Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਤੋਂ 3 ਹੋਰ ਬੱਸਾਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

ਭਗਵੰਤ ਸਿੰਘ ਮਾਨ ਦੀ ਸਰਕਾਰ ਲੋਕਾਂ ਦੁਆਰਾ ਚੁਣੀ ਗਈ ਅਤੇ ਲੋਕਾਂ ਦੀ ਆਪਣੀ ਸਰਕਾਰ : ਵਿਧਾਇਕ ਕੁਲਵੰਤ ਸਿੰਘ

Kulwant Singh Mohali, SAS Nagar, Mohali, Sahibzada Ajit Singh Nagar, AAP Punjab, Punjab, Punjab News, Latest Punjab News, Mukh Mantri Teerth Yatra, Mukh Mantri Tirth Yatra Scheme

Gurpreet Singh

Gurpreet Singh

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 06 Jul 2026

Last updated on: Jul 06, 2026, 17:24 IST

ਪੰਜਾਬ ਸਰਕਾਰ ਵੱਲੋਂ ਬਜ਼ੁਰਗ ਨਾਗਰਿਕਾਂ ਦੀ ਧਾਰਮਿਕ ਆਸਥਾ ਦਾ ਸਨਮਾਨ ਕਰਦਿਆਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਵਿਧਾਇਕ ਕੁਲਵੰਤ ਸਿੰਘ ਨੇ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਤਿੰਨ ਹੋਰ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਹਲਕਾ ਕੋਆਰਡੀਨੇਟਰ ਫੂਲਰਾਜ ਸਿੰਘ ਵੀ ਹਾਜ਼ਰ ਸਨ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ-ਭਲਾਈ ਲਈ ਵਚਨਬੱਧ ਹੈ ਅਤੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਇਸ ਦੀ ਇੱਕ ਵਿਲੱਖਣ ਮਿਸਾਲ ਹੈ। ਉਨ੍ਹਾਂ ਕਿਹਾ ਕਿ ਜਦੋਂ ਬਜ਼ੁਰਗ ਨਾਗਰਿਕਾਂ ਦੀਆਂ ਬੱਸਾਂ ਨੂੰ ਤੀਰਥ ਯਾਤਰਾ ਲਈ ਰਵਾਨਾ ਕੀਤਾ ਜਾਂਦਾ ਹੈ ਤਾਂ ਬਹੁਤ ਸੰਤੁਸ਼ਟੀ ਅਤੇ ਮਾਣ ਮਹਿਸੂਸ ਹੁੰਦਾ ਹੈ। 

ਯਾਤਰਾ ਤੋਂ ਪਰਤਣ ਉਪਰੰਤ ਸ਼ਰਧਾਲੂਆਂ ਵੱਲੋਂ ਮਿਲਦਾ ਪਿਆਰ ਅਤੇ ਅਸ਼ੀਰਵਾਦ ਸਰਕਾਰ ਨੂੰ ਲੋਕ ਸੇਵਾ ਲਈ ਹੋਰ ਉਤਸ਼ਾਹਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਸਰਕਾਰ ਲੋਕਾਂ ਦੁਆਰਾ ਚੁਣੀ ਗਈ ਅਤੇ ਲੋਕਾਂ ਦੀ ਆਪਣੀ ਸਰਕਾਰ ਹੈ, ਜੋ ਹਰ ਵਰਗ ਦੀ ਭਲਾਈ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ। 

ਉਨ੍ਹਾਂ ਦੱਸਿਆ ਕਿ ਇਸ ਯਾਤਰਾ ਦੌਰਾਨ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਨਾ ਮੰਦਰ, ਰਾਮ ਤੀਰਥ ਵਾਲਮੀਕੀ ਮੰਦਰ, ਜਲਿਆਂਵਾਲਾ ਬਾਗ ਅਤੇ ਵਾਹਗਾ ਸਰਹੱਦ ਦੇ ਦਰਸ਼ਨ ਕਰਨਗੇ। 71ਵੀਂ ਬੱਸ ਲਾਂਡਰਾਂ ਤੋਂ ਕੌਂਸਲਰ ਰਮਨਦੀਪ ਕੌਰ ਦੀ ਅਗਵਾਈ ਹੇਠ ਰਵਾਨਾ ਕੀਤੀ ਗਈ। 

ਇਸ ਮੌਕੇ ਕੌਂਸਲਰ ਰਮਨਪ੍ਰੀਤ ਕੌਰ, ਗੁਰਪ੍ਰੀਤ ਸਿੰਘ (ਮੈਂਬਰ ਪੰਚਾਇਤ), ਜਸਪ੍ਰੀਤ ਸਿੰਘ (ਸਰਪੰਚ), ਸੁਖਜਿੰਦਰ ਸਿੰਘ (ਪੰਚ), ਧਰਮਿੰਦਰ ਸਿੰਘ, ਗੁਰਮੀਤ ਸਿੰਘ, ਸੁਖਦੀਪ ਸਿੰਘ, ਬਲਵੀਰ ਸਿੰਘ, ਰਾਜਵੰਤ ਸਿੰਘ ਅਤੇ ਏਕਮਜੋਤ ਸਿੰਘ ਹਾਜ਼ਰ ਸਨ। 72ਵੀਂ ਬੱਸ ਨੂੰ ਸੈਕਟਰ-91 ਤੋਂ ਵਿਧਾਇਕ ਕੁਲਵੰਤ ਸਿੰਘ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। 

ਇਸ ਮੌਕੇ ਸੀਨੀਅਰ ਆਪ ਆਗੂ ਕੁਲਦੀਪ ਸਿੰਘ ਸਮਾਣਾ, ਗੁਰਮੀਤ ਸਿੰਘ ਸੈਣੀ, ਹਰਭਜਨ ਸਿੰਘ ਭਾਟੀਆ, ਜਸਪਾਲ ਸਿੰਘ, ਮੋਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ, ਜਸਪਾਲ ਸਿੰਘ ਮਟੌਰ, ਨਵਤਨ ਸਿੰਘ, ਹਰਮੇਲ ਸਿੰਘ ਅਤੇ ਗੁਰਿੰਦਰ ਸਿੰਘ ਹਾਜ਼ਰ ਸਨ। 73ਵੀਂ ਬੱਸ ਨੂੰ ਐਰੋਸਿਟੀ ਦੇ ਜੀ-ਬਲਾਕ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਨਸ਼ਾ ਛੁੜਾਊ ਮੁਹਿੰਮ ਦੇ ਬਲਾਕ ਪ੍ਰਧਾਨ ਕਮਲਜੀਤ ਸਿੰਘ ਦੀ ਅਗਵਾਈ ਹੇਠ ਰਵਾਨਾ ਕੀਤਾ ਗਿਆ। 

ਇਸ ਮੌਕੇ ਹਰਜੀਤ ਸਿੰਘ, ਰਣਧੀਰ ਸਿੰਘ, ਬੰਤ ਸਿੰਘ, ਲਖਵਿੰਦਰ ਸਿੰਘ, ਅਮਰੀਕ ਸਿੰਘ ਅਤੇ ਰਾਜਵਿੰਦਰ ਸਿੰਘ ਵੀ ਹਾਜ਼ਰ ਸਨ।

 

Tags: Kulwant Singh Mohali , SAS Nagar , Mohali , Sahibzada Ajit Singh Nagar , AAP Punjab , Punjab , Punjab News , Latest Punjab News , Mukh Mantri Teerth Yatra , Mukh Mantri Tirth Yatra Scheme

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD