Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਵਪਾਰੀਆਂ ਦੀਆਂ ਸਮੱਸਿਆਵਾਂ ਦੇ ਸਮਾਂਬੱਧ ਹੱਲ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ : ਪੂਨਮਦੀਪ ਕੌਰ

ਡਿਪਟੀ ਕਮਿਸ਼ਨਰ ਵੱਲੋਂ ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਨਾਲ ਬੈਠਕ; ਸਬ-ਡਵੀਜ਼ਨ ਪੱਧਰ 'ਤੇ ਨਿਯਮਤ ਮੀਟਿੰਗਾਂ ਕਰਕੇ ਸਮੱਸਿਆਵਾਂ ਦਾ ਕੀਤਾ ਜਾਵੇਗਾ ਨਿਪਟਾਰਾ

Punamdeep Kaur, DC Sangrur, Deputy Commissioner Sangrur, Sangrur, Punjab, Punjab News, Latest Punjab News

Gurpreet Singh

Gurpreet Singh

5 Dariya News

ਸੰਗਰੂਰ , 06 Jul 2026

Last updated on: Jul 06, 2026, 17:11 IST

ਜ਼ਿਲ੍ਹੇ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਤੁਰੰਤ ਅਤੇ ਸਮਾਂਬੱਧ ਹੱਲ ਯਕੀਨੀ ਬਣਾਉਣ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਅੱਜ ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੇ ਅਹੁਦੇਦਾਰਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਇੱਕ ਅਹਿਮ ਬੈਠਕ ਕੀਤੀ। ਬੈਠਕ ਦੌਰਾਨ ਵਪਾਰੀਆਂ ਨੂੰ ਦਰਪੇਸ਼ ਵੱਖ-ਵੱਖ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕਰਦਿਆਂ ਉਨ੍ਹਾਂ ਦੇ ਪ੍ਰਭਾਵਸ਼ਾਲੀ ਨਿਪਟਾਰੇ ਲਈ ਰੂਪ-ਰੇਖਾ ਤਿਆਰ ਕੀਤੀ ਗਈ। ਇਸ ਮੌਕੇ ਐਸ.ਐਸ.ਪੀ. ਡਾ. ਰਵਜੋਤ ਗਰੇਵਾਲ ਵੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਨੂੰ ਸੁਖਾਵਾਂ ਅਤੇ ਪਾਰਦਰਸ਼ੀ ਕਾਰੋਬਾਰੀ ਮਾਹੌਲ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਪਾਰੀਆਂ ਦੀ ਹਰੇਕ ਜਾਇਜ਼ ਸਮੱਸਿਆ ਦਾ ਸਮਾਂਬੱਧ ਢੰਗ ਨਾਲ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ ਅਤੇ ਕਿਸੇ ਵੀ ਮਾਮਲੇ ਨੂੰ ਬਿਨਾਂ ਲੋੜ ਲੰਬਿਤ ਨਹੀਂ ਰਹਿਣ ਦਿੱਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਵਪਾਰੀਆਂ ਅਤੇ ਪ੍ਰਸ਼ਾਸਨ ਵਿਚਾਲੇ ਬਿਹਤਰ ਤਾਲਮੇਲ ਕਾਇਮ ਕਰਨ ਲਈ ਸਮੂਹ ਸਬ-ਡਵੀਜ਼ਨਾਂ ਵਿੱਚ ਐਸ.ਡੀ.ਐਮਜ਼. ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨਾਂ ਅਤੇ ਮੈਂਬਰਾਂ ਨਾਲ ਨਿਯਮਤ ਮੀਟਿੰਗਾਂ ਕਰਨਗੇ। ਇਨ੍ਹਾਂ ਮੀਟਿੰਗਾਂ ਰਾਹੀਂ ਸਥਾਨਕ ਪੱਧਰ 'ਤੇ ਹੀ ਵਪਾਰੀਆਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦਾ ਤੁਰੰਤ ਹੱਲ ਯਕੀਨੀ ਬਣਾਇਆ ਜਾਵੇਗਾ।

ਇਸ ਮੌਕੇ ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਅਰੁਣ ਜਿੰਦਲ ਨੇ ਕਿਹਾ ਕਿ ਕਮਿਸ਼ਨ ਵਪਾਰੀਆਂ ਅਤੇ ਸਰਕਾਰ ਵਿਚਾਲੇ ਇੱਕ ਪ੍ਰਭਾਵਸ਼ਾਲੀ ਪੁਲ ਵਜੋਂ ਕੰਮ ਕਰ ਰਿਹਾ ਹੈ। ਉਨ੍ਹਾਂ ਵਪਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸਮੱਸਿਆਵਾਂ ਅਤੇ ਸੁਝਾਵਾਂ ਸਬੰਧੀ ਕਮਿਸ਼ਨ ਨਾਲ ਨਿਰੰਤਰ ਸੰਪਰਕ ਵਿੱਚ ਰਹਿਣ, ਤਾਂ ਜੋ ਉਨ੍ਹਾਂ ਦੇ ਮਸਲਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਸਰਕਾਰ ਤੱਕ ਪਹੁੰਚਾ ਕੇ ਸਮੇਂ ਸਿਰ ਹੱਲ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਕਮਿਸ਼ਨ ਵਪਾਰੀਆਂ ਦੇ ਹੱਕਾਂ ਦੀ ਰੱਖਿਆ ਅਤੇ ਉਨ੍ਹਾਂ ਦੀ ਭਲਾਈ ਲਈ ਹਰ ਸੰਭਵ ਯਤਨ ਕਰ ਰਿਹਾ ਹੈ।

ਬੈਠਕ ਵਿੱਚ ਵਧੀਕ ਡਿਪਟੀ ਕਮਿਸ਼ਨਰ ਅੰਕੁਰ ਮਹਿੰਦਰੂ, ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ਼., ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੇ ਸਟੇਟ ਸੈਕਟਰੀ ਸੰਜੀਵ ਗੁਪਤਾ, ਆਸ਼ੂਤੋਸ਼, ਜ਼ਿਲ੍ਹਾ ਚੇਅਰਮੈਨ ਅਰੁਣ ਜਿੰਦਲ, ਹਲਕਾ ਧੂਰੀ ਦੇ ਚੇਅਰਮੈਨ ਪੁਸ਼ਪਿੰਦਰ ਸ਼ਰਮਾ, ਹਲਕਾ ਸੰਗਰੂਰ ਦੇ ਚੇਅਰਮੈਨ ਸੁਖਜਿੰਦਰ ਮਾਨ, ਹਲਕਾ ਲਹਿਰਾ ਦੇ ਚੇਅਰਮੈਨ ਪ੍ਰਿੰਸ ਗਰਗ, ਹਲਕਾ ਸੁਨਾਮ ਦੇ ਚੇਅਰਮੈਨ ਰਾਮ ਕੁਮਾਰ, ਹਲਕਾ ਦਿੜ੍ਹਬਾ ਦੇ ਚੇਅਰਮੈਨ ਅਜੇ ਬਾਂਸਲ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਅਤੇ ਟਰੇਡਰਜ਼ ਕਮਿਸ਼ਨ ਦੇ ਹੋਰ ਮੈਂਬਰ ਵੀ ਹਾਜ਼ਰ ਸਨ।

 

Tags: Punamdeep Kaur , DC Sangrur , Deputy Commissioner Sangrur , Sangrur , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD