Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਲੰਬੀ ਹਲਕੇ ਦੇ ਪਿੰਡ ਪੰਜਾਵਾ, ਕੱਖਾਂਵਾਲੀ ਅਤੇ ਭੁੱਲਰਵਾਲਾ ਵਿਖੇ ਗੁਰਮੀਤ ਸਿੰਘ ਖੁੱਡੀਆਂ ਨੇ ਕੀਤੀ ਲੋਕ ਮਿਲਣੀ

ਪੰਜਾਬ ਸਰਕਾਰ ਨੇ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਦੀ ਨਵੀਂ ਪਰੰਪਰਾ ਕੀਤੀ ਸ਼ੁਰੂ – ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ

Gurmeet Khudian, Gurmeet Singh Khudian, AAP Punjab, Punjab, Punjab News, Latest Punjab News

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 06 Jul 2026

Last updated on: Jul 07, 2026, 13:08 IST

ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਲੰਬੀ ਵਿਧਾਨ ਸਭਾ ਹਲਕੇ ਦੇ ਪਿੰਡ ਪੰਜਾਵਾ, ਕੱਖਾਂਵਾਲੀ ਅਤੇ ਭੁੱਲਰਵਾਲਾ ਵਿਖੇ ਲੋਕ ਮਿਲਣੀ ਕਰਕੇ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਜਲਦ ਨਿਪਟਾਰੇ ਲਈ ਲੋੜੀਂਦੇ ਨਿਰਦੇਸ਼ ਦਿੱਤੇ। ਇਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪਹਿਲੀਆਂ ਸਰਕਾਰਾਂ ਨੇ ਲੋਕ ਹਿੱਤਾਂ ਦੀ ਬਜਾਏ ਮਨਮਰਜ਼ੀਆਂ ਨਾਲ ਕੰਮ ਕੀਤਾ ਅਤੇ ਉਨ੍ਹਾਂ ਤੋਂ ਕਿਸੇ ਨੇ ਕੋਈ ਹਿਸਾਬ ਨਹੀਂ ਮੰਗਿਆ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਦੀ ਨਵੀਂ ਪਰੰਪਰਾ ਸ਼ੁਰੂ ਕੀਤੀ ਹੈ, ਜਿਸ ਵਿੱਚ ਹਰ ਪੈਸਾ ਲੋਕ ਭਲਾਈ ਲਈ ਖਰਚਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਕਈ ਵਿਧਾਇਕ ਇੱਕ ਤੋਂ ਵੱਧ ਪੈਨਸ਼ਨਾਂ ਦਾ ਲਾਭ ਲੈਂਦੇ ਸਨ, ਪਰ ਮੌਜੂਦਾ ਸਰਕਾਰ ਨੇ ਇਹ ਪ੍ਰਥਾ ਖਤਮ ਕਰਕੇ ਸਿਰਫ਼ ਇੱਕ ਪੈਨਸ਼ਨ ਦਾ ਪ੍ਰਬੰਧ ਕੀਤਾ ਹੈ। 

ਇਸ ਤੋਂ ਇਲਾਵਾ ਆਮ ਲੋਕਾਂ ਨੂੰ ਰਾਹਤ ਦੇਣ ਲਈ ਹਰ ਮਹੀਨੇ 600 ਯੂਨਿਟ ਤੱਕ ਮੁਫ਼ਤ ਬਿਜਲੀ ਦੀ ਸਹੂਲਤ ਦਿੱਤੀ ਜਾ ਰਹੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਭਰ ਵਿੱਚ ਮੁਹੱਲਾ ਕਲੀਨਿਕ ਸਥਾਪਤ ਕਰਕੇ ਲੋਕਾਂ ਨੂੰ ਘਰ ਦੇ ਨੇੜੇ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। 

ਇਸ ਦੇ ਨਾਲ ਹੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਲਈ ਸਿਹਤ ਕਾਰਡ ਬਣਾਏ ਗਏ, ਤਾਂ ਜੋ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਨੂੰ ਇਲਾਜ ਲਈ ਕਿਸੇ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਨਹਿਰਾਂ, ਖਾਲਿਆਂ ਅਤੇ ਕੱਸੀਆਂ ਦੀ ਸਫ਼ਾਈ ਅਤੇ ਮੁਰੰਮਤ ਦੇ ਕੰਮ ਤੇਜ਼ੀ ਨਾਲ ਕਰਵਾਏ ਗਏ ਹਨ। 

ਇਸ ਦੇ ਨਾਲ ਹੀ ਨਵੀਆਂ ਸੜਕਾਂ ਦਾ ਨਿਰਮਾਣ ਅਤੇ ਖਰਾਬ ਸੜਕਾਂ ਦੀ ਮੁਰੰਮਤ ਕਰਵਾ ਕੇ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਪੂਰੀ ਦ੍ਰਿੜਤਾ ਨਾਲ ਚਲਾਈ ਜਾ ਰਹੀ ਹੈ। 

ਇਸ ਤਹਿਤ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਜਿਨ੍ਹਾਂ ਲੋਕਾਂ ਨੇ ਨਸ਼ੇ ਦੇ ਧੰਦੇ ਰਾਹੀਂ ਨਾਜਾਇਜ਼ ਜਾਇਦਾਦਾਂ ਬਣਾਈਆਂ ਸਨ, ਉਨ੍ਹਾਂ ਨੂੰ ਵੀ ਕਾਨੂੰਨ ਅਨੁਸਾਰ ਢਾਹਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਪੰਜਾਬ ਨੂੰ ਤਰੱਕੀ ਅਤੇ ਖੁਸ਼ਹਾਲੀ ਦੇ ਰਾਹ 'ਤੇ ਅੱਗੇ ਲਿਜਾਣ ਵਿੱਚ ਆਪਣਾ ਯੋਗਦਾਨ ਪਾਉਣ।

ਇਸ ਮੌਕੇ ਜਗਸੀਰ ਸਿੰਘ ਮੁੱਖ ਖੇਤੀਬਾੜੀ ਅਫਸਰ, ਗੁਰਦਿੱਤ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ, ਹਰਬੰਸ ਸਿੰਘ ਧਾਲੀਵਾਲ ਡੀਐਸਪੀ ਲੰਬੀ, ਡਾ. ਸ਼ਕਤੀਪਾਲ ਲੰਬੀ, ਅਮਨ ਕੰਬੋਜ ਬੀਈਈ ਲੰਬੀ, ਰਛਪਾਲ ਸਿੰਘ ਚੇਅਰਮੈਨ ਖੁੱਡੀਆਂ,  ਰਾਜਾ ਮਾਹੁਆਣਾ, ਤੋਜੀ ਲੰਬੀ, ਪਰਮ ਸਰਪੰਚ ਭਾਗੂ, ਗੁਰਬਾਜ ਸਿੰਘ ਵਣਵਾਲਾ, ਹਰਪਾਲ ਸਿੰਘ ਪੰਜਾਵਾ, ਗੁਰਬਾਜ ਸਿੰਘ ਪੀ.ਏ, ਮੋਹਿਤ ਸੋਨੀ ਮੀਡੀਆ ਇੰਚਰਾਜ, ਰਣਜੀਤ ਸਿੰਘ ਕੰਬੋਜ, ਜਸਵਿੰਦਰ ਸਿੰਘ ਭਾਗੂ, ਪਿਆਰੇ ਲਾਲ ਸੇਵਾਦਾਰ ਡੇਰਾ ਅਹਿਮਦਸ਼ਾਹ ਪੀਰ, ਰਮੇਸ਼ ਸਿੰਘ ਸਰਪੰਚ ਪੰਜਾਵਾ, ਦਲਜੀਤ ਸਿੰਘ, ਮਨਜਿੰਦਰ ਸਿੰਘ ਬਲਾਕ ਪ੍ਰਧਾਨ, ਹਰਪਾਲ ਸਿੰਘ, ਮੰਗਲ ਸਿੰਘ, ਸੁਰਿੰਦਰ ਸਿੰਘ, ਅਮਨਦੀਪ ਸਿੰਘ, ਸੰਦੀਪ ਪਾਲ ਕਲੱਬ ਪ੍ਰਧਾਨ ਅਤੇ ਪਤਵੰਤੇ ਹਾਜ਼ਰ ਸਨ।

 

Tags: Gurmeet Khudian , Gurmeet Singh Khudian , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD