Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪੰਜਾਬ ’ਚ ਸਿਆਸੀ ਸਰਪ੍ਰਸਤੀ ਹੇਠ ਪੰਜਾਬ ਪੁਲਿਸ ਚਲਵਾ ਰਹੀ ਹੈ ਨਸ਼ਿਆਂ ਦਾ ਗੋਰਖ ਧੰਦਾ : ਪਰਮਜੀਤ ਸਿੰਘ ਸਨੀ

ਪਾਰਟੀ ਦੇ ਆਰ ਟੀ ਆਈ ਮੁਖੀ ਪਰਮਜੀਤ ਸਿੰਘ ਸਨੀ ਨੇ ਆਰ ਟੀ ਆਈ ਸੂਚਨਾ ਜਾਰੀ ਕਰ ਕੇ ਸਾਬਤ ਕੀਤਾ ਕਿ ਸੂਬੇ ਦੀ ਭ੍ਰਿਸ਼ਟਾਚਾਰ ਵਿਰੋਧੀ ਹੈਲਪ ਲਾਈਨ ਕਿਸੇ ਕੰਮ ਦੀ ਨਹੀਂ

Shiromani Akali Dal, SAD, Akali Dal, Paramjit Singh Sunny

Web Admin

Web Admin

5 Dariya News

ਚੰਡੀਗੜ੍ਹ , 06 Jul 2026

Last updated on: Jul 07, 2026, 13:21 IST

ਸ਼੍ਰੋਮਣੀ ਅਕਾਲੀ ਦਲ ਦੇ ਆਰ ਟੀ ਆਈ ਸੈਲ ਦੇ ਚੇਅਰਪਰਸਨ ਪਰਮਜੀਤ ਸਿੰਘ ਸਨੀ ਨੇ ਅੱਜ ਕਿਹਾ ਕਿ ਪੰਜਾਬ ਦੀਆਂ ਜੇਲ੍ਹਾਂ ਵਿਚ ਸਿਆਸੀ ਸਰਪ੍ਰਸਤੀ ਹੇਠ ਪੁਲਿਸ ਫੋਰਸ ਨਸ਼ਿਆਂ ਦਾ ਗੋਰਖ ਧੰਦਾ ਚਲਾਉਣ ਵਿਚ ਮਦਦ ਕਰ ਰਹੀ ਹੈ ਅਤੇ ਇਹ ਗੱਲ ਇਥੋਂ ਵੀ ਸਾਬਤ ਹੁੰਦੀ ਹੈ ਕਿ ਹੁਸ਼ਿਆਰਪੁਰ ਜੇਲ੍ਹ ਦੇ ਕੈਦੀ ਵੱਲੋਂ ਲਾਈਵ ਹੋ ਕੇ ਪਾਈ ਵੀਡੀਓ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਸਰਕਾਰ ਜੇਲ੍ਹ ਦੇ ਡਿਪਟੀ ਸੁਪਰਡੈਂਟ ਸਮੇਤ ਦੋ ਅਧਿਕਾਰੀਆਂ ਨੂੰ ਗ੍ਰਿਫਤਾਰ ਕਰਨ ਵਾਸਤੇ ਮਜਬੂਰ ਹੋਈ ਹੈ।

ਸਰਦਾਰ ਪਰਮਜੀਤ ਸਿੰਘ ਬੰਨੀ ਨੇ ਕਿਹਾ ਕਿ ਇਹੀ ਆਪ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਅਸਲ ਚੇਹਰਾ ਹੈ। ਉਹਨਾਂ ਕਿਹਾ ਕਿ ਸਰਕਾਰ ਨੇ ਇਕੱਲੇ ਲੁਧਿਆਣਾ ਵਿਚ ਪ੍ਰਚਾਰ ਮੁਹਿੰਮ ’ਤੇ 6.10 ਕਰੋੜ ਰੁਪਏ ਖਰਚ ਕੀਤੇ ਹਨ ਜਦੋਂ ਕਿ ਪੰਜਾਬ ਵਿਚ ਨਸ਼ੇ ਆਰਡਰਾਂ ’ਤੇ ਘਰਾਂ ਵਿਚ ਡਲੀਵਰ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਹੁਸ਼ਿਆਰਪੁਰ ਜੇਲ੍ਹ ਮਾਮਲੇ ਵਿਚ ਇਹ ਸਾਬਤ ਹੋ ਗਿਆ ਹੈ ਕਿ ਜੇਲ੍ਹਰ ਖੁਦ ਹੀ ਕੈਦੀਆਂ ਨੂੰ ਨਸ਼ੇ ਸਪਲਾਈ ਕਰ ਰਹੇ ਹਨ।

ਉਹਨਾਂ ਕਿਹਾ ਕਿ ਇਥੇ ਹੀ ਬੱਸ ਨਹੀਂ ਸਗੋਂ ਅਪਰਾਧੀਆਂ ਨੂੰ ਜੇਲ੍ਹਾਂ ਵਿਚ ਖੁੱਲ੍ਹੀ ਛੋਟ ਮਿਲੀ ਹੋਈ ਹੈ ਜਿਸ ਕਾਰਨ ਸੂਬੇ ਵਿਚ ਫਿਰੌਤੀਆਂ ਤੇ ਮਿਥ ਕੇ ਕਤਲਾਂ ਦੀਆਂ ਘਟਨਾਵਾਂ ਨਿਰੰਤਰ ਵੱਧ ਰਹੀਆਂ ਹਨ।ਸਰਦਾਰ ਸਨੀ ਨੇ ਇਕ ਹੋਰ ਖੁਲ੍ਹਾਸਾ ਕੀਤਾ ਜਿਸਨੇ ਸਰਕਾਰ ਦੀ ਅਖੌਤੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਦਾ ਪਰਦਾਫਾਸ਼ ਕਰ ਕੇ ਰੱਖ ਦਿੱਤਾ। ਉਹਨਾਂ ਦੱਸਿਆ ਕਿ ਆਰ ਟੀ ਆਈ ਦੇ ਇਕ ਜਵਾਬ ਮੁਤਾਬਕ ਸਰਕਾਰ ਨੇ ਦਾਅਵਾ ਕੀਤਾ ਹੈ ਕਿ 2022 ਤੋਂ 2026 ਤੱਕ ਸਰਕਾਰ ਨੂੰ 5.33 ਲੱਖ ਸ਼ਿਕਾਇਤਾਂ ਇਸ ਹੈਲਪਲਾਈਨ ’ਤੇ ਪ੍ਰਾਪਤ ਹੋਈਆਂ ਹਨ।

ਇੰਨੀ ਵੱਡੀ ਗਿਣਤੀ ਗਿਣਤੀ ਵਿਚ ਸ਼ਿਕਾਇਤਾਂ ਪ੍ਰਾਪਤ ਹੋਣ ਦੇ ਬਾਵਜੂਦ ਸਰਕਾਰ ਨੇ ਜਵਾਬ ਵਿਚ ਦੱਸਿਆ ਕਿ 1394 ਕੇਸਾਂ ਵਿਚ ਕਾਰਵਾਈ ਕੀਤੀ ਗਈ ਹੈ। ਉਹਨਾਂ ਕਿਹਾ ਕਿ ਇਥੇ ਹੀ ਬੱਸ ਨਹੀਂ ਬਲਕਿ ਸਰਕਾਰ ਨੇ ਮੰਨਿਆ ਹੈ ਕਿ ਸਿਰਫ ਇਕ ਵਿਅਕਤੀ ਨੂੰ ਦੋਸ਼ੀ ਠਹਿਰਾਇਆ ਗਿਆ ਹੈ ਅਤੇ ਕਿਸੇ ਵਿਧਾਇਕ ਜਾਂ ਮੰਤਰੀ ਦੇ ਖਿਲਾਫ ਕੋਈ ਸ਼ਿਕਾਇਤ ਪ੍ਰਾਪਤ ਨਹੀਂ ਹੋਈ। ਇਸ ਤੋਂ ਸਾਬਤ ਹੁੰਦਾ ਹੈ ਕਿ ਭ੍ਰਿਸ਼ਟਾਚਾਰ ਵਿਰੋਧੀ ਹੈਲਪ ਲਾਈਨ ਕਿਸੇ ਕੰਮ ਦੀ ਨਹੀਂ ਤੇ ਆਪ ਸਰਕਾਰ ਦਾ ਕੀਤੇ ਵਾਅਦੇ ਮੁਤਾਬਕ ਭ੍ਰਿਸ਼ਟਾਚਾਰ ਖਤਮ ਕਰਨ ਦਾ ਕੋਈ ਇਰਾਦਾ ਨਹੀਂ ਹੈ।

ਇਕ ਹੋਰ ਖੁਲ੍ਹਾਸੇ ਵਿਚ ਸਰਦਾਰ ਸਨੀ ਨੇ ਦੱਸਿਆ ਕਿ ਸਰਕਾਰ ਨੇ ਜੰਮੂ-ਕਸ਼ਮੀਰ ਤੋਂ ਲੈ ਕੇ ਕੰਨਿਆ ਕੁਮਾਰੀ ਤੱਕ ਬੋਰਡ ਲਗਾਉਣ ’ਤੇ ਕਰੋੜਾਂ ਰੁਪਏ ਖਰਚ ਕੇ ਦਾਅਵਾ ਕੀਤਾ ਹੈ ਕਿ ਆਪ ਸਰਕਾਰ ਨੇ ਸੂਬੇ ਵਿਚ 6 ਹਜ਼ਾਰ ਖੇਡ ਮੈਦਾਨ ਬਣਾਏ ਹਨ। ਉਹਨਾਂ ਕਿਹਾ ਕਿ ਜਦੋਂ ਇਸ ਮਾਮਲੇ ਵਿਚ ਆਰ ਟੀ ਆਈ ਪਾਈ ਗਈ ਤਾਂ ਸਪਸ਼ਟ ਹੋਇਆ ਕਿ ਇਹ ਖੇਡ ਮੈਦਾਨ ਬਣਾਉਣ ਦੀ ਤਜਵੀਜ਼ ਪਿਛਲੇ ਸਾਲ ਦੇ ਬਜਟ ਸੈਸ਼ਨ ਵਿਚ ਲਿਆਂਦੀ ਗਈ ਸੀ ਤੇ ਮਾਮਲਾ ਹਾਲੇ ਵਿਚਾਰ ਅਧੀਨ ਹੈ। ਉਹਨਾਂ ਕਿਹਾ ਕਿ ਇਸ ਤੋਂ ਇਕ ਵਾਰ ਫਿਰ ਸਾਬਤ ਹੁੰਦਾ ਹੈ ਕਿ ਆਪ ਸਰਕਾਰ ਆਪਣੀਆਂ ਪ੍ਰਾਪਤੀਆਂ ਬਾਰੇ ਝੂਠਾ ਬਿਰਤਾਂਤ ਸਿਰਜਣ ’ਤੇ ਜਨਤਕ ਪੈਸੇ ਦੇ ਕਰੋੜਾਂ ਰੁਪਏ ਬਰਬਾਦ ਕਰ ਰਹੀ ਹੈ।

 

Tags: Shiromani Akali Dal , SAD , Akali Dal , Paramjit Singh Sunny

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD