Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ਸਰਕਾਰ ਸੂਬੇ ਦੇ ਹਰੇਕ ਵਰਗ ਦੀ ਭਲਾਈ ਲਈ ਯਤਨਸ਼ੀਲ : ਹਰਦੀਪ ਸਿੰਘ ਮੁੰਡੀਆਂ

ਮੋਗਾ ਦੇ ਨਵ ਨਿਯੁਕਤ ਸੀਨੀਅਰ ਡਿਪਟੀ ਮੇਅਰ ਰਕੇਸ਼ ਬਜਾਜ, ਡਿਪਟੀ ਮੇਅਰ ਗੌਰਵ ਗਰਗ ਨੂੰ ਦਿੱਤੀ ਮੁਬਾਰਕਬਾਦ

Hardeep Singh Mundian, AAP Punjab, Punjab, Punjab News, Latest Punjab News, Amandeep Kaur Arora

Gurpreet Singh

Gurpreet Singh

5 Dariya News

ਮੋਗਾ , 06 Jul 2026

Last updated on: Jul 06, 2026, 15:50 IST

ਪੰਜਾਬ ਦੇ ਕੈਬਨਿਟ ਮੰਤਰੀ ਸ੍ਰ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਦਾ ਨਤੀਜਾ ਹੈ ਕਿ ਅੱਜ ਆਮ ਘਰਾਂ ਦੇ ਧੀਆਂ ਪੁੱਤਰ ਮੇਅਰ ਤੇ ਚੇਅਰਮੈਨਾਂ ਸਮੇਤ ਉੱਚ ਅਹੁਦਿਆਂ ‘ਤੇ ਬਿਰਾਜਮਾਨ ਹੋ ਰਹੇ ਹਨ , ਜਿਸਦੇ ਨਤੀਜੇ ਵਜੋਂ ਕੁਝ ਪਰਿਵਾਰਾਂ ਦੀ ਰਾਜ ਭਾਗ ਉੇਪਰ ਇਜਾਰੇਦਾਰੀ ਖ਼ਤਮ ਹੋ ਗਈ ਹੈ। ਕੈਬਨਿਟ ਮੰਤਰੀ ਸ ਮੁੰਡੀਆਂ ਅੱਜ ਮੋਗਾ ਵਿਖੇ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਮੌਕੇ ਪੁੱਜੇ ਸਨ। 

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਹਮੇਸ਼ਾ ਸੱਚਾਈ ਦੀ ਰਾਜਨੀਤੀ ਕੀਤੀ ਹੈ ਅਤੇ ਆਮ ਘਰਾਂ ਦੇ ਯੋਗ ਧੀਆਂ ਪੁੱਤਾਂ ਨੂੰ ਅੱਗੇ ਲੈ ਕੇ ਆਉਂਦੀ ਹੈ, ਇੱਥੇ ਪਰਿਵਾਰਵਾਦ ਦਾ ਕੋਈ ਵੀ ਬੋਲਬਾਲਾ ਨਹੀਂ ਹੈ।  ਕੈਬਨਿਟ ਮੰਤਰੀ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵੱਲੋਂ ਹਰੇਕ ਵਰਗ ਦੀ ਭਲਾਈ ਲਈ ਕੰਮ ਕੀਤੇ ਹਨ ਅਤੇ ਅੱਗੇ ਵੀ ਯਤਨਸ਼ੀਲ ਹੈ। 

ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਸਰਕਾਰ ਦਿਨ ਰਾਤ ਯਤਨਸ਼ੀਲ ਹੈ। ਆਮ ਆਦਮੀ ਪਾਰਟੀ ਵੱਲੋਂ ਲੋਕਾਂ ਨਾਲ ਚੋਣਾਂ ਤੋਂ ਪਹਿਲਾਂ ਕੀਤੀਆਂ ਸਾਰੀਆਂ ਗਰੰਟੀਆਂ ਨੂੰ ਪੂਰਾ ਕਰ ਦਿੱਤਾ ਹੈ ਜਿਸ ਨਾਲ ਸੂਬੇ ਦੇ ਲੋਕਾਂ ਦਾ ਪਾਰਟੀ ਪ੍ਰਤੀ ਵਿਸ਼ਵਾਸ਼ ਅੱਗੇ ਤੋਂ ਵੀ ਜਿਆਦਾ ਪਰਪੱਕ ਹੋ ਗਿਆ ਹੈ। 

ਔਰਤਾਂ ਦੇ ਖਾਤਿਆਂ ਵਿੱਚ ਵਿੱਤੀ ਸਹਾਇਤਾ ਵਾਲੀ ਗਰੰਟੀ ਹਾਲ ਹੀ ਵਿੱਚ ਪੂਰੀ ਕਰ ਦਿੱਤੀ ਗਈ ਹੈ ਜਿਸ ਨਾਲ ਮਹਿਲਾ ਸਮਾਜ ਵਿੱਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ। ਪੰਜਾਬ ਸਰਕਾਰ ਦੀ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਨਾਲ ਮਹਿਲਾਵਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। 

ਇਸ ਤੋਂ ਪਹਿਲਾਂ ਅੱਜ ਡਿਵੀਜਨਲ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਦੀ ਨਿਗਰਾਨੀ ਵਿੱਚ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਲਈ ਕਾਨੂੰਨੀ ਪ੍ਰਕਿਰਿਆ ਪੂਰੀ ਕੀਤੀ ਗਈ। ਜਿਸ ਤਹਿਤ ਆਮ ਆਦਮੀ ਪਾਰਟੀ ਦੇ ਕੌਂਸਲਰ ਸ੍ਰੀ ਰਕੇਸ਼ ਕੁਮਾਰ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਸ਼੍ਰੀ ਗੌਰਵ ਗਰਗ ਨੂੰ ਡਿਪਟੀ ਮੇਅਰ ਨਗਰ ਨਿਗਮ ਮੋਗਾ ਚੁਣਿਆ ਗਿਆ। 

ਕੈਬਿਨੇਟ ਮੰਤਰੀ ਨੇ ਕਿਹਾ ਕਿ ਨਗਰ ਨਿਗਮ ਵਿੱਚ ਹੋਈਆਂ ਨਵੀਆਂ ਨਿਯੁਕਤੀਆਂ ਨਾਲ ਮੋਗਾ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਮਿਲੇਗੀ ਅਤੇ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਪ੍ਰਦਾਨ ਕਰਨ ਲਈ ਨਗਰ ਨਿਗਮ ਵਚਨਬੱਧ ਰਹੇਗਾ।ਉਹਨਾਂ ਨਿਵ ਨਿਯੁਕਤ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਨੂੰ ਵਧਾਈ ਦਿੱਤੀ। 

ਇਸ ਮੌਕੈ ਉਹਨਾਂ ਨਾਲ ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ, ਨਗਰ ਨਿਗਮ ਦੇ ਕਮਿਸ਼ਨਰ ਗੁਰਵਿੰਦਰ ਸਿੰਘ ਜੌਹਲ , ਮੇਅਰ ਵਿਨੈਪਾਲ ਕੌਰ ਤੇ ਹੋਰ ਵੀ ਪਾਰਟੀ ਦੇ ਅਹੁਦੇਦਾਰ ਤੇ ਵਰਕਰ ਹਾਜਰ ਸਨ। 

 

Tags: Hardeep Singh Mundian , AAP Punjab , Punjab , Punjab News , Latest Punjab News , Amandeep Kaur Arora

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD