Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵਿੱਚ ਸੇਵਾ ਨਿਭਾ ਰਹੇ ਕਿਸੇ ਵੀ ਮੁਲਾਜ਼ਮ ਨੂੰ ਹਟਾਇਆ ਨਹੀਂ ਜਾਵੇਗਾ : ਲਾਲ ਚੰਦ ਕਟਾਰੂਚੱਕ

ਤਿੰਨ ਪ੍ਰਮੁੱਖ ਯੂਨੀਅਨਾਂ ਨਾਲ ਕੀਤੀ ਵਿਚਾਰ-ਚਰਚਾ; ਪੰਜਾਬ ਸਰਕਾਰ ਮਜ਼ਦੂਰਾਂ ਦੀ ਭਲਾਈ ਅਤੇ ਨੌਕਰੀ ਸੁਰੱਖਿਆ ਲਈ ਵਚਨਬੱਧ

Lal Chand Kataruchak, AAP Punjab, Punjab, Punjab News, Latest Punjab News

5 Dariya News

5 Dariya News

5 Dariya News

ਚੰਡੀਗੜ੍ਹ , 06 Jul 2026

Last updated on: Jul 07, 2026, 09:22 IST

ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਜੰਗਲਾਤ ਵਰਕਰ ਯੂਨੀਅਨ ਪੰਜਾਬ, ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਪੰਜਾਬ ਅਤੇ ਪੰਜਾਬ ਰਾਜ ਵਣ ਵਿਭਾਗ ਵਰਕਰ ਯੂਨੀਅਨ ਦੇ ਅਹੁਦੇਦਾਰਾਂ ਨਾਲ ਉਨ੍ਹਾਂ ਦੇ ਸੇਵਾ-ਸਬੰਧੀ ਮੁੱਦਿਆਂ ਅਤੇ ਮੰਗਾਂ ਦਾ ਜਾਇਜ਼ਾ ਲੈਣ ਲਈ ਵਿਸਥਾਰਪੂਰਵਕ ਵਿਚਾਰ-ਚਰਚਾ ਕੀਤੀ।

ਯੂਨੀਅਨ ਦੇ ਨੁਮਾਇੰਦਿਆਂ ਵੱਲੋਂ ਚੁੱਕੇ ਮੁੱਦਿਆਂ ਨੂੰ ਗਹੁ ਨਾਲ ਸੁਣਦਿਆਂ ਮੰਤਰੀ ਨੇ ਉਨ੍ਹਾਂ ਨੂੰ ਸਰਕਾਰੀ ਨੀਤੀਆਂ ਦੇ ਦਾਇਰੇ ਵਿੱਚ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਹਮਦਰਦੀ ਅਤੇ ਸੁਹਿਰਦਤਾ ਨਾਲ ਵਿਚਾਰਨ ਦਾ ਭਰੋਸਾ ਦਿੱਤਾ। ਸੂਬਾ ਸਰਕਾਰ ਦੀ ਮੁਲਾਜ਼ਮ-ਪੱਖੀ ਪਹੁੰਚ ਨੂੰ ਦੁਹਰਾਉਂਦਿਆਂ ਸ਼੍ਰੀ ਕਟਾਰੂਚੱਕ ਨੇ ਸਪੱਸ਼ਟ ਤੌਰ ’ਤੇ ਕਿਹਾ ਕਿ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਵਿੱਚ ਮੌਜੂਦਾ ਸਮੇਂ ਸੇਵਾ ਦੌਰਾਨ ਸੇਵਾ ਨਿਭਾ ਰਹੇ ਕਿਸੇ ਵੀ ਕਰਮਚਾਰੀ ਨੂੰ ਹਟਾਇਆ ਨਹੀਂ ਜਾਵੇਗਾ।

ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਿਭਾਗ ਨਾਲ ਸਬੰਧਤ ਹਰੇਕ ਮੁਲਾਜ਼ਮ ਲਈ ਨੌਕਰੀ ਦੀ ਪੂਰੀ ਸੁਰੱਖਿਆ ਅਤੇ ਕਿਰਤ ਦੌਰਾਨ ਬਣਦਾ ਸਤਿਕਾਰ  ਯਕੀਨੀ ਬਣਾਉਣ ਲਈ ਵਚਨਬੱਧ ਹੈ। ਮੰਤਰੀ ਨੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਯੂਨੀਅਨਾਂ ਨਾਲ ਨਿਯਮਿਤ ਤਾਲਮੇਲ ਬਣਾਈ ਰੱਖਣ ਅਤੇ ਲੰਬਿਤ ਮਾਮਲਿਆਂ ਦੇ ਸਮਾਂਬੱਧ ਹੱਲ ਲਈ ਤੇਜ਼ੀ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜੰਗਲਾਤ ਵਿਭਾਗ ਦੇ ਪ੍ਰਮੁੱਖ ਮੁੱਖ ਵਣਪਾਲ (ਜੰਗਲਾਤ ਫੋਰਸ ਦੇ ਮੁਖੀ) ਧਰਮਿੰਦਰ ਸ਼ਰਮਾ, ਸੀਸੀਐਫ (ਪਲੇਨਜ਼) ਨਿਧੀ ਸ੍ਰੀਵਾਸਤਵ, ਏ.ਪੀ.ਸੀ.ਸੀ.ਐਫ. (ਬਜਟ) ਸੌਰਵ ਗੁਪਤਾ, ਅਮਰੀਕ ਸਿੰਘ ਸੂਬਾ ਪ੍ਰਧਾਨ ਜੰਗਲਾਤ ਵਰਕਰ ਯੂਨੀਅਨ, ਰਛਪਾਲ ਸਿੰਘ ਜੋਧਾਨਗਰੀ ਸੂਬਾ ਪ੍ਰਧਾਨ ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਅਤੇ ਬਲਵੀਰ ਸਿੰਘ ਮੰਡੋਲੀ ਪ੍ਰਧਾਨ ਪੰਜਾਬ ਰਾਜ ਵਣ ਵਿਭਾਗ ਵਰਕਰ ਯੂਨੀਅਨ ਸ਼ਾਮਿਲ ਸਨ।

 

Tags: Lal Chand Kataruchak , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD