Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਲੋਕ ਮਿਲਣੀ - ਦਾਊਂ, ਰਾਏਪੁਰ ਅਤੇ ਬਹਿਲੋਲਪੁਰ ਵਿਖੇ ਕੁਲਵੰਤ ਸਿੰਘ ਨੇ ਲੋਕਾਂ ਨਾਲ ਕੀਤਾ ਸਿੱਧਾ ਸੰਵਾਦ

ਲੋਕ ਭਲਾਈ ਸਕੀਮਾਂ ਕਾਰਨ ਵਿਰੋਧੀ ਧਿਰ ਨਿਰ-ਉੱਤਰ ਹੋਈ: ਕੁਲਵੰਤ ਸਿੰਘ

Kulwant Singh Mohali, SAS Nagar, Mohali, Sahibzada Ajit Singh Nagar, AAP Punjab, Punjab, Punjab News, Latest Punjab News

5 Dariya News

5 Dariya News

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 06 Jul 2026

Last updated on: Jul 07, 2026, 12:42 IST

ਪੰਜਾਬ ਸਰਕਾਰ ਵੱਲੋਂ ਲੋਕਾਂ ਤੱਕ ਸਰਕਾਰੀ ਯੋਜਨਾਵਾਂ ਅਤੇ ਵਿਕਾਸ ਕਾਰਜਾਂ ਦੀ ਜਾਣਕਾਰੀ ਪਹੁੰਚਾਉਣ ਲਈ ਕਰਵਾਏ ਜਾ ਰਹੇ 'ਲੋਕ ਮਿਲਣੀ' ਪ੍ਰੋਗਰਾਮਾਂ ਦੀ ਲੜੀ ਤਹਿਤ ਅੱਜ ਦੇਰ ਸ਼ਾਮ ਵਿਧਾਨ ਸਭਾ ਹਲਕਾ ਮੋਹਾਲੀ ਦੇ ਪਿੰਡ ਦਾਊਂ, ਰਾਏਪੁਰ ਅਤੇ ਬਹਿਲੋਲਪੁਰ ਵਿੱਚ ਵਿਧਾਇਕ ਕੁਲਵੰਤ ਸਿੰਘ ਨੇ ਲੋਕਾਂ ਦੇ ਰੂਬਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਬਾਰੇ ਜਾਣਕਾਰੀ ਦਿੱਤੀ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧਤਾ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਭਲਾਈ ਸਕੀਮਾਂ ਦੇ ਪ੍ਰਭਾਵਸ਼ਾਲੀ ਲਾਗੂ ਹੋਣ ਕਾਰਨ ਵਿਰੋਧੀ ਧਿਰ ਨਿਰ-ਉੱਤਰ ਹੈ।

ਵਿਧਾਇਕ ਨੇ ਦੱਸਿਆ ਕਿ ਹਲਕਾ ਮੋਹਾਲੀ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕਈ ਆਧੁਨਿਕ ਖੇਡ ਸਟੇਡੀਅਮ ਤਿਆਰ ਹੋ ਚੁੱਕੇ ਹਨ, ਜਦਕਿ ਹੋਰਾਂ ਦੀ ਉਸਾਰੀ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਇਸ ਨਾਲ ਨੌਜਵਾਨਾਂ ਨੂੰ ਆਪਣੇ ਇਲਾਕੇ ਵਿੱਚ ਹੀ ਉੱਚ ਪੱਧਰੀ ਖੇਡ ਸਹੂਲਤਾਂ ਮਿਲਣਗੀਆਂ ਅਤੇ ਉਨ੍ਹਾਂ ਨੂੰ ਦੂਰ-ਦੁਰਾਡੇ ਨਹੀਂ ਜਾਣਾ ਪਵੇਗਾ। 

ਉਨ੍ਹਾਂ ਕਿਹਾ ਕਿ ਖਿਡਾਰੀਆਂ ਅਤੇ ਖੇਡ ਸੰਸਥਾਵਾਂ ਨੂੰ ਲੋੜੀਂਦਾ ਖੇਡ ਸਮਾਨ ਵੀ ਉਪਲਬਧ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਲੰਬੇ ਸਮੇਂ ਤੋਂ ਹੋ ਰਹੇ ਖੇਡ ਮੇਲਿਆਂ ਨੂੰ ਹੋਰ ਪ੍ਰੋਤਸਾਹਨ ਦਿੱਤਾ ਜਾ ਰਿਹਾ ਹੈ, ਜਿਸ ਨਾਲ ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਰੁਝਾਨ ਵਧਿਆ ਹੈ ਅਤੇ ਇਸ ਦੇ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ।

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਦਿੱਤੀ ਜਾ ਰਹੀ 600 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਦਾ ਲਾਭ ਅੱਜ 85 ਫ਼ੀਸਦੀ ਤੋਂ ਵੱਧ ਪਰਿਵਾਰਾਂ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਦੇ ਵਿਕਾਸ ਨਾਲ ਨੌਜਵਾਨ ਨਾ ਸਿਰਫ਼ ਤੰਦਰੁਸਤ ਰਹਿਣਗੇ, ਸਗੋਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਪੰਜਾਬ ਅਤੇ ਦੇਸ਼ ਦਾ ਨਾਮ ਵੀ ਰੌਸ਼ਨ ਕਰਨਗੇ।

ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਮਹਿਲਾਵਾਂ ਲਈ ਸ਼ੁਰੂ ਕੀਤੀ ਗਈ ਵਿੱਤੀ ਸਹਾਇਤਾ ਸਕੀਮ ਤਹਿਤ ਰਜਿਸਟ੍ਰੇਸ਼ਨ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਰਜਿਸਟਰ ਹੋਏ ਯੋਗ ਲਾਭਪਾਤਰੀਆਂ ਨੂੰ ਇੱਕ ਜੁਲਾਈ ਤੋਂ ਲਾਭ ਮਿਲਣਾ ਸ਼ੁਰੂ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲਾਭਪਾਤਰੀ 25 ਜੂਨ ਤੋਂ ਬਾਅਦ ਰਜਿਸਟਰ ਹੋਏ ਹਨ, ਉਨ੍ਹਾਂ ਨੂੰ ਅਗਲੇ ਮਹੀਨੇ ਤੋਂ ਲਾਭ ਮਿਲੇਗਾ।

ਵਿਧਾਇਕ ਨੇ ਕਿਹਾ ਕਿ ਮੋਹਾਲੀ ਸ਼ਹਿਰ ਦੇ ਨਾਲ-ਨਾਲ ਪਿੰਡਾਂ ਦਾ ਵੀ ਸਰਬਪੱਖੀ ਵਿਕਾਸ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 12 ਪਿੰਡ ਪਹਿਲਾਂ ਹੀ ਮੋਹਾਲੀ ਨਗਰ ਨਿਗਮ ਦੀ ਹੱਦ ਵਿੱਚ ਸ਼ਾਮਲ ਕੀਤੇ ਜਾ ਚੁੱਕੇ ਹਨ, ਜਦਕਿ ਹੋਰ ਪਿੰਡਾਂ ਵਿੱਚ ਵੀ ਵਿਕਾਸ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਅਮਲ ਵਿੱਚ ਲਿਆਂਦਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਆਮ ਤੌਰ 'ਤੇ ਕਿਸੇ ਵੀ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਤੋਂ ਬਾਅਦ ਲੋਕਾਂ ਦੀ ਭਾਗੀਦਾਰੀ ਘੱਟ ਹੋ ਜਾਂਦੀ ਹੈ, ਪਰ ਪਿੰਡ ਦਾਊਂ ਵਿੱਚ ਹੋਇਆ ਭਾਰੀ ਇਕੱਠ ਇਸ ਗੱਲ ਦਾ ਸਬੂਤ ਹੈ ਕਿ ਲੋਕ ਪੰਜਾਬ ਸਰਕਾਰ ਦੇ ਕੰਮਾਂ ਤੋਂ ਸੰਤੁਸ਼ਟ ਹਨ ਅਤੇ ਸਰਕਾਰ 'ਤੇ ਭਰੋਸਾ ਜਤਾਉਂਦੇ ਹਨ। ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਦਾਊਂ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੰਗਲਾ ਪੰਜਾਬ ਮੁਹਿੰਮ ਤਹਿਤ ਗਲੀਆਂ-ਨਾਲੀਆਂ ਦੇ ਨਿਰਮਾਣ ਲਈ 10 ਲੱਖ ਰੁਪਏ, ਕਮਿਊਨਿਟੀ ਸੈਂਟਰ ਲਈ 5 ਲੱਖ ਰੁਪਏ, ਪ੍ਰਾਇਮਰੀ ਸਕੂਲ ਵਿੱਚ ਪੀਣ ਵਾਲੇ ਪਾਣੀ ਦੀ ਸਹੂਲਤ ਲਈ 1 ਲੱਖ ਰੁਪਏ ਮਨਜ਼ੂਰ ਕੀਤੇ ਗਏ ਹਨ। 

ਇਸ ਤੋਂ ਇਲਾਵਾ 45.53 ਲੱਖ ਰੁਪਏ ਦੀ ਲਾਗਤ ਨਾਲ ਖੇਡ ਮੈਦਾਨ ਦਾ ਨਿਰਮਾਣ ਜਾਰੀ ਹੈ, ਜਦਕਿ 50 ਲੱਖ ਰੁਪਏ ਦੀ ਲਾਗਤ ਨਾਲ ਹੈਲਥ ਐਂਡ ਵੈਲਨੈੱਸ ਸੈਂਟਰ ਦਾ ਨਿਰਮਾਣ ਜਲਦੀ ਸ਼ੁਰੂ ਹੋਵੇਗਾ, ਜਿਸ ਦੇ ਟੈਂਡਰ ਮੁਕੰਮਲ ਹੋ ਚੁੱਕੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜ ਲੋੜਵੰਦ ਪਰਿਵਾਰਾਂ ਨੂੰ ਜਲਦੀ ਹੀ ਵਿੱਤੀ ਸਹਾਇਤਾ ਜਾਰੀ ਕੀਤੀ ਜਾਵੇਗੀ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ, ਸਥਾਨਕ ਨੁਮਾਇੰਦੇ, ਪੰਚਾਇਤੀ ਨੁਮਾਇੰਦੇ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

 

Tags: Kulwant Singh Mohali , SAS Nagar , Mohali , Sahibzada Ajit Singh Nagar , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD