Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕੇਜਰੀਵਾਲ ਦੀ ਗਰੰਟੀ ਨਿਕਲੀ ਜੁਮਲਾ, 20 ਹਜ਼ਾਰ ਕਰੋੜ ਦਾ ਵਾਅਦਾ ਸਿਰਫ 600 ਕਰੋੜ 'ਤੇ ਸਿਮਟਿਆ : ਕੇਵਲ ਸਿੰਘ ਢਿੱਲੋਂ

ਪੰਜਾਬ ਭਾਜਪਾ ਪ੍ਰਧਾਨ ਦਾ ਤਿੱਖਾ ਹਮਲਾ - ਪੰਜਾਬ ਦਾ ਰੇਤਾ ਵੀ ਖਾ ਗਈ ਆਪ ਸਰਕਾਰ, 19,400 ਕਰੋੜ ਦਾ ਹਿਸਾਬ ਮੰਗਿਆ

Kewal Singh Dhillon, BJP Punjab, Punjab, Punjab News, Latest Punjab News

Gurpreet Singh

Gurpreet Singh

5 Dariya News

ਚੰਡੀਗੜ੍ਹ , 06 Jul 2026

Last updated on: Jul 06, 2026, 18:40 IST

ਪੰਜਾਬ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੂਬੇ ਦੀ 'ਆਪ' ਸਰਕਾਰ 'ਤੇ ਤਿੱਖਾ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਕਿ ਅਰਵਿੰਦ ਕੇਜਰੀਵਾਲ ਵੱਲੋਂ ਚੋਣਾਂ ਦੌਰਾਨ ਪੰਜਾਬ ਦੇ ਲੋਕਾਂ ਨਾਲ ਕੀਤੀ ਗਈ ਰੇਤ-ਬਜਰੀ ਮਾਈਨਿੰਗ ਦੀ 20 ਹਜ਼ਾਰ ਕਰੋੜ ਰੁਪਏ ਵਾਲੀ ਗਰੰਟੀ ਪੂਰੀ ਤਰ੍ਹਾਂ ਝੂਠੀ ਸਾਬਤ ਹੋਈ ਹੈ। ਭਾਜਪਾ ਪ੍ਰਧਾਨ ਢਿੱਲੋਂ ਨੇ ਕਿਹਾ ਕਿ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਨਾ ਨਜਾਇਜ਼ ਮਾਈਨਿੰਗ ਰੁਕੀ, ਨਾ ਸਰਕਾਰੀ ਖਜ਼ਾਨਾ ਭਰਿਆ। 

ਉਨ੍ਹਾਂ ਕਿਹਾ ਕਿ 2025-26 ਵਿੱਚ ਸਾਰੀ ਵਾਹ ਲਾ ਕੇ ਵੀ ਸਰਕਾਰ ਸਿਰਫ਼ 600 ਕਰੋੜ ਰੁਪਏ ਹੀ ਇਕੱਠੇ ਕਰ ਸਕੀ, ਜਿਸ ਵਿੱਚੋਂ 150 ਕਰੋੜ ਵੀ ਹਿਮਾਚਲ ਤੇ ਹਰਿਆਣੇ ਤੋਂ ਆਉਣ ਵਾਲੀ ਮਾਈਨਿੰਗ ਦੇ ਟੈਕਸ ਦਾ ਹੈ। ਭਾਵ ਪੰਜਾਬ ਦੀ ਆਪਣੀ ਮਾਈਨਿੰਗ ਤੋਂ ਤਾਂ ਹੋਰ ਵੀ ਘੱਟ ਪੈਸਾ ਆਇਆ।

ਉਹਨਾਂ ਨੇ ਸਵਾਲ ਚੁੱਕਿਆ ਕਿ ਬਾਕੀ ਬਚਦੇ 19,400 ਕਰੋੜ ਰੁਪਏ ਆਖਿਰ ਕਿੱਥੇ ਗਏ। ਉਨ੍ਹਾਂ ਕਿਹਾ ਕਿ ਸ਼ਰੇਆਮ ਟਿੱਪਰ ਦੌੜਦੇ ਰਹੇ, ਦਰਿਆਵਾਂ ਦਾ ਸੀਨਾ ਪੁੱਟਿਆ ਜਾਂਦਾ ਰਿਹਾ, ਪਰ ਸਰਕਾਰ ਅੱਖਾਂ ਮੀਟੀ ਬੈਠੀ ਰਹੀ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਦਿੱਲੀ ਚੋਂ ਹਾਰ ਕੇ ਵੀ ਰਿਮੋਟ ਨਾਲ ਪੰਜਾਬ ਚਲਾ ਰਹੇ ਇਹ ਆਗੂ, ਲੋਕਾਂ ਨੂੰ ਵੱਡੇ-ਵੱਡੇ ਸੁਪਨੇ ਵਿਖਾ ਕੇ ਖੁਦ ਪੰਜਾਬ ਦਾ ਰੇਤਾ ਤੱਕ ਖਾ ਗਏ। 

ਉਨ੍ਹਾਂ ਅੱਗੇ ਕਿਹਾ ਕਿ ਇਹ ਸਿਰਫ ਇੱਕ ਗਰੰਟੀ ਦਾ ਹਿਸਾਬ ਹੈ, ਬਾਕੀ ਗਰੰਟੀਆਂ ਦਾ ਹਿਸਾਬ ਵੱਖਰਾ ਹੋਵੇਗਾ। ਢਿੱਲੋਂ ਨੇ ਸਰਕਾਰ ਨੂੰ ਸਿੱਧੀ ਚੁਣੌਤੀ ਦਿੰਦਿਆਂ ਕਿਹਾ ਕਿ ਜਿਹੜੇ 'ਇਨਕਲਾਬ' ਦਾ ਢੋਲ ਵਜਾ ਕੇ ਸੱਤਾ ਵਿੱਚ ਆਏ ਸਨ, ਉਹ ਅੱਜ ਸਾਬਤ ਕਰ ਚੁੱਕੇ ਹਨ ਕਿ ਉਨ੍ਹਾਂ ਦਾ ਇਨਕਲਾਬ ਸਿਰਫ ਝੂਠੇ ਨਾਅਰਿਆਂ ਤੱਕ ਸੀਮਤ ਸੀ। 

ਪੰਜਾਬ ਦੇ ਦਰਿਆ ਲੁੱਟੇ ਗਏ, ਖਜ਼ਾਨਾ ਖਾਲੀ ਰਿਹਾ ਅਤੇ ਲੋਕਾਂ ਨੂੰ ਸਿਰਫ ਜੁਮਲੇ ਹੀ ਮਿਲੇ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਇਹਨਾਂ ਝੂਠੀਆਂ ਗਾਰੰਟੀਆਂ ਵਾਲੇ ਝੂਠੇ ਇਨਕਲਾਬੀਆਂ ਨੂੰ ਘੇਰਣ ਲਈ ਤਿਆਰ ਬੈਠੈ ਹਨ। ਪਿੰਡਾਂ 'ਚ ਜਾਣ ਤੇ ਲੋਕ ਇੱਕ ਇੱਕ ਪੈਸਾ ਜਾਂ ਹਿਸਾਬ ਲੈਣਗੇ।

 

Tags: Kewal Singh Dhillon , BJP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD