Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਕੀਤੇ ਜਾ ਰਹੇ ਲੋਕ-ਪੱਖੀ ਉਪਰਾਲੇ : ਮੋਹਿੰਦਰ ਭਗਤ

ਕੈਬਨਿਟ ਮੰਤਰੀ ਨੇ ਨਿਊ ਮਾਡਲ ਹਾਊਸ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਲੋਕ ਮਸਲਿਆਂ ਦਾ ਕੀਤਾ ਨਿਪਟਾਰਾ

Mohinder Bhagat, AAP Punjab, Jalandhar, Punjab, Punjab News, Latest Punjab News

Web Admin

Web Admin

5 Dariya News

ਜਲੰਧਰ , 06 Jul 2026

Last updated on: Jul 07, 2026, 13:02 IST

ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਨਿਊ ਮਾਡਲ ਹਾਊਸ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਦੀ ਸੁਣਵਾਈ ਕਰਦਿਆਂ ਉਨ੍ਹਾਂ ਦਾ ਮੌਕੇ ’ਤੇ ਨਿਪਟਾਰਾ ਕੀਤਾ। ਇਸ ਮੌਕੇ ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਮੌਕੇ ’ਤੇ ਹੀ ਹੱਲ ਕਰਨ ਲਈ ‘ਲੋਕ ਮਿਲਣੀ’ ਪ੍ਰੋਗਰਾਮਾਂ ਦੀ ਨਿਵੇਕਲੀ ਪਹਿਲ ਕੀਤੀ ਗਈ ਹੈ, ਜਿਸ ਨੂੰ ਸੂਬਾ ਵਾਸੀਆਂ ਵਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਲੋਕਾਂ ਦੀਆਂ ਮੁਸ਼ਕਲਾਂ ਦਾ ਨਿਬੇੜਾ ਕਰਕੇ ਉਨ੍ਹਾਂ ਨੂੰ ਰਾਹਤ ਪਹੁੰਚਾਉਣ ਲਈ ਵਚਨਬੱਧ ਹੈ। ਸ਼੍ਰੀ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਅਤੇ ਬਿਹਤਰੀ ਲਈ ਲਗਾਤਾਰ ਲੋਕ-ਪੱਖੀ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਲੋਕ ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਗਿਆ ਹੈ ਤਾਂ ਜੋ ਹਰੇਕ ਯੋਗ ਵਿਅਕਤੀ ਨੂੰ ਸਕੀਮਾਂ ਦਾ ਲਾਭ ਮਿਲ ਸਕੇ। 

‘ਮਾਵਾਂ-ਧੀਆਂ ਸਤਿਕਾਰ’ ਯੋਜਨਾ ਨੂੰ ਇਤਿਹਾਸਕ ਕਦਮ ਦੱਸਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਸ਼ੁਰੂ ਕੀਤੀ ਗਈ ਇਸ ਸਕੀਮ ਨਾਲ ਮਹਿਲਾਵਾਂ ਨੂੰ ਆਰਥਿਕ ਮਜ਼ਬੂਤੀ ਮਿਲੇਗੀ। ਰਾਜ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਕੀਤੇ ਗਏ ਉਪਰਾਲਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਜਿਥੇ ਸਕੂਲਾਂ ਦੀ ਨੁਹਾਰ ਬਦਲੀ ਹੈ ਉਥੇ ਜ਼ਰੂਰਤਮੰਦ ਪਰਿਵਾਰਾਂ ਨੂੰ ‘ਮੇਰੀ ਰਸੋਈ’ ਯੋਜਨਾ ਤਹਿਤ ਮੁਫ਼ਤ ਰਾਸ਼ਨ ਮੁਹੱਈਆ ਕਰਵਾਇਆ ਜਾ ਰਿਹਾ ਹੈ। 

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੂਬੇ ਦੇ ਲੋਕਾਂ ਨੂੰ 10 ਲੱਖ ਰੁਪਏ ਤੱਕ ਦੇ ਨਗਦੀ ਰਹਿਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਰਾਜ ਸਰਕਾਰ ਨੇ 600 ਯੂਨਿਟ ਬਿਜਲੀ ਮੁਆਫੀ, ਬੁਨਿਆਦੀ ਢਾਂਚੇ ਦਾ ਵਿਕਾਸ, ਮੈਰਿਟ ਦੇ ਆਧਾਰ ’ਤੇ ਨੌਕਰੀਆਂ ਸਮੇਤ ਅਨੇਕਾਂ ਲੋਕ ਪੱਖੀ ਕਦਮ ਚੁੱਕੇ ਹਨ। 

ਇਸ ਮੌਕੇ  ਕੌਂਸਲਰ ਰੋਮੀ ਰੰਧਾਵਾ ਤੋਂ ਇਲਾਵਾ ਹੋਰ ਸ਼ਖ਼ਸੀਅਤਾਂ ਵੀ ਮੌਜੂਦ ਸਨ।

 

Tags: Mohinder Bhagat , AAP Punjab , Jalandhar , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD