Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਦੋ ਨਸ਼ਾ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਤਿੰਨ ਵਿਅਕਤੀ 13 ਕਿੱਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਗ੍ਰਿਫ਼ਤਾਰ ਮੁਲਜ਼ਮ ਹੈਰੋਇਨ ਦੀਆਂ ਖੇਪਾਂ ਹਾਸਲ ਕਰਕੇ ਅੱਗੇ ਪੰਜਾਬ ਭਰ ਵਿੱਚ ਵੱਖ-ਵੱਖ ਪਾਰਟੀਆਂ ਨੂੰ ਕਰਦੇ ਸਨ ਸਪਲਾਈ: ਡੀਜੀਪੀ ਗੌਰਵ ਯਾਦਵ

Crime News Punjab, Punjab Police, Police, Crime News, Amritsar Police, Amritsar, Punjab News, Latest Punjab News

Gurpreet Singh

Gurpreet Singh

5 Dariya News

ਅੰਮ੍ਰਿਤਸਰ , 06 Jul 2026

Last updated on: Jul 06, 2026, 18:26 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਦੋ ਨਸ਼ਾ ਤਸਕਰੀ ਨੈੱਟਵਰਕਾਂ ਦਾ ਪਰਦਾਫਾਸ਼ ਕਰਕੇ ਤਿੰਨ ਵਿਅਕਤੀਆਂ ਨੂੰ 13 ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਅਕਾਸ਼ਦੀਪ ਸਿੰਘ ਵਾਸੀ ਖੇਮਕਰਨ (ਤਰਨ ਤਾਰਨ), ਜੋ ਮੌਜੂਦਾ ਸਮੇਂ ਕੰਬੋਜ ਅੰਮ੍ਰਿਤਸਰ ਦੇ ਖੇਰਾਬਾਦ ਵਿਖੇ ਰਹਿ ਰਿਹਾ ਸੀ; ਮੰਗਲ ਸਿੰਘ ਅਤੇ ਬਲਜੀਤ ਸਿੰਘ, ਦੋਵੇਂ ਵਾਸੀ ਪਿੰਡ ਭੋਡੀਵਾਲਾ, ਮੋਗਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੋਂ ਇਲਾਵਾ ਮੁਲਜ਼ਮਾਂ ਵੱਲੋਂ ਨਸ਼ਾ ਤਸਕਰੀ ਲਈ ਵਰਤੀ ਜਾ ਰਹੀ ਹੁੰਡਈ ਵਰਨਾ ਕਾਰ, ਜਿਸਦਾ ਰਜਿਸਟ੍ਰੇਸ਼ਨ ਨੰਬਰ ਯੂਪੀ-14-ਡੀਐਲ-0324 ਹੈ, ਵੀ ਜ਼ਬਤ ਕਰ ਲਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਗ੍ਰਿਫ਼ਤਾਰ ਮੁਲਜ਼ਮ ਵੱਖ-ਵੱਖ ਥਾਵਾਂ ਤੋਂ ਹੈਰੋਇਨ ਦੀਆਂ ਖੇਪਾਂ ਹਾਸਲ ਕਰਕੇ ਇਨ੍ਹਾਂ ਨੂੰ ਅੱਗੇ ਪੰਜਾਬ ਭਰ ਵਿੱਚ ਵੱਖ-ਵੱਖ ਪਾਰਟੀਆਂ ਨੂੰ ਸਪਲਾਈ ਕਰਦੇ ਸਨ। ਪਹਿਲੇ ਆਪਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਸੀਆਈ ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੂੰ ਪੁਖਤਾ ਸੂਚਨਾ ਮਿਲੀ ਸੀ ਕਿ ਸ਼ੱਕੀ ਅਕਾਸ਼ਦੀਪ ਕੋਲ ਹੈਰੋਇਨ ਦੀ ਵੱਡੀ ਖੇਪ ਪਹੁੰਚੀ ਹੈ। 

ਇਸ ‘ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਟੀਮ ਨੇ ਅਕਾਸ਼ਦੀਪ ਸਿੰਘ ਦੇ ਖੇਰਾਬਾਦ, ਅੰਮ੍ਰਿਤਸਰ ਸਥਿਤ ਘਰ ਵਿਖੇ ਛਾਪਾ ਮਾਰਿਆ ਅਤੇ ਉਸ ਕੋਲੋਂ 8 ਕਿੱਲੋ ਹੈਰੋਇਨ ਬਰਾਮਦ ਕਰ ਲਈ। ਉਨ੍ਹਾਂ ਦੱਸਿਆ ਕਿ ਪੁਖਤਾ ਜਾਣਕਾਰੀ 'ਤੇ ਆਧਾਰਚ  ਇੱਕ ਹੋਰ ਕਾਰਵਾਈ, ਜਿਸ ਸਬੰਧੀ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਦੋ ਨਸ਼ਾ ਤਸਕਰ ਆਪਣੀ ਵਰਨਾ ਕਾਰ ਵਿੱਚ ਨਸ਼ੇ ਦੀ ਖੇਪ ਸਪਲਾਈ ਕਰਨ ਜਾ ਰਹੇ ਹਨ, ਸੀਆਈ ਅੰਮ੍ਰਿਤਸਰ ਦੀ ਟੀਮ ਨੇ ਅੰਮ੍ਰਿਤਸਰ-ਝਬਾਲ ਜੀ.ਟੀ. ਰੋਡ 'ਤੇ ਨਾਕਾਬੰਦੀ ਕਰਕੇ ਵਰਨਾ ਕਾਰ ਨੂੰ ਰੋਕ ਲਿਆ, ਜਿਸ ਵਿੱਚ ਮੰਗਲ ਸਿੰਘ ਅਤੇ ਬਲਜੀਤ ਸਿੰਘ ਬੈਠੇ ਸਨ। ਉਨ੍ਹਾਂ ਦੱਸਿਆ ਕਿ ਵਾਹਨ ਦੀ ਤਲਾਸ਼ੀ ਦੌਰਾਨ ਕਾਰ ਵਿੱਚੋਂ 5 ਕਿੱਲੋ ਹੈਰੋਇਨ ਬਰਾਮਦ ਹੋਈ।

ਡੀਜੀਪੀ ਨੇ ਕਿਹਾ ਕਿ ਦੋਵਾਂ ਮਾਮਲਿਆਂ ਵਿੱਚ ਹੋਰ ਮੁਲਜ਼ਮਾਂ ਦੀ ਪਛਾਣ ਅਤੇ ਪੂਰੀ ਸਪਲਾਈ ਚੇਨ ਦਾ ਪਰਦਾਫਾਸ਼ ਕਰਨ ਲਈ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧੀ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਵਿਖੇ ਦੋ ਵੱਖ-ਵੱਖ ਮੁਕੱਦਮੇ— ਐਨਡੀਪੀਐਸ ਐਕਟ ਦੀਆਂ ਧਾਰਾਵਾਂ 21 ਅਤੇ 29 ਤਹਿਤ ਐਫਆਈਆਰ ਨੰਬਰ 42 ਮਿਤੀ 06-07-2026 ਅਤੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21, 25 ਅਤੇ 29 ਤਹਿਤ ਐਫਆਈਆਰ ਨੰਬਰ 43 ਮਿਤੀ 06-07-2026 ਦਰਜ ਕੀਤੇ ਗਏ ਹਨ।

 

Tags: Crime News Punjab , Punjab Police , Police , Crime News , Amritsar Police , Amritsar , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD