Wednesday, 22 July 2026

 

 

ਖ਼ਾਸ ਖਬਰਾਂ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ

 

ਐਮ ਪੀ ਲੈਡ ਫੰਡ ਵਿਚੋਂ 22 ਲੱਖ ਦੀ ਲਾਗਤ ਨਾਲ ਸਿਵਲ ਹਸਪਤਾਲ ਲਈ 3 ਡਾਇਲਸਿਸ ਮਸ਼ੀਨਾਂ ਮਨਜ਼ੂਰ, ਮਰੀਜ਼ਾਂ ਨੂੰ ਮਿਲੇਗੀ ਵੱਡੀ ਸਹੂਲਤ

ਸੰਸਦ ਮੈਂਬਰ ਮੀਤ ਹੇਅਰ ਵਲੋਂ ਸਿਹਤ ਸੇਵਾਵਾਂ, ਜਲ ਸਪਲਾਈ ਪ੍ਰੋਜੈਕਟਾਂ ਅਤੇ ਵਿਕਾਸ ਕਾਰਜਾਂ ਦਾ ਜਾਇਜ਼ਾ

Gurmeet Singh Meet Hayer, Meet Hayer, AAP Punjab , Punjab, Punjab News, Latest Punjab News, Harpreet Singh, DC Barnala, Deputy Commissioner Barnala, Barnala

Gurpreet Singh

Gurpreet Singh

5 Dariya News

ਬਰਨਾਲਾ , 06 Jul 2026

Last updated on: Jul 06, 2026, 17:15 IST

ਲੋਕ ਸਭਾ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਵਲੋਂ ਏਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਵੱਖ ਵੱਖ ਵਿਭਾਗਾਂ ਨਾਲ ਮੀਟਿੰਗ ਕਰਕੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਹਨਾਂ ਪੰਚਾਇਤੀ ਰਾਜ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਤੋਂ ਪਿੰਡਾਂ ਵਿਚ ਬਣ ਰਹੇ ਖੇਡ ਮੈਦਾਨਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਜਿਨ੍ਹਾਂ ਵਿਚ ਕਰੀਬ 25 ਕਰੋੜ ਦੀ ਲਾਗਤ ਨਾਲ 94 ਖੇਡ ਮੈਦਾਨ ਬਣ ਰਹੇ ਹਨ ਜਿਨ੍ਹਾਂ ਵਿਚੋਂ 15 ਦਾ ਕੰਮ 100 ਫੀਸਦੀ ਮੁਕੰਮਲ ਹੋ ਚੁੱਕਿਆ ਹੈ।

ਸੰਸਦ ਮੈਂਬਰ ਵਲੋਂ ਸਾਰੇ ਖੇਡ ਮੈਦਾਨਾਂ ਦਾ ਕੰਮ ਜਲਦ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਉਹਨਾਂ ਐਮ ਪੀ ਲੈਡ ਫੰਡ ਨਾਲ ਚੱਲ ਰਹੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਨੇਪਰੇ ਚੜ੍ਹਾਉਣ ਦੇ ਨਿਰਦੇਸ਼ ਦਿੱਤੇ। ਓਹਨਾਂ ਦੱਸਿਆ ਕਿ ਐਮ ਪੀ ਲੈਡ ਫੰਡ ਵਿੱਚ ਸਿਵਲ ਹਸਪਤਾਲ ਬਰਨਾਲਾ ਨੂੰ ਕਰੀਬ 22 ਲੱਖ ਦੀ ਲਾਗਤ ਨਾਲ 3 ਡਾਇਲਸਿਸ ਮਸ਼ੀਨਾਂ ਦਿੱਤੀਆਂ ਗਈਆਂ ਹਨ ਜਿਨ੍ਹਾਂ ਦੀ ਕਾਫੀ ਮੰਗ ਸੀ ਅਤੇ ਮਰੀਜ਼ਾਂ ਨੂੰ ਵੱਡੀ ਸਹੂਲਤ ਮਿਲੇਗੀ।

ਇਸ ਮੌਕੇ ਉਹਨਾਂ ਸਿਵਲ ਹਸਪਤਾਲ ਵਿਚ ਬਣ ਰਹੇ ਕ੍ਰਿਟਿਕਲ ਕੇਅਰ ਸੈਂਟਰ ਦੀ ਇਮਾਰਤ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ ਅਤੇ ਕੰਮ ਜਲਦ ਨੇਪਰੇ ਚਾੜ੍ਹਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਉਹਨਾਂ ਲੋਕ ਨਿਰਮਾਣ ਵਿਭਾਗ ਅਤੇ ਮੰਡੀ ਬੋਰਡ ਅਧੀਨ ਆਉਂਦੀਆਂ ਸੜਕਾਂ ਦੇ ਨਿਰਮਾਣ ਕਾਰਜ ਦਾ ਜਾਇਜ਼ਾ ਲਿਆ ਅਤੇ ਕੰਮ ਸਮਾਂਬੱਧ ਤਰੀਕੇ ਨਾਲ ਨੇਪਰੇ ਚਾੜਨ ਦੇ ਨਿਰਦੇਸ਼ ਦਿੱਤੇ। 

ਇਸ ਤੋਂ ਇਲਾਵਾ ਓਹਨਾਂ ਵੱਖ ਵੱਖ ਪਿੰਡਾਂ ਵਿਚ ਜਲ ਸਪਲਾਈ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਮੀਟਿੰਗ ਦੌਰਾਨ ਓਹਨਾਂ ਸੜਕਾਂ ਦੀ ਮੁਰੰਮਤ, ਪੀਣ ਵਾਲੇ ਪਾਣੀ ਦੀ ਸਹੂਲਤ, ਸਫਾਈ ਪ੍ਰਣਾਲੀ ਅਤੇ ਸਿਹਤ ਸੇਵਾਵਾਂ ਸਬੰਧੀ ਪ੍ਰੋਜੈਕਟਾਂ ਨੂੰ ਪਹਿਲ ਦੇ ਅਧਾਰ ਉੱਤੇ ਨੇਪਰੇ ਚਾੜ੍ਹਨ ਦੇ ਨਿਰਦੇਸ਼ ਦਿੱਤੇ। 

ਇਸ ਮੌਕੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਆਈ ਏ ਐੱਸ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਜਿੰਦਰ ਸਿੰਘ ਬੇਦੀ ਆਈ ਏ ਐਸ, ਮੇਅਰ ਨਗਰ ਨਿਗਮ ਹਸਨ ਭਾਰਦਵਾਜ, ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: Gurmeet Singh Meet Hayer , Meet Hayer , AAP Punjab , Punjab , Punjab News , Latest Punjab News , Harpreet Singh , DC Barnala , Deputy Commissioner Barnala , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD