ ਆਵੇਗੀ।" ਇਸ ਫੈਸਲੇ ਤੋਂ ਬਾਅਦ ਦੋਵਾਂ ਧਿਰਾਂ ਦੇ ਸਮਰਥਕਾਂ ਨੇ ਇੱਕ-ਦੂਜੇ ਨੂੰ ਹਾਰ ਪਾ ਕੇ ਅਤੇ ਲੱਡੂ ਖੁਆ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਐਸੋਸੀਏਸ਼ਨ ਦੀ ਬਿਹਤਰੀ ਲਈ ਮਿਲ ਕੇ ਕੰਮ ਕਰਨ ਦਾ ਪ੍ਰਣ ਲਿਆ।

 

Tags: Aman Arora , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD