Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪੰਜਾਬ ਦੇ ਕਾਲੇ ਦੌਰ ਦਾ ਸੱਚ ਅਤੇ ਕਾਂਗਰਸ ਦੇ ਜ਼ੁਲਮਾਂ ਨੂੰ ਛੁਪਾਉਣ ਲਈ ਕੇਂਦਰ ਦੀ ਭਾਜਪਾ ਸਰਕਾਰ ਨੇ 'ਸਤਲੁਜ' ਫਿਲਮ 'ਤੇ ਲਗਵਾਈ ਰੋਕ: ਕੁਲਦੀਪ ਧਾਲੀਵਾਲ

ਸ਼ਹੀਦ ਜਸਵੰਤ ਸਿੰਘ ਖਾਲੜਾ 'ਤੇ ਬਣੀ ਫਿਲਮ 'ਸਤਲੁਜ' ਨੂੰ ਓਟੀਟੀ ਤੋਂ ਹਟਾਉਣਾ ਪ੍ਰਗਟਾਵੇ ਦੀ ਆਜ਼ਾਦੀ 'ਤੇ ਕਰੂਰ ਹਮਲਾ, ਇਸ ਦੇ ਪਿੱਛੇ ਕਾਂਗਰਸ-ਭਾਜਪਾ ਦਾ ਨਾਪਾਕ ਗਠਜੋੜ: ਕੁਲਦੀਪ ਸਿੰਘ ਧਾਲੀਵਾਲ

Kuldeep Singh Dhaliwal, AAP Punjab, Punjab, Punjab News, Latest Punjab News

Web Admin

Web Admin

5 Dariya News

ਚੰਡੀਗੜ੍ਹ , 06 Jul 2026

Last updated on: Jul 06, 2026, 16:15 IST

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮਨੁੱਖੀ ਅਧਿਕਾਰ ਕਾਰਕੁਨ ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਆਧਾਰਿਤ ਫਿਲਮ 'ਸਤਲੁਜ' ਨੂੰ ਓਟੀਟੀ ਪਲੇਟਫਾਰਮ ਤੋਂ ਹਟਾਏ ਜਾਣ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ ਅਤੇ ਇਸ ਨੂੰ ਪ੍ਰਗਟਾਵੇ ਦੀ ਆਜ਼ਾਦੀ 'ਤੇ ਸਿੱਧਾ ਹਮਲਾ ਕਰਾਰ ਦਿੱਤਾ ਹੈ। ਸੋਮਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਮੀਡੀਆ ਨੂੰ ਸੰਬੋਧਨ ਕਰਦਿਆਂ 'ਆਪ' ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰ ਦੀ ਭਾਜਪਾ ਸਰਕਾਰ 'ਤੇ ਤਿੱਖਾ ਹਮਲਾ ਬੋਲਿਆ ਅਤੇ ਇਸ ਫਿਲਮ 'ਤੇ ਲੱਗੀ ਰੋਕ ਨੂੰ ਤੁਰੰਤ ਹਟਾਉਣ ਦੀ ਮੰਗ ਕੀਤੀ।

ਧਾਲੀਵਾਲ ਨੇ ਕੇਂਦਰ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਇਹ ਫਿਲਮ ਪੰਜਾਬ ਦੇ ਉਸ ਦੁਖਾਂਤ ਅਤੇ ਕਾਲੇ ਦੌਰ ਦੀ ਸੱਚੀ ਕਹਾਣੀ ਹੈ, ਜਿਸ ਨੂੰ ਦਿੱਲੀ ਦੇ ਹਾਕਮ ਹਮੇਸ਼ਾ ਲਈ ਦਫ਼ਨ ਕਰ ਦੇਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਜਸਵੰਤ ਸਿੰਘ ਖਾਲੜਾ ਨੇ ਆਪਣੀ ਜਾਨ ਦੀ ਪ੍ਰਵਾਹ ਨਾ ਕਰਦਿਆਂ ਮਨੁੱਖੀ ਅਧਿਕਾਰਾਂ ਲਈ ਲੜਾਈ ਲੜੀ ਅਤੇ ਉਸ ਦੌਰ ਵਿੱਚ ਝੂਠੇ ਪੁਲਿਸ ਮੁਕਾਬਲਿਆਂ ਵਿੱਚ ਮਾਰੇ ਗਏ ਹਜ਼ਾਰਾਂ ਬੇਕਸੂਰ ਨੌਜਵਾਨਾਂ ਦੀਆਂ ਲਾਵਾਰਿਸ ਲਾਸ਼ਾਂ ਦਾ ਕੌੜਾ ਸੱਚ ਦੁਨੀਆ ਦੇ ਸਾਹਮਣੇ ਰੱਖਿਆ। 

ਅਜਿਹੀ ਇਤਿਹਾਸਕ ਅਤੇ ਸੱਚ ਦਿਖਾਉਣ ਵਾਲੀ ਫਿਲਮ 'ਤੇ ਰੋਕ ਲਗਾਉਣਾ ਬੇਹੱਦ ਸ਼ਰਮਨਾਕ ਹੈ। ਇਹ ਪਾਬੰਦੀ ਸਾਬਤ ਕਰਦੀ ਹੈ ਕਿ ਕੇਂਦਰ ਸਰਕਾਰ ਪੰਜਾਬ ਦੇ ਜ਼ਖਮਾਂ 'ਤੇ ਲੂਣ ਛਿੜਕਣ ਦਾ ਕੰਮ ਕਰ ਰਹੀ ਹੈ। ਧਾਲੀਵਾਲ ਨੇ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਦੇ ਤਿਕੋਣੇ ਗਠਜੋੜ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਉਸ ਦੌਰ ਵਿੱਚ ਕੇਂਦਰ ਦੀ ਕਾਂਗਰਸ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਜੋ ਅਣਮਨੁੱਖੀ ਕਾਰੇ ਕੀਤੇ ਅਤੇ ਸਿੱਖਾਂ 'ਤੇ ਜੋ ਜ਼ੁਲਮ ਢਾਹੇ, ਇਹ ਫਿਲਮ ਉਸੇ ਕਾਲੇ ਸੱਚ ਦਾ ਸ਼ੀਸ਼ਾ ਹੈ। 

ਅੱਜ ਭਾਜਪਾ ਅਤੇ ਕਾਂਗਰਸ ਅੰਦਰਖਾਤੇ ਮਿਲੇ ਹੋਏ ਹਨ, ਇਸੇ ਕਰਕੇ ਇਸ ਫਿਲਮ ਨੂੰ ਆਨਲਾਈਨ ਪਲੇਟਫਾਰਮਾਂ ਤੋਂ ਹਟਾਇਆ ਗਿਆ ਹੈ ਤਾਂ ਜੋ ਨਵੀਂ ਪੀੜ੍ਹੀ ਨੂੰ ਕਾਂਗਰਸ ਦੇ ਉਨ੍ਹਾਂ ਖੌਫਨਾਕ ਜ਼ੁਲਮਾਂ ਦਾ ਪਤਾ ਨਾ ਲੱਗ ਸਕੇ। ਇਸ ਪੂਰੇ ਸਾਜ਼ਿਸ਼ ਵਿੱਚ ਭਾਜਪਾ ਅਤੇ ਕਾਂਗਰਸ ਦੇ ਨਾਲ ਅਕਾਲੀ ਦਲ ਵੀ ਬਰਾਬਰ ਦਾ ਹਿੱਸੇਦਾਰ ਰਿਹਾ ਹੈ।

ਧਾਲੀਵਾਲ ਨੇ ਅਕਾਲੀ ਦਲ ਦੇ ਦੋਹਰੇ ਚਰਿੱਤਰ ਨੂੰ ਬੇਨਕਾਬ ਕਰਦਿਆਂ ਕਿਹਾ ਕਿ ਸ਼ਹੀਦ ਖਾਲੜਾ ਖੁਦ ਅਕਾਲੀ ਦਲ ਨਾਲ ਸਬੰਧਤ ਸਨ, ਪਰ ਇਸ ਦੇ ਬਾਵਜੂਦ ਬਾਦਲ ਪਰਿਵਾਰ ਅਤੇ ਉਨ੍ਹਾਂ ਦੇ ਦਲ ਨੇ ਕਦੇ ਵੀ ਉਨ੍ਹਾਂ ਦੇ ਹੱਕ ਵਿੱਚ ਆਵਾਜ਼ ਨਹੀਂ ਉਠਾਈ। ਸ਼ਹੀਦ ਖਾਲੜਾ ਦੀ ਪਤਨੀ ਬੀਬੀ ਪਰਮਜੀਤ ਕੌਰ ਖਾਲੜਾ ਦੇ ਹਾਲ ਹੀ ਦੇ ਇੰਟਰਵਿਊ ਦਾ ਹਵਾਲਾ ਦਿੰਦੇ ਹੋਏ ਧਾਲੀਵਾਲ ਨੇ ਭਾਵੁਕ ਅਤੇ ਹਮਲਾਵਰ ਲਹਿਜੇ ਵਿੱਚ ਕਿਹਾ ਕਿ ਬੀਬੀ ਖਾਲੜਾ ਦੀ ਇੰਟਰਵਿਊ ਸੁਣ ਕੇ ਮੇਰੀ ਰੂਹ ਕੰਬ ਗਈ। 

ਉਨ੍ਹਾਂ ਨੇ ਆਪਣੀ ਜੋ ਦਾਸਤਾਨ ਬਿਆਨ ਕੀਤੀ ਹੈ, ਉਹ ਅਕਾਲੀ ਦਲ ਦੇ ਮੱਥੇ 'ਤੇ ਕਲੰਕ ਹੈ। ਬੀਬੀ ਖਾਲੜਾ ਉਸ ਸਮੇਂ ਇਨਸਾਫ਼ ਅਤੇ ਮਦਦ ਦੀ ਗੁਹਾਰ ਲੈ ਕੇ ਪ੍ਰਕਾਸ਼ ਸਿੰਘ ਬਾਦਲ ਕੋਲ ਗਈ ਸੀ, ਪਰ ਬਾਦਲ ਨੇ ਉਨ੍ਹਾਂ ਨੂੰ ਮਦਦ ਦੇਣ ਤੋਂ ਮਨਾ ਕਰ ਦਿੱਤਾ। ਉਨ੍ਹਾਂ ਨੇ ਸੁਖਬੀਰ ਸਿੰਘ ਬਾਦਲ 'ਤੇ ਸਿੱਧਾ ਹਮਲਾ ਬੋਲਦਿਆਂ ਕਿਹਾ ਕਿ ਆਪਣੇ ਪਿਤਾ ਪ੍ਰਕਾਸ਼ ਸਿੰਘ ਬਾਦਲ ਦੇ ਇਸ ਘਿਨਾਉਣੇ ਅਤੇ ਗੈਰ-ਸੰਵੇਦਨਸ਼ੀਲ ਵਤੀਰੇ ਕਾਰਨ ਅੱਜ ਸੁਖਬੀਰ ਬਾਦਲ ਨੂੰ ਚੁੱਲੂ ਭਰ ਪਾਣੀ ਵਿੱਚ ਡੁੱਬ ਮਰਨਾ ਚਾਹੀਦਾ ਹੈ। 

ਜਿਹੜੀ ਪਾਰਟੀ ਖੁਦ ਨੂੰ ਪੰਥਕ ਕਹਿੰਦੀ ਹੈ, ਉਸ ਨੇ ਪੰਜਾਬ ਦੇ ਸਭ ਤੋਂ ਵੱਡੇ ਮਨੁੱਖੀ ਅਧਿਕਾਰ ਯੋਧੇ ਦੇ ਪਰਿਵਾਰ ਨੂੰ ਬੇਸਹਾਰਾ ਛੱਡ ਦਿੱਤਾ। ਆਮ ਆਦਮੀ ਪਾਰਟੀ ਪੰਜਾਬ ਦੀ ਜਨਤਾ ਅਤੇ ਸ਼ਹੀਦ ਖਾਲੜਾ ਦੇ ਪਰਿਵਾਰ ਨਾਲ ਚੱਟਾਨ ਵਾਂਗ ਖੜ੍ਹੀ ਹੈ ਅਤੇ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੰਦੀ ਹੈ ਕਿ ਸੱਚ ਨੂੰ ਦਬਾਉਣ ਦੀਆਂ ਅਜਿਹੀਆਂ ਤਾਨਾਸ਼ਾਹੀ ਕੋਸ਼ਿਸ਼ਾਂ ਪੰਜਾਬ ਕਦੇ ਬਰਦਾਸ਼ਤ ਨਹੀਂ ਕਰੇਗਾ।

 

 

Tags: Kuldeep Singh Dhaliwal , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD