Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਰਵਿੰਦਰ ਸਿੰਘ ਖੇੜਾ ਵੱਲੋਂ 12 ਜੁਲਾਈ ਤੋਂ 'ਬੋਲੇਗਾ ਖਰੜ, ਬਦਲੇਗਾ ਖਰੜ' ਪੈਦਲ ਮਾਰਚ ਦਾ ਐਲਾਨ

ਖਰੜ ਦੇ ਵਿਕਾਸ ਦੀ ਅਸਲੀਅਤ ਕਰਨਗੇ ਬੇਨਕਾਬ

Ravinder Singh Kheda, Shiromani Akali Dal, SAD, Akali Dal, Kharar, Kharar News, News of Kharar, Kharar Updates, Punjab News, Latest Punjab News, Bolega Kharar Badlega Kharar

Armaan

Armaan

5 Dariya News

ਖਰੜ , 06 Jul 2026

Last updated on: Jul 06, 2026, 16:20 IST

ਸ਼੍ਰੋਮਣੀ ਅਕਾਲੀ ਦਲ ਦੇ ਖਰੜ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ ਉਹ 12 ਜੁਲਾਈ ਤੋਂ "ਬੋਲੇਗਾ ਖਰੜ, ਬਦਲੇਗਾ ਖਰੜ" ਪੈਦਲ ਮਾਰਚ ਸ਼ੁਰੂ ਕਰਨਗੇ। ਇਹ ਮਾਰਚ ਵਾਰਡ ਨੰਬਰ 1 ਤੋਂ ਸ਼ੁਰੂ ਹੋਵੇਗਾ ਅਤੇ ਖਰੜ ਦੇ ਸਾਰੇ 27 ਵਾਰਡਾਂ ਨੂੰ ਕਵਰ ਕਰੇਗਾ।ਮੀਡੀਆ ਨਾਲ ਗੱਲਬਾਤ ਕਰਦਿਆਂ ਖੇੜਾ ਨੇ ਕਿਹਾ ਕਿ ਇਸ ਪੈਦਲ ਮਾਰਚ ਦਾ ਮਕਸਦ ਖਰੜ ਦੇ ਲੋਕਾਂ ਤੱਕ ਸਿੱਧਾ ਪਹੁੰਚ ਕੇ ਉਨ੍ਹਾਂ ਦੀਆਂ ਸਮੱਸਿਆਵਾਂ, ਸੁਝਾਅ ਅਤੇ ਉਮੀਦਾਂ ਨੂੰ ਪਹਿਲ ਦੇ ਆਧਾਰ 'ਤੇ ਸੁਣਨਾ ਹੈ।

ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨਾਲ ਪਾਰਟੀ ਨੂੰ ਖੇਤਰ ਦੇ ਵਿਕਾਸ ਲਈ ਇੱਕ ਠੋਸ ਰੋਡਮੈਪ ਤਿਆਰ ਕਰਨ ਵਿੱਚ ਮਦਦ ਮਿਲੇਗੀ, ਜੋ ਉੱਪਰੋਂ ਥੋਪੇ ਵਾਅਦਿਆਂ ਦੀ ਬਜਾਏ ਅਸਲ ਲੋਕਾਂ ਦੀ ਭਾਗੀਦਾਰੀ 'ਤੇ ਆਧਾਰਿਤ ਹੋਵੇਗਾ।ਖੇੜਾ ਨੇ ਕਿਹਾ ਕਿ ਉਹ ਖੁਦ ਲਾਂਡਰਾ-ਖਰੜ ਰੋਡ, ਛੱਜੂਮਾਜਰਾ ਰੋਡ ਅਤੇ ਸ਼ਹਿਰ ਦੀਆਂ ਹੋਰ ਟੁੱਟੀਆਂ-ਭੱਜੀਆਂ ਸੜਕਾਂ 'ਤੇ ਤੁਰ ਕੇ ਇਹ ਦੱਸਣਗੇ ਕਿ ਆਪ ਸਰਕਾਰ ਨੇ ਸਾਢੇ ਚਾਰ ਸਾਲਾਂ ਦੇ ਰਾਜ ਵਿੱਚ ਅਸਲ ਵਿੱਚ ਕੀ ਕੀਤਾ ਹੈ।

ਉਨ੍ਹਾਂ ਕਿਹਾ ਕਿ ਉਹ ਉਨ੍ਹਾਂ ਔਰਤਾਂ ਨੂੰ ਮਿਲਣਗੇ ਜਿਨ੍ਹਾਂ ਦੀਆਂ ਵਾਲੀਆਂ ਵਿਗੜੀ ਹੋਈ ਕਾਨੂੰਨ ਵਿਵਸਥਾ ਦੌਰਾਨ ਝਪਟਮਾਰਾਂ ਵੱਲੋਂ ਖੋਹ ਲਈਆਂ ਗਈਆਂ ਸਨ, ਅਤੇ ਉਨ੍ਹਾਂ ਦੀ ਪੀੜਾ ਸਿੱਧੇ ਤੌਰ 'ਤੇ ਸੁਣਨਗੇ। ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਮੰਦਰਾਂ, ਗੁਰਦੁਆਰਿਆਂ ਅਤੇ ਮਸਜਿਦਾਂ ਦੇ ਸਾਹਮਣੇ ਪਏ ਕੂੜੇ ਦੇ ਢੇਰਾਂ ਦਾ ਨਿਰੀਖਣ ਕੀਤਾ ਜਾਵੇਗਾ ਅਤੇ ਇਨ੍ਹਾਂ ਧਾਰਮਿਕ ਸਥਾਨਾਂ ਦੁਆਲੇ ਨਾਗਰਿਕ ਅਣਗਹਿਲੀ ਨੂੰ ਲੈ ਕੇ ਪ੍ਰਸ਼ਾਸਨ ਤੋਂ ਸਵਾਲ ਪੁੱਛੇ ਜਾਣਗੇ।

ਖੇੜਾ ਨੇ ਕਿਹਾ ਕਿ ਵਿਧਾਇਕ ਅਨਮੋਲ ਗਗਨ ਮਾਨ ਦਾ ਦਾਅਵਾ ਹੈ ਕਿ ਉਹ ਖਰੜ ਵਿੱਚ 1,000 ਕਰੋੜ ਰੁਪਏ ਦਾ ਵਿਕਾਸ ਲੈ ਕੇ ਆਏ ਹਨ, ਅਤੇ ਖੇੜਾ ਨੇ ਕਿਹਾ ਕਿ ਉਹ ਪ੍ਰਸ਼ਾਸਨ ਤੋਂ ਸਵਾਲ ਪੁੱਛਣਗੇ ਕਿ ਉਹ ਪੈਸਾ ਆਖਿਰ ਗਿਆ ਕਿੱਥੇ? ਖੇੜਾ ਨੇ ਖਾਸ ਤੌਰ 'ਤੇ ਪੰਪ ਵਾਲੀ ਗਲੀ ਅਤੇ ਬੰਗਲਾ ਬਸਤੀ ਵਰਗੇ ਇਲਾਕਿਆਂ ਵਿੱਚ ਨਸ਼ਿਆਂ ਦੇ ਵਧਦੇ ਖਤਰੇ ਨੂੰ ਉਜਾਗਰ ਕਰਦਿਆਂ ਦੋਸ਼ ਲਾਇਆ ਕਿ ਆਪ ਸਰਕਾਰ ਦੀ ਨਿਗਰਾਨੀ ਹੇਠ ਇਨ੍ਹਾਂ ਇਲਾਕਿਆਂ ਦੇ ਘਰ ਨਸ਼ਾ ਤਸਕਰਾਂ ਲਈ ਸੁਰੱਖਿਅਤ ਟਿਕਾਣੇ ਬਣ ਗਏ ਹਨ।

ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੌਰਾਨ ਗੁਰਦੁਆਰਿਆਂ, ਮੰਦਰਾਂ ਅਤੇ ਮਸਜਿਦਾਂ ਦੇ ਗ੍ਰੰਥੀਆਂ ਅਤੇ ਮੁਖੀਆਂ ਨਾਲ ਵੀ ਮੀਟਿੰਗਾਂ ਕੀਤੀਆਂ ਜਾਣਗੀਆਂ। ਉਨ੍ਹਾਂ ਖਰੜ ਬੱਸ ਸਟੈਂਡ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦੇ ਨੂੰ ਵੀ ਚੁੱਕਿਆ ਅਤੇ ਸਵਾਲ ਕੀਤਾ ਕਿ ਆਪ ਦੇ ਸਾਲਾਂ ਦੇ ਰਾਜ ਦੇ ਬਾਵਜੂਦ ਸ਼ਹਿਰ ਨੂੰ ਹਾਲੇ ਤੱਕ ਪੱਕਾ ਬੱਸ ਸਟੈਂਡ ਕਿਉਂ ਨਹੀਂ ਮਿਲਿਆ। ਖਹਿੜਾ ਨੇ ਅੱਗੇ ਕਿਹਾ ਕਿ 2022 ਦੀਆਂ ਚੋਣਾਂ ਵਿੱਚ ਆਪ ਨੂੰ ਜਿਤਾਉਣ ਲਈ ਭਾਰੀ ਨਿਵੇਸ਼ ਕਰਨ ਵਾਲੇ ਲੋਕਾਂ ਦੀ ਜਾਂਚ ਕਰਵਾਈ ਜਾਵੇਗੀ, ਇਹ ਦੇਖਿਆ ਜਾਵੇਗਾ ਕਿ ਉਦੋਂ ਤੋਂ ਉਨ੍ਹਾਂ ਦੀ ਨਿੱਜੀ ਜਾਇਦਾਦ ਵਿੱਚ ਕਿੰਨਾ ਵਾਧਾ ਹੋਇਆ ਹੈ।

ਉਨ੍ਹਾਂ ਕਿਹਾ ਕਿ ਆਪ ਦੇ ਖਰੜ ਵਿਧਾਇਕ ਅਨਮੋਲ ਗਗਨ ਮਾਨ ਦੇ ਸਾਢੇ ਚਾਰ ਸਾਲਾਂ ਦੇ ਵਿਕਾਸ ਕਾਰਜਾਂ ਦੀ ਵੀ ਪੜਤਾਲ ਕੀਤੀ ਜਾਵੇਗੀ ਅਤੇ ਲੋਕਾਂ ਨੂੰ ਖੁਦ ਉਨ੍ਹਾਂ ਦੀ ਕਾਰਗੁਜ਼ਾਰੀ ਪਰਖਣ ਲਈ ਕਿਹਾ ਜਾਵੇਗਾ।ਹਲਕਾ ਇੰਚਾਰਜ ਨੇ ਖੇਤਰ ਦੇ ਸਮੂਹ ਲੋਕਾਂ ਸਮਾਜਿਕ ਸੰਗਠਨਾਂ, ਨੌਜਵਾਨਾਂ, ਮਹਿਲਾਵਾਂ ਅਤੇ ਮੀਡੀਆ ਪ੍ਰਤੀਨਿਧੀਆਂ ਸਮੇਤ ਨੂੰ ਵੱਡੀ ਗਿਣਤੀ ਵਿੱਚ ਇਸ ਯਾਤਰਾ ਵਿੱਚ ਸ਼ਾਮਲ ਹੋਣ ਅਤੇ ਇਸਨੂੰ ਸਫਲ ਬਣਾਉਣ ਦੀ ਅਪੀਲ ਕੀਤੀ।

ਇਸ ਮੌਕੇ ਸਰਦਾਰ ਦਿਲਬਾਗ ਸਿੰਘ ਮੀਆਂਪੁਰ ਐਸਸੀ ਵਿੰਗ ਪ੍ਰਧਾਨ, ਪਟਵਾਰੀ ਬਲਵਿੰਦਰ ਸਿੰਘ ਸ਼ਹਿਰੀ ਪ੍ਰਧਾਨ, ਸ਼ਮਸ਼ੇਰ ਸਿੰਘ ਬਡਾਲੀ ਸੀਨੀਅਰ ਆਗੂ, ਮਾਨ ਸਿੰਘ ਸੈਣੀ ਸਾਬਕਾ ਐਮਸੀ, ਬੀਬੀ ਜਸਵੀਰ ਕੌਰ, ਸ਼ਾਮਲਾਲ ਮਾਜਰੀਆਂ ਬੀਸੀ ਵਿੰਗ ਪ੍ਰਧਾਨ, ਅਮਨ ਸ਼ਰਮਾ, ਹਰਜਿੰਦਰ ਸਿੰਘ ਬਲੌਂਗੀ, ਰਾਜਵੀਰ ਸਿੰਘ ਰਾਜੀ, ਪਰਵਿੰਦਰ ਸਿੰਘ ਦੇਸੂਮਾਜਰਾ, ਹਰਬੰਸ ਸਿੰਘ ਸਿੱਧੂ, ਗਰੀਸ਼ ਕੁਮਾਰ, ਮਲਕੀਤ ਸਿੰਘ ਮੱਲ, ਅਮਰਜੀਤ ਸਿੰਘ, ਰਵਿੰਦਰ ਸਿੰਘ ਰਵੀ ਮਦਹੇੜੀ, ਬਲਕਾਰ ਸਿੰਘ ਬੱਬੂ, ਅਮਰਜੀਤ ਸਿੰਘ ਮਿੰਟਾ, ਪ੍ਰਦੀਪ ਕੁਮਾਰ ਰੂੜਾ ਐਮਸੀ, ਲਖਵਿੰਦਰ ਸਿੰਘ, ਮਲਕੀਤ ਸਿੰਘ, ਜਗਜੀਤ ਸਿੰਘ ਲਵਲੀ, ਅਮਨਦੀਪ ਸਿੰਘ ਅੰਮੂ ਸੈਣੀ, ਸਿਮਰਨ ਸਿੰਘ ਦੇਸੂਮਾਜਰਾ, ਮਨਮੋਹਨ ਸਿੰਘ ਮਾਵੀ, ਜਗਦੇਵ ਸਿੰਘ ਲੰਬੜਦਾਰ, ਜਸਪ੍ਰੀਤ ਸਿੰਘ ਜੱਸਾ ਆਦਿ ਹਾਜ਼ਰ ਸਨ।

 

Tags: Ravinder Singh Kheda , Shiromani Akali Dal , SAD , Akali Dal , Kharar , Kharar News , News of Kharar , Kharar Updates , Punjab News , Latest Punjab News , Bolega Kharar Badlega Kharar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD