Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸਥਾਨਕ ਚੋਣਾਂ ਵਿਚ ਜਿੱਤ ਮਾਨ ਸਰਕਾਰ ਦੇ ਵਿਕਾਸ ਕਾਰਜਾਂ 'ਤੇ ਜਨਤਾ ਦੀ ਪੱਕੀ ਮੋਹਰ, ਵਿਰੋਧੀਆਂ ਨੂੰ ਫਿਰ ਮਿਲੀ ਕਰਾਰੀ ਹਾਰ: ਬਲਤੇਜ ਪੰਨੂ

​ਜਲਾਲਾਬਾਦ ਵਿੱਚ ਦੋ-ਦੋ ਰੋਡ ਸ਼ੋਅ ਕਰਨ ਤੋਂ ਬਾਅਦ ਵੀ ਸੁਖਬੀਰ ਬਾਦਲ ਨੂੰ ਮਿਲੀ ਸਿਰਫ਼ ਇੱਕ ਸੀਟ, ਜਨਤਾ ਨੇ ਨਕਾਰਿਆ: ਬਲਤੇਜ ਪੰਨੂ

Baltej Pannu, Baltej Singh Pannu, Nasha Mukti Morcha, AAP Punjab, Punjab, Punjab News, Latest Punjab News

Gurpreet Singh

Gurpreet Singh

5 Dariya News

ਚੰਡੀਗੜ੍ਹ , 06 Jul 2026

Last updated on: Jul 06, 2026, 15:59 IST

ਆਮ ਆਦਮੀ ਪਾਰਟੀ (ਆਪ)ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਹਾਲ ਵਿੱਚ ਹੋਇਆਂ ਸਥਾਨਕ ਚੋਣਾਂ ਵਿੱਚ 'ਆਪ' ਦੇ ਪੱਖ ਵਿੱਚ ਆਏ ਨਤੀਜਿਆਂ 'ਤੇ ਖ਼ੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਇਹ ਜਿੱਤ ਸਾਬਤ ਕਰਦੀ ਹੈ ਕਿ ਪੰਜਾਬ ਦੀ ਜਨਤਾ ਮਾਨ ਸਰਕਾਰ ਦੇ ਕੰਮਾਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹੈ। ਸੋਮਵਾਰ ਨੂੰ ਇੱਕ ਬਿਆਨ ਜਾਰੀ ਕਰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਜਨ-ਕਲਿਆਣਕਾਰੀ ਨੀਤੀਆਂ ਅਤੇ ਵਿਕਾਸ ਕਾਰਜਾਂ ਨੂੰ ਦੇਖਦੇ ਹੋਏ ਕੱਲ੍ਹ ਹੋਈਆਂ ਸਥਾਨਕ ਚੋਣਾਂ ਵਿੱਚ ਹੁਸ਼ਿਆਰਪੁਰ, ਜਲਾਲਾਬਾਦ ਅਤੇ ਮਮਦੋਟ ਦੇ ਲੋਕਾਂ ਨੇ 'ਆਪ' ਸਰਕਾਰ ਦੇ ਪੱਖ ਵਿੱਚ ਆਪਣੀ ਪੱਕੀ ਮੋਹਰ ਲਾ ਦਿੱਤੀ ਹੈ।

ਬਲਤੇਜ ਪੰਨੂ ਨੇ ਅਕਾਲੀ ਦਲ 'ਤੇ ਤਨਜ਼ ਕੱਸਦਿਆਂ ਕਿਹਾ ਕਿ ਜਲਾਲਾਬਾਦ, ਜੋ ਕਦੇ ਸੁਖਬੀਰ ਸਿੰਘ ਬਾਦਲ ਦਾ ਲੋਕ ਸਭਾ ਅਤੇ ਵਿਧਾਨ ਸਭਾ ਹਲਕਾ ਰਿਹਾ ਹੈ, ਉੱਥੇ ਦੋ-ਦੋ ਵੱਡੇ ਰੋਡ ਸ਼ੋਅ ਕਰਨ ਦੇ ਬਾਵਜੂਦ ਉਨ੍ਹਾਂ ਨੂੰ ਮੂੰਹ ਦੀ ਖਾਣੀ ਪਈ ਅਤੇ ਉਹ ਸਿਰਫ਼ ਇੱਕ ਹੀ ਸੀਟ 'ਤੇ ਸਿਮਟ ਕੇ ਰਹਿ ਗਏ। ਜਨਤਾ ਨੇ ਸਾਫ਼ ਕਰ ਦਿੱਤਾ ਹੈ ਕਿ ਹੁਣ ਪੰਜਾਬ ਵਿੱਚ ਭਾਈ-ਭਤੀਜਾਵਾਦ ਅਤੇ ਖੋਖਲੇ ਦਾਅਵਿਆਂ ਦੀ ਕੋਈ ਥਾਂ ਨਹੀਂ ਹੈ।

ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ ਜਾਗਰੂਕ ਵੋਟਰਾਂ ਨੇ ਇੱਕ ਵਾਰ ਫਿਰ ਵਿਰੋਧੀ ਪਾਰਟੀਆਂ ਕਾਂਗਰਸ, ਅਕਾਲੀ ਦਲ ਅਤੇ 'ਡਬਲ ਇੰਜਣ' ਦਾ ਢੰਡੋਰਾ ਪਿੱਟਣ ਵਾਲੀ ਭਾਜਪਾ ਨੂੰ ਸ਼ੀਸ਼ਾ ਦਿਖਾਉਂਦੇ ਹੋਏ ਸੂਬੇ ਦੀ ਸਿਆਸੀ ਤਸਵੀਰ ਪੂਰੀ ਤਰ੍ਹਾਂ ਸਾਫ਼ ਕਰ ਦਿੱਤੀ ਹੈ। ਜੋ ਪਾਰਟੀਆਂ ਮੁੱਖ ਮੰਤਰੀ ਭਗਵੰਤ ਮਾਨ ਦੇ ਸਾਫ਼-ਸੁਥਰੇ ਅਕਸ ਨੂੰ ਬਦਨਾਮ ਕਰਨ ਲਈ ਘਟੀਆ ਹਰਕਤਾਂ ਅਤੇ ਸਾਜ਼ਿਸ਼ਾਂ ਰਚ ਰਹੀਆਂ ਸਨ, ਜਨਤਾ ਨੇ ਉਨ੍ਹਾਂ ਦੇ ਝੂਠੇ ਪ੍ਰਚਾਰ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ।

ਪੰਨੂ ਨੇ ਪੰਜਾਬ ਦੀ ਜਨਤਾ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਸਾਰੇ ਵੋਟਰਾਂ ਦੇ ਰਿਣੀ ਹਨ, ਜੋ ਮਾਨ ਸਰਕਾਰ ਦੇ ਇਤਿਹਾਸਕ ਫੈਸਲਿਆਂ ਅਤੇ ਵਿਕਾਸ ਕਾਰਜਾਂ ਤੋਂ ਖ਼ੁਸ਼ ਹੋ ਕੇ ਮਜ਼ਬੂਤੀ ਨਾਲ ਆਮ ਆਦਮੀ ਪਾਰਟੀ ਦੇ ਨਾਲ ਖੜ੍ਹੇ ਹਨ। ਸਰਕਾਰ ਅੱਗੇ ਵੀ ਇਸੇ ਤਰ੍ਹਾਂ ਬਿਨਾਂ ਕਿਸੇ ਵਿਤਕਰੇ ਦੇ ਪੰਜਾਬ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਕੰਮ ਕਰਦੀ ਰਹੇਗੀ।

 

 

Tags: Baltej Pannu , Baltej Singh Pannu , Nasha Mukti Morcha , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD