Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਅਮਨ ਅਰੋੜਾ ਦੀ ਅਗਵਾਈ ਹੇਠ ਸੁਨਾਮ ਵਾਸਿਆਂ ਨੂੰ ਵੱਡੀ ਰਾਹਤ

ਪੁਰਾਣੀ ਮੰਡੀ ਦਾ 40 ਸਾਲ ਪੁਰਾਣਾ ਮਸਲਾ ਹੱਲ

Aman Arora, AAP Punjab, Punjab, Punjab News, Latest Punjab News

Gurpreet Singh

Gurpreet Singh

5 Dariya News

ਸੁਨਾਮ , 06 Jul 2026

Last updated on: Jul 06, 2026, 18:08 IST

ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਦੀ ਅਗਵਾਈ ਹੇਠ ਸੁਨਾਮ ਸ਼ਹਿਰ ਦੇ ਲੋਕਾਂ ਦੇ ਹਿੱਤ ਵਿੱਚ ਇੱਕ ਹੋਰ ਇਤਿਹਾਸਕ ਫੈਸਲਾ ਲੈਂਦਿਆਂ ਨਗਰ ਕੌਂਸਲ ਸੁਨਾਮ ਵੱਲੋਂ ਪੁਰਾਣੀ ਮੰਡੀ ਨਾਲ ਸਬੰਧਤ ਪਿਛਲੇ 40 ਸਾਲਾਂ ਤੋਂ ਲਟਕਦੇ ਆ ਰਹੇ ਗੰਭੀਰ ਮਸਲੇ ਨੂੰ ਹਮੇਸ਼ਾ ਲਈ ਖਤਮ ਕਰ ਦਿੱਤਾ ਗਿਆ ਹੈ। ਅੱਜ ਸੁਨਾਮ ਨਗਰ ਕੌਂਸਲ ਦੇ ਹਾਊਸ ਦੀ ਹੋਈ ਪਹਿਲੀ ਸਪੈਸ਼ਲ ਮੀਟਿੰਗ ਵਿੱਚ, ਜੋ ਕਿ ਕਾਰਜਕਾਰੀ ਪ੍ਰਧਾਨ ਯਾਦਵਿੰਦਰ ਨਿਰਮਾਣ ਦੀ ਅਗਵਾਈ ਹੇਠ ਹੋਈ, ਜਿਸ ਦੀ ਸ਼ੁਰੂਆਤ ਰਾਸ਼ਟਰੀ ਗਾਣ ਨਾਲ ਹੋਈ ਇਸ ਵਿੱਚ ਪੁਰਾਣੀ ਮੰਡੀ ਦੇ ਵਸਨੀਕਾਂ ਅਤੇ ਦੁਕਾਨਦਾਰਾਂ ਦੇ ਹੱਕ ਵਿੱਚ ਇੱਕ ਵੱਡਾ ਫੈਸਲਾ ਲੈਂਦਿਆਂ ਪਿਛਲੀਆਂ ਸਰਕਾਰਾਂ ਵੇਲੇ ਬਣੀ ਵਿਵਾਦਿਤ ਯੋਜਨਾ ਨੂੰ ਅਧਿਕਾਰਤ ਤੌਰ 'ਤੇ ਵਾਪਸ ਲੈ ਲਿਆ ਗਿਆ ਹੈ।

ਮੀਡੀਆ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸਾਲ 1984 ਵਿੱਚ ਪਿਛਲੀਆਂ ਸਰਕਾਰਾਂ ਦੌਰਾਨ ਪੁਰਾਣੀ ਮੰਡੀ ਨੂੰ ਡੀ-ਨੋਟੀਫਾਈ ਕੀਤਾ ਗਿਆ ਸੀ, ਜਿਸ ਤੋਂ ਬਾਅਦ ਉੱਥੋਂ ਦੇ ਵਸਨੀਕਾਂ ਅਤੇ ਸ਼ੋਅਰੂਮਾਂ ਦੇ ਅੱਗੇ ਨਵੀਂ ਉਸਾਰੀ ਕਰਨ ਦੀ ਯੋਜਨਾ ਬਣਾਈ ਗਈ ਸੀ। ਇਸ ਮਸਲੇ ਕਾਰਨ ਸਥਾਨਕ ਲੋਕਾਂ ਅਤੇ ਕੌਂਸਲ ਵਿਚਕਾਰ ਲੰਬਾ ਸਮਾਂ ਕਾਨੂੰਨੀ ਲੜਾਈ ਚੱਲੀ। 

ਹਾਲਾਂਕਿ, ਹਾਈ ਕੋਰਟ ਵਿੱਚ ਕਮੇਟੀ ਕੇਸ ਜਿੱਤ ਗਈ ਸੀ, ਪਰ ਸਾਡੀ ਸਰਕਾਰ ਲੋਕਾਂ ਦੇ ਉਜਾੜੇ ਦੇ ਹੱਕ ਵਿੱਚ ਨਹੀਂ ਹੈ। ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕਿਹਾ, "ਚੋਣਾਂ ਦੌਰਾਨ ਵਿਰੋਧੀਆਂ ਨੇ ਪੂਰੀ ਮੰਡੀ ਦੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕੀਤੀ ਸੀ ਕਿ ਚੋਣਾਂ ਤੋਂ ਬਾਅਦ ਲੋਕਾਂ ਦੇ ਮਕਾਨ ਅਤੇ ਦੁਕਾਨਾਂ ਢਾਹ ਦਿੱਤੀਆਂ ਜਾਣਗੀਆਂ ਅਤੇ ਬੁਲਡੋਜ਼ਰ ਚਲਾਏ ਜਾਣਗੇ। 

ਮੈਂ ਚੋਣਾਂ ਦੌਰਾਨ ਹੀ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਜਦੋਂ ਤੱਕ ਲੋਕਾਂ ਦਾ ਵਿਸ਼ਵਾਸ ਉਹਨਾਂ ਦੇ ਸਿਰ 'ਤੇ ਹੈ, ਕਿਸੇ ਦੇ ਵੀ ਕਾਰੋਬਾਰ ਜਾਂ ਮਕਾਨ ਵੱਲ ਕੋਈ ਅੱਖ ਚੁੱਕ ਕੇ ਨਹੀਂ ਦੇਖ ਸਕੇਗਾ। ਅੱਜ ਅਸੀਂ ਪਹਿਲੀ ਹੀ ਮੀਟਿੰਗ ਵਿੱਚ ਉਹ 40 ਸਾਲ ਪੁਰਾਣਾ ਮਸਲਾ ਹੱਲ ਕਰ ਦਿੱਤਾ ਹੈ।"

ਉਨ੍ਹਾਂ ਸਪੱਸ਼ਟ ਕੀਤਾ ਕਿ ਸ਼ਹਿਰ ਦੀ ਆਬਾਦੀ ਅਤੇ ਟ੍ਰੈਫਿਕ ਦੀ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਹੁਣ ਉੱਥੇ ਕੋਈ ਵੀ ਨਵੀਂ ਦੁਕਾਨ ਜਾਂ ਸ਼ੋਅਰੂਮ ਬਣਾਉਣ ਦੀ ਨਗਰ ਕੌਂਸਲ ਦੀ ਕੋਈ ਮਨਸ਼ਾ ਨਹੀਂ ਹੈ, ਜਿਸ ਨਾਲ ਲੋਕਾਂ ਦੇ ਰਸਤੇ ਰੁਕਣ। ਇਸ ਇਤਿਹਾਸਕ ਫੈਸਲੇ ਤੋਂ ਬਾਅਦ ਮੰਤਰੀ ਅਮਨ ਅਰੋੜਾ ਨੇ ਪੁਰਾਣੀ ਮੰਡੀ ਦੇ ਸਮੂਹ ਵਸਨੀਕਾਂ, ਸ਼ਹਿਰ ਨਿਵਾਸੀਆਂ ਅਤੇ ਉਨ੍ਹਾਂ ਸਾਰੇ ਪਤਵੰਤਿਆਂ ਨੂੰ ਮੁਬਾਰਕਬਾਦ ਦਿੱਤੀ, ਜਿਨ੍ਹਾਂ ਨੇ ਇਸ ਲੋਕ-ਹਿੱਤ ਦੇ ਮਸਲੇ ਨੂੰ ਉਠਾਉਣ ਵਿੱਚ ਅਹਿਮ ਭੂਮਿਕਾ ਨਿਭਾਈ।

ਇਸ ਮੀਟਿੰਗ ਵਿੱਚ ਨਗਰ ਕੌਂਸਲ ਦੇ ਪ੍ਰਧਾਨ ਮਨਪ੍ਰੀਤ ਬਾਂਸਲ, ਮੀਤ ਪ੍ਰਧਾਨ ਮੀਨਾ ਰਾਣੀ, ਜਿਸ ਵਾਰਡ ਨਾਲ ਸੰਬੰਧਿਤ ਇਹ ਫੈਸਲਾ ਹੈ ਉਸ ਦੀ ਨਗਰ ਕੌਂਸਲਰ ਮਾਹੀ ਮਹੰਤ ਸਹਿਤ ਸਮੂਹ ਨਗਰ ਕੌਂਸਲਰ ਹਾਜ਼ਰ ਸਨ।

 

Tags: Aman Arora , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD