Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਵਰਜੀਤ ਵਾਲੀਆ ਤੇ ਸਤਿੰਦਰ ਸਿੰਘ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ’ਤੇ ਦਿੱਤਾ ਜ਼ੋਰ

ਵੱਖ-ਵੱਖ ਵਿਭਾਗਾਂ ਵੱਲੋਂ ਨਸ਼ਿਆਂ ਖਿਲਾਫ਼ ਚੁੱਕੇ ਜਾ ਰਹੇ ਕਦਮਾਂ ਦਾ ਲਿਆ ਜਾਇਜ਼ਾ

Varjeet Walia, DC Jalandhar, Jalandhar, Deputy Commissioner Jalandhar, Punjab, Punjab News, Latest Punjab News, Anti Drug Mission, Drive Against Drugs, War Against Drugs, Yudh Nashian Virudh

Web Admin

Web Admin

5 Dariya News

ਜਲੰਧਰ , 06 Jul 2026

Last updated on: Jul 07, 2026, 13:05 IST

ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਅਤੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਅੱਜ ਨਸ਼ਾ ਮੁਕਤੀ ਮੋਰਚਾ ਦੇ ਅਹੁਦੇਦਾਰਾਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ’ਤੇ ਜ਼ੋਰ ਦਿੱਤਾ।  ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਪੁਲਿਸ ਕਮਿਸ਼ਨਰ ਸਮੇਤ ਵੱਖ-ਵੱਖ ਵਿਭਾਗਾਂ ਵੱਲੋਂ ਨਸ਼ਿਆਂ ਖਿਲਾਫ਼ ਚੁੱਕੇ ਜਾ ਰਹੇ ਕਦਮਾਂ ਦਾ ਜਾਇਜ਼ਾ ਲਿਆ।

ਉਨ੍ਹਾਂ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਨੂੰ ਹੋਰ ਅਸਰਦਾਰ ਬਣਾਉਣ ਲਈ ਇਸ ਦੀ ਨਿਯਮਿਤ ਸਮੀਖਿਆ ’ਤੇ ਜ਼ੋਰ ਦਿੱਤਾ ਤਾਂ ਜੋ ਨਸ਼ਿਆਂ ਖਿਲਾਫ਼ ਚੱਲ ਰਹੀਆਂ ਗਤੀਵਿਧੀਆਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਸਕੇ ਅਤੇ ਲੋੜੀਂਦੇ ਸੁਧਾਰ ਕੀਤੇ ਜਾ ਸਕਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ. ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਮਰਜੀਤ ਬੈਂਸ ਵੀ ਮੌਜੂਦ ਸਨ। 

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਦੀ ਵਚਨਬੱਧਤਾ ਦੁਹਰਾਉਂਦਿਆਂ ਸ਼੍ਰੀ ਵਾਲੀਆ ਨੇ ਕਿਹਾ ਕਿ ਇਸ ਅਲਾਮਤ ਨੂੰ ਜ਼ਿਲ੍ਹੇ ਵਿੱਚੋਂ ਜੜ੍ਹੋਂ ਖਤਮ ਕਰਨਾ ਪ੍ਰਸ਼ਾਸਨ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਸ਼ਿਆਂ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਉਣ ਦੇ ਨਾਲ-ਨਾਲ ਪਿੰਡਾਂ ਅਤੇ ਸ਼ਹਿਰਾਂ ਵਿੱਚ ਜਾਗਰੂਕਤਾ ਮੁਹਿੰਮ ਵਿੱਚ ਵੀ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਲੋਕਾਂ ਖਾਸ ਕਰ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਸਕੇ। 

ਉਨ੍ਹਾਂ ਜ਼ਿਲ੍ਹੇ ਵਿੱਚ ਚੱਲ ਰਹੇ ਓਟ ਕਲੀਨਿਕਾਂ, ਨਸ਼ਾ ਛੁਡਾਊ ਕੇਂਦਰਾਂ ਅਤੇ ਮੁੜ ਵਸੇਬਾ ਕੇਂਦਰਾਂ ਦੀ ਕਾਰਗੁਜ਼ਾਰੀ ਦਾ ਵੀ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।  ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਕਿਹਾ ਕਿ ਨਸ਼ਿਆਂ ਨਾਲ ਸਬੰਧਤ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਖਿਲਾਫ਼ ਸਖ਼ਤ ਕਾਰਵਾਈ ਜਾਰੀ ਰਹੇਗੀ ਅਤੇ ਅਜਿਹੇ ਕਿਸੇ ਵੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ। 

ਉਨ੍ਹਾਂ ਕਿਹਾ ਕਿ ਨਸ਼ਿਆਂ ਖਿਲਾਫ਼ ਮੁਹਿੰਮ ਨੂੰ ਹੋਰ ਮਜ਼ਬੂਤੀ ਅਤੇ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ। ਮੀਟਿੰਗ ਦੌਰਾਨ ਨਸ਼ਾ ਮੁਕਤੀ ਮੋਰਚਾ ਦੇ ਅਹੁਦੇਦਾਰਾਂ ਨੇ ਸੁਝਾਅ ਵੀ ਸਾਂਝੇ ਕੀਤੇ। ਮੀਟਿੰਗ ਵਿੱਚ ਨਸ਼ਾ ਮੁਕਤੀ ਮੋਰਚਾ ਦੇ ਦੁਆਬਾ ਇੰਚਾਰਜ ਅਤਿਨ ਅਗਨੀਹੋਤਰੀ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਇੰਚਾਰਜ (ਸ਼ਹਿਰੀ) ਸ਼ੈਂਕੀ ਭਗਤ, ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਇੰਚਾਰਜ (ਦਿਹਾਤੀ) ਅਜੈ ਭੀਲ ਅਤੇ ਹਲਕਾ ਕੋਆਰਡੀਨੇਟਰ ਵੀ ਮੌਜੂਦ ਸਨ।

 

Tags: Varjeet Walia , DC Jalandhar , Jalandhar , Deputy Commissioner Jalandhar , Punjab , Punjab News , Latest Punjab News , Anti Drug Mission , Drive Against Drugs , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD